Punjab Breaking News Live : ਰਿਹਾਈ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, Z ਸੁਰੱਖਿਆ ਨੂੰ Y ਸ਼੍ਰੇਣੀ 'ਚ ਬਦਲਿਆ, ਸੀਐਮ ਮਾਨ ਵੱਲੋਂ ਅੱਜ ਤੋਂ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ

Punjab Breaking News Live : ਰਿਹਾਈ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, Z ਸੁਰੱਖਿਆ ਨੂੰ Y ਸ਼੍ਰੇਣੀ 'ਚ ਬਦਲਿਆ, ਸੀਐਮ ਮਾਨ ਵੱਲੋਂ ਅੱਜ ਤੋਂ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ

ABP Sanjha Last Updated: 01 Apr 2023 11:12 AM

ਪਿਛੋਕੜ

Punjab Breaking News Live Update : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਦੁਪਹਿਰ 12 ਵਜੇ ਦੇ ਕਰੀਬ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਜਾ ਰਹੇ ਹਨ। ਇਹ ਜਾਣਕਾਰੀ ਸਿੱਧੂ ਦੇ ਅਧਿਕਾਰਤ...More

Navjot Sidhu Security: ਰਿਹਾਈ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, Z ਸੁਰੱਖਿਆ ਨੂੰ Y ਸ਼੍ਰੇਣੀ 'ਚ ਬਦਲਿਆ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਦੁਪਹਿਰ 12 ਵਜੇ ਦੇ ਕਰੀਬ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਜਾ ਰਹੇ ਹਨ। ਇਹ ਜਾਣਕਾਰੀ ਸਿੱਧੂ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਗਈ ਹੈ। ਇਸ ਦੌਰਾਨ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸ ਨੇਤਾ ਦੀ ਜ਼ੈੱਡ+ ਸੁਰੱਖਿਆ ਨੂੰ ਘੱਟ ਕਰਦੇ ਹੋਏ ਉਨ੍ਹਾਂ ਨੂੰ ਵਾਈ ਸੁਰੱਖਿਆ ਦਿੱਤੀ ਗਈ ਹੈ। ਦੱਸ ਦੇਈਏ ਕਿ 20 ਮਈ 2022 ਨੂੰ ਸਿੱਧੂ ਨੂੰ ਰੋਡ ਰੇਜ ਦੇ ਇੱਕ ਮਾਮਲੇ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਹ ਸਜ਼ਾ ਅੱਜ ਪੂਰੀ ਹੋ ਗਈ ਹੈ, ਕੁਝ ਘੰਟਿਆਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਜਾਵੇਗਾ।