Punjab Breaking News LIVE: ਦੇਸ਼-ਵਿਦੇਸ਼ 'ਚ ਰੋਸ ਮਗਰੋਂ ਨਰਮ ਪਈ ਭਗਵੰਤ ਸਰਕਾਰ, ਫਿਰੋਜ਼ਪੁਰ 'ਚ ਭਿਆਨਕ ਸੜਕ ਹਾਦਸਾ
Punjab Breaking Live: ਕੁਝ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ I
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਚਲਾਏ ਗਏ ਆਪਰੇਸ਼ਨ ਨੂੰ ਅੱਜ ਸੱਤ ਦਿਨ ਬੀਤ ਚੁੱਕੇ ਹਨ ਪਰ ਅੰਮ੍ਰਿਤਪਾਲ ਸਿੰਘ ਹੁਣ ਤੱਕ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆਇਆ। ਉਧਰ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੇ ਕੋਲ ਹੈ, ਉਹ ਫਰਾਰ ਨਹੀਂ ਹੋਇਆ। ਪੁਲਿਸ ਦੇ ਬਿਆਨ ਵਾਰ-ਵਾਰ ਬਦਲ ਰਹੇ ਹਨ। ਲੋਕ ਵੀ ਇਹ ਸਮਝਦੇ ਹਨ ਕਿ ਇਹ ਪੁਲਿਸ ਦੀ ਘੜੀ ਹੋਈ ਕਹਾਣੀ ਹੈ। ਅੰਮ੍ਰਿਤਪਾਲ ਸਿੰਘ ਪੁਲਿਸ ਕੋਲ ਹੀ ਹੈ। ਇਸ ਕਹਾਣੀ ਨੂੰ ਅੰਤਿਮ ਰੂਪ ਕੀ ਦੇਣਾ ਹੈ, ਪੁਲਿਸ ਉਸ ਅਨੁਸਾਰ ਹੀ ਕੰਮ ਕਰ ਰਹੀ ਹੈ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਦੀ 27 ਮਾਰਚ ਨੂੰ ਮੀਟਿੰਗ ਬੁਲਾਉਣ ਮਗਰੋਂ ਪੰਜਾਬ ਸਰਕਾਰ ਅੰਦਰ ਹਿੱਲ਼ਜੁੱਲ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਅੱਜ ਆਈਜੀ ਜਸਕਰਨ ਸਿੰਘ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ।
ਪੰਜਾਬ-ਹਰਿਆਣਾ ਵਿੱਚ ਲਗਾਤਾਰ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲਾਂ 'ਤੇ ਰੱਬ ਕਹਿਰ ਢਾਹ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਵਿੱਚ ਮੀਂਹ, ਗੜੇਮਾਰੀ ਤੇ ਹਨੇਰੀ ਕਾਰਨ ਕਰੀਬ 3 ਫੀਸਦੀ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਦੂਜੇ ਸੂਬਿਆਂ ਵਿੱਚ ਵੀ ਕੁਝ ਲੋਕ ਸਰਗਰਮ ਹਨ। ਛੱਤੀਸਗੜ੍ਹ ਦੀ ਰਾਜਧਾਨੀ ਵਿੱਚ ਕੁਝ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਖਿਲਾਫ ਐਕਸ਼ਨ ਕੀਤਾ ਹੈ। ਪੁਲਿਸ ਨੇ ਰਾਏਪੁਰ ਵਿੱਚ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢਣ ਵਾਲੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ’ਚ ਕਤਲ ਕੀਤੇ ਗਏ ਹਰਉਦੈਵੀਰ ਸਿੰਘ (6) ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਹ ਕਤਲ ਜ਼ਮੀਨ ਦਾ ਲਾਲਚ ਵਿੱਚ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਤਿੰਨ ਮੁੱਖ ਮੁਲਜ਼ਮਾਂ ਤੋਂ ਬਾਅਦ ਦੋ ਔਰਤਾਂ ਸਣੇ ਚਾਰ ਹੋਰ ਵਿਅਕਤੀਆਂ ਨੂੰ ਕੇਸ ’ਚ ਸ਼ਾਮਲ ਕਰ ਲਿਆ ਹੈ, ਪਰ ਹਾਲੇ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।
ਔਲਾਦ ਦੀ ਪ੍ਰਾਪਤੀ ਲਈ ਦਲਿਤ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ਵਿੱਚ ਅਦਾਲਤ ਨੇ ਸੱਤਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕੋਟਫ਼ੱਤਾ ਬਲੀ ਕਾਂਡ ਦੇ ਨਾਂ ਨਾਲ ਜਾਣੀ ਜਾਂਦੀ ਇਹ ਵਾਰਦਾਤ 8 ਮਾਰਚ 2017 ਨੂੰ ਵਾਪਰੀ ਸੀ। ਅਦਾਲਤ ਨੇ ਫੈਸਲਾ ਸੁਣਾਉਂਦਿਆ ਕਿਹਾ ਕਿ ਤਾਂਤਰਿਕ ਲਖਵਿੰਦਰ ਉਰਫ਼ ਲੱਖੀ ਦੇ ਉਕਸਾਉਣ ’ਤੇ ਅੱਠ ਸਾਲਾਂ ਦੇ ਮਾਸੂਮ ਰਣਜੋਧ ਸਿੰਘ ਤੇ ਉਸ ਦੀ ਤਿੰਨ ਸਾਲਾਂ ਦੀ ਭੈਣ ਅਨਾਮਿਕਾ ਕੌਰ ਦੀ ਉਨ੍ਹਾਂ ਦੇ ਪਰਿਵਾਰ ਵੱਲੋਂ ਬਲੀ ਦਿੱਤੀ ਗਈ ਸੀ।
ਸੰਗਰੂਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਪਿੰਡ ਖਿੱਲਰੀਆਂ ਵਿੱਚ ਦਿਉਰ ਨੇ ਨਵ-ਵਿਆਹੁਤਾ ਨੂੰ ਘਰ ਵਿੱਚ ਇਕੱਲਿਆਂ ਵੇਖ ਕੇ ਉਸ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਰੌਲਾ ਪਾਉਣ ਲੱਗੀ ਤਾਂ ਉਸ ਨੇ ਗਲਾ ਘੁੱਟ ਕੇ ਉਸ ਨੂੰ ਮਾਰ ਦਿੱਤਾ ਤੇ ਤੂੜੀ ਵਾਲੇ ਕੋਠੇ ਵਿੱਚ ਸੁੱਟ ਕੇ ਅੱਗ ਲਾ ਦਿੱਤੀ। ਪਹਿਲਾਂ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਵਿਖਾਇਆ ਗਿਆ ਸੀ ਪਰ ਪੜਤਾਲ ਦੌਰਾਨ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ।
ਫਿਰੋਜ਼ਪੁਰ 'ਚ ਭਿਆਨਕ ਸੜਕ ਹਾਦਸਾ ਹੋਇਆ ਹੈ। ਟੈਂਪੂ ਟਰੈਵਲ ਦੀ ਬੱਸ ਨਾਲ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਹ ਲੋਕ ਜਲਾਲਾਬਾਦ ਤੋਂ ਤਰਨ ਤਾਰਨ ਜਾ ਰਹੇ ਸੀ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਜੇਲ੍ਹ ਵਿੱਚੋਂ ਮੋਬਾਈਲ ਫੋਨ ਫੜੇ ਜਾਣ ਤੋਂ ਬਾਅਦ ਹੁਣ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਤੋਂ 620 ਵੀ ਗ੍ਰਾਮ ਭੁੱਕੀ ਫੜੀ ਗਈ ਹੈ। ਖਦਸ਼ਾ ਹੈ ਕਿ ਇਹ ਭੁੱਕੀ ਕੈਦੀਆਂ ਨੂੰ ਸਪਲਾਈ ਹੋ ਰਹੀ ਸੀ। ਥਾਣਾ ਕੈਂਟ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸਿਕੰਦਰ ਸਿੰਘ ਦੀ ਸ਼ਿਕਾਇਤ 'ਤੇ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਆਈਆਰਬੀ ਦੇ ਗੁਰਦਾਸ ਸਿੰਘ ਤੇ ਜਗਤਾਰ ਸਿੰਘ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਕੈਂਟ ਪੁਲਿਸ ਨੇ ਆਈਆਰਬੀ ਦੇ ਦੋ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਦੌਰਾਨ ਸੈਂਕੜੇ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਮਗਰੋਂ ਦੇਸ਼-ਵਿਦੇਸ਼ ਵਿੱਚ ਰੋਸ ਪੈਦਾ ਹੋਣ ਕਰਕੇ ਪੰਜਾਬ ਸਰਕਾਰ ਨੇ ਨਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫੀ ਨਹੀਂ ਹੋਏਗੀ। ਜਲਦ ਹੀ 177 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਜਾਏਗਾ।
ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਨੇਡਾ ਵਿੱਚ ਫਸੇ 700 ਪੰਜਾਬੀ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਉਠਾਈ ਹੈ। ਉਨ੍ਹਾਂ ਨੇ ਇਸ ਸਬੰਧੀ ਭਾਰਤ ਸਰਕਾਰ ਦਾ ਦਖਲ ਮੰਗਿਆ ਹੈ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਜਿੱਥੇ 700 ਪੰਜਾਬੀ ਵਿਦਿਆਰਥੀਆਂ ਦੀ ਮਦਦ ਲਈ ਗੁਹਾਰ ਲਾਈ ਹੈ, ਉੱਥੇ ਹੀ ਜ਼ਿੰਮੇਵਾਰ ਏਜੰਟਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਕੁਝ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ। ਹੁਣ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਉੱਤਰਾਖੰਡ ਜਾਂ ਉੱਤਰ ਪ੍ਰਦੇਸ਼ ਵਿੱਚ ਮੌਜੂਦ ਹੋ ਸਕਦਾ ਹੈ।
'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਦੌਰਾਨ ਸੈਂਕੜੇ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਮਗਰੋਂ ਦੇਸ਼-ਵਿਦੇਸ਼ ਵਿੱਚ ਰੋਸ ਪੈਦਾ ਹੋਣ ਕਰਕੇ ਪੰਜਾਬ ਸਰਕਾਰ ਨੇ ਨਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫੀ ਨਹੀਂ ਹੋਏਗੀ। ਜਲਦ ਹੀ 177 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਜਾਏਗਾ।
ਪਿਛੋਕੜ
Punjab Breaking News LIVE Update: ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਕੁਝ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ। ਹੁਣ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਉੱਤਰਾਖੰਡ ਜਾਂ ਉੱਤਰ ਪ੍ਰਦੇਸ਼ ਵਿੱਚ ਮੌਜੂਦ ਹੋ ਸਕਦਾ ਹੈ।
ਸੁਰੱਖਿਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਹਰਿਆਣਾ ਦੇ ਸ਼ਾਹਬਾਦ ਤੋਂ ਬਾਅਦ ਕੁਰੂਕਸ਼ੇਤਰ ਦੇ ਪਿਪਲੀ ਬੱਸ ਸਟੈਂਡ 'ਤੇ ਦੇਖਿਆ ਗਿਆ। ਇੱਥੇ ਉਹ ਪੱਪਲਪ੍ਰੀਤ ਨਾਲ ਛੱਤਰੀ ਲੈ ਕੇ ਜਾਂਦਾ ਨਜ਼ਰ ਆ ਰਿਹਾ ਹੈ। ਸੂਤਰਾਂ ਮੁਤਾਬਕ ਇੱਥੋਂ ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਲਈ ਬੱਸਾਂ ਚਲਦੀਆਂ ਹਨ। ਇਸ ਲਈ ਹੁਣ ਅੰਮ੍ਰਿਤਪਾਲ ਦੇ ਉੱਤਰਾਖੰਡ ਦੇ ਰਸਤੇ ਨੇਪਾਲ ਭੱਜਣ ਦਾ ਸ਼ੱਕ ਹੈ। ਇਸ ਲਈ ਉੱਤਰਾਖੰਡ 'ਚ ਹਾਈ ਅਲਰਟ ਰ ਦਿੱਤਾ ਗਿਆ ਹੈ ਤੇ ਨੇਪਾਲ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ।
ਦੇਸ਼-ਵਿਦੇਸ਼ 'ਚ ਰੋਸ ਮਗਰੋਂ ਨਰਮ ਪਈ ਭਗਵੰਤ ਸਰਕਾਰ, 177 ਨੌਜਵਾਨਾਂ ਨੂੰ ਰਿਹਾਅ ਕਰਨ ਦਾ ਐਲਾਨ
'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਦੌਰਾਨ ਸੈਂਕੜੇ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਮਗਰੋਂ ਦੇਸ਼-ਵਿਦੇਸ਼ ਵਿੱਚ ਰੋਸ ਪੈਦਾ ਹੋਣ ਕਰਕੇ ਪੰਜਾਬ ਸਰਕਾਰ ਨੇ ਨਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫੀ ਨਹੀਂ ਹੋਏਗੀ। ਜਲਦ ਹੀ 177 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਜਾਏਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਆਈਜੀ ਸੁਖਚੈਨ ਗਿੱਲ ਨੇ ਵੀਰਵਾਰ ਨੂੰ ਕਿਹਾ ਕਿ ਅੰਮ੍ਰਿਤਪਾਲ ਮਾਮਲੇ ਵਿੱਚ ਕਿਸੇ ਵੀ ਬੇਗੁਨਾਹ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਜਿਨ੍ਹਾਂ 177 ਨੌਜਵਾਨਾਂ ਨੂੰ ਇਹਤਿਆਤ ਦੇ ਤੌਰ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਨੂੰ ਵੈਰੀਫਿਕੇਸ਼ਨ ਕਰਨ ਮਗਰੋਂ ਛੱਡ ਦਿੱਤਾ ਜਾਵੇਗਾ।
Amritpal arrest Operation: ਭਾਰਤ ਸਰਕਾਰ ਵੱਲੋਂ ਵਿਦੇਸ਼ਾਂ 'ਚ ਅੰਮ੍ਰਿਤਪਾਲ ਦੇ ਹਮਾਇਤੀਆਂ 'ਤੇ ਵੱਡੀ ਕਾਰਵਾਈ, ਦਿੱਲੀ ਪੁਲਿਸ ਵੱਲੋਂ ਮੁਕੱਦਮਾ ਦਰਜ
'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਵਿਰੋਧ ਕਰਨ ਵਾਲਿਆਂ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਵਿੱਢ ਦਿੱਤੀ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਵੱਡੀ ਕਾਰਵਾਈ ਕੀਤੀ ਹੈ। ਲੰਡਨ 'ਚ ਭਾਰਤੀ ਦੂਤਾਵਾਸ 'ਚ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ 'ਤੇ ਦਿੱਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤੇ ਪੀਡੀਪੀਪੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਜਿਹੇ ਲੋਕਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ ਜੋ ਭਾਰਤ ਦੇ ਨਾਗਰਿਕ ਹਨ ਤੇ ਬਾਹਰ ਰਹਿੰਦੇ ਹਨ ਤੇ ਭਾਰਤ ਵਿਰੋਧੀ ਪ੍ਰਦਰਸ਼ਨ ਦਾ ਹਿੱਸਾ ਰਹੇ ਹਨ।
- - - - - - - - - Advertisement - - - - - - - - -