Punjab Breaking News Live : ਹੁਸ਼ਿਆਰਪੁਰ 'ਚ ਹੀ ਮੌਜੂਦ ਅੰਮ੍ਰਿਤਪਾਲ ਸਿੰਘ ? ਜਾਣੋ ਤਾਜ਼ਾ ਵੀਡੀਓ ਦਾ ਖੁਲਾਸਾ, 'ਆਪ' ਦੇ ਇੱਕ ਹੋਰ ਵਿਧਾਇਕ ਨੇ ਕਰਵਾਇਆ ਵਿਆਹ
Punjab Breaking News Live : ਹੁਸ਼ਿਆਰਪੁਰ 'ਚ ਹੀ ਮੌਜੂਦ ਅੰਮ੍ਰਿਤਪਾਲ ਸਿੰਘ ? ਜਾਣੋ ਤਾਜ਼ਾ ਵੀਡੀਓ ਦਾ ਖੁਲਾਸਾ, 'ਆਪ' ਦੇ ਇੱਕ ਹੋਰ ਵਿਧਾਇਕ ਨੇ ਕਰਵਾਇਆ ਵਿਆਹ, ਕੁਫਰੀ 'ਚ ਕੀਤਾ ਵਿਆਹ ਸਮਾਗਮ
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਕਿਹਾ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਮੀਂਹ ਨਾਲ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ ਲੈਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਅਫ਼ਸਰ ਵੀ ਪਿੰਡਾਂ 'ਚ ਜਾ ਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
ਪੰਜਾਬ ਅੰਦਰ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਨਿੱਤ ਨਵੀਂ ਕਰਵਟ ਲੈ ਰਿਹਾ ਹੈ। ਇਸ ਦਾ ਸਿੱਧਾ ਅਸਰ ਫਸਲਾਂ 'ਤੇ ਪੈ ਰਿਹਾ ਹੈ। ਤੇਜ਼ ਮੀਂਹ ਤੇ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲੀਆਂ ਹਵਾਵਾਂ ਨੇ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਸੂਰਜ ਖਿੜੇਗਾ, ਪਰ ਅਗਲੇ ਦੋ ਦਿਨਾਂ ਤੱਕ ਮੁੜ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਅਲਰਟ ਮਗਰੋਂ ਕਿਸਾਨਾਂ ਦਾ ਸਾਹ ਸੂਤੇ ਗਏ ਹਨ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੀਡੀਓ ਪੰਜਾਬ ਪੁਲਿਸ ਲਈ ਚੁਣੌਤੀ ਬਣ ਗਈਆਂ ਹਨ। ਪੁਲਿਸ ਇਹ ਗੱਲ ਜਾਣਨ ਲਈ ਟੱਕਰਾਂ ਮਾਰ ਰਹੀ ਹੈ ਕਿ ਆਖਰ ਇਹ ਵੀਡੀਓ ਕਿੱਥੇ ਬਣੀਆਂ ਤੇ ਕਿਵੇਂ ਵਾਇਰਲ ਹੋਈਆਂ। ਪੰਜਾਬ ਪੁਲਿਸ ਨੇ ਹੁਣ ਕੇਂਦਰੀ ਏਜੰਸੀਆਂ ਦੀ ਵੀ ਮਦਦ ਮੰਗੀ ਹੈ ਤਾਂ ਜੋ ਇਨ੍ਹਾਂ ਵੀਡੀਓ ਦੀ ਸੱਚਾਈ ਪਤਾ ਲਗਾਈ ਜਾ ਸਕੇ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਗ ਦੀਆਂ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਕੇਂਦਰੀ ਖੁਫੀਆ ਏਜੰਸੀਆਂ ਦੀ ਮਦਦ ਮੰਗੀ ਹੈ। ਅੰਮ੍ਰਿਤਪਾਲ ਸਿੰਘ ਨੇ 29-30 ਮਾਰਚ ਨੂੰ ਲਗਾਤਾਰ ਦੋ ਵੀਡੀਓ ਜਾਰੀ ਕੀਤੀਆਂ ਸੀ। ਪੁਲਿਸ ਦੇ ਸਾਈਬਰ ਸੈੱਲ ਨੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਵੀਡੀਓ ਦੁਬਈ, ਕੈਨੇਡਾ, ਯੂਕੇ, ਅਮਰੀਕਾ, ਜਰਮਨੀ, ਆਸਟ੍ਰੇਲੀਆ ਸਮੇਤ ਹੋਰ ਦੇਸ਼ਾਂ ਤੋਂ ਇੰਟਰਨੈੱਟ 'ਤੇ ਅਪਲੋਡ ਹੋਈਆਂ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਕੇਂਦਰ ਨਾਲ ਤਾਲਮੇਲ ਕਰਕੇ ਉਨ੍ਹਾਂ ਬਾਰੇ ਪੂਰੀ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਏਜੰਸੀਆਂ ਨੂੰ IP ਐਡਰੈੱਸ ਵੀ ਦਿੱਤੇ ਗਏ ਹਨ।
ਬੇਮੌਸਮੀ ਬਾਰਸ਼ ਤੇ ਗੜ੍ਹੇਮਾਰੀ ਨੇ ਕਣਕ ਦੀ ਫਸਲ ਤਬਾਹ ਕਰ ਦਿੱਤੀ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਹਰਿਆਊ ਤੇ ਡਸਕਾ ਵਿੱਚ ਗੜ੍ਹੇਮਾਰੀ ਤੇ ਤੇਜ਼ ਬਾਰਸ਼ ਨੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਪਿੰਡਾਂ ਦੀ ਕਰੀਬ ਚਾਰ ਹਜ਼ਾਰ ਏਕੜ ਕਣਕ ਦੀ ਫਸਲ ਗੜ੍ਹੇਮਾਰੀ ਕਾਰਨ ਤਬਾਹ ਹੋਣ ਦੀ ਸੰਭਾਵਨਾ ਹੈ। ਪਿੰਡ ਹਰਿਆਊ ਤੇ ਡਸਕਾ ਦੇ ਕਿਸਾਨਾਂ ਨੇ ਦੱਸਿਆ ਕਿ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਬਿਲਕੁਲ ਬਰਬਾਦ ਹੋ ਗਈ ਹੈ ਤੇ ਸੌ ਫੀਸਦੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਸੌ ਫੀਸਦੀ ਨੁਕਸਾਨ ਬਦਲੇ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਐਲਾਨ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਦਾਅਵਾ ਕੀਤਾ ਹੈ ਕਿ ਭਾਰਤ ’ਚ ਘੱਟ ਗਿਣਤੀ ਭਾਈਚਾਰੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਦੇਸ਼ ਅੰਦਰ ਸਿੱਖ ਤੇ ਮੁਸਲਮਾਨ ਲੀਡਰਾਂ ਵੱਲੋਂ ਸ਼ੰਕਾ ਜਤਾਈ ਜਾ ਰਹੀ ਹੈ ਕਿ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਸਥਿਤੀ ਹਾਸੋਹੀਣੀ ਬਣੀ ਹੋਈ ਹੈ। ਸ਼ਹਿਰ ਵਿੱਚ ਕੋਈ ਵੀ ਸ਼ਰਾਬ ਦੇ ਠੇਕੇ ਲੈਣ ਲਈ ਤਿਆਰ ਨਹੀਂ ਯੂਟੀ ਪ੍ਰਸਾਸ਼ਨ ਨੂੰ ਸ਼ਰਾਬ ਦੇ ਠੇਕਿਆਂ ਦੀ ਚੌਥੀ ਵਾਰ ਹੋਈ ਨਿਲਾਮੀ ਵਿੱਚ ਵੀ ਨਿਮੋਸ਼ੀ ਦਾ ਸਾਹਮਣਾ ਹੀ ਕਰਨਾ ਪਿਆ ਹੈ। ਅਜੇ ਵੀ ਸ਼ਹਿਰ ਵਿੱਚ 29 ਠੇਕੇ ਨਿਲਾਮ ਹੋਣ ਤੋਂ ਰਹਿੰਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦਾ ਕਾਰਨ ਪੰਜਾਬ ਦੀ ਸ਼ਰਾਬ ਨੀਤੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਸ਼ਰਾਬ ਦੇ ਰੇਟ ਘੱਟ ਕਰਨ ਮਗਰੋਂ ਠੇਕੇਦਾਰ ਚੰਡੀਗੜ੍ਹ ਵਿੱਚ ਕਾਰੋਬਾਰ ਕਰਨ ਤੋਂ ਕਤਰਾ ਰਹੇ ਹਨ। ਹਾਲਤ ਇਹ ਹੈ ਕਿ ਸ਼ਹਿਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਚੌਥੀ ਵਾਰ ਹੋਈ ਨਿਲਾਮੀ ਕਰਾਉਣੀ ਪਈ ਪਰ ਅਜੇ ਵੀ ਚੰਡੀਗੜ੍ਹ ਨੂੰ ਸ਼ਰਾਬ ਦੇ ਸਾਰੇ ਠੇਕਿਆਂ ਲਈ ਠੇਕੇਦਾਰ ਨਹੀਂ ਮਿਲੇ।
ਚੰਡੀਗੜ੍ਹੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਸ਼ਹਿਰ ਵਿੱਚ ਬਿਜਲੀ ਦੀਆਂ ਦਰਾਂ ਨਹੀਂ ਵਧਣਗੀਆਂ। ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੇ ਸ਼ਹਿਰ ਵਿੱਚ 10.25 ਫ਼ੀਸਦ ਦਾ ਵਾਧਾ ਕਰਨ ਦੀ ਸਿਫ਼ਾਰਸ਼ ਰੱਦ ਕਰ ਦਿੱਤੀ ਹੈ। ਇਹ ਸਿਫਾਰਸ਼ ਯੂਟੀ ਪ੍ਰਸ਼ਾਸਨ ਵੱਲੋਂ ਕੀਤੀ ਗਈ ਸੀ ਜਿਸ ਮਗਰੋਂ ਸ਼ਹਿਰੀਆਂ ਨੂੰ ਧੁੜਕੂ ਲੱਗਾ ਹੋਇਆ ਸੀ।
ਹਾਸਲ ਜਾਣਕਾਰੀ ਮੁਤਾਬਕ ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੇ ਵਿੱਤੀ ਸਾਲ 2023-24 ਲਈ ਯੂਟੀ ਪ੍ਰਸ਼ਾਸਨ ਵੱਲੋਂ ਬਿਜਲੀ ਦੀਆਂ ਦਰ੍ਹਾਂ ਵਧਾਉਣ ਦੀ ਕੀਤੀ ਸਿਫ਼ਾਰਸ਼ ਨੂੰ ਰੱਦ ਕਰ ਦਿੱਤਾ ਹੈ। ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ 10.25 ਫ਼ੀਸਦ ਦਾ ਵਾਧਾ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਜੇਈਆਰਸੀ ਨੇ ਯੂਟੀ ਪ੍ਰਸ਼ਾਸਨ ਵੱਲੋਂ ਭੇਜੀ ਪ੍ਰਪੋਜਲ ਨੂੰ ਵਿਚਾਰ-ਚਰਚਾ ਤੋਂ ਬਾਅਦ ਰੱਦ ਕਰ ਦਿੱਤਾ।
ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ ਦਾ ਮਲਚਿੰਗ ਤਕਨੀਕ ਨਾਲ ਬੀਜੀ ਕਣਕ ਉੱਪਰ ਬਹੁਤ ਘੱਟ ਅਸਰ ਹੋਇਆ ਹੈ। ਪੰਜਾਬ ਦਾ ਕਈ ਜ਼ਿਲ੍ਹਿਆਂ ਦਾ ਦੌਰਾ ਕਰਨ ਮਗਰੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਪਾਇਆ ਹੈ ਕਿ ਮਲਚਿੰਗ ਤਕਨੀਕ ਨਾਲ ਬੀਜੀ ਕਣਕ ਮੀਂਹ-ਹਨ੍ਹੇਰੀ ਨਾਲ ਜ਼ਿਆਦਾ ਪ੍ਰਭਾਵਿਤ ਨਹੀਂ ਹੋਈ। ਮਲਚਿੰਗ ਤਕਨੀਕ ਤਹਿਤ ਪਰਾਲੀ ਨੂੰ ਬਾਰੀਕ ਕੁਤਰ ਕੇ ਜ਼ਮੀਨ ’ਤੇ ਖਿਲਾਰ ਕੇ ਕਣਕ ਬੀਜੀ ਜਾਂਦੀ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੁਲਿਸ ਲਈ ਵੱਡੀ ਵੰਗਾਰ ਬਣ ਗਿਆ ਹੈ। ਕਈ ਵੀਡੀਓ ਸਾਹਮਣੇ ਆਉਣ ਮਗਰੋਂ ਵੀ ਪੁਲਿਸ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਕਰ ਸਕੀ। ਪੁਲਿਸ ਦਾਅਵਾ ਕਰ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਹੁਸ਼ਿਆਰਪੁਰ ਇਲਾਕੇ ਵਿੱਚ ਹੈ ਪਰ ਫਿਰ ਵੀ ਪਕੜ ਤੋਂ ਬਾਹਰ ਹੈ।
ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਆਹਾਂ ਦਾ ਸਿਲਸਿਲਾ ਜਾਰੀ ਹੈ। ਹੁਣ 'ਆਪ' ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ-ਕੁਫਰੀ 'ਚ ਵਿਆਹ ਸਮਾਗਮ ਕਰਵਾਇਆ ਗਿਆ।
ਪਿਛੋਕੜ
Punjab Breaking News Live Update : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੁਲਿਸ ਲਈ ਵੱਡੀ ਵੰਗਾਰ ਬਣ ਗਿਆ ਹੈ। ਕਈ ਵੀਡੀਓ ਸਾਹਮਣੇ ਆਉਣ ਮਗਰੋਂ ਵੀ ਪੁਲਿਸ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਕਰ ਸਕੀ। ਪੁਲਿਸ ਦਾਅਵਾ ਕਰ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਹੁਸ਼ਿਆਰਪੁਰ ਇਲਾਕੇ ਵਿੱਚ ਹੈ ਪਰ ਫਿਰ ਵੀ ਪਕੜ ਤੋਂ ਬਾਹਰ ਹੈ।
ਹੁਣ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਹਿਯੋਗੀ ਪਪਲਪ੍ਰੀਤ ਸਿੰਘ ਬਾਰੇ ਇੱਕ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਪਪਲਪ੍ਰੀਤ ਹੁਸ਼ਿਆਰਪੁਰ ਇਲਾਕੇ ਦੇ ਇੱਕ ਪਿੰਡ ਦੇ ਡੇਰੇ ਵਿੱਚ ਹੀ ਮੌਜੂਦ ਹੈ ਜਦੋਂਕਿ ਪੁਲਿਸ ਵੱਲੋਂ ਹੁਸ਼ਿਆਪੁਰ ਜ਼ਿਲ੍ਹੇ ਵਿੱਚ ਦੋਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਅਨੁਸਾਰ ਇਹ ਵੀਡੀਓ ਫੁਟੇਜ 29 ਮਾਰਚ ਦੀ ਹੈ ਤੇ ਇਸ ਤੋਂ ਇੱਕ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਦੇ ਚੌਕਸੀ ਵਿਭਾਗ ਦੀ ਟੀਮ ਨੇ ਫਗਵਾੜਾ ਤੋਂ ਇੱਕ ਇਨੋਵਾ ਗੱਡੀ ਦਾ ਪਿੱਛਾ ਕੀਤਾ ਸੀ। ਸ਼ੱਕ ਕੀਤਾ ਗਿਆ ਸੀ ਇਸ ਗੱਡੀ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਸਹਿਯੋਗੀ ਪਪਲਪ੍ਰੀਤ ਸਵਾਰ ਸਨ। ਵਾਇਰਲ ਹੋਈ ਫੁਟੇਜ ਵਿੱਚ ਜਿਸ ਡੇਰੇ ਨੂੰ ਦਿਖਾਇਆ ਗਿਆ ਹੈ ਉਹ ਹੁਸ਼ਿਆਰਪੁਰ ਇਲਾਕੇ ਦੇ ਪਿੰਡ ਤਨੌਲੀ ਵਿੱਚ ਸਥਿਤ ਹੈ ਜਿਥੇ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ।
'ਆਪ' ਦੇ ਇੱਕ ਹੋਰ ਵਿਧਾਇਕ ਨੇ ਕਰਵਾਇਆ ਵਿਆਹ, ਕੁਫਰੀ 'ਚ ਕੀਤਾ ਵਿਆਹ ਸਮਾਗਮ
ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਆਹਾਂ ਦਾ ਸਿਲਸਿਲਾ ਜਾਰੀ ਹੈ। ਹੁਣ 'ਆਪ' ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ-ਕੁਫਰੀ 'ਚ ਵਿਆਹ ਸਮਾਗਮ ਕਰਵਾਇਆ ਗਿਆ।
ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਤੇ ਪਤਨੀ ਡਾ. ਗੁਰਪ੍ਰੀਤ ਕੌਰ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਚੇਤਨ ਸਿੰਘ ਜੋੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰਾਂ ਨੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ।
ਆਸਮਾਨ ਤੋਂ ਵਰ੍ਹਿਆ 'ਚਿੱਟਾ ਕਹਿਰ', ਵੇਖਦੇ ਹੀ ਵੇਖਦੇ ਫਸਲਾਂ ਹੋ ਗਈਆਂ ਤਬਾਹ
ਬੇਮੌਸਮੀ ਬਾਰਸ਼ ਤੇ ਗੜ੍ਹੇਮਾਰੀ ਨੇ ਕਣਕ ਦੀ ਫਸਲ ਤਬਾਹ ਕਰ ਦਿੱਤੀ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਹਰਿਆਊ ਤੇ ਡਸਕਾ ਵਿੱਚ ਗੜ੍ਹੇਮਾਰੀ ਤੇ ਤੇਜ਼ ਬਾਰਸ਼ ਨੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਪਿੰਡਾਂ ਦੀ ਕਰੀਬ ਚਾਰ ਹਜ਼ਾਰ ਏਕੜ ਕਣਕ ਦੀ ਫਸਲ ਗੜ੍ਹੇਮਾਰੀ ਕਾਰਨ ਤਬਾਹ ਹੋਣ ਦੀ ਸੰਭਾਵਨਾ ਹੈ।
ਪਿੰਡ ਹਰਿਆਊ ਤੇ ਡਸਕਾ ਦੇ ਕਿਸਾਨਾਂ ਨੇ ਦੱਸਿਆ ਕਿ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਬਿਲਕੁਲ ਬਰਬਾਦ ਹੋ ਗਈ ਹੈ ਤੇ ਸੌ ਫੀਸਦੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਸੌ ਫੀਸਦੀ ਨੁਕਸਾਨ ਬਦਲੇ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਐਲਾਨ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
- - - - - - - - - Advertisement - - - - - - - - -