Punjab Breaking News Live : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਲਟੀਮੇਟਮ ਮਗਰੋਂ ਸਰਕਾਰ ਪਈ ਨਰਮ, 348 ਨੌਜਵਾਨ ਕੀਤੇ ਰਿਹਾਅ, ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ
Punjab Breaking News Live : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਲਟੀਮੇਟਮ ਮਗਰੋਂ ਸਰਕਾਰ ਪਈ ਨਰਮ, 348 ਨੌਜਵਾਨ ਕੀਤੇ ਰਿਹਾਅ, ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ
Background
Punjab Breaking News Live Update: ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਮੀਂਹ ਬਾਰੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ 30 ਤੇ 31 ਮਾਰਚ ਨੂੰ ਮੀਂਹ ਤੇ ਗੜੇਮਾਰੀ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 30 ਮਾਰਚ (ਵੀਰਵਾਰ) ਨੂੰ ਪੱਛਮੀ ਵਿਗਾੜ ਦੇ ਚਲਦਿਆਂ ਰਾਜਸਥਾਨ ਤੋਂ ਗਰਜ ਤੇ ਚਮਕ ਵਾਲੇ ਬੱਦਲ ਬਾਅਦ ਦੁਪਹਿਰ ਪੰਜਾਬ ਤੇ ਹਰਿਆਣਾ ਵੱਲ ਅੱਗੇ ਵਧਣਗੇ। ਇਸ ਨਾਲ ਸੂਬੇ ’ਚ ਕਿਤੇ-ਕਿਤੇ ਭਾਰੀ ਮੀਂਹ ਪੈਣ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਇਸੇ ਤਰ੍ਹਾਂ 31 ਮਾਰਚ ਨੂੰ ਪੰਜਾਬ ਭਰ ਵਿੱਚ ਸਾਰਾ ਦਿਨ ਮੀਂਹ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਜਦੋਂ ਕਿ 1 ਅਪਰੈਲ ਨੂੰ ਮੌਸਮ ਖੁਸ਼ਕ ਰਹੇਗਾ ਤੇ ਮੁੜ 2 ਅਪਰੈਲ ਨੂੰ ਮੌਸਮ ਖਰਾਬ ਹੋ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ’ਚ ਪਿਛਲੇ ਹਫ਼ਤੇ ਮੀਂਹ ਤੇ ਗੜੇਮਾਰੀ ਕਰਕੇ ਹਾੜ੍ਹੀ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ, ਪਰ ਮੁੜ ਮੌਸਮ ’ਚ ਤਬਦੀਲੀ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਸਾਹ ਸੂਤੇ ਗਏ ਹਨ । ਮੀਂਹ ਤੇ ਗੜੇਮਾਰੀ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਸੂਬੇ ਭਰ ਵਿੱਚ ਕਣਕ ਦੀ ਫਸਲ ਨੂੰ ਖੇਤਾਂ ਵਿੱਚ ਵਿਛਾ ਦਿੱਤਾ ਹੈ। ਜ਼ਿਆਦਾਤਰ ਖੇਤ ਮੀਂਹ ਕਰਕੇ ਨੱਕੋ-ਨੱਕ ਪਾਣੀ ਨਾਲ ਭਰ ਗਏ ਸੀ, ਉਹ ਵੀ ਹਾਲੇ ਤੱਕ ਪਾਣੀ ਨੂੰ ਖਪਾ ਨਹੀਂ ਸਕੇ ਹਨ ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਲਟੀਮੇਟਮ ਮਗਰੋਂ ਸਰਕਾਰ ਪਈ ਨਰਮ, 348 ਨੌਜਵਾਨ ਕੀਤੇ ਰਿਹਾਅ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਖਤ ਰੁਖ ਮਗਰੋਂ ਪੰਜਾਬ ਸਰਕਾਰ ਤੇ ਪੁਲਿਸ ਨਰਮ ਪਈ ਹੈ। ਬੇਸ਼ੱਕ ਪੰਜਾਬ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਦਾ ਵਿਰੋਧ ਕੀਤਾ ਹੈ ਪਰ ਅੰਦਰੋਂ-ਅੰਦਰੀ 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਚਲਾਈ ਮੁਹਿੰਮ ਦੌਰਾਨ ਫੜੇ ਨੌਜਵਾਨਾਂ ਨੂੰ ਛੱਡਣਾ ਸ਼ੁਰੂ ਕਰ ਦਿੱਤਾ। ਹੁਣ ਤੱਕ 348 ਨੌਜਵਾਨ ਰਿਹਾਅ ਕਰ ਦਿੱਤੇ ਗਏ ਹਨ। ਇਹ ਅੰਕੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਕੋਲ ਪਹੁੰਚੇ ਹਨ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਧਾਰਾ 107/151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿੱਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ’ਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਜਦੋਂਕਿ ਕੌਮੀ ਸੁਰੱਖਿਆ ਐਕਟ ਤੇ ਹੋਰ ਧਰਾਵਾਂ ਹੇਠ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
Sangrur News: ਕਣਕ ਦੀ ਖਰੀਦ ਲਈ ਐਕਸ਼ਨ ਪਲਾਨ! ਕੋਈ ਵੀ ਅਫ਼ਸਰ ਅਗੇਤੀ ਪ੍ਰਵਾਨਗੀ ਤੋਂ ਬਿਨਾ ਨਹੀਂ ਛੱਡੇਗਾ ਆਪਣਾ ਸਟੇਸ਼ਨ
ਹਾੜੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਸਾਰੀਆਂ 170 ਅਨਾਜ ਮੰਡੀਆਂ ਵਿੱਚ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਗਾਮੀ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਮੰਡੀ ਵਿੱਚ ਕੋਈ ਵੀ ਸਮੱਸਿਆ ਆਉਣ ਦੀ ਸਥਿਤੀ ਵਿੱਚ ਸੈਕਟਰ ਅਫ਼ਸਰ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਕੇ ਮਸਲੇ ਨੂੰ ਹੱਲ ਕੀਤਾ ਜਾਵੇਗਾ।
Sidhu Moose Wala: ਸ਼ਰਮਨਾਕ! ਸ਼ਰਾਰਤੀ ਅਨਸਰਾਂ ਨੇ ਸਿੱਧੂ ਮੂਸੇਵਾਲਾ ਦੀ ਤਸਵੀਰ 'ਤੇ ਲਗਾਈ ਕਾਲਖ, ਸੀਸੀਟੀਵੀ 'ਚ ਕੈਦ ਹੋਈ ਘਟਨਾ
ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਉਹ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਹੈ। ਉਸ ਦੇ ਚਾਹੁਣ ਵਾਲਿਆਂ ਦੀਆਂ ਅੱਖਾਂ ਅੱਜ ਵੀ ਉਸ ਨੂੰ ਯਾਦ ਕਰਕੇ ਨਮ ਹੋ ਜਾਂਦੀਆਂ ਹਨ। ਪਰ ਇਸ ਦਰਮਿਆਨ ਕਈ ਸ਼ਰਾਰਤੀ ਅਨਸਰ ਅਜਿਹੇ ਵੀ ਹਨ, ਜੋ ਸਿੱਧੂ ਨੂੰ ਨਫਰਤ ਕਰਦੇ ਹਨ।





















