Punjab Breaking News LIVE: ਪੰਜਾਬ ਵਿਧਾਨ ਸਭਾ 'ਚ ਹੋਣਗੇ ਵੱਡੇ ਧਮਾਕੇ, ਸਰਕਾਰ ਨੇ ਵੀ ਤਿਆਰ ਕੀਤੀ ਰਣਨੀਤੀ, ਪੰਜਾਬ ਸਰਕਾਰ ਤੇ ਕਿਸਾਨਾਂ ਵੱਲੋਂ ਕਣਕ ਦੇ ਭਾਅ 'ਚ ਵਾਧਾ ਰੱਦ, ਸੁਖਬੀਰ ਬਾਦਲ ਨੇ 'ਆਪ' ਸਰਕਾਰ ਨੂੰ ਪੁੱਛੇ ਸਾਵਾਲ
Punjab Breaking News : ਪੰਜਾਬ ਵਿਧਾਨ ਸਭਾ 'ਚ ਹੋਣਗੇ ਵੱਡੇ ਧਮਾਕੇ, ਸਰਕਾਰ ਨੇ ਵੀ ਤਿਆਰ ਕੀਤੀ ਰਣਨੀਤੀ, ਪੰਜਾਬ ਸਰਕਾਰ ਤੇ ਕਿਸਾਨਾਂ ਵੱਲੋਂ ਕਣਕ ਦੇ ਭਾਅ 'ਚ ਵਾਧਾ ਰੱਦ, ਸੁਖਬੀਰ ਬਾਦਲ ਨੇ 'ਆਪ' ਸਰਕਾਰ ਨੂੰ ਪੁੱਛੇ ਸਾਵਾਲ
Background
Punjab Breaking News LIVE, 19 October, 2023: ਐਸਵਾਈਐਲ ਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਉਬਾਲ ਆਇਆ ਹੋਇਆ ਹੈ। ਇਸ ਲਈ 20 ਤੇ 21 ਅਕਤੂਬਰ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਭਗਵੰਤ ਮਾਨ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜ਼ਰੂਰੀ ਵਿਧਾਨਕ ਕੰਮਕਾਜ ਦੇ ਮਕਸਦ ਨਾਲ ਬੁਲਾਇਆ ਗਿਆ ਹੈ ਪਰ ਵਿਰੋਧੀ ਪਾਰਟੀਆਂ ਨੇ ਐਸਵਾਈਐਲ ਤੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਖਿੱਚੀ ਹੋਈ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੀ ਨਵੰਬਰ ਨੂੰ ਵਿਰੋਧੀ ਧਿਰ ਦੇ ਵੱਡੇ ਆਗੂਆਂ ਨੂੰ ਖੁੱਲ੍ਹੀ ਬਹਿਸ ਦੇ ਸੱਦੇ ਦਾ ਮੁੱਦੇ ਉੱਪਰ ਵੀ ਸਦਨ ਵਿੱਚ ਹੰਗਾਮਾ ਹੋਣਾ ਯਕੀਨੀ ਹੈ ਕਿਉਂਕਿ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਦੇ ਸੱਦੇ ਨੂੰ ਵੱਖ-ਵੱਖ ਸ਼ਰਤਾਂ ਨਾਲ ਠੁਕਰਾ ਦਿੱਤਾ ਹੈ। ਇਸ ਕਰਕੇ ਸਿਆਸਤ ਗਰਮਾਈ ਹੋਈ ਹੈ। Punjab Vidhan Sabha: ਪੰਜਾਬ ਵਿਧਾਨ ਸਭਾ 'ਚ ਹੋਣਗੇ ਵੱਡੇ ਧਮਾਕੇ, ਕਾਂਗਰਸ ਨੇ ਅੱਜ ਬੁਲਾਈ ਅਹਿਮ ਮੀਟਿੰਗ, ਸਰਕਾਰ ਨੇ ਵੀ ਤਿਆਰ ਕੀਤੀ ਰਣਨੀਤੀ
ਪੰਜਾਬ ਸਰਕਾਰ ਤੇ ਕਿਸਾਨਾਂ ਵੱਲੋਂ ਕਣਕ ਦੇ ਭਾਅ 'ਚ ਵਾਧਾ ਰੱਦ, ਕੇਂਦਰ ਦੀ ਨੀਅਤ 'ਤੇ ਉਠਾਏ ਸਵਾਲ
ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਐਲਾਨੇ ਭਾਅ ਨੂੰ ਰੱਦ ਕੀਤਾ ਹੈ ਤੇ ਕਿਹਾ ਹੈ ਕਿ ਕਿਸਾਨਾਂ ਨੂੰ ਪਿਛਲੇ ਸਮੇਂ ਦੌਰਾਨ ਕੁਦਰਤੀ ਮਾਰਾਂ ਝੱਲਣੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਕਈ ਗੁਣਾ ਵਧ ਗਈਆਂ ਹਨ ਤੇ ਕੇਂਦਰ ਨੇ ਇਨ੍ਹਾਂ ਲਾਗਤਾਂ ਦੇ ਲਿਹਾਜ਼ ਨਾਲ ਕਣਕ ਦੀ ਫ਼ਸਲ ਦੇ ਭਾਅ ਵਿੱਚ ਵਾਧਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨੀਅਤ ਕਿਸਾਨ ਮਾਰੂ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਬੁੱਧਵਾਰ ਨੂੰ 2024-25 ਲਈ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਭਾਰਤ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਐਲਾਨਿਆ ਗਿਆ ਹੈ ਜੋ ਹੁਣ 2125 ਰੁਪਏ ਤੋਂ ਵੱਧ ਕੇ 2275 ਰੁਪਏ ਹੋਵੇਗਾ। Punjab News: ਪੰਜਾਬ ਸਰਕਾਰ ਤੇ ਕਿਸਾਨਾਂ ਵੱਲੋਂ ਕਣਕ ਦੇ ਭਾਅ 'ਚ ਵਾਧਾ ਰੱਦ, ਕੇਂਦਰ ਦੀ ਨੀਅਤ 'ਤੇ ਉਠਾਏ ਸਵਾਲ
Jalandhar News: ਜਲੰਧਰ 'ਚ ਟ੍ਰਿਪਲ ਮਰਡਰ, ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ
Crime News: ਜਲੰਧਰ ਜ਼ਿਲ੍ਹੇ ਦੇ ਲਾਂਬੜਾ ਥਾਣੇ ਅਧੀਨ ਪੈਂਦੇ ਟਾਵਰ ਇਨਕਲੇਵ ਵਿੱਚ ਤੀਹਰੇ ਕਤਲ ਦੀ ਘਟਨਾ ਵਾਪਰੀ ਹੈ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਖੌਫ ਦਾ ਮਾਹੌਲ ਛਾਇਆ ਪਿਆ ਹੈ। ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Amritsar News: ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ
Punjab News: ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।






















