Punjab Breaking News Live : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਲਟੀਮੇਟਮ ਮਗਰੋਂ ਸਰਕਾਰ ਪਈ ਨਰਮ, 348 ਨੌਜਵਾਨ ਕੀਤੇ ਰਿਹਾਅ, ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ
Punjab Breaking News Live : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਲਟੀਮੇਟਮ ਮਗਰੋਂ ਸਰਕਾਰ ਪਈ ਨਰਮ, 348 ਨੌਜਵਾਨ ਕੀਤੇ ਰਿਹਾਅ, ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ
ਹਾੜੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਸਾਰੀਆਂ 170 ਅਨਾਜ ਮੰਡੀਆਂ ਵਿੱਚ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਗਾਮੀ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਮੰਡੀ ਵਿੱਚ ਕੋਈ ਵੀ ਸਮੱਸਿਆ ਆਉਣ ਦੀ ਸਥਿਤੀ ਵਿੱਚ ਸੈਕਟਰ ਅਫ਼ਸਰ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਕੇ ਮਸਲੇ ਨੂੰ ਹੱਲ ਕੀਤਾ ਜਾਵੇਗਾ।
ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਉਹ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਹੈ। ਉਸ ਦੇ ਚਾਹੁਣ ਵਾਲਿਆਂ ਦੀਆਂ ਅੱਖਾਂ ਅੱਜ ਵੀ ਉਸ ਨੂੰ ਯਾਦ ਕਰਕੇ ਨਮ ਹੋ ਜਾਂਦੀਆਂ ਹਨ। ਪਰ ਇਸ ਦਰਮਿਆਨ ਕਈ ਸ਼ਰਾਰਤੀ ਅਨਸਰ ਅਜਿਹੇ ਵੀ ਹਨ, ਜੋ ਸਿੱਧੂ ਨੂੰ ਨਫਰਤ ਕਰਦੇ ਹਨ।
ਪੰਜਾਬ ਸਰਕਾਰ ਝੋਨੇ ਤੇ ਕਣਕ ਦਾ ਬਦਲ ਲੱਭੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਕਿਸਾਨਾਂ ਦੀ ਰਾਏ ਵੀ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।
ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਜਲੰਧਰ ਲੋਕ ਸਭਾ ਉਪ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ। ਇਹ ਜ਼ਿਮਨੀ ਚੋਣ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਕਿਸੇ ਲਿਟਮਸ ਟੈਸਟ ਤੋਂ ਘੱਟ ਨਹੀਂ ਹੋਵੇਗੀ। ਇਸ ਉਪ ਚੋਣ ਦਾ ਐਲਾਨ ਅਜਿਹੇ ਸਮੇਂ 'ਚ ਹੋਇਆ ਹੈ ਜਦੋਂ ਸੱਤਾਧਾਰੀ ਪਾਰਟੀ ਨੂੰ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਅਤੇ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵਿਰੋਧੀ ਧਿਰ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ 'ਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਖਿਲਾਫ ਐਕਸ਼ਨ ਮਗਰੋਂ ਵਿਦੇਸ਼ ਰਹਿੰਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚਿਆਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨਾਂ ਨੂੰ ਮੁਖਾਤਬ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਕੁਝ ਨਵਾਂ ਕਰਨ ਜਾ ਰਹੇ ਹਾਂ। ਇਸ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।
ਪੁਲਿਸ ਨੇ ਅਬੋਹਰ ਇਲਾਕੇ ਵਿੱਚ ਰਹਿੰਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੁੰਡਿਆਂ ਨੂੰ ਦਬੋਚਿਆ ਹੈ। ਹਾਸਲ ਜਾਣਕਾਰੀ ਮੁਤਾਬਕ ਗੈਂਗਸਟਰਾਂ ਖਿਲਾਫ ਕਾਰਵਾਈ ਕਰਦੇ ਹੋਏ ਸ਼੍ਰੀਗੰਗਾਨਗਰ ਪੁਲਿਸ ਨੇ ਅਬੋਹਰ ਦੇ ਨਾਲ ਲੱਗਦੀ ਪੰਜਾਬ-ਰਾਜਸਥਾਨ ਸਰਹੱਦ ਨੇੜੇ ਦੇਰ ਰਾਤ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਮੋਟਰਸਾਈਕਲ ਮੋੜ ਕੇ ਵਾਪਸ ਭੱਜ ਗਏ। ਪੁਲਿਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਸਲਿੱਪ ਹੋਣ ਕਾਰਨ ਦੋਵੇਂ ਨੌਜਵਾਨ ਹੇਠਾਂ ਡਿੱਗ ਪਏ। ਪੁਲਿਸ ਨੇ ਅਨੁਜ ਪੁੱਤਰ ਓਮ ਪ੍ਰਕਾਸ਼ ਉਮਰ 22 ਸਾਲ ਵਾਸੀ ਸੁਖਚੈਨ ਥਾਣਾ ਬਹਾਵਵਾਲਾ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਪੰਜਾਬ ਨੂੰ ਕਾਬੂ ਕਰਕੇ ਇੱਕ ਪਿਸਤੌਲ 12 ਬੋਰ ਲੋਡਿਡ ਤੇ ਕਾਰਤੂਸ ਬਰਾਮਦ ਕੀਤੇ। ਦੂਜੇ ਨੌਜਵਾਨ ਸੀਆ ਰਾਮ ਪੁੱਤਰ ਮੁਕੇਸ਼ ਕੁਮਾਰ ਉਮਰ ਕਰੀਬ 23 ਸਾਲ ਵਾਸੀ ਸੁਖਚੈਨ ਨੂੰ ਕਾਬੂ ਕੀਤਾ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਾਰੀਕ ਦਾ ਐਲਾਨ ਹੋ ਗਿਆ ਹੈ। ਹਲਕੇ ਵਿੱਚ 10 ਮਈ ਨੂੰ ਵੋਟਾਂ ਪੈਣਗੀਆਂ ਤੇ 13 ਮਈ ਨੂੰ ਗਿਣਤੀ ਹੋਵੇਗੀ। ਕਾਂਗਰਸ ਦੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (76) ਦੀ 14 ਜਨਵਰੀ ਨੂੰ ਪੰਜਾਬ ਦੇ ਫਿਲੌਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਤੇ ਇਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਉਧਰ, ਚੋਣ ਲਈ ਤਾਰੀਕ ਦਾ ਐਲਾਨ ਹੁੰਦਿਆਂ ਹੀ ਚੋਣ ਮਿਸ਼ਨ ਕੋਲ ਪਹਿਲੀ ਸ਼ਿਕਾਇਤ ਪਹੁੰਚ ਗਈ ਹੈ। ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਭੇਜੇ ਪੱਤਰ ਵਿੱਚ ਕਰਮਜੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਚੋਣ ਜ਼ਾਬਤੇ ਦੀਆਂ ਤਿੰਨ ਸੰਭਾਵੀ ਉਲੰਘਣਾਵਾਂ ਵੱਲ ਧਿਆਨ ਦਿਵਾਇਆ ਹੈ।
ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਮੀਂਹ ਬਾਰੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ 30 ਤੇ 31 ਮਾਰਚ ਨੂੰ ਮੀਂਹ ਤੇ ਗੜੇਮਾਰੀ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਖਤ ਰੁਖ ਮਗਰੋਂ ਪੰਜਾਬ ਸਰਕਾਰ ਤੇ ਪੁਲਿਸ ਨਰਮ ਪਈ ਹੈ। ਬੇਸ਼ੱਕ ਪੰਜਾਬ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਦਾ ਵਿਰੋਧ ਕੀਤਾ ਹੈ ਪਰ ਅੰਦਰੋਂ-ਅੰਦਰੀ 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਚਲਾਈ ਮੁਹਿੰਮ ਦੌਰਾਨ ਫੜੇ ਨੌਜਵਾਨਾਂ ਨੂੰ ਛੱਡਣਾ ਸ਼ੁਰੂ ਕਰ ਦਿੱਤਾ। ਹੁਣ ਤੱਕ 348 ਨੌਜਵਾਨ ਰਿਹਾਅ ਕਰ ਦਿੱਤੇ ਗਏ ਹਨ। ਇਹ ਅੰਕੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਕੋਲ ਪਹੁੰਚੇ ਹਨ।
ਪਿਛੋਕੜ
Punjab Breaking News Live Update: ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਮੀਂਹ ਬਾਰੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ 30 ਤੇ 31 ਮਾਰਚ ਨੂੰ ਮੀਂਹ ਤੇ ਗੜੇਮਾਰੀ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 30 ਮਾਰਚ (ਵੀਰਵਾਰ) ਨੂੰ ਪੱਛਮੀ ਵਿਗਾੜ ਦੇ ਚਲਦਿਆਂ ਰਾਜਸਥਾਨ ਤੋਂ ਗਰਜ ਤੇ ਚਮਕ ਵਾਲੇ ਬੱਦਲ ਬਾਅਦ ਦੁਪਹਿਰ ਪੰਜਾਬ ਤੇ ਹਰਿਆਣਾ ਵੱਲ ਅੱਗੇ ਵਧਣਗੇ। ਇਸ ਨਾਲ ਸੂਬੇ ’ਚ ਕਿਤੇ-ਕਿਤੇ ਭਾਰੀ ਮੀਂਹ ਪੈਣ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਇਸੇ ਤਰ੍ਹਾਂ 31 ਮਾਰਚ ਨੂੰ ਪੰਜਾਬ ਭਰ ਵਿੱਚ ਸਾਰਾ ਦਿਨ ਮੀਂਹ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਜਦੋਂ ਕਿ 1 ਅਪਰੈਲ ਨੂੰ ਮੌਸਮ ਖੁਸ਼ਕ ਰਹੇਗਾ ਤੇ ਮੁੜ 2 ਅਪਰੈਲ ਨੂੰ ਮੌਸਮ ਖਰਾਬ ਹੋ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ’ਚ ਪਿਛਲੇ ਹਫ਼ਤੇ ਮੀਂਹ ਤੇ ਗੜੇਮਾਰੀ ਕਰਕੇ ਹਾੜ੍ਹੀ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ, ਪਰ ਮੁੜ ਮੌਸਮ ’ਚ ਤਬਦੀਲੀ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਸਾਹ ਸੂਤੇ ਗਏ ਹਨ । ਮੀਂਹ ਤੇ ਗੜੇਮਾਰੀ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਸੂਬੇ ਭਰ ਵਿੱਚ ਕਣਕ ਦੀ ਫਸਲ ਨੂੰ ਖੇਤਾਂ ਵਿੱਚ ਵਿਛਾ ਦਿੱਤਾ ਹੈ। ਜ਼ਿਆਦਾਤਰ ਖੇਤ ਮੀਂਹ ਕਰਕੇ ਨੱਕੋ-ਨੱਕ ਪਾਣੀ ਨਾਲ ਭਰ ਗਏ ਸੀ, ਉਹ ਵੀ ਹਾਲੇ ਤੱਕ ਪਾਣੀ ਨੂੰ ਖਪਾ ਨਹੀਂ ਸਕੇ ਹਨ ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਲਟੀਮੇਟਮ ਮਗਰੋਂ ਸਰਕਾਰ ਪਈ ਨਰਮ, 348 ਨੌਜਵਾਨ ਕੀਤੇ ਰਿਹਾਅ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਖਤ ਰੁਖ ਮਗਰੋਂ ਪੰਜਾਬ ਸਰਕਾਰ ਤੇ ਪੁਲਿਸ ਨਰਮ ਪਈ ਹੈ। ਬੇਸ਼ੱਕ ਪੰਜਾਬ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਦਾ ਵਿਰੋਧ ਕੀਤਾ ਹੈ ਪਰ ਅੰਦਰੋਂ-ਅੰਦਰੀ 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਚਲਾਈ ਮੁਹਿੰਮ ਦੌਰਾਨ ਫੜੇ ਨੌਜਵਾਨਾਂ ਨੂੰ ਛੱਡਣਾ ਸ਼ੁਰੂ ਕਰ ਦਿੱਤਾ। ਹੁਣ ਤੱਕ 348 ਨੌਜਵਾਨ ਰਿਹਾਅ ਕਰ ਦਿੱਤੇ ਗਏ ਹਨ। ਇਹ ਅੰਕੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਕੋਲ ਪਹੁੰਚੇ ਹਨ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਧਾਰਾ 107/151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿੱਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ’ਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਜਦੋਂਕਿ ਕੌਮੀ ਸੁਰੱਖਿਆ ਐਕਟ ਤੇ ਹੋਰ ਧਰਾਵਾਂ ਹੇਠ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
- - - - - - - - - Advertisement - - - - - - - - -