Punjab Breaking News LIVE: ਸੰਸਦ 'ਚ ਮੋਦੀ ਸਰਕਾਰ 'ਤੇ ਵਰ੍ਹੀ ਹਰਸਿਮਰਤ ਬਾਦਲ, ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼, ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ
Punjab Breaking News LIVE: ਸੰਸਦ 'ਚ ਮੋਦੀ ਸਰਕਾਰ 'ਤੇ ਵਰ੍ਹੀ ਹਰਸਿਮਰਤ ਬਾਦਲ, ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼, ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ
LIVE
Background
Punjab News: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਗਰੀਬ ਹੋਰ ਗਰੀਬ ਹੋਇਆ ਹੈ। ਜਿਨ੍ਹਾਂ ਨੂੰ ’ਅੱਛੇ ਦਿਨ’ ਦਿਖਾਉਣ ਦਾ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ਨੂੰ ਅਤਿ ਦੀ ਮਹਿੰਗਾਈ, ਕਰਜ਼ਾ ਤੇ ਭੁੱਖਮਰੀ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ।
ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼
Punjab News : ਬੀਤੇ ਲੰਬੇ ਸਮੇਂ ਤੋਂ ਅਪਰਾਧ ਦੀ ਦੁਨੀਆ 'ਚ ਆਪਣੀ ਸਰਦਾਰੀ ਕਾਇਮ ਰੱਖਣ ਵਾਲੇ ਮਰਹੂਮ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ (Gangster Vicky Gonder) ਦੇ ਪਿਤਾ ਸਰਾਵਾ ਬੋਦਲਾ ਦੇ ਰਹਿਣ ਵਾਲੇ ਮਹਿਲ ਸਿੰਘ ਦੀ ਲਾਸ਼ ਪਿੰਡ ਡੱਬਵਾਲੀ ਢਾਬ ਨੇੜੇ ਮਲੋਟ-ਗੰਗਾਨਗਰ ਰੇਲਵੇ ਟਰੈਕ 'ਤੇ ਮਿਲੀ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਦੁਪਹਿਰ 2 ਵਜੇ ਦੇ ਕਰੀਬ ਮਲੋਟ-ਗੰਗਾ ਨਗਰ ਟ੍ਰੈਕ ਨੇੜੇ ਪਿੰਡ ਡੱਬਵਾਲੀ ਢਾਬ ਨੇੜੇ ਇਕ ਅਣਪਛਾਤੀ ਲਾਸ਼ ਮਿਲੀ, ਜਿਸ ਨੂੰ ਰੇਲਵੇ ਪੁਲਿਸ ਨੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ। 72 ਘੰਟਿਆਂ ਲਈ ਸ਼ਨਾਖਤ ਲਈ ਹਸਪਤਾਲ ਭੇਜ ਦਿੱਤਾ ਗਿਆ। ਜਿਸ ਦੀ ਪਛਾਣ ਮਰਹੂਮ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਵਾਸੀ ਸਰਾਵਾਂ ਬੋਦਲਾ ਵਜੋਂ ਹੋਈ ਹੈ। ਇਸ ਮਾਮਲੇ ਦੀ ਅਗਲੇਰੀ ਕਾਰਵਾਈ ਪੁਲਿਸ ਨੇ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 40 ਪਿੰਡ ਨਸ਼ਾ ਮੁਕਤ ਐਲਾਨੇ
ਫ਼ਤਹਿਗੜ੍ਹ ਸਾਹਿਬ: ਨਸ਼ਿਆਂ ਦੇ ਕਹਿਰ ਵਿੱਚੋਂ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 40 ਪਿੰਡ ਨਸ਼ਾ ਮੁਕਤ ਹੋ ਗਏ ਹਨ। ਇਹ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦਾ ਨਤੀਜਾ ਹੈ। ਇਸ ਮੁਹਿੰਮ ਵਿੱਚ ਪੁਲਿਸ ਦੇ ਨਾਲ ਹੀ ਪੰਚਾਇਤਾਂ ਨੇ ਚੰਗਾ ਰੋਲ ਨਿਭਾਇਆ ਹੈ। ਇਹ ਦਾਅਵਾ ਪੁਲਿਸ ਨੇ ਕੀਤਾ ਹੈ।
Punjab News:ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਨਾਲ ਡਟਿਆ ਸੰਯੁਕਤ ਕਿਸਾਨ ਮੋਰਚਾ
ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੌਮੀ ਇਨਸਾਫ ਮੋਰਚੇ ਨੂੰ ਖੱਬੇਪੱਖੀ ਕਿਸਾਨ ਯੂਨੀਅਨਾਂ ਦੀ ਹਮਾਇਤ ਮਿਲ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮਗਰੋਂ ਹੁਣ ਬੀਕੇਯੂ ਕ੍ਰਾਂਤੀਕਾਰੀ ਨੇ ਵੀ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵੀ ਮੈਦਾਨ ਵਿੱਚ ਨਿੱਤਰ ਆਇਆ ਹੈ।
Chandigarh News : ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਝੜਪ ਮਗਰੋਂ 39 ਜਣਿਆਂ ਖਿਲਾਫ ਕੇਸ ਦਰਜ
ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਬੀਤੇ ਦਿਨੀਂ ਹੋਈ ਹਿੰਸਾ ਦੇ ਮੁਲਜ਼ਮਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਚੰਡੀਗੜ੍ਹ ਪੁਲਿਸ ਨਾਲ ਕੌਮੀ ਇਨਸਾਫ ਮੋਰਚੇ ਦੀ ਹੋਈ ਝੜਪ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਚੰਡੀਗੜ੍ਹ ਦੇ ਥਾਣਾ 39 ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆ ਧਾਰਾ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Gurmeet Ram Rahim Singh Parole: ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ 'ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ 17 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ 'ਤੇ ਜਵਾਬ ਮੰਗਿਆ ਹੈ।
'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਨੂੰ ਹੋਵੇਗਾ ਵਿਆਹ: ਸੂਤਰ
Punjab News: ਸੂਤਰਾਂ ਦੇ ਹਵਾਲੇ ਨਾਲ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਜਲਦ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਯਾਨੀ ਭਲਕੇ ਪਿੰਡ ਫਤਿਹਪੁਰ ਜ਼ਿਲ੍ਹਾ ਜਲੰਧਰ ਦੇ ਛੇਵੀਂ ਪਾਤਿਸ਼ਾਹੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।
PM Modi On Pathan: PM ਨਰੇਂਦਰ ਮੋਦੀ ਨੇ ਸੰਸਦ 'ਚ ਕੀਤੀ 'ਪਠਾਨ' ਦੀ ਤਾਰੀਫ
ਬਾਕਸ ਆਫਿਸ 'ਤੇ ਧਮਾਲ ਮਚਾਉਣ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਨੇ ਸੰਸਦ 'ਚ ਐਂਟਰੀ ਕਰ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ (8 ਫਰਵਰੀ) ਨੂੰ ਲੋਕ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਸ੍ਰੀਨਗਰ ਦੇ ਸਿਨੇਮਾਘਰਾਂ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀਨਗਰ ਵਿੱਚ ਦਹਾਕਿਆਂ ਬਾਅਦ ਥੀਏਟਰ ਹਾਊਸਫੁੱਲ ਚੱਲ ਰਹੇ ਹਨ।"