ਪੜਚੋਲ ਕਰੋ

Punjab Breaking News LIVE: ਅੱਜ ਵੱਡੇ ਤੇ ਛੋਟੇ ਬਾਦਲ ਦੀ ਪੇਸ਼ੀ, ਅਦਾਲਤ ਬਾਹਰ ਸੁਰੱਖਿਆ ਵਧਾਈ, ਪੰਜਾਬ 'ਚ ਦੋ ਦਿਨ ਬਾਰਸ਼ ਤੇ ਗੜ੍ਹੇ ਪੈਣ ਦੀ ਚੇਤਾਵਨੀ

Punjab Breaking News LIVE: ਅੱਜ ਵੱਡੇ ਤੇ ਛੋਟੇ ਬਾਦਲ ਦੀ ਪੇਸ਼ੀ, ਅਦਾਲਤ ਬਾਹਰ ਸੁਰੱਖਿਆ ਵਧਾਈ, ਪੰਜਾਬ 'ਚ ਦੋ ਦਿਨ ਬਾਰਸ਼ ਤੇ ਗੜ੍ਹੇ ਪੈਣ ਦੀ ਚੇਤਾਵਨੀ, ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 27 ਮਾਰਚ ਨੂੰ ਸੱਦੀ ਸਮੂਹ ਜਥੇਬੰਦੀਆਂ ਦੀ ਮੀਟਿੰਗ...

Key Events
Punjab Breaking News LIVE update get latest breaking updates amritpal singh arrest punjab cm bhagwant Mann 23 march 2023 Punjab Breaking News LIVE: ਅੱਜ ਵੱਡੇ ਤੇ ਛੋਟੇ ਬਾਦਲ ਦੀ ਪੇਸ਼ੀ, ਅਦਾਲਤ ਬਾਹਰ ਸੁਰੱਖਿਆ ਵਧਾਈ, ਪੰਜਾਬ 'ਚ ਦੋ ਦਿਨ ਬਾਰਸ਼ ਤੇ ਗੜ੍ਹੇ ਪੈਣ ਦੀ ਚੇਤਾਵਨੀ
Punjab Breaking

Background

Punjab Breaking News LIVE: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿੱਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ। 

ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਵੀਰਵਾਰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਸਨ। ਜਾਂਚ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਅਦਾਲਤ ਦੇ ਸੰਮਨ ਪ੍ਰਾਪਤ ਕਰ ਲਏ ਹਨ। 

ਦੱਸ ਦਈਏ ਕਿ ਇਨ੍ਹਾਂ ਕੇਸਾਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਅਗਾਊਂ ਜ਼ਮਾਨਤ ਵੀ ਮਿਲ ਚੁੱਕੀ ਹੈ। ਇਸੇ ਦੌਰਾਨ ਇਹ ਵੀ ਜਾਣਕਾਰੀ ਹੈ ਕਿ ਬਾਦਲਾਂ ਦੀ ਅਦਾਲਤ ਵਿੱਚ ਪੇਸ਼ੀ ਮੌਕੇ ਅਕਾਲੀ ਦਲ ਦੇ ਸਮਰਥਕਾਂ ਦਾ ਵੱਡਾ ਇਕੱਠ ਹੋ ਸਕਦਾ ਹੈ। 

27 ਮਾਰਚ ਨੂੰ ਸੱਦੀ ਸਮੂਹ ਜਥੇਬੰਦੀਆਂ ਦੀ ਮੀਟਿੰਗ

ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ 27 ਮਾਰਚ ਨੂੰ ਸੱਦੀ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧ ਵਿੱਚ ਇੱਕ ਪੋਸਟਰ ਵੀ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ ਹੈ। 

ਇਸ ਪੋਸਟਰ ਵਿੱਚ ਦੱਸਿਆ ਗਿਆ ਹੈ ਕਿ ਇਹ ਸਾਂਝੀ ਵਿਸ਼ੇਸ਼ ਇਕੱਤਰਤਾ 27 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਵਿੱਚ ਹੋਵੇਗੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਇਸ ਇਕੱਤਰਤਾ ਬਾਰੇ ਪੁਸ਼ਟੀ ਕੀਤੀ ਹੈ। ਇਸ ਵਿਸ਼ੇਸ਼ ਇਕੱਤਰਤਾ ਦੇ ਏਜੰਡੇ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿੱਚ ਲੰਮੇ ਸਮੇਂ ਤੋਂ ਬਣੇ ਬੇਚੈਨੀ ਵਾਲੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਾਜਾਇਜ਼ ਗ੍ਰਿਫਤਾਰੀਆਂ ਬਾਰੇ ਵਿਚਾਰ ਵਟਾਂਦਰਾ ਕਰਨਾ ਸ਼ਾਮਲ ਕਰਨਾ ਸ਼ਾਮਲ ਹੈ। 

ਅੰਮ੍ਰਿਤਪਾਲ ਸਿੰਘ ਨੇ ਕੋਈ ਵੀ ਅਜਿਹਾ ਕਸੂਰ ਨਹੀਂ ਕੀਤਾ ਕਿ ਉਸ 'ਤੇ ਇੰਨੀਆਂ ਸਖਤ ਧਾਰਾਵਾਂ ਲਾਈਆਂ ਜਾਣ ਤੇ ਭਗੌੜਾ ਐਲਾਨਿਆ ਜਾਵੇ: ਗਿਆਨੀ ਰਘਬੀਰ ਸਿੰਘ

ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਕੁਝ ਦਿਨਾਂ ਤੋਂ ਸੂਬੇ ਅੰਦਰ ਕੇਂਦਰ ਤੇ ਪੰਜਾਬ ਸਰਕਾਰਾਂ ਵੱਲੋਂ ਸਿਰਜੇ ਜਾ ਰਹੇ ਮਹੌਲ ਦੇ ਨਾਲ ਆਮ ਲੋਕਾਂ ਦੇ ਵਿੱਚ ਡਰ ਤੇ ਭੈਅ ਦਾ ਮਾਹੌਲ ਬਣ ਚੁੱਕਾ ਹੈ। ਸਰਕਾਰਾਂ ਉਪਰ ਤਿੱਖੀ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ ਲਗਾਉਣਾ ਸਰਾਸਰ ਗਲਤ ਹੈ। 

16:22 PM (IST)  •  23 Mar 2023

ਸਾਲ 2016 ਵਿੱਚ ਵਾਪਰੇ ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ 10 -10 ਸਾਲ ਦੀ ਸਜ਼ਾ

ਸਾਲ 2016 ਵਿੱਚ ਵਾਪਰੇ ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਸਾਢੇ 7 ਸਾਲ ਬਾਅਦ ਅਦਾਲਤ ਨੇ 22 ਦੋਸ਼ੀਆਂ ਨੂੰ 10-10 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ. ਐੱਸ. ਗਰੇਵਾਲ ਵੱਲੋਂ ਸੁਣਾਇਆ ਗਿਆ ਹੈ। 22 ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ ਹਨ। ਪੁਲੀਸ ਦੀ ਵਰਦੀ 'ਚ ਆਏ ਗੈਂਗਸਟਰਾਂ ਵੱਲੋਂ ਜੇਲ੍ਹ ਗਾਰਡਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ  ਚਾਰ ਕਥਿਤ ਗੈਂਗਸਟਰ ਅਤੇ ਦੋ ਅੱਤਵਾਦੀ ਫ਼ਰਾਰ ਹੋ ਗਏ ਸਨ। 

16:09 PM (IST)  •  23 Mar 2023

Kejriwal on Rahul Gandhi: ਰਾਹੁਲ ਗਾਂਧੀ ਦੇ ਹੱਕ 'ਚ ਡਟੇ ਕੇਜਰੀਵਾਲ, ਬੋਲੇ ਮੈਂ ਅਦਾਲਤ ਦੇ ਫੈਸਲੇ ਨਾਲ ਅਸਹਿਮਤ

 ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਹੱਕ ਵਿੱਚ ਡਟੇ ਹਨ। ਕੇਜਰੀਵਾਲ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਲੋਕ ਸਭਾ ਮੈਂਬਰ ਨੂੰ ਇੰਝ ਮਾਣਹਾਨੀ ਦੇ ਕੇਸ ਵਿੱਚ ਫਸਾਉਣਾ ਸਹੀ ਨਹੀਂ ਹੈ। ਕੇਜਰੀਵਾਲ ਨੇ ਅਦਾਲਤ ਦੇ ਫੈਸਲੇ ਉੱਪਰ ਸਵਾਲ ਉਠਾਉਂਦਿਆ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ ਪਰ ਉਹ ਫੈਸਲੇ ਨਾਲ ਅਸਹਿਮਤ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਮੁਕੱਦਮੇ ਚਲਾ ਕੇ ਫਸਾਉਣ ਦੀ ਸਾਜ਼ਿਸ਼ ਰਚੀ ਹੈ।

Load More
New Update
Sponsored Links by Taboola
Advertisement

ਟਾਪ ਹੈਡਲਾਈਨ

Punjab News: ਤੜਕ ਸਵੇਰੇ ਬੱਸ ਸਟੈਂਡ ਪਹੁੰਚੇ ਮੁੱਖ ਮੰਤਰੀ ਮਾਨ, ਤਸਵੀਰਾਂ ਵਾਇਰਲ
Punjab News: ਤੜਕ ਸਵੇਰੇ ਬੱਸ ਸਟੈਂਡ ਪਹੁੰਚੇ ਮੁੱਖ ਮੰਤਰੀ ਮਾਨ, ਤਸਵੀਰਾਂ ਵਾਇਰਲ
ਪੰਜਾਬੀਆਂ ਨੂੰ ਵੱਡਾ ਝਟਕਾ! ਘਰ-ਦੁਕਾਨ ਬਣਾਉਣਾ ਹੋਇਆ ਮਹਿੰਗਾ, 1 ਅਪਰੈਲ ਤੋਂ ਬਾਅਦ ਵਾਲਿਆਂ ਨੂੰ ਦੇਣੀ ਪਏਗੀ ਵੱਧੀ ਹੋਈ ਫੀਸ
ਪੰਜਾਬੀਆਂ ਨੂੰ ਵੱਡਾ ਝਟਕਾ! ਘਰ-ਦੁਕਾਨ ਬਣਾਉਣਾ ਹੋਇਆ ਮਹਿੰਗਾ, 1 ਅਪਰੈਲ ਤੋਂ ਬਾਅਦ ਵਾਲਿਆਂ ਨੂੰ ਦੇਣੀ ਪਏਗੀ ਵੱਧੀ ਹੋਈ ਫੀਸ
ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਕਰਨ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ, ਹੈਰਾਨ ਕਰਨ ਵਾਲੇ ਖੁਲਾਸੇ
ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਕਰਨ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ, ਹੈਰਾਨ ਕਰਨ ਵਾਲੇ ਖੁਲਾਸੇ
Punjab Weather Today: ਪੰਜਾਬ-ਚੰਡੀਗੜ੍ਹ 'ਚ ਵਧੀ ਸਰਦੀ...ਕੜਾਕੇ ਦੀ ਠੰਡ ਦਾ ਅਲਰਟ! ਤਿਆਰ ਰਹੋ ਟੁੱਟਣਗੇ ਰਿਕਾਰਡ, ਮੌਸਮ ਵਿਭਾਗ ਨੇ ਲੋਕਾਂ ਨੂੰ ਧਿਆਨ ਰੱਖਣ ਦੀ ਦਿੱਤੀ ਸਲਾਹ
Punjab Weather Today: ਪੰਜਾਬ-ਚੰਡੀਗੜ੍ਹ 'ਚ ਵਧੀ ਸਰਦੀ...ਕੜਾਕੇ ਦੀ ਠੰਡ ਦਾ ਅਲਰਟ! ਤਿਆਰ ਰਹੋ ਟੁੱਟਣਗੇ ਰਿਕਾਰਡ, ਮੌਸਮ ਵਿਭਾਗ ਨੇ ਲੋਕਾਂ ਨੂੰ ਧਿਆਨ ਰੱਖਣ ਦੀ ਦਿੱਤੀ ਸਲਾਹ
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਤੜਕ ਸਵੇਰੇ ਬੱਸ ਸਟੈਂਡ ਪਹੁੰਚੇ ਮੁੱਖ ਮੰਤਰੀ ਮਾਨ, ਤਸਵੀਰਾਂ ਵਾਇਰਲ
Punjab News: ਤੜਕ ਸਵੇਰੇ ਬੱਸ ਸਟੈਂਡ ਪਹੁੰਚੇ ਮੁੱਖ ਮੰਤਰੀ ਮਾਨ, ਤਸਵੀਰਾਂ ਵਾਇਰਲ
ਪੰਜਾਬੀਆਂ ਨੂੰ ਵੱਡਾ ਝਟਕਾ! ਘਰ-ਦੁਕਾਨ ਬਣਾਉਣਾ ਹੋਇਆ ਮਹਿੰਗਾ, 1 ਅਪਰੈਲ ਤੋਂ ਬਾਅਦ ਵਾਲਿਆਂ ਨੂੰ ਦੇਣੀ ਪਏਗੀ ਵੱਧੀ ਹੋਈ ਫੀਸ
ਪੰਜਾਬੀਆਂ ਨੂੰ ਵੱਡਾ ਝਟਕਾ! ਘਰ-ਦੁਕਾਨ ਬਣਾਉਣਾ ਹੋਇਆ ਮਹਿੰਗਾ, 1 ਅਪਰੈਲ ਤੋਂ ਬਾਅਦ ਵਾਲਿਆਂ ਨੂੰ ਦੇਣੀ ਪਏਗੀ ਵੱਧੀ ਹੋਈ ਫੀਸ
ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਕਰਨ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ, ਹੈਰਾਨ ਕਰਨ ਵਾਲੇ ਖੁਲਾਸੇ
ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਕਰਨ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ, ਹੈਰਾਨ ਕਰਨ ਵਾਲੇ ਖੁਲਾਸੇ
Punjab Weather Today: ਪੰਜਾਬ-ਚੰਡੀਗੜ੍ਹ 'ਚ ਵਧੀ ਸਰਦੀ...ਕੜਾਕੇ ਦੀ ਠੰਡ ਦਾ ਅਲਰਟ! ਤਿਆਰ ਰਹੋ ਟੁੱਟਣਗੇ ਰਿਕਾਰਡ, ਮੌਸਮ ਵਿਭਾਗ ਨੇ ਲੋਕਾਂ ਨੂੰ ਧਿਆਨ ਰੱਖਣ ਦੀ ਦਿੱਤੀ ਸਲਾਹ
Punjab Weather Today: ਪੰਜਾਬ-ਚੰਡੀਗੜ੍ਹ 'ਚ ਵਧੀ ਸਰਦੀ...ਕੜਾਕੇ ਦੀ ਠੰਡ ਦਾ ਅਲਰਟ! ਤਿਆਰ ਰਹੋ ਟੁੱਟਣਗੇ ਰਿਕਾਰਡ, ਮੌਸਮ ਵਿਭਾਗ ਨੇ ਲੋਕਾਂ ਨੂੰ ਧਿਆਨ ਰੱਖਣ ਦੀ ਦਿੱਤੀ ਸਲਾਹ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ: 61 DSP ਦੇ ਤਬਾਦਲੇ, 15 ਅਧਿਕਾਰੀਆਂ ਨੂੰ ਤਰੱਕੀ- ਇੱਥੇ ਵੇਖੋ ਪੂਰੀ ਸੂਚੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ: 61 DSP ਦੇ ਤਬਾਦਲੇ, 15 ਅਧਿਕਾਰੀਆਂ ਨੂੰ ਤਰੱਕੀ- ਇੱਥੇ ਵੇਖੋ ਪੂਰੀ ਸੂਚੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (29-11-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (29-11-2025)
Fake Egg vs Real Egg: ਉਬਲਿਆ ਅੰਡਾ ਨਕਲੀ ਤਾਂ ਨਹੀਂ? ਇਨ੍ਹਾਂ ਆਸਾਨ ਟ੍ਰਿਕਸ ਨਾਲ ਪਛਾਣੋ ਅਸਲੀ ਜਾਂ ਨਕਲੀ...
Fake Egg vs Real Egg: ਉਬਲਿਆ ਅੰਡਾ ਨਕਲੀ ਤਾਂ ਨਹੀਂ? ਇਨ੍ਹਾਂ ਆਸਾਨ ਟ੍ਰਿਕਸ ਨਾਲ ਪਛਾਣੋ ਅਸਲੀ ਜਾਂ ਨਕਲੀ...
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
Embed widget