Punjab Breaking News LIVE: ਪੰਜਾਬ ਵਿਧਾਨ ਸਭਾ 'ਚ ਹੋਣਗੇ ਵੱਡੇ ਧਮਾਕੇ, ਸਰਕਾਰ ਨੇ ਵੀ ਤਿਆਰ ਕੀਤੀ ਰਣਨੀਤੀ, ਪੰਜਾਬ ਸਰਕਾਰ ਤੇ ਕਿਸਾਨਾਂ ਵੱਲੋਂ ਕਣਕ ਦੇ ਭਾਅ 'ਚ ਵਾਧਾ ਰੱਦ, ਸੁਖਬੀਰ ਬਾਦਲ ਨੇ 'ਆਪ' ਸਰਕਾਰ ਨੂੰ ਪੁੱਛੇ ਸਾਵਾਲ
Punjab Breaking News : ਪੰਜਾਬ ਵਿਧਾਨ ਸਭਾ 'ਚ ਹੋਣਗੇ ਵੱਡੇ ਧਮਾਕੇ, ਸਰਕਾਰ ਨੇ ਵੀ ਤਿਆਰ ਕੀਤੀ ਰਣਨੀਤੀ, ਪੰਜਾਬ ਸਰਕਾਰ ਤੇ ਕਿਸਾਨਾਂ ਵੱਲੋਂ ਕਣਕ ਦੇ ਭਾਅ 'ਚ ਵਾਧਾ ਰੱਦ, ਸੁਖਬੀਰ ਬਾਦਲ ਨੇ 'ਆਪ' ਸਰਕਾਰ ਨੂੰ ਪੁੱਛੇ ਸਾਵਾਲ
Crime News: ਜਲੰਧਰ ਜ਼ਿਲ੍ਹੇ ਦੇ ਲਾਂਬੜਾ ਥਾਣੇ ਅਧੀਨ ਪੈਂਦੇ ਟਾਵਰ ਇਨਕਲੇਵ ਵਿੱਚ ਤੀਹਰੇ ਕਤਲ ਦੀ ਘਟਨਾ ਵਾਪਰੀ ਹੈ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਖੌਫ ਦਾ ਮਾਹੌਲ ਛਾਇਆ ਪਿਆ ਹੈ। ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab News: ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।
ਮੁੱਖ ਮੰਤਰੀ ਭਗਵੰਤ ਵੱਲੋਂ ਅੰਮ੍ਰਿਤਸਰ ਵਿੱਚ 40 ਹਜ਼ਾਰ ਸਕੂਲੀ ਬੱਚਿਆਂ ਨੂੰ ਨਸ਼ਿਆਂ ਖਿਲਾਫ ਹਲ਼ਫ ਦਵਾਉਣ ਬਾਰੇ ਬੇਸ਼ੱਕ ਵਿਰੋਧੀ ਧਿਰਾਂ ਬਿਆਨਬਾਜ਼ੀ ਕਰ ਰਹੀਆਂ ਹਨ ਪਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪੀਲੀਆਂ ਚੁੰਨੀਆਂ ਤੇ ਦਸਤਾਰਾਂ ਨੇ ਇੱਕ ਅਨੌਖਾ ਰੰਗ ਬੰਨ੍ਹ ਦਿੱਤਾ। ਇਸ ਦੀਆਂ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਨੂੰ ਲੈ ਕੇ 80-20 ਦਾ ਫਾਰਮੂਲਾ ਲਾਗੂ ਕੀਤਾ ਗਿਆ ਹੈ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਨੂੰ ਸਰਕਾਰ ਦਾ ਵਧੀਆ ਫ਼ੈਸਲਾ ਦੱਸਿਆ ਜਾ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਦੁਕਾਨਦਾਰਾਂ ਵੱਲੋਂ ਸਰਕਾਰ ਦੇ ਇਸ ਫ਼ੈਸਲੇ ਦੀ ਮੁਖਾਲਫਤ ਕੀਤੀ ਜਾ ਰਹੀ ਹੈ। ਆਉ ਜਾਣਦੇ ਹਾਂ ਕੀ ਹੈ ਇਹ ਸਰਕਾਰ ਦਾ ਫ਼ੈਸਲਾ, ਇਸ ਨਾਲ ਕੀ ਪਵੇਗਾ ਅਸਰ ?
ਅਮਰੀਕਾ ਵਿੱਚ ਅਹਿਮ ਸਿੱਖ ਪਰਿਵਾਰ ਨੂੰ ਧਮਕੀ ਮਿਲੀ ਹੈ। ਨਿਊਜਰਸੀ ਸੂਬੇ ਦੇ ਹੋਬੋਕੇਨ ਸਿਟੀ ਦੇ ਸਿੱਖ ਮੇਅਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਸੰਦੇਸ਼ ਮਿਲੇ ਹਨ, ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਪਰਿਵਾਰ ਸਣੇ ਮਾਰ ਦਿੱਤਾ ਜਾਵੇਗਾ।
ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ 19 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਚੁਬਾਰੇ 'ਤੇ ਇਹ ਤਿਰੰਗਾ ਆਈ.ਸੀ.ਪੀ. ਤਿਰੰਗੇ ਦੀ ਉਚਾਈ 418 ਫੁੱਟ ਹੈ। ਇਹ ਤਿਰੰਗਾ ਪਾਕਿਸਤਾਨ ਤੱਕ ਸਾਫ਼ ਨਜ਼ਰ ਆਵੇਗਾ। ਇਸ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।
ਡੀਸੀ ਘਣਸ਼ਾਮ ਥੋਰੀ ਨੇ ਦਿੱਤੀ ਇਹ ਜਾਣਕਾਰੀ
ਅੰਮ੍ਰਿਤਸਰ ਦੇ ਡੀਸੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਨਿਤਿਨ ਗਡਕਰੀ ਵੀਰਵਾਰ ਸਵੇਰੇ ਅੰਮ੍ਰਿਤਸਰ ਪਹੁੰਚਣਗੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਤੋਂ ਬਾਅਦ ਪਿੰਡ ਹਰਸ਼ਾ ਨੇੜੇ ਚੱਲ ਰਹੇ ਨੈਸ਼ਨਲ ਹਾਈਵੇਅ ਦੇ ਕੰਮਾਂ ਦਾ ਵੀ ਜਾਇਜ਼ਾ ਲੈਣਗੇ।
ਅਮਰੀਕਾ ਵਿੱਚ ਅਹਿਮ ਸਿੱਖ ਪਰਿਵਾਰ ਨੂੰ ਧਮਕੀ ਮਿਲੀ ਹੈ। ਨਿਊਜਰਸੀ ਸੂਬੇ ਦੇ ਹੋਬੋਕੇਨ ਸਿਟੀ ਦੇ ਸਿੱਖ ਮੇਅਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਸੰਦੇਸ਼ ਮਿਲੇ ਹਨ, ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਪਰਿਵਾਰ ਸਣੇ ਮਾਰ ਦਿੱਤਾ ਜਾਵੇਗਾ।
ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਭਗਵੰਤ ਮਾਨ ਸਰਕਾਰ ਲਈ ਵੱਡੀ ਪ੍ਰੇਸ਼ਾਨੀ ਬਣ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਜੇ 48 ਘੰਟਿਆਂ ਦੇ ਅੰਦਰ ਝੋਨੇ ਦੀ ਚੁਕਾਈ ਨਹੀਂ ਹੁੰਦੀ ਤਾਂ ਕਾਂਗਰਸ ਪਾਰਟੀ ਸੂਬੇ ਭਰ ਦੀਆਂ ਮੰਡੀਆਂ ਵਿੱਚ ਰੋਸ ਪ੍ਰਦਰਸ਼ਨ ਕਰੇਗੀ ਤੇ ਖਰੀਦ ਵਿੱਚ ਤੇਜ਼ੀ ਆਉਣ ਤੱਕ ਪਿੱਛੇ ਨਹੀਂ ਹਟੇਗੀ।
ਪੰਜਾਬ ਵਿੱਚ ਠੰਢ ਵਧਣ ਲੱਗੀ ਹੈ। ਰਾਤ ਦੇ ਤਾਪਮਾਨ 'ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਦਮਪੁਰ 12 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਡਾ ਰਿਹਾ। ਦੂਜੇ ਪਾਸੇ ਪੰਜਾਬ ਵਿੱਚ ਖੁਸ਼ਕ ਮੌਸਮ ਕਾਰਨ ਦਿਨ ਦਾ ਤਾਪਮਾਨ 1.5 ਡਿਗਰੀ ਸੈਲਸੀਅਸ ਵਧ ਗਿਆ ਹੈ ਪਰ ਅਜੇ ਵੀ ਇਹ ਆਮ ਨਾਲੋਂ 4.3 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਜੇਕਰ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਾ ਆਈ ਤਾਂ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ’ਚੋਂ ਨਸ਼ਾ ਖ਼ਤਮ ਕਰਨ ਵਿੱਚ ਫੇਲ੍ਹ ਹੋਣ ਮਗਰੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਰਬਾਰ ਸਾਹਿਬ ’ਚ ਅਰਦਾਸ ਕਰਨ ਦੀ ਸਰਕਾਰੀ ਖਰਚੇ ’ਤੇ ਇਸ਼ਤਿਹਾਰਬਾਜ਼ੀ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਇਸ ਤਰ੍ਹਾਂ ਕਰ ਕੇ ਦੋਸ਼ਮੁਕਤ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਇਸ ਕਰ ਕੇ ਜ਼ਿਆਦਾ ਵੱਧ ਗਿਆ ਹੈ ਕਿਉਂਕਿ ‘ਆਪ’ ਵਿਧਾਇਕ ਡਰੱਗ ਮਾਫੀਆ ਤੋਂ ਮਹੀਨਾ ਲੈ ਰਹੇ ਹਨ।
ਐਸਵਾਈਐਲ ਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਉਬਾਲ ਆਇਆ ਹੋਇਆ ਹੈ। ਇਸ ਲਈ 20 ਤੇ 21 ਅਕਤੂਬਰ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਭਗਵੰਤ ਮਾਨ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜ਼ਰੂਰੀ ਵਿਧਾਨਕ ਕੰਮਕਾਜ ਦੇ ਮਕਸਦ ਨਾਲ ਬੁਲਾਇਆ ਗਿਆ ਹੈ ਪਰ ਵਿਰੋਧੀ ਪਾਰਟੀਆਂ ਨੇ ਐਸਵਾਈਐਲ ਤੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਖਿੱਚੀ ਹੋਈ ਹੈ।
ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਐਲਾਨੇ ਭਾਅ ਨੂੰ ਰੱਦ ਕੀਤਾ ਹੈ ਤੇ ਕਿਹਾ ਹੈ ਕਿ ਕਿਸਾਨਾਂ ਨੂੰ ਪਿਛਲੇ ਸਮੇਂ ਦੌਰਾਨ ਕੁਦਰਤੀ ਮਾਰਾਂ ਝੱਲਣੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਕਈ ਗੁਣਾ ਵਧ ਗਈਆਂ ਹਨ ਤੇ ਕੇਂਦਰ ਨੇ ਇਨ੍ਹਾਂ ਲਾਗਤਾਂ ਦੇ ਲਿਹਾਜ਼ ਨਾਲ ਕਣਕ ਦੀ ਫ਼ਸਲ ਦੇ ਭਾਅ ਵਿੱਚ ਵਾਧਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨੀਅਤ ਕਿਸਾਨ ਮਾਰੂ ਹੈ।
ਪਿਛੋਕੜ
Punjab Breaking News LIVE, 19 October, 2023: ਐਸਵਾਈਐਲ ਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਉਬਾਲ ਆਇਆ ਹੋਇਆ ਹੈ। ਇਸ ਲਈ 20 ਤੇ 21 ਅਕਤੂਬਰ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਭਗਵੰਤ ਮਾਨ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜ਼ਰੂਰੀ ਵਿਧਾਨਕ ਕੰਮਕਾਜ ਦੇ ਮਕਸਦ ਨਾਲ ਬੁਲਾਇਆ ਗਿਆ ਹੈ ਪਰ ਵਿਰੋਧੀ ਪਾਰਟੀਆਂ ਨੇ ਐਸਵਾਈਐਲ ਤੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਖਿੱਚੀ ਹੋਈ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੀ ਨਵੰਬਰ ਨੂੰ ਵਿਰੋਧੀ ਧਿਰ ਦੇ ਵੱਡੇ ਆਗੂਆਂ ਨੂੰ ਖੁੱਲ੍ਹੀ ਬਹਿਸ ਦੇ ਸੱਦੇ ਦਾ ਮੁੱਦੇ ਉੱਪਰ ਵੀ ਸਦਨ ਵਿੱਚ ਹੰਗਾਮਾ ਹੋਣਾ ਯਕੀਨੀ ਹੈ ਕਿਉਂਕਿ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਦੇ ਸੱਦੇ ਨੂੰ ਵੱਖ-ਵੱਖ ਸ਼ਰਤਾਂ ਨਾਲ ਠੁਕਰਾ ਦਿੱਤਾ ਹੈ। ਇਸ ਕਰਕੇ ਸਿਆਸਤ ਗਰਮਾਈ ਹੋਈ ਹੈ। Punjab Vidhan Sabha: ਪੰਜਾਬ ਵਿਧਾਨ ਸਭਾ 'ਚ ਹੋਣਗੇ ਵੱਡੇ ਧਮਾਕੇ, ਕਾਂਗਰਸ ਨੇ ਅੱਜ ਬੁਲਾਈ ਅਹਿਮ ਮੀਟਿੰਗ, ਸਰਕਾਰ ਨੇ ਵੀ ਤਿਆਰ ਕੀਤੀ ਰਣਨੀਤੀ
ਪੰਜਾਬ ਸਰਕਾਰ ਤੇ ਕਿਸਾਨਾਂ ਵੱਲੋਂ ਕਣਕ ਦੇ ਭਾਅ 'ਚ ਵਾਧਾ ਰੱਦ, ਕੇਂਦਰ ਦੀ ਨੀਅਤ 'ਤੇ ਉਠਾਏ ਸਵਾਲ
ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਐਲਾਨੇ ਭਾਅ ਨੂੰ ਰੱਦ ਕੀਤਾ ਹੈ ਤੇ ਕਿਹਾ ਹੈ ਕਿ ਕਿਸਾਨਾਂ ਨੂੰ ਪਿਛਲੇ ਸਮੇਂ ਦੌਰਾਨ ਕੁਦਰਤੀ ਮਾਰਾਂ ਝੱਲਣੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਕਈ ਗੁਣਾ ਵਧ ਗਈਆਂ ਹਨ ਤੇ ਕੇਂਦਰ ਨੇ ਇਨ੍ਹਾਂ ਲਾਗਤਾਂ ਦੇ ਲਿਹਾਜ਼ ਨਾਲ ਕਣਕ ਦੀ ਫ਼ਸਲ ਦੇ ਭਾਅ ਵਿੱਚ ਵਾਧਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨੀਅਤ ਕਿਸਾਨ ਮਾਰੂ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਬੁੱਧਵਾਰ ਨੂੰ 2024-25 ਲਈ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਭਾਰਤ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਐਲਾਨਿਆ ਗਿਆ ਹੈ ਜੋ ਹੁਣ 2125 ਰੁਪਏ ਤੋਂ ਵੱਧ ਕੇ 2275 ਰੁਪਏ ਹੋਵੇਗਾ। Punjab News: ਪੰਜਾਬ ਸਰਕਾਰ ਤੇ ਕਿਸਾਨਾਂ ਵੱਲੋਂ ਕਣਕ ਦੇ ਭਾਅ 'ਚ ਵਾਧਾ ਰੱਦ, ਕੇਂਦਰ ਦੀ ਨੀਅਤ 'ਤੇ ਉਠਾਏ ਸਵਾਲ
- - - - - - - - - Advertisement - - - - - - - - -