Punjab Breaking News LIVE: ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਅਕਾਲੀ ਦਲ ਨੂੰ ਝਟਕਾ, ਬੱਚਿਆਂ ਨਾਲ ਹਮਾਸ ਦੀ ਬੇਰਹਿਮੀ
ਭਗਵੰਤ ਮਾਨ ਨੇ 20 ਅਕਤੂਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 14 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਹੋਵੇਗੀ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ।ਉਥੇ ਹੀ ਘਪਲੇ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਘਪਲਾ ਜੱਗ ਜ਼ਾਹਰ ਕੀਤਾ ਗਿਆ ਹੈ।
Delhi Excise Policy Case: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਸਿੰਘ ਸ਼ੂਗਰ ਦੇ ਮਰੀਜ਼ ਹੋਣ ਕਾਰਨ ਦਵਾਈਆਂ ਲਈ ਵੱਖਰੀ ਅਰਜ਼ੀ ਦਾਇਰ ਕੀਤੀ ਗਈ ਹੈ।
ਸ਼ਨੀਵਾਰ ਨੂੰ ਹੋਏ ਹਮਲਿਆਂ ਤੋਂ ਬਾਅਦ ਇਜ਼ਰਾਈਲ ਲਗਾਤਾਰ ਗਾਜ਼ਾ ਵਿੱਚ ਹਮਾਸ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪਹਿਲਾਂ ਹੀ ਭਰੋਸਾ ਦਿੱਤਾ ਹੈ ਕਿ ਇਜ਼ਰਾਈਲੀ ਫੌਜ ਹਮਾਸ ਦੇ ਅੱਤਵਾਦੀਆਂ ਨੂੰ ਚੋਣਵੇਂ ਤੌਰ 'ਤੇ ਖਤਮ ਕਰੇਗੀ। ਅਜਿਹੇ 'ਚ ਇਜ਼ਰਾਇਲੀ ਫੌਜ ਵੀ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਆਪਣੀ ਕਾਰਵਾਈ ਦਾ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਇਜ਼ਰਾਇਲੀ ਸੁਰੱਖਿਆ ਬਲਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਹਮਾਸ ਦੇ ਚੁੰਗਲ 'ਚੋਂ ਕਰੀਬ 250 ਬੰਧਕਾਂ ਨੂੰ ਜ਼ਿੰਦਾ ਛੁਡਵਾਇਆ ਹੈ।
ਪੰਜਾਬ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਦਾ ਭਾਜਪਾ ਤੋਂ ਮੋਹ ਭੰਗ ਹੋ ਗਿਆ ਹੈ। ਰਾਜ ਕੁਮਾਰ ਵੇਰਕਾ ਅੱਜ ਘਰ ਵਾਪਸੀ ਕਰ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਰਾਜ ਕੁਮਾਰ ਵੇਰਕਾ ਅੱਜ ਕਾਂਗਰਸ ਵਿੱਚ ਵਾਪਸ ਆ ਰਹੇ ਹਨ। ਵਿਧਾਨ ਸਭਾ ਚੋਣਾਂ 2022 'ਚ ਵਿੱਚ ਹਾਰ ਮਿਲਣ ਤੋਂ ਬਾਅਦ ਡਾ. ਰਾਜ ਕੁਮਾਰ ਵੇਰਕਾ ਨੇ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਇਸ ਦੀ ਜਾਣਕਾਰੀ ਰਾਜਕੁਮਾਰ ਵੇਰਕਾ ਨੇ ਆਪ ਦਿੰਦੇ ਹੋਏ ਕਿਹਾ ਕਿ ਉਹਨਾਂ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫ਼ੇ ਤੋਂ ਬਾਅਦ ਹੁਣ ਰਾਜ ਕੁਮਾਰ ਵੇਰਕਾ ਦਿੱਲੀ ਲਈ ਰਵਾਨਾ ਹੋ ਗਏ ਹਨ। ਜਿੱਥੇ ਉਹ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ ਅਤੇ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ 'ਚ ਕਾਂਗਰਸ ਵਿੱਚ ਵਾਪਸ ਸ਼ਾਮਲ ਹੋਣਗੇ
ਪਿਛੋਕੜ
ਮੁੱਖ ਮੰਤਰੀ ਭਗਵੰਤ ਮਾਨ ਨੇ 20 ਅਕਤੂਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 14 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਹੈ। ਸੂਤਰਾਂ ਅਨੁਸਾਰ ਵਜ਼ਾਰਤ ਦੀ ਮੀਟਿੰਗ ਵਿੱਚ ਵਿਸ਼ੇਸ਼ ਇਜਲਾਸ ਵਿੱਚ ਚੁੱਕੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਜੋ 20 ਅਕਤੂਬਰ ਤੋਂ 21 ਅਕਤੂਬਰ ਤੱਕ ਹੋਵੇਗਾ। ਪੰਜਾਬ ਸਰਕਾਰ ਦਾ ਹਾਲੇ ਮਾਨਸੂਨ ਸੈਸ਼ਨ ਬਕਾਇਆ ਰਹਿੰਦਾ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ। 19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਕੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਇਆ ਅਤੇ ਹਲਾਂਕਿ ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਬਿੱਲ ਨੂੰ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ।
ਅਕਾਲੀ ਦਲ ਨੂੰ ਵੱਡਾ ਝਟਕਾ
ਸਾਬਕਾ ਵਿਧਾਇਕ ਜੀਤ ਮਹਿੰਦਰਾ ਸਿੱਧੂ ਨੇ ਇੱਕ ਵਾਰ ਫਿਰ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਵੀਰਵਾਰ ਦੇਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਸੁਖਬੀਰ ਬਾਦਲ ਦੀ ਨਿੱਜੀ ਜਾਇਦਾਦ ਬਣ ਗਿਆ ਹੈ, ਜਿਸ ਵਿੱਚ ਇੱਕ ਸਾਜ਼ਿਸ਼ ਤਹਿਤ ਪੁਰਾਣੇ ਅਤੇ ਵੱਡੇ ਆਗੂਆਂ ਨੂੰ ਪਾਸੇ ਕੀਤਾ ਜਾ ਰਿਹਾ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਜੇਕਰ ਕੋਈ ਅਕਾਲੀ ਆਗੂ ਜਾਂ ਵਰਕਰ ਮਿਹਨਤ ਕਰਕੇ ਅੱਗੇ ਵਧਣਾ ਚਾਹੁੰਦਾ ਹੈ ਤਾਂ ਉਸ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾ ਕੇ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਜਾਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਸਾਲ 2014 ਵਿੱਚ ਜਦੋਂ ਉਹ ਕਾਂਗਰਸ ਦੇ ਮੌਜੂਦਾ ਵਿਧਾਇਕ ਸਨ ਤਾਂ ਉਹ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਇਸ਼ਾਰੇ 'ਤੇ ਉਹ ਆਪਣਾ ਸਿਆਸੀ ਕਰੀਅਰ ਖ਼ਤਰੇ ਵਿੱਚ ਪਾ ਕੇ ਕਾਂਗਰਸ ਦੀ ਵਿਧਾਨ ਸਭਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨੇ ਸਾਜ਼ਿਸ਼ ਰਚੀ ਅਤੇ ਉਸ ਨੂੰ ਨਿਸ਼ਾਨਾ ਬਣਾਇਆ।
- - - - - - - - - Advertisement - - - - - - - - -