Punjab Breaking News LIVE: ਸੰਸਦ 'ਚ ਮੋਦੀ ਸਰਕਾਰ 'ਤੇ ਵਰ੍ਹੀ ਹਰਸਿਮਰਤ ਬਾਦਲ, ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼, ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ

Punjab Breaking News LIVE: ਸੰਸਦ 'ਚ ਮੋਦੀ ਸਰਕਾਰ 'ਤੇ ਵਰ੍ਹੀ ਹਰਸਿਮਰਤ ਬਾਦਲ, ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼, ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ

ABP Sanjha Last Updated: 09 Feb 2023 03:34 PM
Punjab News:ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਨਾਲ ਡਟਿਆ ਸੰਯੁਕਤ ਕਿਸਾਨ ਮੋਰਚਾ

ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੌਮੀ ਇਨਸਾਫ ਮੋਰਚੇ ਨੂੰ ਖੱਬੇਪੱਖੀ ਕਿਸਾਨ ਯੂਨੀਅਨਾਂ ਦੀ ਹਮਾਇਤ ਮਿਲ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮਗਰੋਂ ਹੁਣ ਬੀਕੇਯੂ ਕ੍ਰਾਂਤੀਕਾਰੀ ਨੇ ਵੀ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵੀ ਮੈਦਾਨ ਵਿੱਚ ਨਿੱਤਰ ਆਇਆ ਹੈ।

Chandigarh News : ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਝੜਪ ਮਗਰੋਂ 39 ਜਣਿਆਂ ਖਿਲਾਫ ਕੇਸ ਦਰਜ

ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਬੀਤੇ ਦਿਨੀਂ ਹੋਈ ਹਿੰਸਾ ਦੇ ਮੁਲਜ਼ਮਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਚੰਡੀਗੜ੍ਹ ਪੁਲਿਸ ਨਾਲ ਕੌਮੀ ਇਨਸਾਫ ਮੋਰਚੇ ਦੀ ਹੋਈ ਝੜਪ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਚੰਡੀਗੜ੍ਹ ਦੇ ਥਾਣਾ 39 ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆ ਧਾਰਾ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Gurmeet Ram Rahim Singh Parole:  ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ 'ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ 17 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ 'ਤੇ ਜਵਾਬ ਮੰਗਿਆ ਹੈ।

'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਨੂੰ ਹੋਵੇਗਾ ਵਿਆਹ: ਸੂਤਰ

 Punjab News: ਸੂਤਰਾਂ ਦੇ ਹਵਾਲੇ ਨਾਲ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਜਲਦ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਯਾਨੀ ਭਲਕੇ ਪਿੰਡ ਫਤਿਹਪੁਰ ਜ਼ਿਲ੍ਹਾ ਜਲੰਧਰ ਦੇ ਛੇਵੀਂ ਪਾਤਿਸ਼ਾਹੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।

PM Modi On Pathan: PM ਨਰੇਂਦਰ ਮੋਦੀ ਨੇ ਸੰਸਦ 'ਚ ਕੀਤੀ 'ਪਠਾਨ' ਦੀ ਤਾਰੀਫ

ਬਾਕਸ ਆਫਿਸ 'ਤੇ ਧਮਾਲ ਮਚਾਉਣ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਨੇ ਸੰਸਦ 'ਚ ਐਂਟਰੀ ਕਰ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ (8 ਫਰਵਰੀ) ਨੂੰ ਲੋਕ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਸ੍ਰੀਨਗਰ ਦੇ ਸਿਨੇਮਾਘਰਾਂ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀਨਗਰ ਵਿੱਚ ਦਹਾਕਿਆਂ ਬਾਅਦ ਥੀਏਟਰ ਹਾਊਸਫੁੱਲ ਚੱਲ ਰਹੇ ਹਨ।"

ਗੱਡੀਆਂ ਲਈ ਫੈਂਸੀ ਤੇ ਮਨਪਸੰਦ ਨੰਬਰਾਂ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

Chandigarh News: ਗੱਡੀਆਂ ਲਈ ਫੈਂਸੀ ਤੇ ਮਨਪਸੰਦ ਨੰਬਰਾਂ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਚੰਡੀਗੜ੍ਹ ਦੇ ਵਾਹਨ ਰਜਿਸਟਰੇਸ਼ਨ ਤੇ ਲਾਇਸੈਂਸਿੰਗ ਅਥਾਰਿਟੀ (ਆਰਐਲਏ) ਵੱਲੋਂ ਵਾਹਨ ਰਜਿਸਟਰੇਸ਼ਨ ਦੀਆਂ ਵੱਖ ਵੱਖ ਲੜੀਆਂ ਦੇ ਬਚੇ ਹੋਏ ਫੈਂਸੀ ਤੇ ਮਨਪਸੰਦ ਨੰਬਰਾਂ ਦੀ ਈ-ਨਿਲਾਮੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਹ ਨਿਲਾਮੀ 18 ਤੋਂ 20 ਫਰਵਰੀ ਤੱਕ ਹੋਏਗੀ। ਉਂਝ 11 ਫਰਵਰੀ ਤੋਂ ਰਜਿਸਟਰੇਸ਼ਨ ਸ਼ੁਰੂ ਹੋ ਰਹੀ ਹੈ।

ਕੌਮੀ ਇਨਸਾਫ਼ ਮੋਰਚੇ ਨੂੰ ਮਿਲਣ ਲੱਗਾ ਵੱਡਾ ਹੁੰਗਾਰਾ

Chandigarh News: ਚੰਡੀਗੜ੍ਹ ਦੀ ਹੱਦ ’ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਵੱਡਾ ਹੁੰਗਾਰਾ ਮਿਲਣ ਲੱਗਾ ਹੈ। ਬੁੱਧਵਾਰ ਨੂੰ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ ਜਿਸ ਕਰਕੇ ਪੁਲਿਸ ਨਾਲ ਕਾਫੀ ਟਕਰਾਅ ਹੋਇਆ ਸੀ। ਬੁੱਧਵਾਰ ਦੇ ਐਕਸ਼ਨ ਮਗਰੋਂ ਲੋਕਾਂ ਦਾ ਰੋਹ ਹੋਰ ਵਧ ਗਿਆ ਹੈ। ਹੁਣ ਪੰਚਾਇਤਾਂ ਮੋਰਚੇ ਦੇ ਹੱਕ ਵਿੱਚ ਮਤੇ ਪਾਉਣ ਲੱਗੀਆਂ ਹਨ।

ਅੰਮ੍ਰਿਤਸਰ 'ਚ ਭਿਆਨਕ ਹਾਦਸਾ

Amritsar News : ਅੰਮ੍ਰਿਤਸਰ ਵੇਰਕਾ ਬਾਈਪਾਸ 'ਤੇ ਟਰੱਕ ਦਾ ਟਾਇਰ ਫਟਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਕਣਕ ਦਾ ਭਰਿਆ ਟਰੱਕ ਸੜਕ ’ਤੇ ਪਲਟਿਆ ਹੈ।  ਟਰੱਕ ਦੇ ਪਲਟਣ ਕਾਰਨ ਸੜਕ 'ਤੇ ਪ੍ਰਭਾਵਿਤ ਵਾਹਨਾਂ ਦਾ ਇਕਦਮ ਜਾਮ ਲੱਗ ਗਿਆ ਹੈ। 

ਪੰਜਾਬ ਸਰਕਾਰ ਛੇਤੀ ਹੀ ਸ਼ੁਰੂ ਕਰੇਗੀ ‘ਫ਼ਰਿਸ਼ਤੇ ਸਕੀਮ’

Patiala News: ਪੰਜਾਬ ਸਰਕਾਰ ਸੂਬੇ ਵਿੱਚ ਛੇਤੀ ਹੀ ‘ਫ਼ਰਿਸ਼ਤੇ ਸਕੀਮ’ ਸ਼ੁਰੂ ਕਰਨ ਜਾ ਰਹੀ ਹੈ। ‘ਫ਼ਰਿਸ਼ਤੇ ਸਕੀਮ’ ਦਾ ਮਕਸਦ ਕਿਸੇ ਵੀ ਹਾਦਸੇ ਦੌਰਾਨ ਪੀੜਤਾਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਸਰਕਾਰ ਦਾ ਦਾਅਵਾ ਹੈ ਕਿ ਇਸ ਸਕੀਮ ਤਹਿਤ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦਾ ਮਿਆਰ ਵਿਸ਼ਵ ਪੱਧਰ ਦਾ ਬਣਾਇਆ ਜਾਵੇਗਾ।

ਅਦਾਲਤ ਦੇ ਹੁਕਮਾਂ 'ਤੇ 4 ਸਾਲ ਬਾਅਦ ਪੁਲਿਸ ਨੇ ਦਰਜ ਕੀਤਾ ਕਤਲ ਦਾ ਕੇਸ

ਸ੍ਰੀ ਮੁਕਤਸਰ ਸਾਹਿਬ: ਇੱਥੇ ਖੁਦਕੁਸ਼ੀ ਮਾਮਲਾ ਕਤਲ ਦਾ ਕੇਸ ਨਿਕਲਿਆ ਹੈ। ਅਦਾਲਤ ਦੇ ਹੁਕਮਾਂ 'ਤੇ 4 ਸਾਲ ਬਾਅਦ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਹੈ। 12-13 ਸਤੰਬਰ 2019 ਦੀ ਦਰਮਿਆਨੀ ਰਾਤ ਨੂੰ ਮਹਿੰਦਰ ਸਿੰਘ ਭੋਲਾ ਦੀ ਲਾਸ਼ ਉਸ ਦੇ ਖੇਤ ਵਿੱਚ ਦਰਖ਼ਤ ਨਾਲ ਲਟਕਦੀ ਮਿਲੀ ਸੀ। ਪੁਲਿਸ ਨੇ ਆਤਮ ਹੱਤਿਆ ਦਾ ਕੇਸ ਦਰਜ ਕੀਤਾ ਸੀ ਪਰ ਪਰਿਵਾਰ ਨੇ ਅਦਾਲਤ ਵਿੱਚ ਚੁਣੌਤੀ ਦੇ ਕੇ ਇਸ ਨੂੰ ਕਤਲ ਕਿਹਾ ਸੀ। 

ਪੰਜਾਬੀਆਂ ਨੇ ਹਵਾਈ ਉਡਾਰੀ ਦੇ ਤੋੜੇ ਰਿਕਾਰਡ

Amritsar News: ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਮਹਾਂਮਾਰੀ ਤੋਂ ਬਾਅਦ ਸਾਲ 2022 ਵਿੱਚ ਆਪਣੇ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾਂ ਦਾ ਵਿਸਤਾਰ ਕਰਨ ਵਿੱਚ ਕਾਮਯਾਬ ਰਿਹਾ ਹੈ। ਇੱਥੋਂ ਯਾਤਰੀਆਂ ਦੀ ਆਵਾਜਾਈ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਸ ਸਬੰਧੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਸਾਲ 2022 ਦੌਰਾਨ ਯਾਤਰੀਆਂ ਦੀ ਕੁੱਲ ਗਿਣਤੀ ਕੋਵਿਡ ਮਹਾਂਮਾਰੀ ਤੋਂ ਪਹਿਲਾਂ ਵਾਲੇ ਸਾਲ 2019 ਦੀ 95 ਫੀਸਦੀ ਗਿਣਤੀ ਤੱਕ ਪਹੁੰਚ ਗਈ ਹੈ।

ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼

Punjab News : ਬੀਤੇ ਲੰਬੇ ਸਮੇਂ ਤੋਂ ਅਪਰਾਧ ਦੀ ਦੁਨੀਆ 'ਚ ਆਪਣੀ ਸਰਦਾਰੀ ਕਾਇਮ ਰੱਖਣ ਵਾਲੇ ਮਰਹੂਮ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ (Gangster Vicky Gonder) ਦੇ ਪਿਤਾ ਸਰਾਵਾ ਬੋਦਲਾ ਦੇ ਰਹਿਣ ਵਾਲੇ ਮਹਿਲ ਸਿੰਘ ਦੀ ਲਾਸ਼ ਪਿੰਡ ਡੱਬਵਾਲੀ ਢਾਬ ਨੇੜੇ ਮਲੋਟ-ਗੰਗਾਨਗਰ ਰੇਲਵੇ ਟਰੈਕ 'ਤੇ ਮਿਲੀ ਹੈ।

ਹਰਸਿਮਰਤ ਬਾਦਲ ਨੂੰ ਹੁਣ ਹੀ ਕਿਉਂ ਯਾਦ ਆਈ ਬੰਦੀ ਸਿੰਘਾਂ ਦੀ ਰਿਹਾਈ: ਹਰਜੀਤ ਗਰੇਵਾਲ

Patiala News: ਭਾਜਪਾ ਦੇ ਕੌਮੀ ਬੁਲਾਰੇ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਬਾਦਲ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਭਾਈਵਾਲ ਹੁੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਕਿਉਂ ਨਹੀਂ ਉਠਾਇਆ ਗਿਆ ਜਿਹੜਾ ਕਿ ਉਹ ਹੁਣ ਮੰਤਰੀ ਮੰਡਲ ਤੋਂ ਬਾਹਰ ਹੋਣ ਤੇ ਅਕਾਲੀ ਭਾਜਪਾ ਗੱਠਜੋੜ ਟੁੱਟਣ ਮਗਰੋਂ ਚੁੱਕ ਰਹੇ ਹਨ। 

ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ

Punjab News: ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ ਦਿੱਤਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ੀਰਾ ਸ਼ਰਾਬ ਫੈਕਟਰੀ ਚਲਾਏ ਜਾਣ ਦੀ ਪ੍ਰਵਾਨਗੀ ਰੱਦ ਕਰ ਦਿੱਤੀ ਹੈ ਜਿਸ ਨਾਲ ਸ਼ਰਾਬ ਫੈਕਟਰੀ ਨੂੰ ਰਸਮੀ ਤੌਰ ’ਤੇ ਬੰਦ ਕੀਤੇ ਜਾਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਜ਼ੀਰਾ ਸ਼ਰਾਬ ਫੈਕਟਰੀ ਦੇ ਪ੍ਰਬੰਧਕਾਂ ਨੇ ਦਸੰਬਰ 2022 ਵਿੱਚ ਫੈਕਟਰੀ ਚਲਾਉਣ ਵਾਸਤੇ ਪ੍ਰਵਾਨਗੀ ਲਈ ਅਰਜ਼ੀ ਦਾਖਲ ਕੀਤੀ ਸੀ। 

ਸੰਸਦ 'ਚ ਮੋਦੀ ਸਰਕਾਰ 'ਤੇ ਵਰ੍ਹੀ ਹਰਸਿਮਰਤ ਬਾਦਲ

Punjab News: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਹੈ। 

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 40 ਪਿੰਡ ਨਸ਼ਾ ਮੁਕਤ ਐਲਾਨੇ

ਫ਼ਤਹਿਗੜ੍ਹ ਸਾਹਿਬ: ਨਸ਼ਿਆਂ ਦੇ ਕਹਿਰ ਵਿੱਚੋਂ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 40 ਪਿੰਡ ਨਸ਼ਾ ਮੁਕਤ ਹੋ ਗਏ ਹਨ। ਇਹ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦਾ ਨਤੀਜਾ ਹੈ। ਇਸ ਮੁਹਿੰਮ ਵਿੱਚ ਪੁਲਿਸ ਦੇ ਨਾਲ ਹੀ ਪੰਚਾਇਤਾਂ ਨੇ ਚੰਗਾ ਰੋਲ ਨਿਭਾਇਆ ਹੈ। ਇਹ ਦਾਅਵਾ ਪੁਲਿਸ ਨੇ ਕੀਤਾ ਹੈ।

ਪਿਛੋਕੜ

Punjab News: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਹੈ। 


ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਗਰੀਬ ਹੋਰ ਗਰੀਬ ਹੋਇਆ ਹੈ। ਜਿਨ੍ਹਾਂ ਨੂੰ ’ਅੱਛੇ ਦਿਨ’ ਦਿਖਾਉਣ ਦਾ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ਨੂੰ ਅਤਿ ਦੀ ਮਹਿੰਗਾਈ, ਕਰਜ਼ਾ ਤੇ ਭੁੱਖਮਰੀ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। 


ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼


Punjab News : ਬੀਤੇ ਲੰਬੇ ਸਮੇਂ ਤੋਂ ਅਪਰਾਧ ਦੀ ਦੁਨੀਆ 'ਚ ਆਪਣੀ ਸਰਦਾਰੀ ਕਾਇਮ ਰੱਖਣ ਵਾਲੇ ਮਰਹੂਮ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ (Gangster Vicky Gonder) ਦੇ ਪਿਤਾ ਸਰਾਵਾ ਬੋਦਲਾ ਦੇ ਰਹਿਣ ਵਾਲੇ ਮਹਿਲ ਸਿੰਘ ਦੀ ਲਾਸ਼ ਪਿੰਡ ਡੱਬਵਾਲੀ ਢਾਬ ਨੇੜੇ ਮਲੋਟ-ਗੰਗਾਨਗਰ ਰੇਲਵੇ ਟਰੈਕ 'ਤੇ ਮਿਲੀ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਦੁਪਹਿਰ 2 ਵਜੇ ਦੇ ਕਰੀਬ ਮਲੋਟ-ਗੰਗਾ ਨਗਰ ਟ੍ਰੈਕ ਨੇੜੇ ਪਿੰਡ ਡੱਬਵਾਲੀ ਢਾਬ ਨੇੜੇ ਇਕ ਅਣਪਛਾਤੀ ਲਾਸ਼ ਮਿਲੀ, ਜਿਸ ਨੂੰ ਰੇਲਵੇ ਪੁਲਿਸ ਨੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ। 72 ਘੰਟਿਆਂ ਲਈ ਸ਼ਨਾਖਤ ਲਈ ਹਸਪਤਾਲ ਭੇਜ ਦਿੱਤਾ ਗਿਆ। ਜਿਸ ਦੀ ਪਛਾਣ ਮਰਹੂਮ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਵਾਸੀ ਸਰਾਵਾਂ ਬੋਦਲਾ ਵਜੋਂ ਹੋਈ ਹੈ। ਇਸ ਮਾਮਲੇ ਦੀ  ਅਗਲੇਰੀ ਕਾਰਵਾਈ ਪੁਲਿਸ ਨੇ ਸ਼ੁਰੂ ਕਰ ਦਿੱਤੀ ਹੈ।


ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 40 ਪਿੰਡ ਨਸ਼ਾ ਮੁਕਤ ਐਲਾਨੇ


ਫ਼ਤਹਿਗੜ੍ਹ ਸਾਹਿਬ: ਨਸ਼ਿਆਂ ਦੇ ਕਹਿਰ ਵਿੱਚੋਂ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 40 ਪਿੰਡ ਨਸ਼ਾ ਮੁਕਤ ਹੋ ਗਏ ਹਨ। ਇਹ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦਾ ਨਤੀਜਾ ਹੈ। ਇਸ ਮੁਹਿੰਮ ਵਿੱਚ ਪੁਲਿਸ ਦੇ ਨਾਲ ਹੀ ਪੰਚਾਇਤਾਂ ਨੇ ਚੰਗਾ ਰੋਲ ਨਿਭਾਇਆ ਹੈ। ਇਹ ਦਾਅਵਾ ਪੁਲਿਸ ਨੇ ਕੀਤਾ ਹੈ।


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.