Punjab Breaking News Live : ਪੰਜਾਬ ਕੈਬਨਿਟ ਮੀਟਿੰਗ ਦੇ ਵੱਡੇ ਫੈਸਲਿਆਂ 'ਤੇ ਲੱਗੀ ਮੋਹਰ, ਖੁਫੀਆ ਏਜੰਸੀਆਂ ਦਾ ਦਾਅਵਾ- ਅੰਮ੍ਰਿਤਪਾਲ ਵਿਸਾਖੀ 'ਤੇ ਕਰ ਸਕਦੈ ਸਰੈਂਡਰ

Punjab Breaking News Live : ਖੁਫੀਆ ਏਜੰਸੀਆਂ ਦਾ ਦਾਅਵਾ- ਅੰਮ੍ਰਿਤਪਾਲ ਵਿਸਾਖੀ 'ਤੇ ਕਰ ਸਕਦੈ ਸਰੈਂਡਰ, ਕੱਲ੍ਹ ਤੋਂ ਪੰਜਾਬੀਆਂ ਨੂੰ ਲੱਗੇਗਾ ਬਿਜਲੀ ਦਾ ਝਟਕਾ, ਜਥੇਦਾਰ ਦਾ ਬਿਆਨ, ਅੰਮ੍ਰਿਤਪਾਲ ਮਾਮਲਾ ਸਮਝ ਤੋਂ ਬਾਹਰ

ABP Sanjha Last Updated: 31 Mar 2023 05:05 PM
Punjab News: ਨਵਾਂ ਮਹਿਕਮਾ ਮਿਲਦਿਆਂ ਹੀ ਲਾਲਜੀਤ ਭੁੱਲਰ ਨੇ ਪਹਿਲੀ ਮੀਟਿੰਗ ਵਿੱਚ ਹੀ ਕਰ ਦਿੱਤਾ ਵੱਡਾ ਐਲਾਨ

ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

Operation Amritpal : ਅੰਮ੍ਰਿਤਪਾਲ ਦੀ ਵੀਡੀਓ ਤੋਂ ਬਾਅਦ ਤੇਜ਼ੀ ਹੋਈ ਪੰਜਾਬ ਪੁਲਿਸ ਕਾਰਵਾਈ, ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਗ੍ਰਿਫਤਾਰ

 ਪੁਲਿਸ ਨੇ ਅੱਜ (31 ਮਾਰਚ) ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਪਿਛਲੇ ਹਫ਼ਤੇ 18 ਮਾਰਚ ਤੋਂ ਪੰਜਾਬ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੋਗਾ ਸਿੰਘ 18 ਮਾਰਚ ਤੋਂ ਅੰਮ੍ਰਿਤਪਾਲ ਨੂੰ ਫਰਾਰ ਹੋਣ ਵਿਚ ਮਦਦ ਕਰ ਰਿਹਾ ਸੀ।

Punjab Cabinet Meeting Today : ਪੰਜਾਬ ਕੈਬਨਿਟ ਮੀਟਿੰਗ ਦੇ ਵੱਡੇ ਫੈਸਲਿਆਂ 'ਤੇ ਲੱਗੀ ਮੋਹਰ, ਕਿਸਾਨਾਂ ਲਈ ਕੀਤਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਫੈਸਲਿਆਂ ਦੀ ਜਾਣਕਾਰੀ ਦਿੱਤੀ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ 33 ਤੋਂ 75 ਫ਼ੀਸਦੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 6800 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਪਿੰਡ ਦੀ ਸਾਂਝੀ ਥਾਂ ’ਤੇ ਪਟਵਾਰੀ ਵੱਲੋਂ ਗਿਰਦਾਵਰੀ ਕੀਤੀ ਜਾਵੇਗੀ। ਇਸ ਵਿੱਚ ਪੁਰਾਣੇ ਅਤੇ ਮੌਜੂਦਾ ਨੁਕਸਾਨ ਵੀ ਸ਼ਾਮਲ ਹੋਣਗੇ।
Operation Amritpal : ਅੰਮ੍ਰਿਤਪਾਲ ਦੀ ਵੀਡੀਓ ਤੋਂ ਬਾਅਦ ਤੇਜ਼ੀ ਹੋਈ ਪੰਜਾਬ ਪੁਲਿਸ ਕਾਰਵਾਈ, ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਗ੍ਰਿਫਤਾਰ

ਪੁਲਿਸ ਨੇ ਅੱਜ (31 ਮਾਰਚ) ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਪਿਛਲੇ ਹਫ਼ਤੇ 18 ਮਾਰਚ ਤੋਂ ਪੰਜਾਬ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੋਗਾ ਸਿੰਘ 18 ਮਾਰਚ ਤੋਂ ਅੰਮ੍ਰਿਤਪਾਲ ਨੂੰ ਫਰਾਰ ਹੋਣ ਵਿਚ ਮਦਦ ਕਰ ਰਿਹਾ ਸੀ

ਭਗਵੰਤ ਮਾਨ ਦੀ ਧੀ ਨੂੰ ਮਿਲੀਆਂ ਧਮਕੀਆਂ ਦੇ ਮਾਮਲੇ ਵਿੱਚ ਸਵਾਤੀ ਮਾਲੀਵਾਲ ਦੀ ਐਂਟਰੀ, ਅੰਬੈਂਸੀ ਨੂੰ ਕੀਤੀ ਅਪੀਲ

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਨੂੰ ਖਾਲਿਸਤਾਨੀ ਸ਼ਰਾਰਤੀ ਅਨਸਰਾਂ ਵੱਲੋਂ ਦਿੱਤੀ ਧਮਕੀ ਦੇ ਮਾਮਲੇ ਵਿੱਚ ਵਿਦੇਸ਼ ਮੰਤਰਾਲੇ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਸਵਾਤੀ ਮਾਲੀਵਾਲ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਅਮਰੀਕਾ ਵਿੱਚ ਰਹਿ ਰਹੀ ਭਗਵੰਤ ਮਾਨ ਦੀ ਧੀ ਸੀਰਤ ਕੌਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ

3 ਅਪ੍ਰੈਲ ਤੱਕ ਤੂਫਾਨੀ ਮੀਂਹ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 3 ਅਪ੍ਰੈਲ ਤੱਕ ਅਜਿਹੇ ਮੀਂਹ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਰਾਜਸਥਾਨ ਦੇ ਕੋਟਪੁਤਲੀ, ਅਲਵਰ, ਲਕਸ਼ਮਣਗੜ੍ਹ, ਰਾਜਗੜ੍ਹ, ਨਦਬਾਈ, ਭਰਤਪੁਰ ਵਿੱਚ ਅਗਲੇ 2 ਘੰਟਿਆਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਗਾਜ਼ੀਆਬਾਦ, ਇੰਦਰਾਪੁਰਮ, ਛਪਰੌਲਾ, ਨੋਇਡਾ, ਦਾਦਰੀ, ਗ੍ਰੇਟਰ ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਮਾਨੇਸਰ, ਬੱਲਭਗੜ੍ਹ ਰੋਹਤਕ, ਖਰਖੋਦਾ, ਭਿਵਾਨੀ, ਚਰਖੀ ਦਾਦਰੀ, ਮੱਤਨਹੇਲ, ਝੱਜਰ, ਫਾਰੂਖਨਗਰ, ਕੋਸਲੀ, ਮਹਿੰਦਰਗੜ੍ਹ, ਸੋਹਾਣਾ, ਰੇਵਾੜੀ, ਨਾਰਨੌਲ, ਬਾਵਲ, ਨੂਹ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਜੰਮੂ-ਕਸ਼ਮੀਰ, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ ਵਿੱਚ ਵੀ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Operation Amritpal : ਖੁਫੀਆ ਏਜੰਸੀਆਂ ਦਾ ਦਾਅਵਾ- ਵਿਸਾਖੀ 'ਤੇ ਕਰ ਸਕਦੈ ਸਰੈਂਡਰ

ਭਗੌੜੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਤੇ ਪੰਜਾਬ ਪੁਲਿਸ ਨੇ 18 ਮਾਰਚ ਨੂੰ ਆਪਰੇਸ਼ਨ ਅੰਮ੍ਰਿਤਪਾਲ ਸ਼ੁਰੂ ਕੀਤਾ ਸੀ ਪਰ ਦੋ ਹਫਤੇ ਬੀਤ ਜਾਣ ਦੇ ਬਾਵਜੂਦ ਵੀ ਅੰਮ੍ਰਿਤਪਾਲ ਪੁਲਿਸ ਦੀ ਪਕੜ ਤੋਂ ਦੂਰ ਹੈ। ਇਸ ਦੌਰਾਨ ਖ਼ੁਫ਼ੀਆ ਏਜੰਸੀਆਂ ਨੇ ਸੂਚਨਾ ਦਿੱਤੀ ਹੈ ਕਿ ਵਿਸਾਖੀ ਤੋਂ ਪਹਿਲਾਂ ਆਉਣ ਵਾਲੇ ਦਿਨਾਂ ਵਿੱਚ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਆਤਮ ਸਮਰਪਣ ਕਰ ਸਕਦਾ ਹੈ।

Amritpal Singh: CM ਮਾਨ ਤੋਂ ਬਾਅਦ ਹੁਣ ਅੰਮ੍ਰਿਤਪਾਲ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਚੁਣੌਤੀ

ਵਾਰਿਸ ਪੰਜਾਬ ਦੀ ਮੁੱਖੀ ਕਹੇ ਜਾਣ ਵਾਲੇ ਖਾਲਿਸਤਾਨ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੇ ਆਪਣੀ ਵੀਡੀਓ ਦੇ 24 ਘੰਟੇ ਬਾਅਦ ਆਪਣੀ ਆਡੀਓ ਵਾਇਰਲ ਕਰ ਦਿੱਤੀ ਹੈ। ਇਸ ਆਡੀਓ ਵਿੱਚ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣੌਤੀ ਦਿੱਤੀ ਹੈ। ਪਿਛਲੇ ਕੁਝ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਲਈ ਇਹ ਦੂਜੀ ਚੁਣੌਤੀ ਹੈ।

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਅੰਮ੍ਰਿਤਪਾਲ ਮਾਮਲਾ ਸਮਝ ਤੋਂ ਬਾਹਰ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਕਾਰਵਾਈ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਯੂ-ਟਿਊਬ ਚੈਨਲ 'ਤੇ ਇੰਟਰਵਿਊ ਦਿੰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਸਮਝ ਤੋਂ ਪਰੇ ਦੱਸਿਆ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਦੇ ਬੱਚਿਆਂ ਨਾਲ ਬਦਸਲੂਕੀ ਦੇ ਮਾਮਲੇ 'ਤੇ ਵੀ ਅਫਸੋਸ ਪ੍ਰਗਟ ਕੀਤਾ ਗਿਆ ਹੈ। ਉਕਤ ਇੰਟਰਵਿਊ ਵਿੱਚ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਪੁੱਛਿਆ ਗਿਆ ਕਿ ਅੰਮ੍ਰਿਤਪਾਲ ਸਿੰਘ 6 ਮਹੀਨਿਆਂ ਵਿੱਚ ਪੰਜਾਬ ਆਇਆ ਸੀ ਅਤੇ ਹੁਣ ਇਹ ਸਥਿਤੀ ਪੈਦਾ ਹੋ ਰਹੀ ਹੈ। ਇਸ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਸਮਝ ਤੋਂ ਬਾਹਰ ਹੈ। ਇਸ ਵਿੱਚ ਵੀ ਕੁਝ ਰਾਜਨੀਤੀ ਹੋ ਸਕਦੀ ਹੈ। ਕਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕਦੇ ਦਮਦਮਾ ਸਾਹਿਬ ਵਿਖੇ ਆਤਮ ਸਮਰਪਣ ਦੀਆਂ ਗੱਲਾਂ ਹੁੰਦੀਆਂ ਹਨ। ਇਹ ਦੇਖਣਾ ਬਾਕੀ ਹੈ ਕਿ ਇਹ ਗੱਲਾਂ ਮੀਡੀਆ ਜਾਂ ਸਰਕਾਰ ਤੱਕ ਕੌਣ ਪਹੁੰਚਾਉਂਦਾ ਹੈ।

Punjab News: ਕੱਲ੍ਹ ਤੋਂ ਪੰਜਾਬੀਆਂ ਨੂੰ ਲੱਗੇਗਾ ਬਿਜਲੀ ਦਾ ਝਟਕਾ, ਬਿਜਲੀ ਦਰਾਂ 'ਚ ਵਾਧਾ

ਕੱਲ੍ਹ ਤੋਂ ਪੰਜਾਬੀਆਂ ਨੂੰ ਬਿਜਲੀ ਦਾ ਝਟਕਾ ਲੱਗੇਗਾ। ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਜਾ ਰਹੇ ਨਵੇਂ ਵਿੱਤੀ ਵਰ੍ਹੇ ਤੋਂ ਪੰਜਾਬ ਦੇ ਸਨਅਤਕਾਰਾਂ ਨੂੰ ਕੁਝ ਹੋਰ ਵਿੱਤੀ ਬੋਝ ਝੱਲਣਾ ਪਵੇਗਾ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਪਹਿਲੀ ਅਪਰੈਲ ਤੋਂ ਸੂਬੇ ਦੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 50 ਪੈਸੇ ਵਾਧੇ ਦਾ ਐਲਾਨ ਕੀਤਾ ਹੈ।

Amritpal Singh Flee To Pakistan: 'ਅੰਮ੍ਰਿਤਪਾਲ ਨੂੰ ਪਾਕਿਸਤਾਨ ਭੱਜ ਜਾਣਾ ਚਾਹੀਦੈ', ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਬੋਲੇ- ਉਨ੍ਹਾਂ ਦੀ ਜਾਨ ਖ਼ਤਰੇ 'ਚ

 ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਜਾਣ ਦੀ ਸਲਾਹ ਦਿੱਤੀ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਆਤਮ ਸਮਰਪਣ ਨਹੀਂ ਕਰਨਾ ਚਾਹੀਦਾ। ਉਹ ਰਾਵੀ ਦਰਿਆ ਪਾਰ ਕਰਕੇ ਪਾਕਿਸਤਾਨ ਚਲਾ ਜਾਵੇ। ਸੰਗਰੂਰ ਤੋਂ ਲੋਕ ਸਭਾ ਮੈਂਬਰ ਮਾਨ ਨੇ ਕਿਹਾ, ਅਸੀਂ 1984 ਵਿੱਚ ਵੀ ਪਾਕਿਸਤਾਨ ਗਏ ਸੀ। ਕੀ ਅਸੀਂ ਨਹੀਂ ਗਏ ਸੀ? ਮਾਨ ਨੇ ਇਹ ਗੱਲਾਂ ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਕਹੀਆਂ। ਉਹਨਾਂ ਅੱਗੇ ਕਿਹਾ, ਅੰਮ੍ਰਿਤਪਾਲ ਨੂੰ ਨੇਪਾਲ ਜਾਣ ਦੀ ਕੀ ਲੋੜ ਹੈ। ਉਸ ਨੂੰ ਗੁਆਂਢੀ ਮੁਲਕ (ਪਾਕਿਸਤਾਨ) ਜਾਣਾ ਚਾਹੀਦਾ ਹੈ।

ਪਿਛੋਕੜ

Punjab Breaking News Live : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਕਾਰਵਾਈ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਯੂ-ਟਿਊਬ ਚੈਨਲ 'ਤੇ ਇੰਟਰਵਿਊ ਦਿੰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਸਮਝ ਤੋਂ ਪਰੇ ਦੱਸਿਆ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਦੇ ਬੱਚਿਆਂ ਨਾਲ ਬਦਸਲੂਕੀ ਦੇ ਮਾਮਲੇ 'ਤੇ ਵੀ ਅਫਸੋਸ ਪ੍ਰਗਟ ਕੀਤਾ ਗਿਆ ਹੈ।


ਉਕਤ ਇੰਟਰਵਿਊ ਵਿੱਚ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਪੁੱਛਿਆ ਗਿਆ ਕਿ ਅੰਮ੍ਰਿਤਪਾਲ ਸਿੰਘ 6 ਮਹੀਨਿਆਂ ਵਿੱਚ ਪੰਜਾਬ ਆਇਆ ਸੀ ਅਤੇ ਹੁਣ ਇਹ ਸਥਿਤੀ ਪੈਦਾ ਹੋ ਰਹੀ ਹੈ। ਇਸ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਸਮਝ ਤੋਂ ਬਾਹਰ ਹੈ। ਇਸ ਵਿੱਚ ਵੀ ਕੁਝ ਰਾਜਨੀਤੀ ਹੋ ਸਕਦੀ ਹੈ। ਕਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕਦੇ ਦਮਦਮਾ ਸਾਹਿਬ ਵਿਖੇ ਆਤਮ ਸਮਰਪਣ ਦੀਆਂ ਗੱਲਾਂ ਹੁੰਦੀਆਂ ਹਨ। ਇਹ ਦੇਖਣਾ ਬਾਕੀ ਹੈ ਕਿ ਇਹ ਗੱਲਾਂ ਮੀਡੀਆ ਜਾਂ ਸਰਕਾਰ ਤੱਕ ਕੌਣ ਪਹੁੰਚਾਉਂਦਾ ਹੈ।


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਜ਼ਬਾਤੀ ਹੋ ਕੇ ਚੁੱਕਿਆ ਗਿਆ ਕਦਮ ਕਦੇ ਵੀ ਫਲਦਾਇਕ ਨਹੀਂ ਹੋ ਸਕਦਾ। ਮੁੱਖ ਮੰਤਰੀ ਦੇ ਬੱਚੇ ਦੀ ਗੱਲ ਕੀਤੀ ਜਾ ਰਹੀ ਹੈ, ਇਹ ਗਲਤ ਹੈ। ਉਹ ਵੀ ਬੇਕਸੂਰ ਹਨ। ਉਨ੍ਹਾਂ ਦੇ ਬੱਚਿਆਂ ਦਾ ਕੀ ਕਸੂਰ ਹੈ। ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਮੂਰਖਤਾ ਹੈ।


ਇਸ ਦੇ ਨਾਲ ਹੀ ਭਾਰਤੀ ਦੂਤਾਵਾਸਾਂ 'ਤੇ ਕੀਤੀ ਜਾ ਰਹੀ ਕਾਰਵਾਈ ਵੀ ਗਲਤ ਹੈ। ਜੇਕਰ ਵਿਰੋਧ ਕਰਨਾ ਹੀ ਹੈ ਤਾਂ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ, ਜਿਸ ਨਾਲ ਫਾਇਦਾ ਹੋਵੇ ਨਾ ਕਿ ਨੁਕਸਾਨ। ਅਜਿਹਾ ਕਰਕੇ ਅਸੀਂ ਵਿਰੋਧੀਆਂ ਨੂੰ ਪ੍ਰਚਾਰ ਕਰਨ ਦਾ ਮੌਕਾ ਦਿੰਦੇ ਹੋ।


'ਅੰਮ੍ਰਿਤਪਾਲ ਨੂੰ ਪਾਕਿਸਤਾਨ ਭੱਜ ਜਾਣਾ ਚਾਹੀਦੈ', ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਬੋਲੇ- ਉਨ੍ਹਾਂ ਦੀ ਜਾਨ ਖ਼ਤਰੇ 'ਚ


ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਜਾਣ ਦੀ ਸਲਾਹ ਦਿੱਤੀ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਆਤਮ ਸਮਰਪਣ ਨਹੀਂ ਕਰਨਾ ਚਾਹੀਦਾ। ਉਹ ਰਾਵੀ ਦਰਿਆ ਪਾਰ ਕਰਕੇ ਪਾਕਿਸਤਾਨ ਚਲਾ ਜਾਵੇ।


ਸੰਗਰੂਰ ਤੋਂ ਲੋਕ ਸਭਾ ਮੈਂਬਰ ਮਾਨ ਨੇ ਕਿਹਾ, ਅਸੀਂ 1984 ਵਿੱਚ ਵੀ ਪਾਕਿਸਤਾਨ ਗਏ ਸੀ। ਕੀ ਅਸੀਂ ਨਹੀਂ ਗਏ ਸੀ? ਮਾਨ ਨੇ ਇਹ ਗੱਲਾਂ ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਕਹੀਆਂ। ਉਹਨਾਂ ਅੱਗੇ ਕਿਹਾ, ਅੰਮ੍ਰਿਤਪਾਲ ਨੂੰ ਨੇਪਾਲ ਜਾਣ ਦੀ ਕੀ ਲੋੜ ਹੈ। ਉਸ ਨੂੰ ਗੁਆਂਢੀ ਮੁਲਕ (ਪਾਕਿਸਤਾਨ) ਜਾਣਾ ਚਾਹੀਦਾ ਹੈ।




 


- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.