Punjab Breaking News LIVE: ਪੰਜਾਬ ਦੇ ਕਈ ਇਲਾਕਿਆਂ 'ਚ ਤੜਕਸਰ ਪਿਆ ਮੀਂਹ, ਵਧੇਗੀ ਠੰਡ, ਪੰਜਾਬ ਦੀਆਂ ਮੰਡੀਆਂ 'ਚ ਹਾਹਾਕਾਰ!, ਚੋਣਾਂ ਕਰਕੇ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਤਿਲੰਗਾਨਾ ਜਾ ਰਹੀ ਡੀਏਪੀ ਖਾਦ?
Punjab Breaking: ਪੰਜਾਬ ਦੇ ਕਈ ਇਲਾਕਿਆਂ 'ਚ ਤੜਕਸਰ ਪਿਆ ਮੀਂਹ, ਵਧੇਗੀ ਠੰਡ, ਮੰਡੀਆਂ 'ਚ ਹਾਹਾਕਾਰ! ਪੌਣੇ ਤਿੰਨ ਕਰੋੜ ਬੋਰੀ ਖੁੱਲ੍ਹੇ ਆਸਮਾਨ ਹੇਠ, ਚੋਣਾਂ ਕਰਕੇ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਤਿਲੰਗਾਨਾ ਜਾ ਰਹੀ ਡੀਏਪੀ ਖਾਦ?
Background
Punjab Breaking News LIVE, 16 October, 2023: ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 16-17 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ। ਪੰਜਾਬ ਵਿੱਚ ਮੌਸਮ ਵਿਭਾਗ ਨੇ ਸੋਮਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 72 ਘੰਟਿਆਂ 'ਚ ਵੱਖ-ਵੱਖ ਜ਼ਿਲ੍ਹਿਆਂ 'ਚ ਮੀਂਹ ਜਾਰੀ ਰਹੇਗੀ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। Punjab Weather Update: ਪੰਜਾਬ ਦੇ ਕਈ ਇਲਾਕਿਆਂ 'ਚ ਤੜਕਸਰ ਪਿਆ ਮੀਂਹ, ਵਧੇਗੀ ਠੰਡ, ਫਸਲਾਂ ਦਾ ਨੁਕਸਾਨ
ਚੋਣਾਂ ਕਰਕੇ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਤਿਲੰਗਾਨਾ ਜਾ ਰਹੀ ਡੀਏਪੀ ਖਾਦ?
ਪੰਜਾਬ ਦੇ ਕਿਸਾਨਾਂ ਸਾਹਮਣੇ ਇੱਕ ਹੋਰ ਸਮੱਸਿਆ ਆਣ ਖੜ੍ਹੀ ਹੈ। ਸੂਬੇ ਦੇ ਕਈ ਇਲਾਕਿਆਂ ਤੋਂ ਰਿਪੋਰਟਾਂ ਮਿਲੀਆਂ ਹਨ ਕਿ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਨਹੀਂ ਮਿਲ ਰਹੀ। ਇਸ ਕਰਕੇ ਖਾਦ ਵਪਾਰੀਆਂ ਨੇ ਕਿਸਾਨਾਂ ਦੀ ਲੁੱਟ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੂੰ ਮਹਿੰਗੇ ਭਾਅ ਖਾਦ ਦਿੱਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਪੰਜਾਬ ਵਿੱਚ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਸਿਰ ’ਤੇ ਹੈ ਪਰ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਕਿਸਾਨਾਂ ਨੂੰ ਬਾਜ਼ਾਰ ਵਿੱਚ ਖਾਦ ਨਹੀਂ ਮਿਲ ਰਹੀ ਤੇ ਚੋਰ ਬਾਜ਼ਾਰੀ ਵਿੱਚ ਕਿਸਾਨ ਮਹਿੰਗੇ ਭਾਅ ਦੀ ਖਾਦ ਲੈ ਰਹੇ ਹਨ। Punajb News: ਚੋਣਾਂ ਕਰਕੇ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਤਿਲੰਗਾਨਾ ਜਾ ਰਹੀ ਡੀਏਪੀ ਖਾਦ? ਪੰਜਾਬ ਦੇ ਕਿਸਾਨਾਂ ਨੂੰ ਵੱਡਾ ਰਗੜਾ
ਪੰਜਾਬ ਦੀਆਂ ਮੰਡੀਆਂ 'ਚ ਹਾਹਾਕਾਰ! ਬਾਰਸ਼ ਸ਼ੁਰੂ, ਪੌਣੇ ਤਿੰਨ ਕਰੋੜ ਬੋਰੀ ਖੁੱਲ੍ਹੇ ਆਸਮਾਨ ਹੇਠ
ਪੰਜਾਬ ਅੰਦਰ ਮੌਸਮ ਮੁੜ ਵਿਗੜ ਗਿਆ ਹੈ। ਇਸ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਇੱਕ ਪਾਸੇ ਝੋਨੇ ਦੀ ਪੱਕੀ ਫਸਲ ਖੇਤਾਂ ਵਿੱਚ ਖੜ੍ਹੀ ਹੈ ਤੇ ਦੂਜੇ ਪਾਸੇ ਮੰਡੀਆਂ ਵਿੱਚ ਝੋਨਾ ਰੁਲ ਰਿਹਾ ਹੈ। ਹਾਸਲ ਅੰਕੜਿਆਂ ਮੁਤਾਬਕ ਇਸ ਵੇਲੇ ਪੰਜਾਬ ਦੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਕਰੀਬ ਪੌਣੇ ਤਿੰਨ ਕਰੋੜ ਬੋਰੀ ਦੀ ਲਿਫਟਿੰਗ ਨਹੀਂ ਹੋਈ। ਮੰਨਿਆ ਜਾ ਰਿਹਾ ਹੈ ਕਿ ਸ਼ੈਲਰ ਮਾਲਕਾਂ ਦੀ ਹੜਤਾਲ ਨਾਲ ਝੋਨੇ ਦੀ ਲਿਫਟਿੰਗ ਕਾਫੀ ਪ੍ਰਭਾਵਿਤ ਹੋਈ ਹੈ। ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿੱਚ ਜਗ੍ਹਾ ਦੀ ਕਿੱਲਤ ਆ ਰਹੀ ਹੈ।
ਇਸ ਬਾਰੇ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕੇਂਦਰੀ ਖ਼ੁਰਾਕ ਮੰਤਰਾਲੇ ਨੂੰ ਪੱਤਰ ਲਿਖ ਕੇ ਚੌਕਸ ਕੀਤਾ ਹੈ ਕਿ ਜੇਕਰ ਪੰਜਾਬ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿਚਲੇ ਅੜਿੱਕਿਆਂ ਨੂੰ ਦੂਰ ਨਾ ਕੀਤਾ ਤਾਂ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਖੜ੍ਹੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਤੋਂ ਇਲਾਵਾ ਮਜ਼ਦੂਰਾਂ ਦੇ ਮਸਲੇ ਤੁਰੰਤ ਨਜਿੱਠੇ। ਉਨ੍ਹਾਂ ਕਿਹਾ ਕਿ ਹੜਤਾਲ ਕਰਕੇ ਕਈ ਮੰਡੀਆਂ ਵਿਚ ਥਾਂ ਨਹੀਂ ਬਚੀ ਹੈ। ਉਨ੍ਹਾਂ ਸ਼ੈਲਰ ਮਾਲਕਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਦੇ ਮਸਲਿਆਂ ਦਾ ਫ਼ੌਰੀ ਹੱਲ ਕੱਢਣ ਲਈ ਕਿਹਾ ਹੈ। Punjab News: ਪੰਜਾਬ ਦੀਆਂ ਮੰਡੀਆਂ 'ਚ ਹਾਹਾਕਾਰ! ਬਾਰਸ਼ ਸ਼ੁਰੂ, ਪੌਣੇ ਤਿੰਨ ਕਰੋੜ ਬੋਰੀ ਖੁੱਲ੍ਹੇ ਆਸਮਾਨ ਹੇਠ
Punjab News: ਹੁਣ ਨਹੀਂ ਹੋਵੇਗੀ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ! ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਜਾਣੋ ਮਾਮਲਾ
ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਈ ਰਾਹਤ ਭਰੀ ਖ਼ਬਰ ਆਈ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ।
Stubble: ਮਾਝੇ ਦੇ ਇਸ ਕਿਸਾਨ ਨੇ 7 ਸਾਲਾਂ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ, ਫਸਲਾਂ ਦਾ ਦੁੱਗਣਾ ਝਾੜ ਕਰ ਰਿਹਾ ਹਾਸਲ
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਰੋਵਾਲ ਦਾ ਕਿਸਾਨ ਪਲਵਿੰਦਰ ਸਿੰਘ ਪਿਛਲੇ 7 ਸਾਲਾਂ ਤੋਂ ਕਣਕ, ਝੋਨੇ ਅਤੇ ਗੰਨੇ ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾ ਕੇ ਫ਼ਸਲਾਂ ਜਿਵੇਂ ਮਟਰ, ਆਲੂ ਅਤੇ ਗੰਨੇ ਦੀ ਖੇਤੀਬਾੜੀ ਕਰਕੇ ‘ਵਾਤਾਰਰਨ ਦਾ ਰੱਖਵਾਲਾ ਅਤੇ ਇਲਾਕੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਬਣਿਆ ਹੋਇਆ ਹੈ।






















