Punjab Breaking News LIVE: ਪੰਜਾਬ ਵਿਧਾਨ ਸਭਾ 'ਚ ਹੰਗਾਮਾ, ਕਈ ਪ੍ਰਸਤਾਵਾਂ 'ਤੇ ਲੱਗੀ ਮੋਹਰ, ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਪਰਗਟ ਸਿੰਘ ਨੇ 'ਆਪ' ਨੂੰ ਘੇਰਿਆ

Punjab Breaking News LIVE: ਪੰਜਾਬ ਵਿਧਾਨ ਸਭਾ 'ਚ ਹੰਗਾਮਾ, ਕਈ ਪ੍ਰਸਤਾਵਾਂ 'ਤੇ ਲੱਗੀ ਮੋਹਰ, ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਪਰਗਟ ਸਿੰਘ ਨੇ 'ਆਪ' ਨੂੰ ਘੇਰਿਆ

ABP Sanjha Last Updated: 22 Mar 2023 03:45 PM

ਪਿਛੋਕੜ

Punjab News: ਆਮ ਆਦਮੀ ਪਾਰਟੀ ਵੱਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਦੇ ਸਟੈਂਡ ਨੂੰ ਸਹੀ ਕਰਾਰ ਦੇਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਪ੍ਰਧਾਨ...More

Action Against Amritpal Singh: ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ LOC ਤੇ NBW ਜਾਰੀ

ਪੰਜਾਬ ਪੁਲਿਸ ਵੱਲੋਂ ਭਗੌੜੇ ਕਰਾਰ ਦਿੱਤੇ ਗਏ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ (ਐਲਓਸੀ) ਤੇ ਗੈਰ-ਜ਼ਮਾਨਤੀ ਵਾਰੰਟ (ਐਨਬੀਡਬਲਿਊ) ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਸਿੰਘ ਦੂਜੇ ਰਾਜ ਵਿੱਚ ਦੌੜ ਗਿਆ ਹੈ। ਉਹ ਉਥੋਂ ਵਿਦੇਸ਼ ਨਿਕਲ ਸਕਦਾ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਨਿਰੰਤਰ ਯਤਨ ਜਾਰੀ ਹਨ। ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੂਜੇ ਰਾਜਾਂ ਤੇ ਕੇਂਦਰੀ ਏਜੰਸੀਆਂ ਦਾ ਸਹਿਯੋਗ ਲੈ ਰਹੀ ਹੈ।