Punjab Breaking News LIVE: ਅੱਜ ਵੱਡੇ ਤੇ ਛੋਟੇ ਬਾਦਲ ਦੀ ਪੇਸ਼ੀ, ਅਦਾਲਤ ਬਾਹਰ ਸੁਰੱਖਿਆ ਵਧਾਈ, ਪੰਜਾਬ 'ਚ ਦੋ ਦਿਨ ਬਾਰਸ਼ ਤੇ ਗੜ੍ਹੇ ਪੈਣ ਦੀ ਚੇਤਾਵਨੀ
Punjab Breaking News LIVE: ਅੱਜ ਵੱਡੇ ਤੇ ਛੋਟੇ ਬਾਦਲ ਦੀ ਪੇਸ਼ੀ, ਅਦਾਲਤ ਬਾਹਰ ਸੁਰੱਖਿਆ ਵਧਾਈ, ਪੰਜਾਬ 'ਚ ਦੋ ਦਿਨ ਬਾਰਸ਼ ਤੇ ਗੜ੍ਹੇ ਪੈਣ ਦੀ ਚੇਤਾਵਨੀ, ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 27 ਮਾਰਚ ਨੂੰ ਸੱਦੀ ਸਮੂਹ ਜਥੇਬੰਦੀਆਂ ਦੀ ਮੀਟਿੰਗ...
ਸਾਲ 2016 ਵਿੱਚ ਵਾਪਰੇ ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਸਾਢੇ 7 ਸਾਲ ਬਾਅਦ ਅਦਾਲਤ ਨੇ 22 ਦੋਸ਼ੀਆਂ ਨੂੰ 10-10 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ. ਐੱਸ. ਗਰੇਵਾਲ ਵੱਲੋਂ ਸੁਣਾਇਆ ਗਿਆ ਹੈ। 22 ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ ਹਨ। ਪੁਲੀਸ ਦੀ ਵਰਦੀ 'ਚ ਆਏ ਗੈਂਗਸਟਰਾਂ ਵੱਲੋਂ ਜੇਲ੍ਹ ਗਾਰਡਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ ਚਾਰ ਕਥਿਤ ਗੈਂਗਸਟਰ ਅਤੇ ਦੋ ਅੱਤਵਾਦੀ ਫ਼ਰਾਰ ਹੋ ਗਏ ਸਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਹੱਕ ਵਿੱਚ ਡਟੇ ਹਨ। ਕੇਜਰੀਵਾਲ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਲੋਕ ਸਭਾ ਮੈਂਬਰ ਨੂੰ ਇੰਝ ਮਾਣਹਾਨੀ ਦੇ ਕੇਸ ਵਿੱਚ ਫਸਾਉਣਾ ਸਹੀ ਨਹੀਂ ਹੈ। ਕੇਜਰੀਵਾਲ ਨੇ ਅਦਾਲਤ ਦੇ ਫੈਸਲੇ ਉੱਪਰ ਸਵਾਲ ਉਠਾਉਂਦਿਆ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ ਪਰ ਉਹ ਫੈਸਲੇ ਨਾਲ ਅਸਹਿਮਤ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਮੁਕੱਦਮੇ ਚਲਾ ਕੇ ਫਸਾਉਣ ਦੀ ਸਾਜ਼ਿਸ਼ ਰਚੀ ਹੈ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਕੈਂਸਰ ਹੋ ਗਿਆ ਹੈ। ਉਨ੍ਹਾਂ ਨੇ ਖੁਦ ਇਹ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦਿੱਤੀ ਹੈ। ਇਸ ਟਵੀਟ ਵਿੱਚ ਉਨ੍ਹਾਂ ਨੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਨੂੰ ਇਨਸਾਫ਼ ਨਾ ਮਿਲਣ ਬਾਰੇ ਵੀ ਲਿਖਿਆ ਹੈ।
ਸੂਰਤ ਦੀ ਅਦਾਲਤ ਵੱਲੋਂ ਮੋਦੀ ਸਰਨੇਮ ਬਾਰੇ ਟਿੱਪਣੀ ਦੇ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਮਗਰੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਨੇ ਅੱਜ ਟਵੀਟ ਕੀਤਾ, ‘ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ ਹੈ। ਸੱਚ ਮੇਰਾ ਰੱਬ ਹੈ, ਅਹਿੰਸਾ ਇਸ ਨੂੰ ਪ੍ਰਾਪਤ ਕਰਨ ਦਾ ਸਾਧਨ ਹੈ।’
ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨ ਤਾਰਨ ਤੇ ਫ਼ਿਰੋਜ਼ਪੁਰ ਵਿੱਚ ਇੰਟਰਨੈੱਟ ਤੇ ਐਸਐਮਐਸ ’ਤੇ ਪਾਬੰਦੀ 24 ਮਾਰਚ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਬਾਕੀ ਜ਼ਿਲ੍ਹਿਆਂ ਅੰਦਰ ਮੰਗਲਵਾਰ ਨੂੰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਸੀ।
ਸੂਰਤ ਦੀ ਇੱਕ ਅਦਾਲਤ ਨੇ ਵੀਰਵਾਰ (23 ਮਾਰਚ) ਨੂੰ ਵਾਇਨਾਡ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ 'ਮੋਦੀ' ਸਰਨੇਮ ਨੂੰ ਲੈ ਕੇ ਮਾਣਹਾਨੀ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਰਾਹੁਲ ਗਾਂਧੀ ਨੂੰ ਅਪਰਾਧਿਕ ਮਾਣਹਾਨੀ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਸੁਣਵਾਈ ਦੌਰਾਨ ਰਾਹੁਲ ਗਾਂਧੀ ਨੇ ਅਦਾਲਤ ਨੂੰ ਕਿਹਾ ਕਿ ਮੇਰਾ ਇਰਾਦਾ ਗਲਤ ਨਹੀਂ ਸੀ। ਉਨ੍ਹਾਂ ਦੇ ਬਿਆਨ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ 'ਚ ਆਪਣੇ ਲਈ ਘੱਟ ਸਜ਼ਾ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਇਹ ਚਿੰਤਾ ਨਹੀਂ ਸੀ ਕਿ ਆਜ਼ਾਦੀ ਮਿਲੇਗੀ ਜਾਂ ਨਹੀਂ ਸਗੋਂ ਉਨ੍ਹਾਂ ਨੂੰ ਚਿੰਤਾ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਸ ਦੇ ਹੱਥਾਂ ਵਿੱਚ ਜਾਵੇਗਾ। ਅੱਜ ਫਿਰੋਜ਼ਪੁਰ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਇੱਕ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਸਾਨੂੰ ਜ਼ਿੰਮੇਵਾਰੀ ਸੌਂਪੀ ਹੈ। ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖੜਕੜ ਕਲਾਂ ਵਿੱਚ ਸਹੁੰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਸਾਡਾ ਪਹਿਲਾ ਟੀਚਾ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਹੋਏ ਸੀ। ਹੁਣ ਸਾਡੀ ਸਰਕਾਰ ਇਹ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਵੇ। ਉਨ੍ਹਾਂ ਕਿਹਾ ਕਿ ਬਹੁਤੀਆਂ ਸਰਕਾਰਾਂ ਸ਼ਹੀਦਾਂ ਨੂੰ ਬਣਦਾ ਸਤਿਕਾਰ ਨਹੀਂ ਦੇ ਸਕੀਆਂ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਦੇ ਸੰਗਰਾਮ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਪ੍ਰਤੀ ਸਰਕਾਰਾਂ ਆਪਣੇ ਨੈਤਿਕ ਫਰਜ਼ ਨਹੀਂ ਨਿਭਾਅ ਸਕੀਆਂ।
ਖੰਨਾ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਰਖਾ ਬਾਬਾ ਖੰਨਾ ਦੇ ਥਾਣਾ ਮਲੌਦ ਦੇ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਹੈ। ਹਾਸਲ ਜਾਣਕਾਰੀ ਮੁਤਾਬਕ ਗੋਰਖਾ ਬਾਬਾ ਅਕਸਰ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਸੀ। ਉਹ ਅਜਨਾਲਾ ਕਾਂਡ ਵਿੱਚ ਵੀ ਨਾਮਜ਼ਦ ਦੱਸਿਆ ਜਾ ਰਿਹਾ ਹੈ। ਗੋਰਖਾ ਬਾਬਾ ਅੰਮ੍ਰਿਤਪਾਲ ਦਾ ਗਨਮੈਨ ਬਣ ਕੇ ਰਹਿੰਦਾ ਸੀ।
ਸ਼ਾਹਕੋਟ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕਰਕੇ ਦੋ ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ ਇੱਕ ਬੁਲੇਟ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ ਜੋ ਸੀਸੀਟੀਵੀ ਵਿੱਚ ਦਿਖਾਈ ਦਿੱਤਾ ਸੀ। ਪੁਲਿਸ ਨੇ ਬੁਲੇਟ ਬਾਈਕ ਦੇ ਨਾਲ ਹੀ ਇੱਕ ਸਪਲੈਂਡਰ ਬਾਈਕ ਵੀ ਬਰਾਮਦ ਕੀਤੀ ਹੈ। ਦੂਜੇ ਪਾਸੇ ਲੱਖ ਕੋਸ਼ਿਸ਼ਾਂ ਮਗਰੋਂ ਵੀ ਅੰਮ੍ਰਿਤਪਾਲ ਸਿੰਘ ਪੁਲਿਸ ਦੇ ਹੱਥ ਨਹੀਂ ਆਇਆ।
ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਕੁਝ ਦਿਨਾਂ ਤੋਂ ਸੂਬੇ ਅੰਦਰ ਕੇਂਦਰ ਤੇ ਪੰਜਾਬ ਸਰਕਾਰਾਂ ਵੱਲੋਂ ਸਿਰਜੇ ਜਾ ਰਹੇ ਮਹੌਲ ਦੇ ਨਾਲ ਆਮ ਲੋਕਾਂ ਦੇ ਵਿੱਚ ਡਰ ਤੇ ਭੈਅ ਦਾ ਮਾਹੌਲ ਬਣ ਚੁੱਕਾ ਹੈ। ਸਰਕਾਰਾਂ ਉਪਰ ਤਿੱਖੀ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ ਲਗਾਉਣਾ ਸਰਾਸਰ ਗਲਤ ਹੈ।
ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ 27 ਮਾਰਚ ਨੂੰ ਸੱਦੀ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧ ਵਿੱਚ ਇੱਕ ਪੋਸਟਰ ਵੀ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ ਹੈ।
ਪਿਛੋਕੜ
Punjab Breaking News LIVE: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿੱਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ।
ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਵੀਰਵਾਰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਸਨ। ਜਾਂਚ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਅਦਾਲਤ ਦੇ ਸੰਮਨ ਪ੍ਰਾਪਤ ਕਰ ਲਏ ਹਨ।
ਦੱਸ ਦਈਏ ਕਿ ਇਨ੍ਹਾਂ ਕੇਸਾਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਅਗਾਊਂ ਜ਼ਮਾਨਤ ਵੀ ਮਿਲ ਚੁੱਕੀ ਹੈ। ਇਸੇ ਦੌਰਾਨ ਇਹ ਵੀ ਜਾਣਕਾਰੀ ਹੈ ਕਿ ਬਾਦਲਾਂ ਦੀ ਅਦਾਲਤ ਵਿੱਚ ਪੇਸ਼ੀ ਮੌਕੇ ਅਕਾਲੀ ਦਲ ਦੇ ਸਮਰਥਕਾਂ ਦਾ ਵੱਡਾ ਇਕੱਠ ਹੋ ਸਕਦਾ ਹੈ।
27 ਮਾਰਚ ਨੂੰ ਸੱਦੀ ਸਮੂਹ ਜਥੇਬੰਦੀਆਂ ਦੀ ਮੀਟਿੰਗ
ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ 27 ਮਾਰਚ ਨੂੰ ਸੱਦੀ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧ ਵਿੱਚ ਇੱਕ ਪੋਸਟਰ ਵੀ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ ਹੈ।
ਇਸ ਪੋਸਟਰ ਵਿੱਚ ਦੱਸਿਆ ਗਿਆ ਹੈ ਕਿ ਇਹ ਸਾਂਝੀ ਵਿਸ਼ੇਸ਼ ਇਕੱਤਰਤਾ 27 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਵਿੱਚ ਹੋਵੇਗੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਇਸ ਇਕੱਤਰਤਾ ਬਾਰੇ ਪੁਸ਼ਟੀ ਕੀਤੀ ਹੈ। ਇਸ ਵਿਸ਼ੇਸ਼ ਇਕੱਤਰਤਾ ਦੇ ਏਜੰਡੇ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿੱਚ ਲੰਮੇ ਸਮੇਂ ਤੋਂ ਬਣੇ ਬੇਚੈਨੀ ਵਾਲੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਾਜਾਇਜ਼ ਗ੍ਰਿਫਤਾਰੀਆਂ ਬਾਰੇ ਵਿਚਾਰ ਵਟਾਂਦਰਾ ਕਰਨਾ ਸ਼ਾਮਲ ਕਰਨਾ ਸ਼ਾਮਲ ਹੈ।
ਅੰਮ੍ਰਿਤਪਾਲ ਸਿੰਘ ਨੇ ਕੋਈ ਵੀ ਅਜਿਹਾ ਕਸੂਰ ਨਹੀਂ ਕੀਤਾ ਕਿ ਉਸ 'ਤੇ ਇੰਨੀਆਂ ਸਖਤ ਧਾਰਾਵਾਂ ਲਾਈਆਂ ਜਾਣ ਤੇ ਭਗੌੜਾ ਐਲਾਨਿਆ ਜਾਵੇ: ਗਿਆਨੀ ਰਘਬੀਰ ਸਿੰਘ
ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਕੁਝ ਦਿਨਾਂ ਤੋਂ ਸੂਬੇ ਅੰਦਰ ਕੇਂਦਰ ਤੇ ਪੰਜਾਬ ਸਰਕਾਰਾਂ ਵੱਲੋਂ ਸਿਰਜੇ ਜਾ ਰਹੇ ਮਹੌਲ ਦੇ ਨਾਲ ਆਮ ਲੋਕਾਂ ਦੇ ਵਿੱਚ ਡਰ ਤੇ ਭੈਅ ਦਾ ਮਾਹੌਲ ਬਣ ਚੁੱਕਾ ਹੈ। ਸਰਕਾਰਾਂ ਉਪਰ ਤਿੱਖੀ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ ਲਗਾਉਣਾ ਸਰਾਸਰ ਗਲਤ ਹੈ।
- - - - - - - - - Advertisement - - - - - - - - -