Punjab Breaking News LIVE: ਅੰਮ੍ਰਿਤਪਾਲ ਸਿੰਘ ਨੇ ਕਿਰਨਦੀਪ ਕੌਰ ਨਾਲ ਲਈਆਂ ਲਾਵਾਂ, ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਦੇਣ ਜਾ ਰਹੀ ਵੱਡਾ ਤੋਹਫਾ, ਬਲਾਤਕਾਰ ਮਾਮਲੇ 'ਚ ਜਮਾਨਤ ਤੋਂ ਬਾਅਦ ਸਿਮਰਜੀਤ ਬੈਂਸ ਅੱਜ ਹੋਣਗੇ ਰਿਹਾਅ
Punjab Breaking : ਅੱਜ ਅੰਮ੍ਰਿਤਪਾਲ ਸਿੰਘ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਲੈਣਗੇ ਲਾਵਾਂ, ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਦੇਣ ਜਾ ਰਹੀ ਵੱਡਾ ਤੋਹਫਾ, ਬਲਾਤਕਾਰ ਮਾਮਲੇ 'ਚ ਜਮਾਨਤ ਤੋਂ ਬਾਅਦ ਸਿਮਰਜੀਤ ਬੈਂਸ ਅੱਜ ਹੋਣਗੇ ਰਿਹਾਅ
Punjab News: ਬੀਐੱਸਐੱਫ ਜਵਾਨਾਂ ਨੇ 9 ਅਤੇ 10 ਫਰਵਰੀ ਦੀ ਰਾਤ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰਨ ਤੋਂ ਬਾਅਦ ਫਿਰੋਜ਼ਪੁਰ ਸੈਕਟਰ ਵਿੱਚ 3 ਕਿਲੋ ਹੈਰੋਇਨ, 1 ਚੀਨ ਦੀ ਬਣੀ ਪਿਸਤੌਲ, ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ।

Punjab News: ਹੁਣ ਪੰਜਾਬ 'ਚ ਸਰਕਾਰੀ ਬੱਸ 'ਚ ਸਫਰ ਕਰਨਾ ਹੋਵੇਗਾ ਮਹਿੰਗਾ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਨੇ ਬੱਸ ਕਿਰਾਏ ਵਿੱਚ 10 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਵੱਲੋਂ ਇਸ ਸਬੰਧੀ ਪ੍ਰਸਤਾਵ ਜਲਦੀ ਹੀ ਪੰਜਾਬ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਹਰੀ ਝੰਡੀ ਮਿਲਦੇ ਹੀ ਵਧਿਆ ਹੋਇਆ ਕਿਰਾਇਆ ਲਾਗੂ ਕਰ ਦਿੱਤਾ ਜਾਵੇਗਾ। ਇਸ ਬਾਬਤ ਪੀਆਰਟੀਸੀ ਅਧਿਕਾਰੀਆਂ ਨੇ ਦੱਸਿਆ ਕਿ ਡੀਜ਼ਲ ਦੇ ਰੇਟ ਵਧਣ ਨਾਲ ਨਿਗਮ ’ਤੇ ਵਿੱਤੀ ਬੋਝ ਵਧ ਗਿਆ ਹੈ। ਅਜਿਹੇ 'ਚ ਬੱਸ ਦਾ ਕਿਰਾਇਆ ਵਧਾਉਣ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾ ਰਿਹਾ ਹੈ। ਉਮੀਦ ਹੈ ਕਿ ਸਰਕਾਰ ਇਸ ਨੂੰ ਮਨਜ਼ੂਰੀ ਦੇਵੇਗੀ।
Punjab News: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਇਸ ਦੌਰਾਨ ਵਿਜੀਲੈਂਸ ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਕੋਰਟ ਵੱਲੋਂ ਸਾਬਕਾ ਮੰਤਰੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਬਾਅਦ 24 ਫਰਵਰੀ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab News: ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਸ ਨੇ ਇੰਗਲੈਂਡ ਦੀ ਪਰਵਾਸੀ ਭਾਰਤੀ ਕਿਰਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਹੈ। ਆਨੰਦ ਕਾਰਜ ਲਈ ਸਭ ਤੋਂ ਪਹਿਲਾ ਸਥਾਨ ਫਤਿਹਪੁਰ ਜਲੰਧਰ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂਘਰ ਵਿਖੇ ਨਿਸ਼ਚਿਤ ਕੀਤਾ ਗਿਆ।
Ludhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ ਹੈ। ਸ਼ਹਿਰ ਵਿੱਚ ਨਵਾਂ ਅਰਬਨ ਅਸਟੇਟ ਬਣੇਗਾ। ਸੂਤਰਾਂ ਮੁਤਾਬਕ ਸ਼ਹਿਰ ਦੇ ਚੰਡੀਗੜ੍ਹ ਰੋਡ ਅਰਬਨ ਅਸਟੇਟ ਤੇ ਦੁੱਗਰੀ ਵਿੱਚ ਬਣੇ ਅਰਬਨ ਅਸਟੇਟ ਵਾਂਗ ਲਧਿਆਣਾ ਵਿੱਚ ਹੁਣ ਇੱਕ ਨਵਾਂ ਅਰਬਨ ਅਸਟੇਟ ਬਣਾਉਣ ਨੂੰ ਹਰੀ ਝੰਡੀ ਮਿਲ ਗਈ ਹੈ। ਪਿਛਲੇ ਦਿਨੀਂ ਚੀਫ਼ ਸਕੱਤਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਇਸ ਪ੍ਰਸਤਾਵ ਨੂੰ ਰੱਖਿਆ ਗਿਆ ਸੀ ਜਿਸ ਨੂੰ ਹਰੀ ਝੰਡੀ ਮਿਲ ਗਈ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਨਲ ਮਨਜ਼ੂਰੀ ਤੋਂ ਬਾਅਦ ਗਲਾਡਾ ਵੱਲੋਂ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
Punjab News: ਬੇਸ਼ੱਕ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਸੂਬਾ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਹੇਠਾਂ ਜਾ ਰਿਹਾ ਹੈ। ਇਹ ਦਾਅਵਾ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਹੁਣ ਤੱਕ 13ਵੇਂ ਸਥਾਨ ’ਤੇ ਹੈ, ਜਦਕਿ ਖੇਲੋ ਇੰਡੀਆ ਯੂਥ ਖੇਡਾਂ 2022 ਦੌਰਾਨ ਪੰਜਾਬ ਨੌਂਵੇਂ ਸਥਾਨ ’ਤੇ ਰਿਹਾ ਸੀ। ਦੂਜੇ ਪਾਸੇ ਹਰਿਆਣਾ ਇਸ ਵਾਰ ਦੂਜੇ ਸਥਾਨ ’ਤੇ ਪੁੱਜ ਚੁੱਕਿਆ ਹੈ।
Chandigarh News: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਹੁਣ ਲੇਟ-ਲਤੀਫ਼ਾਂ ਦੀ ਖ਼ੈਰ ਨਹੀਂ। ਦਫਤਰਾਂ ਵਿੱਚ ਦੇਰੀ ਨਾਲ ਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਉੱਪਰ ਸਰਕਾਰ ਨੇ ਸ਼ਿਕੰਜਾ ਕੱਸ ਦਿੱਤਾ ਹੈ। ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਵਿਭਾਗ ਦੇ ਸਮੁੱਚੇ ਫ਼ੀਲਡ ਦਫ਼ਤਰਾਂ ਵਿੱਚ 28 ਫਰਵਰੀ ਤੱਕ ਹਰ ਹਾਲ ਵਿੱਚ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ।
Punjab News: ਲੁਧਿਆਣਾ ਦੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਅੱਜ ਬੈਂਸ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਅੱਜ ਲੁਧਿਆਣਾ ਵਿੱਚ ਸਵਾਗਤ ਕੀਤਾ ਜਾਵੇਗਾ। ਬੈਂਸ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ। ਦੱਸ ਦਈਏ ਕਿ ਉਨ੍ਹਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ ਕਿ ਬੈਂਸ ਸਵੇਰੇ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਸਵਾਗਤ ਕਰਨ ਲਈ ਜ਼ਰੂਰ ਪਹੁੰਚਿਆ ਜਾਵੇ।
Punjab News: ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਅਗਲੇ ਵਿੱਤੀ ਵਰ੍ਹੇ ’ਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਵਿੱਤੀ ਸਹਾਇਤਾ ਦੇਣ ਦੀ ਗਾਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਸ ਗਰੰਟੀ ਉੱਪਰ ਕਾਫੀ ਖਰਚਾ ਹੋਣਾ ਹੈ। ਇਸ ਲਈ ਅਜੇ ਤੱਕ ਇਸ ਨੂੰ ਟਾਲਿਆ ਜਾ ਰਿਹਾ ਸੀ।
Punjab News: ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋ ਜਾ ਰਿਹਾ ਹੈ। ਇਹ ਸਮਾਗਮ ਜਲੰਧਰ ਦੇ ਫਤਿਹਪੁਰ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਧਰਤੀ ਉੱਤੇ ਸ਼ਸ਼ੋਬਿਤ ਗੁਰੂ ਘਰ ਵਿੱਚ ਹੋਵੇਗਾ।
ਪਿਛੋਕੜ

ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਿਆਹ ਨੂੰ ਪੂਰੀ ਤਰਾਂ ਗੁਪਤ ਰੱਖਿਆ ਗਿਆ ਹੈ ਇਸ ਬਾਬਤ ਨਾ ਤਾਂ ਗੁਰੂਘਰ ਕਮੇਟੀ ਤੇ ਨਾ ਹੀ ਪਰਿਵਾਰ ਵਾਲਿਆਂ ਵੱਲੋਂ ਕੋਈ ਪ੍ਰਤੀਕਿਰਿਆ ਦਿੱਤੀ ਗਈ ਹੈ। ਇਹ ਵੀ ਜਾ ਰਿਹਾ ਹੈ ਕਿ ਵਿਆਹ ਪੂਰੇ ਸਾਦੇ ਤਰੀਕੇ ਨਾਲ ਕੀਤਾ ਜਾਵੇਗਾ ਇਸ ਲਈ ਕੋਈ ਖ਼ਾਸ ਸਾਜੋ ਸਜਾਵਟ ਨਹੀਂ ਕੀਤੀ ਗਈ ਹੈ। ਲਾਵਾਂ ਹੋਣ ਤੋਂ ਬਾਅਦ ਗੁਰੂਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।
ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਦੇਣ ਜਾ ਰਹੀ ਵੱਡਾ ਤੋਹਫਾ
Punjab News: ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਅਗਲੇ ਵਿੱਤੀ ਵਰ੍ਹੇ ’ਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਵਿੱਤੀ ਸਹਾਇਤਾ ਦੇਣ ਦੀ ਗਾਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਸ ਗਰੰਟੀ ਉੱਪਰ ਕਾਫੀ ਖਰਚਾ ਹੋਣਾ ਹੈ। ਇਸ ਲਈ ਅਜੇ ਤੱਕ ਇਸ ਨੂੰ ਟਾਲਿਆ ਜਾ ਰਿਹਾ ਸੀ।
ਸੂਤਰਾਂ ਮੁਤਾਬ ਹੁਣ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਵਿੱਤੀ ਬੋਝ ਬਾਰੇ ਵਿਉਂਤਬੰਦੀ ਕੀਤੀ ਜਾਣ ਲੱਗੀ ਹੈ। ਸੰਭਾਵੀ ਤੌਰ ’ਤੇ ਮਈ 2024 ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਆਪਣੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਹਾਲਾਂਕਿ ਇਸ ਗਾਰੰਟੀ ਨੂੰ ਫ਼ੌਰੀ ਲਾਗੂ ਕਰਨਾ ਵਿੱਤੀ ਤੌਰ ’ਤੇ ਸਰਕਾਰ ਲਈ ਕਾਫ਼ੀ ਮੁਸ਼ਕਲ ਕੰਮ ਹੈ।
ਸਿਮਰਜੀਤ ਬੈਂਸ ਅੱਜ ਹੋਣਗੇ ਰਿਹਾਅ
Punjab News: ਲੁਧਿਆਣਾ ਦੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਅੱਜ ਬੈਂਸ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਅੱਜ ਲੁਧਿਆਣਾ ਵਿੱਚ ਸਵਾਗਤ ਕੀਤਾ ਜਾਵੇਗਾ। ਬੈਂਸ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ। ਦੱਸ ਦਈਏ ਕਿ ਉਨ੍ਹਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ ਕਿ ਬੈਂਸ ਸਵੇਰੇ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਸਵਾਗਤ ਕਰਨ ਲਈ ਜ਼ਰੂਰ ਪਹੁੰਚਿਆ ਜਾਵੇ।
- - - - - - - - - Advertisement - - - - - - - - -