Punjab Breaking News LIVE: ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਦੇਸ਼ ਦੇ ਇਨ੍ਹਾਂ ਹਿੱਸਿਆਂ 'ਚ ਮਾਨਸੂਨ ਦੀ ਮੁੜ ਵਾਪਸੀ, ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਹੋਏ ਰਵਾਨਾ
Punjab Breaking News LIVE 02 September, 2023: ਸਿੱਖਿਆ ਵਿਭਾਗ ਵੱਡਾ ਫੈਸਲਾ, ਦੇਸ਼ ਦੇ ਇਨ੍ਹਾਂ ਹਿੱਸਿਆਂ 'ਚ ਮਾਨਸੂਨ ਦੀ ਮੁੜ ਵਾਪਸੀ, ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਹੋਏ ਰਵਾਨਾ
Punjabi Boy: ਪਿੰਡ ਖਰੌੜੀ ਦੇ ਰਹਿਣ ਵਾਲੇ 32 ਸਾਲਾਂ ਹਨਦੀਪ ਸਿੰਘ ਦੀ ਕੈਨੇਡਾ ਦੇ ਐਡਮਿੰਟਨ ’ਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਹਰਭਿੰਦਰ ਸਿੰਘ ਖਰੌੜੀ ਨੇ ਦੱਸਿਆ ਕਿ ਕਰੀਬ 6 ਮਹੀਨੇ ਪਹਿਲਾਂ ਉਸ ਦਾ ਪੁੱਤਰ ਹਨਦੀਪ ਸਿੰਘ ਵਰਕ ਪਰਮਿਟ ’ਤੇ ਕੈਨੇਡਾ ਗਿਆ ਸੀ। ਵੀਰਵਾਰ ਰਾਤ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਹਨਦੀਪ ਸਿੰਘ ਵਿਆਹਿਆ ਹੋਇਆ ਸੀ, ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਕੈਨੇਡਾ ਤੋਂ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿੱਚ ਹੀ 15, 452 ਵਿਅਕਤੀਆਂ ਵੱਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ।
Punjabi Lyrics Writer Harjinder Singh Bal No More: ਪੰਜਾਬੀ ਸਾਹਿਤ ਸੰਸਾਰ ਵਾਸਤੇ ਮਾੜੇ ਸਮੇਂ ਚੱਲ ਰਹੇ ਹਨ। ਕੁਝ ਦਿਨ ਪਹਿਲਾਂ ਦੇਸ ਰਾਜ ਕਾਲੀ ਤੁਰ ਗਿਆ ਤੇ ਹੁਣ ਗੀਤਕਾਰ ਹਰਜਿੰਦਰ ਬੱਲ। ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਸਿੱਧ ਗੀਤਕਾਰ ਅਤੇ ਗ਼ਜ਼ਲਕਾਰ ਹਰਜਿੰਦਰ ਸਿੰਘ ਬੱਲ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ।
Aditya L1 - ਚੰਦਰਮਾ 'ਤੇ ਆਪਣੇ ਪੁਲਾੜ ਯਾਨ ਨੂੰ ਸਫਲਤਾਪੂਰਵਕ ਉਤਾਰਨ ਤੋਂ ਬਾਅਦ, ਭਾਰਤ ਸ਼ਨੀਵਾਰ ਨੂੰ ਸੂਰਜ ਦੀ ਖੋਜ ਕਰਨ ਲਈ ਆਪਣਾ ਪਹਿਲਾ ਮਿਸ਼ਨ ਆਦਿਤਿਆ ਐਲ1 ਲਾਂਚ ਕਰੇਗਾ। ਇਸ ਦੇ ਲਈ ਕਾਊਂਟਡਾਊਨ ਜਾਰੀ ਹੈ। ਆਦਿਤਿਆ L1 ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸਪੇਸ ਸੈਂਟਰ ਦੇ ਲਾਂਚ ਪੈਡ 2 ਤੋਂ ਅੱਜ ਸਵੇਰੇ 11:50 ਵਜੇ ਲਾਂਚ ਕੀਤਾ ਜਾਵੇਗਾ। ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਨੇ ਆਦਿਤਿਆ ਐਲ1 ਨੂੰ ਸੂਰਜ ਦੇ ਪੰਧ 'ਤੇ ਭੇਜਣ ਲਈ ਆਪਣੇ ਸ਼ਕਤੀਸ਼ਾਲੀ ਰਾਕੇਟ ਪੋਲਰ ਸੈਟੇਲਾਈਟ ਲਾਂਚ ਵਹੀਕਲ (ਪੀਐਸਐਲਵੀ)-ਸੀ57 'ਤੇ ਭਰੋਸਾ ਕੀਤਾ ਹੈ। ਇਸਰੋ ਦੇ ਮੁਖੀ ਐੱਸ. ਸੋਮਨਾਥ ਨੇ ਕਿਹਾ ਕਿ ਮਿਸ਼ਨ ਨੂੰ ਆਰਬਿਟ ਤੱਕ ਪਹੁੰਚਣ ਲਈ 125 ਦਿਨ ਲੱਗਣਗੇ।
Punjab - ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸ਼ਨੀਵਾਰ ਨੂੰ ਮਿਸ਼ਨ ਸੂਰਜ ਭਾਵ ਆਦਿਤਿਆ ਐਲ-1 ਦੀ ਸ਼ੁਰੂਆਤ ਦੇ ਗਵਾਹ ਹੋਣਗੇ। ਇਸ ਦੇ ਲਈ ਸਕੂਲ ਆਫ ਐਮੀਨੈਂਸ ਦੇ 23 ਵਿਦਿਆਰਥੀ ਸ਼੍ਰੀਹਰੀਕੋਟਾ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਨੇਕਿਹਾਕਿ ਵਿਦਿਆਰਥੀਆਂ ਲਈ ਇਹ ਬਿਲਕੁਲ ਨਵਾਂ ਤਜਰਬਾ ਹੋਵੇਗਾ। ਉਹ ਜਿਹੜੀਆਂ ਚੀਜ਼ਾਂ ਬਾਰੇ ਕਿਤਾਬਾਂ, ਮੀਡੀਆ ਜਾਂ ਇੰਟਰਨੈਟ 'ਤੇ ਪੜ੍ਹਦਾ ਹੈ, ਉਹ ਜਾ ਕੇ ਉਨ੍ਹਾਂ ਨੂੰ ਨੇੜੇ ਤੋਂ ਦੇਖੇਗਾ।
ਇਸ ਸਾਲ ਅਗਸਤ ਦੇ ਮਹੀਨੇ ਵਿੱਚ, ਸਾਲ 1901 ਤੋਂ ਬਾਅਦ ਦੇਸ਼ ਵਿੱਚ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਇਕ ਵਾਰ ਫਿਰ ਦੱਖਣ-ਪੱਛਮੀ ਮਾਨਸੂਨ ਦੇ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ। ਜਿਸ ਕਾਰਨ ਦੇਸ਼ ਦੇ ਮੱਧ ਅਤੇ ਦੱਖਣੀ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸਤੰਬਰ ਮਹੀਨੇ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 2 ਸਤੰਬਰ (ਸ਼ਨੀਵਾਰ) ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ। ਕੇਰਲ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ ਰਾਤ ਨੂੰ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਪੰਜਾਬ ਵਿੱਚ ਸਵੇਰ ਵੇਲੇ ਮੀਂਹ ਪੈਣ ਦੀ ਸੰਭਾਵਨਾ 0% ਹੈ, ਅਤੇ ਹਵਾ ਦੀ ਰਫ਼ਤਾਰ 6km/h ਹੋਵੇਗੀ। ਪੰਜਾਬ ਵਿੱਚ ਅੱਜ ਦੁਪਹਿਰ ਵੇਲੇ ਤਾਪਮਾਨ 37 ਡਿਗਰੀ ਸੈਲਸੀਅਸ ਹੈ ਅਤੇ ਇਹ 40 ਡਿਗਰੀ ਸੈਲਸੀਅਸ ਮਹਿਸੂਸ ਹੋਵੇਗਾ। ਹਵਾ ਦੀ ਰਫ਼ਤਾਰ 14km/h ਦੇ ਨਾਲ ਲਗਭਗ 31% ਨਮੀ ਹੋਵੇਗੀ। ਪੰਜਾਬ ਵਿੱਚ ਅੱਜ ਸ਼ਾਮ ਦਾ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਪੰਜਾਬ ਵਿੱਚ ਸ਼ਾਮ ਨੂੰ ਮੀਂਹ ਪੈਣ ਦੀ ਸੰਭਾਵਨਾ 0% ਹੈ। ਜ਼ਿਆਦਾਤਰ ਜ਼ਿਲ੍ਹਿਆਂ ਦੇ ਵਿੱਚ ਮੌਸਮ ਖੁਸ਼ਕ ਹੀ ਰਹੇਗਾ।
Education Department: ਸਿੱਖਿਆ ਵਿਭਾਗ ਨੇ ਵਰਕਿੰਗ ਡੇਅ (Working Day) ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਹੋਣ ਵਾਲੇ ਸਟੇਟ ਟੀਚਰ ਐਵਾਰਡ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸਿੱਖਿਆ ਵਿਭਾਗ ਦੇ ਦਫ਼ਤਰ ਆਮ ਦਿਨਾਂ ਵਾਂਗ 2 ਤੇ 3 ਸਤੰਬਰ ਯਾਨੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹਣਗੇ। ਸ਼ਨੀਵਾਰ ਤੇ ਐਤਵਾਰ ਨੂੰ ਸਰਕਾਰੀ ਅਤੇ ਜ਼ਿਆਦਾਤਰ ਪ੍ਰਾਈਵੇਟ ਦਫ਼ਤਰਾਂ ਵਿੱਚ ਛੁੱਟੀ ਹੁੰਦੀ ਹੈ ਪਰ ਇਸ ਵਾਰ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ। ਦੱਸ ਦੇਈਏ ਕਿ ਇਸ ਵਾਰ ਅਧਿਆਪਕ ਦਿਵਸ ਮੌਕੇ ਭਾਰਤ ਸਰਕਾਰ ਦੇਸ਼ ਭਰ ਦੇ 50 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਜਾ ਰਹੀ ਹੈ। 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਪਿਛੋਕੜ
Punjab Breaking News LIVE 02 September, 2023: ਸਿੱਖਿਆ ਵਿਭਾਗ ਨੇ ਵਰਕਿੰਗ ਡੇਅ (Working Day) ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਹੋਣ ਵਾਲੇ ਸਟੇਟ ਟੀਚਰ ਐਵਾਰਡ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸਿੱਖਿਆ ਵਿਭਾਗ ਦੇ ਦਫ਼ਤਰ ਆਮ ਦਿਨਾਂ ਵਾਂਗ 2 ਤੇ 3 ਸਤੰਬਰ ਯਾਨੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹਣਗੇ। ਸ਼ਨੀਵਾਰ ਤੇ ਐਤਵਾਰ ਨੂੰ ਸਰਕਾਰੀ ਅਤੇ ਜ਼ਿਆਦਾਤਰ ਪ੍ਰਾਈਵੇਟ ਦਫ਼ਤਰਾਂ ਵਿੱਚ ਛੁੱਟੀ ਹੁੰਦੀ ਹੈ ਪਰ ਇਸ ਵਾਰ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ। ਸਿੱਖਿਆ ਵਿਭਾਗ ਦਾ ਵੱਡਾ ਫੈਸਲਾ! ਹੁਣ ਵੀਕੈਂਡ 'ਤੇ ਵੀ ਖੁੱਲ੍ਹਣਗੇ ਸਿੱਖਿਆ ਵਿਭਾਗ ਦੇ ਦਫ਼ਤਰ, ਜਾਣੋ ਕਾਰਨ
ਦੇਸ਼ ਦੇ ਇਨ੍ਹਾਂ ਹਿੱਸਿਆਂ 'ਚ ਮਾਨਸੂਨ ਦੀ ਮੁੜ ਵਾਪਸੀ, ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ, ਜਾਣੋ ਪੰਜਾਬ ਦੇ ਮੌਸਮ ਦਾ ਹਾਲ
ਇਸ ਸਾਲ ਅਗਸਤ ਦੇ ਮਹੀਨੇ ਵਿੱਚ, ਸਾਲ 1901 ਤੋਂ ਬਾਅਦ ਦੇਸ਼ ਵਿੱਚ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਇਕ ਵਾਰ ਫਿਰ ਦੱਖਣ-ਪੱਛਮੀ ਮਾਨਸੂਨ ਦੇ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ। ਜਿਸ ਕਾਰਨ ਦੇਸ਼ ਦੇ ਮੱਧ ਅਤੇ ਦੱਖਣੀ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸਤੰਬਰ ਮਹੀਨੇ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 2 ਸਤੰਬਰ (ਸ਼ਨੀਵਾਰ) ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ। ਕੇਰਲ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ ਰਾਤ ਨੂੰ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਪੰਜਾਬ ਵਿੱਚ ਸਵੇਰ ਵੇਲੇ ਮੀਂਹ ਪੈਣ ਦੀ ਸੰਭਾਵਨਾ 0% ਹੈ, ਅਤੇ ਹਵਾ ਦੀ ਰਫ਼ਤਾਰ 6km/h ਹੋਵੇਗੀ। ਪੰਜਾਬ ਵਿੱਚ ਅੱਜ ਦੁਪਹਿਰ ਵੇਲੇ ਤਾਪਮਾਨ 37 ਡਿਗਰੀ ਸੈਲਸੀਅਸ ਹੈ ਅਤੇ ਇਹ 40 ਡਿਗਰੀ ਸੈਲਸੀਅਸ ਮਹਿਸੂਸ ਹੋਵੇਗਾ। ਹਵਾ ਦੀ ਰਫ਼ਤਾਰ 14km/h ਦੇ ਨਾਲ ਲਗਭਗ 31% ਨਮੀ ਹੋਵੇਗੀ। ਪੰਜਾਬ ਵਿੱਚ ਅੱਜ ਸ਼ਾਮ ਦਾ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਪੰਜਾਬ ਵਿੱਚ ਸ਼ਾਮ ਨੂੰ ਮੀਂਹ ਪੈਣ ਦੀ ਸੰਭਾਵਨਾ 0% ਹੈ। ਜ਼ਿਆਦਾਤਰ ਜ਼ਿਲ੍ਹਿਆਂ ਦੇ ਵਿੱਚ ਮੌਸਮ ਖੁਸ਼ਕ ਹੀ ਰਹੇਗਾ। ਦੇਸ਼ ਦੇ ਇਨ੍ਹਾਂ ਹਿੱਸਿਆਂ 'ਚ ਮਾਨਸੂਨ ਦੀ ਮੁੜ ਵਾਪਸੀ, ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ, ਜਾਣੋ ਪੰਜਾਬ ਦੇ ਮੌਸਮ ਦਾ ਹਾਲ
Punjab ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਹੋਏ ਰਵਾਨਾ
ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸ਼ਨੀਵਾਰ ਨੂੰ ਮਿਸ਼ਨ ਸੂਰਜ ਭਾਵ ਆਦਿਤਿਆ ਐਲ-1 ਦੀ ਸ਼ੁਰੂਆਤ ਦੇ ਗਵਾਹ ਹੋਣਗੇ। ਇਸ ਦੇ ਲਈ ਸਕੂਲ ਆਫ ਐਮੀਨੈਂਸ ਦੇ 23 ਵਿਦਿਆਰਥੀ ਸ਼੍ਰੀਹਰੀਕੋਟਾ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਨੇਕਿਹਾਕਿ ਵਿਦਿਆਰਥੀਆਂ ਲਈ ਇਹ ਬਿਲਕੁਲ ਨਵਾਂ ਤਜਰਬਾ ਹੋਵੇਗਾ। ਉਹ ਜਿਹੜੀਆਂ ਚੀਜ਼ਾਂ ਬਾਰੇ ਕਿਤਾਬਾਂ, ਮੀਡੀਆ ਜਾਂ ਇੰਟਰਨੈਟ 'ਤੇ ਪੜ੍ਹਦਾ ਹੈ, ਉਹ ਜਾ ਕੇ ਉਨ੍ਹਾਂ ਨੂੰ ਨੇੜੇ ਤੋਂ ਦੇਖੇਗਾ। Punjab ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਹੋਏ ਰਵਾਨਾ
- - - - - - - - - Advertisement - - - - - - - - -