Punjab Breaking News LIVE: 8 ਨੇਤਾ ਕਾਂਗਰਸ 'ਚ ਪਰਤੇ, ਭਗਵੰਤ ਮਾਨ ਦੀ ਮਹਾਡਿਬੇਟ 'ਚੋਂ ਅਕਾਲੀ ਦਲ ਆਊਟ, ਲਸ਼ਕਰ-ਏ-ਤੋਇਬਾ ਦੇ 2 ਖ਼ਤਰਨਾਕ ਅੱਤਵਾਦੀ ਕਾਬੂ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਡੰਮੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਕਰਨ ਦਾ ਕੋਈ ਫਾਇਦਾ ਨਹੀਂ ਬਲਕਿ ਇਹ ਸਮੇਂ ਦੀ ਬਰਬਾਦ ਹੈ ਕਿਉਂਕਿ ਪੰਜਾਬ ਵਿਚ ਸਰਕਾਰੀ ਮਾਮਲਿਆਂ ਬਾਰੇ ਸਾਰੇ ਫੈਸਲੇ ਤਾਂ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਲੈਂਦੇ ਹਨ
LIVE
Background
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਹਲਚਲ ਮਚ ਗਈ ਹੈ। ਪੰਜਾਬ ਵਿੱਚ ਅਕਾਲੀ ਦਲ ਤੋਂ ਵੱਖ ਹੋ ਕੇ ਪਹਿਲੀ ਵਾਰ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਵਾਲੀ ਭਾਜਪਾ ਨੂੰ ਚੋਣਾਂ ਤੋਂ ਪਹਿਲਾਂ ਹੀ ਵੱਡਾ ਝਟਕਾ ਲੱਗਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਭਾਜਪਾ ਵੱਲ ਮੁੜਨ ਵਾਲੇ ਨੇਤਾਵਾਂ ਨੇ ਹੁਣ ਇਸ ਤੋਂ ਦੂਰੀ ਬਣਾ ਲਈ ਹੈ। ਡੇਢ ਸਾਲ ਬਾਅਦ 3 ਸਾਬਕਾ ਮੰਤਰੀਆਂ ਸਮੇਤ 8 ਸੀਨੀਅਰ ਆਗੂ ਕਾਂਗਰਸ ਵਿੱਚ ਵਾਪਸ ਆਏ ਹਨ। ਇਹ ਸਾਰੇ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡੇਰੇ ਦੇ ਦੱਸੇ ਜਾਂਦੇ ਹਨ।
ਇਹ ਆਗੂ ਕਾਂਗਰਸ ਵਿੱਚ ਵਾਪਸ ਆ ਗਏ ਹਨਸਾਬਕਾ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਸ਼ੁੱਕਰਵਾਰ ਸਵੇਰੇ ਭਾਜਪਾ ਛੱਡ ਕੇ ਕਾਂਗਰਸ 'ਚ ਵਾਪਸੀ ਦਾ ਐਲਾਨ ਕੀਤਾ ਤਾਂ ਸ਼ਾਮ ਨੂੰ ਦਿੱਲੀ 'ਚ ਹੋਰ ਆਗੂ ਵੀ ਕਾਂਗਰਸ 'ਚ ਸ਼ਾਮਿਲ ਹੁੰਦੇ ਨਜ਼ਰ ਆਏ। ਇਨ੍ਹਾਂ ਆਗੂਆਂ ਵਿੱਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਹੰਸ ਰਾਜ ਜੋਸਨ, ਕਮਲਜੀਤ ਸਿੰਘ ਢਿੱਲੋਂ, ਕਰਨਵੀਰ ਸਿੰਘ, ਮਹਿੰਦਰ ਕੁਮਾਰ ਰਿਣਵਾ ਅਤੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਵਾਪਸੀ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਐਸ ਵਾਈ ਐਲ ਨਹਿਰ ਦੇ ਮਾਮਲੇ ’ਤੇ ਬਹਿਸ ਵਾਸਤੇ ਤਿਆਰ ਹਨ ਕਿਉਂਕਿ ਉਹ ਸੂਬੇ ਦੇ ’ਅਸਲੀ’ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹਿਸ ਛੇਤੀ ਤੋਂ ਛੇਤੀ ਕੀਤੀ ਜਾ ਸਕਦੀ ਹੈ ਕਿਉਂਕਿ ਪੰਜਾਬੀ ਜਾਣਦੇ ਹਨ ਕਿ ਕਿਵੇਂ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਹਦਾਇਤ ਕੀਤੀ ਹੈ ਕਿ ਉਹ ਸੁਪਰੀਮ ਕੋਰਟ ਵਿਚ ਪੰਜਾਬ ਦੇ ਦਰਿਆਈ ਪਾਣੀਆਂ ਦੇ ਕੇਸ ਨੂੰ ਕਮਜ਼ੋਰ ਕਰਨ ਤਾਂ ਜੋ ਹਰਿਆਣਾ ਨੂੰ ਲਾਭ ਮਿਲ ਸਕੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਡੰਮੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਕਰਨ ਦਾ ਕੋਈ ਫਾਇਦਾ ਨਹੀਂ ਬਲਕਿ ਇਹ ਸਮੇਂ ਦੀ ਬਰਬਾਦ ਹੈ ਕਿਉਂਕਿ ਪੰਜਾਬ ਵਿਚ ਸਰਕਾਰੀ ਮਾਮਲਿਆਂ ਬਾਰੇ ਸਾਰੇ ਫੈਸਲੇ ਤਾਂ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਲੈਂਦੇ ਹਨ। ਉਹਨਾਂ ਕਿਹਾ ਕਿ ਇਹ ਕੇਜਰੀਵਾਲ ਹੀ ਹਨ ਜਿਹਨਾਂ ਨੇ ਹਦਾਇਤ ਕੀਤੀ ਕਿ ਸੁਪਰੀਮ ਕੋਰਟ ਵਿਚ ਪੰਜਾਬ ਦਾ ਕੇਸ ਕਮਜ਼ੋਰ ਕੀਤਾ ਜਾਵੇ ਤਾਂ ਜੋ ਹਰਿਆਣਾ ਤੇ ਦਿੱਲੀ ਨੂੰ ਪੰਜਾਬ ਦਾ ਪਾਣੀ ਦਿੱਤਾ ਜਾ ਸਕੇ ਤੇ ਭਗਵੰਤ ਮਾਨ ਉਹੀ ਕਰ ਰਹੇ ਹਨ ਕਿਉਂਕਿ ਉਹ ਕੇਜਰੀਵਾਲ ਦੇਹੱਥਾਂ ਦੀ ਕਠਪੁਤਲੀ ਹਨ।
ਪੰਜਾਬ ਪੁਲਿਸ (Punjab Police) ਦੇ ਸਟੇਟ ਆਪ੍ਰੇਸ਼ਨ ਸੈੱਲ (SSOC-Amritsar) ਨੇ ਅੱਤਵਾਦ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਆਪ੍ਰੇਸ਼ਨ ਸੈੱਲ ਨੇ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਦੇ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਅੱਤਵਾਦੀਆਂ ਨੇ ਮੰਨਿਆ ਹੈ ਕਿ ਉਹ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੇ ਇਰਾਦੇ ਨਾਲ ਆਏ ਸਨ।
Punjab News: ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਕੰਮ! ਲੋਕਾਂ ਨੂੰ ਮਿਲੀ ਵੱਡੀ ਰਾਹਤ, ਹੁਣ ਘਰ ਬੈਠੇ ਮੰਗਵਾ ਸਕਦੇ ਹੋ ਫਰਦ
Revenue Department are now online: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਉਨ੍ਹਾਂ ‘ਚੋਂ ਬਹੁਤੀਆਂ ਸੇਵਾਵਾਂ ਹੁਣ ਆਨ ਲਾਈਨ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕੀਆਂ ਹਨ।ਉਨ੍ਹਾਂ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਫਰਦ ਲੈਣ ਲਈ ਖੁਦ ਸਰਕਾਰੀ ਦਫਤਰ ਵਿਚ ਜਾਣਾ ਪੈਂਦਾ ਸੀ ਪਰ ਹੁਣ ਘਰ ਬੈਠੇ ਕੋਰੀਅਰ ਰਾਹੀਂ ਫਰਦ ਮੰਗਵਾਈ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਵੈੱਬਸਾਈਟ https://jamabandi.punjab.gov.in ‘ਤੇ ਜਾ ਕੇ ਆਨਲਾਈਨ ਫਰਦ ਵਾਲੇ ਲਿੰਕ ਨੂੰ ਕਲਿੱਕ ਕਰਕੇ ਦੱਸੇ ਪਤੇ ‘ਤੇ ਫਰਦ ਮੰਗਵਾਈ ਜਾ ਸਕਦੀ ਹੈ। ਇਸ ਕੰਮ ਲਈ ਪ੍ਰਤੀ ਪੰਨਾ 20 ਰੁਪਏ ਸਰਕਾਰੀ ਫੀਸ ਅਤੇ 5 ਰੁਪਏ ਸਹੂਲਤ ਫੀਸ ਹੈ।
Punjab BJP: ਪੰਜਾਬ 'ਚ ਬੀਜੇਪੀ ਲੀਡਰਾਂ ਨੂੰ ਕੇਂਦਰ ਸਰਕਾਰ ਨੇ ਦਿੱਤਾ ਵੱਡਾ ਝਟਕਾ, 40 ਭਾਜਪਾਈਆਂ ਦਾ ਨਾਮ ਲਿਸਟ 'ਚ ਸ਼ਾਮਲ
ਪੰਜਾਬ ਵਿੱਚ ਬੀਤੇ ਦਿਨ ਭਾਜਪਾ ਨੂੰ ਇੱਕ ਵੱਡਾ ਝਟਕਾ ਲੱਗਾ ਸੀ। ਕਾਂਗਰਸ ਚੋਂ ਆਏ ਤਿੰਨ ਸਾਬਕਾ ਮੰਤਰੀਆਂ ਸਮੇਤ 6 ਜਣੇ ਵਾਪਸ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਬੀਜੇਪੀ ਦੇ ਲੀਡਰਾਂ ਨੂੰ ਇੱਕ ਹੋਰ ਝਟਕਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਆਗੂ ਅਜਿਹੇ ਹਨ ਜੋ ਪਿਛਲੇ ਸਾਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪਿਛਲੇ ਸਾਲ ਜਦੋਂ ਸੂਬਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਕਾਂਗਰਸੀ ਲੀਡਰਾਂ ਸਮੇਤ ਹੋਰ ਵਿਰੋਧੀਆਂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਕਈ ਕਾਂਗਰਸੀ ਲੀਡਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ।