ਪੜਚੋਲ ਕਰੋ

Punjab Breaking News LIVE: ਦੇਸ਼-ਵਿਦੇਸ਼ 'ਚ ਰੋਸ ਮਗਰੋਂ ਨਰਮ ਪਈ ਭਗਵੰਤ ਸਰਕਾਰ, ਫਿਰੋਜ਼ਪੁਰ 'ਚ ਭਿਆਨਕ ਸੜਕ ਹਾਦਸਾ

Punjab Breaking Live: ਕੁਝ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ I

LIVE

Key Events
Punjab Breaking News LIVE: ਦੇਸ਼-ਵਿਦੇਸ਼ 'ਚ ਰੋਸ ਮਗਰੋਂ ਨਰਮ ਪਈ ਭਗਵੰਤ ਸਰਕਾਰ, ਫਿਰੋਜ਼ਪੁਰ 'ਚ ਭਿਆਨਕ ਸੜਕ ਹਾਦਸਾ

Background

Punjab Breaking News LIVE Update: ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਕੁਝ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ। ਹੁਣ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਉੱਤਰਾਖੰਡ ਜਾਂ ਉੱਤਰ ਪ੍ਰਦੇਸ਼ ਵਿੱਚ ਮੌਜੂਦ ਹੋ ਸਕਦਾ ਹੈ।

ਸੁਰੱਖਿਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਹਰਿਆਣਾ ਦੇ ਸ਼ਾਹਬਾਦ ਤੋਂ ਬਾਅਦ ਕੁਰੂਕਸ਼ੇਤਰ ਦੇ ਪਿਪਲੀ ਬੱਸ ਸਟੈਂਡ 'ਤੇ ਦੇਖਿਆ ਗਿਆ। ਇੱਥੇ ਉਹ ਪੱਪਲਪ੍ਰੀਤ ਨਾਲ ਛੱਤਰੀ ਲੈ ਕੇ ਜਾਂਦਾ ਨਜ਼ਰ ਆ ਰਿਹਾ ਹੈ। ਸੂਤਰਾਂ ਮੁਤਾਬਕ ਇੱਥੋਂ ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਲਈ ਬੱਸਾਂ ਚਲਦੀਆਂ ਹਨ। ਇਸ ਲਈ ਹੁਣ ਅੰਮ੍ਰਿਤਪਾਲ ਦੇ ਉੱਤਰਾਖੰਡ ਦੇ ਰਸਤੇ ਨੇਪਾਲ ਭੱਜਣ ਦਾ ਸ਼ੱਕ ਹੈ। ਇਸ ਲਈ ਉੱਤਰਾਖੰਡ 'ਚ ਹਾਈ ਅਲਰਟ ਰ ਦਿੱਤਾ ਗਿਆ ਹੈ ਤੇ ਨੇਪਾਲ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ।

ਦੇਸ਼-ਵਿਦੇਸ਼ 'ਚ ਰੋਸ ਮਗਰੋਂ ਨਰਮ ਪਈ ਭਗਵੰਤ ਸਰਕਾਰ, 177 ਨੌਜਵਾਨਾਂ ਨੂੰ ਰਿਹਾਅ ਕਰਨ ਦਾ ਐਲਾਨ

 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਦੌਰਾਨ ਸੈਂਕੜੇ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਮਗਰੋਂ ਦੇਸ਼-ਵਿਦੇਸ਼ ਵਿੱਚ ਰੋਸ ਪੈਦਾ ਹੋਣ ਕਰਕੇ ਪੰਜਾਬ ਸਰਕਾਰ ਨੇ ਨਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫੀ ਨਹੀਂ ਹੋਏਗੀ। ਜਲਦ ਹੀ 177 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਜਾਏਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਆਈਜੀ ਸੁਖਚੈਨ ਗਿੱਲ ਨੇ ਵੀਰਵਾਰ ਨੂੰ ਕਿਹਾ ਕਿ ਅੰਮ੍ਰਿਤਪਾਲ ਮਾਮਲੇ ਵਿੱਚ ਕਿਸੇ ਵੀ ਬੇਗੁਨਾਹ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਜਿਨ੍ਹਾਂ 177 ਨੌਜਵਾਨਾਂ ਨੂੰ ਇਹਤਿਆਤ ਦੇ ਤੌਰ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਨੂੰ ਵੈਰੀਫਿਕੇਸ਼ਨ ਕਰਨ ਮਗਰੋਂ ਛੱਡ ਦਿੱਤਾ ਜਾਵੇਗਾ। 

Amritpal arrest Operation: ਭਾਰਤ ਸਰਕਾਰ ਵੱਲੋਂ ਵਿਦੇਸ਼ਾਂ 'ਚ ਅੰਮ੍ਰਿਤਪਾਲ ਦੇ ਹਮਾਇਤੀਆਂ 'ਤੇ ਵੱਡੀ ਕਾਰਵਾਈ, ਦਿੱਲੀ ਪੁਲਿਸ ਵੱਲੋਂ ਮੁਕੱਦਮਾ ਦਰਜ

 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਵਿਰੋਧ ਕਰਨ ਵਾਲਿਆਂ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਵਿੱਢ ਦਿੱਤੀ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਵੱਡੀ ਕਾਰਵਾਈ ਕੀਤੀ ਹੈ। ਲੰਡਨ 'ਚ ਭਾਰਤੀ ਦੂਤਾਵਾਸ 'ਚ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ 'ਤੇ ਦਿੱਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤੇ ਪੀਡੀਪੀਪੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਜਿਹੇ ਲੋਕਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ ਜੋ ਭਾਰਤ ਦੇ ਨਾਗਰਿਕ ਹਨ ਤੇ ਬਾਹਰ ਰਹਿੰਦੇ ਹਨ ਤੇ ਭਾਰਤ ਵਿਰੋਧੀ ਪ੍ਰਦਰਸ਼ਨ ਦਾ ਹਿੱਸਾ ਰਹੇ ਹਨ।

15:02 PM (IST)  •  24 Mar 2023

Amritpal Singh: ਅੰਮ੍ਰਿਤਪਾਲ ਸਿੰਘ ਪੁਲਿਸ ਦੇ ਕੋਲ, ਉਹ ਫਰਾਰ ਨਹੀਂ ਹੋਇਆ: ਪਿਤਾ ਤਰਸੇਮ ਸਿੰਘ ਦਾ ਦਾਅਵਾ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਚਲਾਏ ਗਏ ਆਪਰੇਸ਼ਨ ਨੂੰ ਅੱਜ ਸੱਤ ਦਿਨ ਬੀਤ ਚੁੱਕੇ ਹਨ ਪਰ ਅੰਮ੍ਰਿਤਪਾਲ ਸਿੰਘ ਹੁਣ ਤੱਕ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆਇਆ। ਉਧਰ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ  ਅੰਮ੍ਰਿਤਪਾਲ ਸਿੰਘ ਪੁਲਿਸ ਦੇ ਕੋਲ ਹੈ, ਉਹ ਫਰਾਰ ਨਹੀਂ ਹੋਇਆ। ਪੁਲਿਸ ਦੇ ਬਿਆਨ ਵਾਰ-ਵਾਰ ਬਦਲ ਰਹੇ ਹਨ। ਲੋਕ ਵੀ ਇਹ ਸਮਝਦੇ ਹਨ ਕਿ ਇਹ ਪੁਲਿਸ ਦੀ ਘੜੀ ਹੋਈ ਕਹਾਣੀ ਹੈ। ਅੰਮ੍ਰਿਤਪਾਲ ਸਿੰਘ ਪੁਲਿਸ ਕੋਲ ਹੀ ਹੈ। ਇਸ ਕਹਾਣੀ ਨੂੰ ਅੰਤਿਮ ਰੂਪ ਕੀ ਦੇਣਾ ਹੈ, ਪੁਲਿਸ ਉਸ ਅਨੁਸਾਰ ਹੀ ਕੰਮ ਕਰ ਰਹੀ ਹੈ।

14:45 PM (IST)  •  24 Mar 2023

Jathedar Giani Harpreet Singh: ਆਈਜੀ ਜਸਕਰਨ ਸਿੰਘ ਵੱਲੋਂ ਜਥੇਦਾਰ ਨਾਲ ਮੁਲਾਕਾਤ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਦੀ 27 ਮਾਰਚ ਨੂੰ ਮੀਟਿੰਗ ਬੁਲਾਉਣ ਮਗਰੋਂ ਪੰਜਾਬ ਸਰਕਾਰ ਅੰਦਰ ਹਿੱਲ਼ਜੁੱਲ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਅੱਜ ਆਈਜੀ ਜਸਕਰਨ ਸਿੰਘ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ।

13:45 PM (IST)  •  24 Mar 2023

Weather Update: ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਤਬਾਹ

ਪੰਜਾਬ-ਹਰਿਆਣਾ ਵਿੱਚ ਲਗਾਤਾਰ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲਾਂ 'ਤੇ ਰੱਬ ਕਹਿਰ ਢਾਹ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਵਿੱਚ ਮੀਂਹ, ਗੜੇਮਾਰੀ ਤੇ ਹਨੇਰੀ ਕਾਰਨ ਕਰੀਬ 3 ਫੀਸਦੀ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। 

13:19 PM (IST)  •  24 Mar 2023

Action against Amritpal Singh: ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਛੱਤੀਸਗੜ੍ਹ 'ਚ ਰੈਲੀ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਦੂਜੇ ਸੂਬਿਆਂ ਵਿੱਚ ਵੀ ਕੁਝ ਲੋਕ ਸਰਗਰਮ ਹਨ। ਛੱਤੀਸਗੜ੍ਹ ਦੀ ਰਾਜਧਾਨੀ ਵਿੱਚ ਕੁਝ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਖਿਲਾਫ ਐਕਸ਼ਨ ਕੀਤਾ ਹੈ। ਪੁਲਿਸ ਨੇ ਰਾਏਪੁਰ ਵਿੱਚ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢਣ ਵਾਲੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

11:02 AM (IST)  •  24 Mar 2023

ਜ਼ਮੀਨ ਦੇ ਲਾਲਚ 'ਚ ਛੇ ਸਾਲਾ ਮਾਸੂਮ ਨੂੰ ਗੋਲੀਆਂ ਨਾਲ ਭੁੰਨ੍ਹਿਆ, ਕੋਟਲੀ ਕਲਾਂ ਕਤਲ ਕੇਸ 'ਚ ਵੱਡਾ ਖੁਲਾਸਾ

ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ’ਚ ਕਤਲ ਕੀਤੇ ਗਏ ਹਰਉਦੈਵੀਰ ਸਿੰਘ (6) ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਹ ਕਤਲ ਜ਼ਮੀਨ ਦਾ ਲਾਲਚ ਵਿੱਚ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਤਿੰਨ ਮੁੱਖ ਮੁਲਜ਼ਮਾਂ ਤੋਂ ਬਾਅਦ ਦੋ ਔਰਤਾਂ ਸਣੇ ਚਾਰ ਹੋਰ ਵਿਅਕਤੀਆਂ ਨੂੰ ਕੇਸ ’ਚ ਸ਼ਾਮਲ ਕਰ ਲਿਆ ਹੈ, ਪਰ ਹਾਲੇ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Embed widget