(Source: ECI | ABP NEWS)
Punjab Breaking News LIVE: ਅੰਮ੍ਰਿਤਪਾਲ ਸਿੰਘ ਨੇ ਕਿਰਨਦੀਪ ਕੌਰ ਨਾਲ ਲਈਆਂ ਲਾਵਾਂ, ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਦੇਣ ਜਾ ਰਹੀ ਵੱਡਾ ਤੋਹਫਾ, ਬਲਾਤਕਾਰ ਮਾਮਲੇ 'ਚ ਜਮਾਨਤ ਤੋਂ ਬਾਅਦ ਸਿਮਰਜੀਤ ਬੈਂਸ ਅੱਜ ਹੋਣਗੇ ਰਿਹਾਅ
Punjab Breaking : ਅੱਜ ਅੰਮ੍ਰਿਤਪਾਲ ਸਿੰਘ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਲੈਣਗੇ ਲਾਵਾਂ, ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਦੇਣ ਜਾ ਰਹੀ ਵੱਡਾ ਤੋਹਫਾ, ਬਲਾਤਕਾਰ ਮਾਮਲੇ 'ਚ ਜਮਾਨਤ ਤੋਂ ਬਾਅਦ ਸਿਮਰਜੀਤ ਬੈਂਸ ਅੱਜ ਹੋਣਗੇ ਰਿਹਾਅ
Background
Punjab News: ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋ ਜਾ ਰਿਹਾ ਹੈ। ਇਹ ਸਮਾਗਮ ਜਲੰਧਰ ਦੇ ਫਤਿਹਪੁਰ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਧਰਤੀ ਉੱਤੇ ਸ਼ਸ਼ੋਬਿਤ ਗੁਰੂ ਘਰ ਵਿੱਚ ਹੋਵੇਗਾ।
ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਿਆਹ ਨੂੰ ਪੂਰੀ ਤਰਾਂ ਗੁਪਤ ਰੱਖਿਆ ਗਿਆ ਹੈ ਇਸ ਬਾਬਤ ਨਾ ਤਾਂ ਗੁਰੂਘਰ ਕਮੇਟੀ ਤੇ ਨਾ ਹੀ ਪਰਿਵਾਰ ਵਾਲਿਆਂ ਵੱਲੋਂ ਕੋਈ ਪ੍ਰਤੀਕਿਰਿਆ ਦਿੱਤੀ ਗਈ ਹੈ। ਇਹ ਵੀ ਜਾ ਰਿਹਾ ਹੈ ਕਿ ਵਿਆਹ ਪੂਰੇ ਸਾਦੇ ਤਰੀਕੇ ਨਾਲ ਕੀਤਾ ਜਾਵੇਗਾ ਇਸ ਲਈ ਕੋਈ ਖ਼ਾਸ ਸਾਜੋ ਸਜਾਵਟ ਨਹੀਂ ਕੀਤੀ ਗਈ ਹੈ। ਲਾਵਾਂ ਹੋਣ ਤੋਂ ਬਾਅਦ ਗੁਰੂਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।
ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਦੇਣ ਜਾ ਰਹੀ ਵੱਡਾ ਤੋਹਫਾ
Punjab News: ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਅਗਲੇ ਵਿੱਤੀ ਵਰ੍ਹੇ ’ਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਵਿੱਤੀ ਸਹਾਇਤਾ ਦੇਣ ਦੀ ਗਾਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਸ ਗਰੰਟੀ ਉੱਪਰ ਕਾਫੀ ਖਰਚਾ ਹੋਣਾ ਹੈ। ਇਸ ਲਈ ਅਜੇ ਤੱਕ ਇਸ ਨੂੰ ਟਾਲਿਆ ਜਾ ਰਿਹਾ ਸੀ।
ਸੂਤਰਾਂ ਮੁਤਾਬ ਹੁਣ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਵਿੱਤੀ ਬੋਝ ਬਾਰੇ ਵਿਉਂਤਬੰਦੀ ਕੀਤੀ ਜਾਣ ਲੱਗੀ ਹੈ। ਸੰਭਾਵੀ ਤੌਰ ’ਤੇ ਮਈ 2024 ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਆਪਣੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਹਾਲਾਂਕਿ ਇਸ ਗਾਰੰਟੀ ਨੂੰ ਫ਼ੌਰੀ ਲਾਗੂ ਕਰਨਾ ਵਿੱਤੀ ਤੌਰ ’ਤੇ ਸਰਕਾਰ ਲਈ ਕਾਫ਼ੀ ਮੁਸ਼ਕਲ ਕੰਮ ਹੈ।
ਸਿਮਰਜੀਤ ਬੈਂਸ ਅੱਜ ਹੋਣਗੇ ਰਿਹਾਅ
Punjab News: ਲੁਧਿਆਣਾ ਦੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਅੱਜ ਬੈਂਸ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਅੱਜ ਲੁਧਿਆਣਾ ਵਿੱਚ ਸਵਾਗਤ ਕੀਤਾ ਜਾਵੇਗਾ। ਬੈਂਸ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ। ਦੱਸ ਦਈਏ ਕਿ ਉਨ੍ਹਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ ਕਿ ਬੈਂਸ ਸਵੇਰੇ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਸਵਾਗਤ ਕਰਨ ਲਈ ਜ਼ਰੂਰ ਪਹੁੰਚਿਆ ਜਾਵੇ।
BSF On Border: ਫਿਰੋਜ਼ਪੁਰ ਸਰਹੱਦ 'ਤੇ BSF ਨੂੰ ਵੱਡੀ ਕਾਮਯਾਬੀ, 3 ਕਿਲੋ ਹੈਰੋਇਨ
Punjab News: ਬੀਐੱਸਐੱਫ ਜਵਾਨਾਂ ਨੇ 9 ਅਤੇ 10 ਫਰਵਰੀ ਦੀ ਰਾਤ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰਨ ਤੋਂ ਬਾਅਦ ਫਿਰੋਜ਼ਪੁਰ ਸੈਕਟਰ ਵਿੱਚ 3 ਕਿਲੋ ਹੈਰੋਇਨ, 1 ਚੀਨ ਦੀ ਬਣੀ ਪਿਸਤੌਲ, ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ।
BSF On Border: ਫਿਰੋਜ਼ਪੁਰ ਸਰਹੱਦ 'ਤੇ BSF ਨੂੰ ਵੱਡੀ ਕਾਮਯਾਬੀ, 3 ਕਿਲੋ ਹੈਰੋਇਨ
Punjab News: ਬੀਐੱਸਐੱਫ ਜਵਾਨਾਂ ਨੇ 9 ਅਤੇ 10 ਫਰਵਰੀ ਦੀ ਰਾਤ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰਨ ਤੋਂ ਬਾਅਦ ਫਿਰੋਜ਼ਪੁਰ ਸੈਕਟਰ ਵਿੱਚ 3 ਕਿਲੋ ਹੈਰੋਇਨ, 1 ਚੀਨ ਦੀ ਬਣੀ ਪਿਸਤੌਲ, ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ।




















