Punjab Breaking News LIVE: ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, AGTF ਦੀ ਟੀਮ ਨੇ ਕੀਤਾ ਕਰਨ ਔਜਲਾ ਦੇ ਨੂੰ ਸਾਥੀ ਗ੍ਰਿਫਤਾਰ

Punjab Breaking News LIVE: ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, AGTF ਦੀ ਟੀਮ ਨੇ ਕੀਤਾ ਕਰਨ ਔਜਲਾ ਦੇ ਨੂੰ ਸਾਥੀ ਗ੍ਰਿਫਤਾਰ

ABP Sanjha Last Updated: 28 Apr 2023 04:17 PM
Ludhiana News: ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

Punjab News: ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ 'ਚ ਹੋਣਗੀਆਂ ਕੈਬਨਿਟ ਮੀਟਿੰਗਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ ਵੱਖੋ-ਵੱਖ ਸ਼ਹਿਰਾਂ ਤੇ ਪਿੰਡਾਂ 'ਚ ਹੋਇਆ ਕਰਨਗੀਆਂ। ਉਨ੍ਹਾਂ ਕਿਹਾ ਹੈ ਕਿ ਅਸੀਂ ਲੋਕਾਂ ਦੀਆਂ ਦਫ਼ਤਰਾਂ ਤੇ ਚੰਡੀਗੜ੍ਹ ਆਉਣ ਵਾਲੀਆਂ ਖੱਜਲ-ਖ਼ੁਆਰੀਆਂ ਨੂੰ ਖ਼ਤਮ ਕਰਾਂਗੇ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ' ਨਾਮ ਦੀ ਮੁਹਿੰਮ ਤਹਿਤ ਅੱਜ ਪਹਿਲੀ ਕੈਬਨਿਟ ਮੀਟਿੰਗ ਲੁਧਿਆਣਾ ਵਿੱਚ ਹੋਈ ਹੈ। 

Punjab Cabinet Meeting: ਕਿਸਾਨਾਂ ਦੀ ਫਸਲ ਖਰਾਬ ਹੋਣ 'ਤੇ ਮਜ਼ਦੂਰਾਂ ਨੂੰ ਵੀ ਮਿਲੇਗਾ 10 ਫੀਸਦੀ ਮੁਆਵਜ਼ਾ

 ਪੰਜਾਬ ਸਰਕਾਰ 1 ਮਈ ਤੋਂ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈ ਕਿ ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। 

Pathankot News: ਰੋਜ਼ੀ-ਰੋਟੀ ਲਈ ਵਿਦੇਸ਼ੀ ਧਰਤੀ 'ਤੇ ਰੁਲ ਰਹੇ ਪੰਜਾਬੀ ਨੌਜਵਾਨ, ਬੇਲਾਰੂਸ ਦੇ ਜੰਗਲਾਂ 'ਚ ਲਾਪਤਾ ਹੋਇਆ ਕਰਨ ਸਿੰਘ

ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਪਠਾਨਕੋਟ ਦੇ ਪਿੰਡ ਸਿਊਂਟੀ ਦਾ ਨੌਜਵਾਨ ਕਰਨ ਸਿੰਘ (28) ਬੇਲਾਰੂਸ ਦੇ ਜੰਗਲਾਂ ਵਿੱਚ ਲਾਪਤਾ ਹੋ ਗਿਆ ਹੈ। ਇਸ ਨੌਜਵਾਨ ਦਾ ਆਖਰੀ ਵਾਰ 15 ਮਾਰਚ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਹੋਇਆ ਸੀ। ਮਾਪਿਆਂ ਨੇ ਸੂਬਾ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਬਾਰੇ ਪਤਾ ਲਗਵਾਉਣ ਵਿੱਚ ਮਦਦ ਕੀਤੀ ਜਾਵੇ। 

Chandigarh News: ਮੁਹਾਲੀ ਦਾ ਕਮਿਊਨਿਟੀ ਹੈਲਥ ਸੈਂਟਰ ਸੰਤੇਮਾਜਰਾ ਤਬਦੀਲ, ਹੁਣ ਹਾਈਕੋਰਟ ਵੱਲੋਂ ਸਰਕਾਰ ਤੋਂ ਜਵਾਬ ਤਲਬੀ

ਮੁਹਾਲੀ ਦੇ ਫੇਜ਼-3ਬੀ1 ਸਥਿਤ ਕਮਿਊਨਿਟੀ ਹੈਲਥ ਸੈਂਟਰ ਨੂੰ ਸ਼ਹਿਰ ਤੋਂ ਦੂਰ ਪਿੰਡ ਸੰਤੇਮਾਜਰਾ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹੁਣ ਇਹ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਵਿਭਾਗ ਦੇ ਸਕੱਤਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ 23 ਮਈ ਨੂੰ ਹੋਵੇਗੀ।

Amritpal Singh News: ਅੰਮ੍ਰਿਤਪਾਲ ਸਿੰਘ ਦਾ ਡਿਬਰੂਗੜ੍ਹ ਜੇਲ੍ਹ ਤੋਂ ਸੁਨੇਹਾ, 'ਚੜ੍ਹਦੀ ਕਲਾ 'ਚ ਹਾਂ'...

 ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਾਗੂ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ ਭੇਜੇ ਗਏ ਅੰਮ੍ਰਿਤਪਾਲ ਸਿੰਘ ਸਮੇਤ 10 ਸਿੱਖ ਬੰਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਸੁਨੇਹਾ ਦਿੱਤਾ ਹੈ ਕਿ ਉਹ ਚੜ੍ਹਦੀ ਕਲਾ ਵਿੱਚ ਹਨ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰ ਇਸ ਗੱਲ ਤੋਂ ਸੰਤੁਸ਼ਟ ਹੋਏ ਹਨ ਕਿ ਜੇਲ੍ਹ ਅੰਦਰ ਬੰਦੀਆਂ ਉੱਪਰ ਅਣਮਨੁੱਖੀ ਵਿਵਹਾਰ ਨਹੀਂ ਹੋ ਰਿਹਾ ਹੈ।

Patiala News: ਏਜੀਟੀਐਫ ਦੀ ਟੀਮ ਵੱਲੋਂ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ, ਗਾਇਕ-ਗੈਂਗਸਟਰਾਂ ਤੇ ਟਰੈਵਲ ਏਜੰਟ ਗਠਜੋੜ 'ਤੇ ਵੱਡੀ ਕਾਰਵਾਈ

ਪਟਿਆਲਾ ਤੋਂ ਅਹਿਮ ਖਬਰ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਹੈ। ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ। 

Punjab News: ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਬਲ ਅਲਰਟ

ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 'ਵਾਰਿਸ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਵੀਡੀਓ ਜਾਰੀ ਕੀਤੀ ਹੈ। ਪੰਨੂ ਨੇ ਕਿਹਾ ਹੈ ਕਿ 29 ਅਪਰੈਲ ਨੂੰ ਪੰਜਾਬ ਦੇ ਲੋਕ ਰੇਲਵੇ ਟਰੈਕ ’ਤੇ ਬੈਲ ਗੱਡੀਆਂ ਤੇ ਟਰੈਕਟਰ ਖੜ੍ਹੇ ਕਰ ਦੇਣ। ਪੰਨੂ ਨੇ ਕਿਹਾ ਕਿ 23 ਮਈ ਨੂੰ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅੰਮ੍ਰਿਤਪਾਲ ਮਾਮਲੇ 'ਚ ਜਵਾਬ ਮੰਗਿਆ ਜਾਵੇਗਾ। 

ਪਿਛੋਕੜ

Punjab Breaking News LIVE Update:  ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 'ਵਾਰਿਸ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਵੀਡੀਓ ਜਾਰੀ ਕੀਤੀ ਹੈ। ਪੰਨੂ ਨੇ ਕਿਹਾ ਹੈ ਕਿ 29 ਅਪਰੈਲ ਨੂੰ ਪੰਜਾਬ ਦੇ ਲੋਕ ਰੇਲਵੇ ਟਰੈਕ ’ਤੇ ਬੈਲ ਗੱਡੀਆਂ ਤੇ ਟਰੈਕਟਰ ਖੜ੍ਹੇ ਕਰ ਦੇਣ। ਪੰਨੂ ਨੇ ਕਿਹਾ ਕਿ 23 ਮਈ ਨੂੰ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅੰਮ੍ਰਿਤਪਾਲ ਮਾਮਲੇ 'ਚ ਜਵਾਬ ਮੰਗਿਆ ਜਾਵੇਗਾ। 

ਪੰਨੂ ਨੇ ਕਿਹਾ ਕਿ ਇਸ ਵਾਰ ਮਸਲਾ ਜ਼ਮੀਨ ਦਾ ਨਹੀਂ, ਜ਼ਮੀਰ ਦਾ ਹੈ। 29 ਅਪ੍ਰੈਲ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਕਰਨਾ ਚਾਹੀਦਾ ਹੈ। ਟਰੇਨ ਰੋਕਣ ਦੀ ਆਵਾਜ਼ ਡਿਬਰੂਗੜ੍ਹ ਜੇਲ੍ਹ ਤੱਕ ਜਾਣੀ ਚਾਹੀਦੀ ਹੈ ਤਾਂ ਜੋ ਪਤਾ ਲੱਗੇ ਕਿ ਪੰਜਾਬ ਦੇ ਨੌਜਵਾਨ ਜਾਗਦੀ ਜ਼ਮੀਰ ਵਾਲੇ ਹਨ। ਉਸ ਨੇ ਕਿਹਾ ਹੈ ਕਿ ਅੰਮ੍ਰਿਤਸਰ ਤੋਂ ਫ਼ਿਰੋਜ਼ਪੁਰ ਤੱਕ ਕੋਈ ਟਰੇਨ ਨਹੀਂ ਚੱਲਣੀ ਚਾਹੀਦੀ। ਪੰਨੂ ਇਸ ਤੋਂ ਪਹਿਲਾਂ ਵੀ ਕਈ ਵੀਡੀਓ ਜਾਰੀ ਕਰ ਚੁੱਕਾ ਹੈ। 

 ਅੰਮ੍ਰਿਤਪਾਲ ਸਿੰਘ ਦਾ ਡਿਬਰੂਗੜ੍ਹ ਜੇਲ੍ਹ ਤੋਂ ਸੁਨੇਹਾ, 'ਚੜ੍ਹਦੀ ਕਲਾ 'ਚ ਹਾਂ'...

ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਾਗੂ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ ਭੇਜੇ ਗਏ ਅੰਮ੍ਰਿਤਪਾਲ ਸਿੰਘ ਸਮੇਤ 10 ਸਿੱਖ ਬੰਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਸੁਨੇਹਾ ਦਿੱਤਾ ਹੈ ਕਿ ਉਹ ਚੜ੍ਹਦੀ ਕਲਾ ਵਿੱਚ ਹਨ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰ ਇਸ ਗੱਲ ਤੋਂ ਸੰਤੁਸ਼ਟ ਹੋਏ ਹਨ ਕਿ ਜੇਲ੍ਹ ਅੰਦਰ ਬੰਦੀਆਂ ਉੱਪਰ ਅਣਮਨੁੱਖੀ ਵਿਵਹਾਰ ਨਹੀਂ ਹੋ ਰਿਹਾ ਹੈ।

ਵੀਰਵਾਰ ਦੇਰ ਰਾਤ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਕਾਨੂੰਨੀ ਸਲਾਹਕਾਰ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਬਾਰੇ ਹਰ ਕਿਸੇ ਦੇ ਦਿਲ ਵਿੱਚ ਭਰਮ, ਭੁਲੇਖਾ ਤੇ ਡਰ ਦੂਰ ਹੋ ਗਿਆ ਹੈ। ਉਹ ਉਨ੍ਹਾਂ ਨੂੰ ਮਿਲ ਕੇ ਰਾਹਤ ਮਹਿਸੂਸ ਕਰ ਰਹੇ ਹਨ।

ਏਜੀਟੀਐਫ ਦੀ ਟੀਮ ਵੱਲੋਂ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ, ਗਾਇਕ-ਗੈਂਗਸਟਰਾਂ ਤੇ ਟਰੈਵਲ ਏਜੰਟ ਗਠਜੋੜ 'ਤੇ ਵੱਡੀ ਕਾਰਵਾਈ

ਪਟਿਆਲਾ ਤੋਂ ਅਹਿਮ ਖਬਰ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਹੈ। ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ। 

ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਅਪਰਾਧ ਸ਼ਾਖਾ ਨੇ ਐਫਆਈਆਰ ਦਰਜ ਕਰਕੇ ਕਈ ਗ੍ਰਿਫਤਾਰੀਆਂ ਕੀਤੀਆ ਹਨ। ਸੂਤਰਾਂ ਮੁਤਾਬਕ ਇਸ ਸਬੰਧੀ ਹੀ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਏਜੀਟੀਐਫ ਨੇ ਗ੍ਰਿਫਤਾਰ ਕੀਤਾ ਹੈ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.