Punjab Breaking News LIVE: ਪੰਜਾਬ ਦੇ ਕਈ ਇਲਾਕਿਆਂ 'ਚ ਤੜਕਸਰ ਪਿਆ ਮੀਂਹ, ਵਧੇਗੀ ਠੰਡ, ਪੰਜਾਬ ਦੀਆਂ ਮੰਡੀਆਂ 'ਚ ਹਾਹਾਕਾਰ!, ਚੋਣਾਂ ਕਰਕੇ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਤਿਲੰਗਾਨਾ ਜਾ ਰਹੀ ਡੀਏਪੀ ਖਾਦ?
Punjab Breaking: ਪੰਜਾਬ ਦੇ ਕਈ ਇਲਾਕਿਆਂ 'ਚ ਤੜਕਸਰ ਪਿਆ ਮੀਂਹ, ਵਧੇਗੀ ਠੰਡ, ਮੰਡੀਆਂ 'ਚ ਹਾਹਾਕਾਰ! ਪੌਣੇ ਤਿੰਨ ਕਰੋੜ ਬੋਰੀ ਖੁੱਲ੍ਹੇ ਆਸਮਾਨ ਹੇਠ, ਚੋਣਾਂ ਕਰਕੇ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਤਿਲੰਗਾਨਾ ਜਾ ਰਹੀ ਡੀਏਪੀ ਖਾਦ?
ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਈ ਰਾਹਤ ਭਰੀ ਖ਼ਬਰ ਆਈ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ।
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਰੋਵਾਲ ਦਾ ਕਿਸਾਨ ਪਲਵਿੰਦਰ ਸਿੰਘ ਪਿਛਲੇ 7 ਸਾਲਾਂ ਤੋਂ ਕਣਕ, ਝੋਨੇ ਅਤੇ ਗੰਨੇ ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾ ਕੇ ਫ਼ਸਲਾਂ ਜਿਵੇਂ ਮਟਰ, ਆਲੂ ਅਤੇ ਗੰਨੇ ਦੀ ਖੇਤੀਬਾੜੀ ਕਰਕੇ ‘ਵਾਤਾਰਰਨ ਦਾ ਰੱਖਵਾਲਾ ਅਤੇ ਇਲਾਕੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਬਣਿਆ ਹੋਇਆ ਹੈ।
ਪੰਜਾਬ ਵਿਚਲੇ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਫ਼ਰਜ਼ੀਵਾੜਾ ਹੋਣ ਦੇ ਇਲਜ਼ਾਮ ਲੱਗੇ ਹਨ। ਸੂਤਰਾਂ ਮੁਤਾਬਕ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਵਿਖਾਈ ਜਾ ਰਹੀ ਹੈ। ਅਜਿਹੇ ਮਾਮਲੇ ਪਟਿਆਲਾ ਤੇ ਲੁਧਿਆਣਾ ਵਿੱਚ ਆਏ ਹਨ। ਮੀਡੀਆ ਵਿੱਚ ਚਰਚਾ ਹੋਣ ਮਗਰੋਂ ਜਾਂਚ ਵੀ ਕਰਵਾਈ ਜਾ ਰਹੀ ਹੈ।
ਪੰਜਾਬ ਵਿੱਚ ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਲੱਗਦਾ ਰਿਕਾਰਡ ਤੋੜਨਗੇ। ਇਹ ਅੰਕੜੇ ਦਿਨ ਪ੍ਰਤੀ ਦਿਨ ਲਗਾਤਾਰ ਵੱਧਦੇ ਜਾ ਰਹੇ ਹਨ। ਬੀਤੇ ਦਿਨ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲੇ 1319 ਹੋ ਗੲ ਹਨ। ਸ਼ਨੀਵਾਰ ਨੂੰ ਸਭ ਤੋਂ ਵੱਧ 15 ਮਾਮਲੇ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ, ਜਦੋਂ ਕਿ ਪਟਿਆਲਾ ਤੋਂ 12, ਸੰਗਰੂਰ ਤੋਂ 11, ਫ਼ਿਰੋਜ਼ਪੁਰ ਤੋਂ 8, ਫਤਿਹਗੜ੍ਹ ਸਾਹਿਬ ਤੋਂ 7, ਤਰਨਤਾਰਨ ਤੋਂ 3 ਅਤੇ ਬਰਨਾਲਾ ਤੋਂ ਸਭ ਤੋਂ ਘੱਟ ਇੱਕ ਕੇਸ ਸਾਹਮਣੇ ਆਇਆ ਹੈ। ਸ਼ਨੀਵਾਰ ਵਾਲੇ ਦਿਨ 82 ਮਾਮਲੇ ਦਰਜ ਕੀਤੇ ਗਏ ਹਨ।
ਕੇਂਦਰ ਸਿੱਖਿਆ ਮੰਤਰਾਲੇ ਨੇ ਯੂਟੀ ਚੰਡੀਗੜ੍ਹ ਵਿੱਚ ਅਧਿਆਪਕਾਂ ਦੀਆਂ ਸਮਾਪਤ ਹੋਈਆਂ 500 ਅਸਾਮੀਆਂ ਬਹਾਲ ਕਰ ਦਿੱਤੀਆਂ ਹਨ। ਇਹ ਅਸਾਮੀਆਂ ਕਾਫੀ ਸਮਾਂ ਭਰਨ ਨਾ ਕਰ ਕੇ ਸਮਾਪਤ ਕਰ ਦਿੱਤੀਆਂ ਗਈਆਂ ਸੀ ਪਰ ਕੇਂਦਰ ਵੱਲੋਂ ਅਸਾਮੀਆਂ ਬਹਾਲ ਕਰਨ ਨਾਲ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨਾਲ ਨਜਿੱਠਿਆ ਜਾ ਸਕੇਗਾ। ਹਾਸਲ ਜਾਣਕਾਰੀ ਅਨੁਸਾਰ ਯੂਟੀ ਦੇ ਸਿੱਖਿਆ ਵਿਭਾਗ ਅਧੀਨ ਸਰਕਾਰੀ ਸਕੂਲਾਂ ਵਿੱਚ 1000 ਦੇ ਕਰੀਬ ਅਸਾਮੀਆਂ ’ਤੇ ਲੰਬੇ ਸਮੇਂ ਤਕ ਅਧਿਆਪਕ ਤਾਇਨਾਤ ਨਹੀਂ ਕੀਤੇ ਗਏ ਸਨ ਜਿਸ ਕਾਰਨ ਕੇਂਦਰ ਨੇ ਇਨ੍ਹਾਂ ਅਧਿਆਪਕਾਂ ਦੀਆਂ ਪੋਸਟਾਂ ਖਤਮ ਕਰ ਦਿੱਤੀਆਂ ਸਨ। ਇਸ ਤੋਂ ਬਾਅਦ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਪੈਦਾ ਹੋ ਗਈ ਸੀ ਪਰ ਯੂਟੀ ਦੇ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਕੇਂਦਰੀ ਸਿੱਖਿਆ ਮੰਤਰਾਲੇ ਨੂੰ ਪੱਤਰ ਲਿਖ ਕੇ 997 ਅਧਿਆਪਕਾਂ ਦੀਆਂ ਅਸਾਮੀਆਂ ਮੁੜ ਭਰਨ ਦੀ ਇਜਾਜ਼ਤ ਮੰਗੀ ਸੀ।
ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸੂਬੇ ਦੀਆਂ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਪਾਣੀਆਂ ਦੇ ਮਾਮਲੇ ’ਤੇ ਸਿਆਸਤ ਨਾ ਕਰਨ ਤੇ ਪੰਜਾਬ ਦੇ ਮੁੱਦਿਆਂ ਦੀ ਪ੍ਰਾਪਤੀ ਵਾਸਤੇ ਸਿਆਸਤ ਛੱਡ ਕੇ ਪਹਿਰੇਦਾਰੀ ਵਾਲੀ ਪਹੁੰਚ ਅਪਣਾਉਣ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸੰਸਾਰ ਵਿੱਚ ਵਸਦੇ ਸਿੱਖਾਂ ਤੇ ਉਨ੍ਹਾਂ ਨਾਲ ਸਬੰਧਤ ਮਸਲਿਆਂ ਨੂੰ ਹਮੇਸ਼ਾ ਹਰ ਪੱਖੋਂ ਸੇਧ ਦਿੰਦਾ ਰਿਹਾ ਹੈ। ਇਸ ਵੇਲੇ ਸਭ ਤੋਂ ਵੱਡਾ ਦਰਿਆਈ ਪਾਣੀਆਂ ਦਾ ਮਾਮਲਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ ਤਾਂ ਪਾਣੀ ਦਾ ਮੁੱਦਾ ਉੱਠ ਜਾਂਦਾ ਹੈ ਤੇ ਚੋਣਾਂ ਲੰਘ ਜਾਣ ਮਗਰੋਂ ਇਹ ਠੰਢੇ ਬਸਤੇ ਵਿੱਚ ਪੈ ਜਾਂਦਾ ਹੈ। ਇਸੇ ਤਰ੍ਹਾਂ ਪੰਜਾਬ ਨਾਲ ਜੁੜੇ ਹਰ ਮੁੱਦੇ ਨੂੰ ਹਥਿਆਰ ਬਣਾ ਕੇ ਵਰਤਿਆ ਜਾਂਦਾ ਹੈ ਜੋ ਨਿੰਦਨਯੋਗ ਹੈ।
ਐਸਵਾਈਐਲ ਤੇ ਪੰਜਾਬ ਦੇ ਹੋਰ ਮੁੱਦਿਆਂ 'ਤੇ ਬਹਿਸ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਨੂੰ ਵੰਗਾਰ ਰਹੇ ਹਨ ਤੇ ਦੂਜੇ ਪਾਸੇ ਵਿਰੋਧੀ ਲੀਡਰ ਸੀਐਮ ਮਾਨ ਉੱਪਰ ਨਿਸ਼ਾਨੇ ਸਾਧ ਰਹੇ ਹਨ। ਹੁਣ ਇਹ ਲੜਾਈ ਨਿੱਜੀ ਤੇ ਹੋਛੇ ਪੱਧਰ 'ਤੇ ਪਹੁੰਚ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਸੀਐਮ ਮਾਨ ਉੱਪਰ ਨਿੱਜੀ ਹਮਲਾ ਕੀਤਾ ਹੈ। ਉਨ੍ਹਾਂ ਨੇ ਸੀਐਮ ਮਾਨ ਨੂੰ ਸਵਾਲ ਕੀਤਾ ਹੈ ਕਿ ਉਹ ਬਹਿਸ ਕਰਨ ਪੈੱਗ ਲਾ ਕੇ ਆਉਗੇ ਜਾਂ ਫਿਰ ਬੋਤਲ ਨਾਲ ਹੀ ਲੈ ਕੇ ਆਉਗੇ?
ਦੁਬਈ ਤੋਂ ਉਡਾਣ ਭਰਨ ਵਾਲੀ ਏਅਰ ਇੰਡੀਆ ਐਕਸਪ੍ਰੈੱਸ ਦੀ ਫਲਾਈਟ (Air India Express Flight ) ਨੰਬਰ IX-192 ਨੂੰ ਹਾਲ ਹੀ ਵਿੱਚ ਪਾਕਿਸਤਾਨ ਦੇ ਕਰਾਚੀ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਹ ਇੱਕ ਮੈਡੀਕਲ ਐਮਰਜੈਂਸੀ ਸੀ। ਪਾਕਿਸਤਾਨ ਸਿਵਲ ਐਵੀਏਸ਼ਨ ਅਥਾਰਟੀ ਨੇ ਪਾਕਿਸਤਾਨ ਏਅਰ-ਸਪੇਸ ਨੂੰ ਐਮਰਜੈਂਸੀ (Emergency) ਇਜਾਜ਼ਤ ਦੇ ਦਿੱਤੀ ਹੈ, ਜੋ ਪਿਛਲੇ ਛੇ ਸਾਲਾਂ ਤੋਂ ਭਾਰਤੀ ਜਹਾਜ਼ਾਂ ਲਈ ਬੰਦ ਸੀ। ਇੰਨਾ ਹੀ ਨਹੀਂ ਹਵਾਈ ਅੱਡੇ 'ਤੇ ਲੋੜੀਂਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਗਈਆਂ।
ਕਾਂਗਰਸ ਨੇਤਾ ਪਵਨ ਖੇੜਾ (Congress Leaders Pawan Kheda) ਸਮੇਤ ਸੰਸਦ ਤੋਂ ਮੁਅੱਤਲ ਕੀਤੇ ਗਏ ਆਮ ਆਦਮੀ ਪਾਰਟੀ (ਆਪ) ਦੇ ਐਮਪੀ ਰਾਘਵ ਚੱਢਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਭਾਵ ਸੋਮਵਾਰ ਨੂੰ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਰਾਘਵ ਚੱਢਾ ਦੀ ਰਾਜ ਸਭਾ ਤੋਂ ਅਣਮਿੱਥੇ ਸਮੇਂ ਲਈ ਮੁਅੱਤਲੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪਵਨ ਖੇੜਾ ਦੀ ਟਿੱਪਣੀ ਦੇ ਮਾਮਲੇ 'ਚ ਇਲਾਹਾਬਾਦ ਹਾਈਕੋਰਟ ਦੇ ਹੁਕਮਾਂ ਖਿਲਾਫ਼ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।
ਪੰਜਾਬ ਦੇ ਕਿਸਾਨਾਂ ਸਾਹਮਣੇ ਇੱਕ ਹੋਰ ਸਮੱਸਿਆ ਆਣ ਖੜ੍ਹੀ ਹੈ। ਸੂਬੇ ਦੇ ਕਈ ਇਲਾਕਿਆਂ ਤੋਂ ਰਿਪੋਰਟਾਂ ਮਿਲੀਆਂ ਹਨ ਕਿ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਨਹੀਂ ਮਿਲ ਰਹੀ। ਇਸ ਕਰਕੇ ਖਾਦ ਵਪਾਰੀਆਂ ਨੇ ਕਿਸਾਨਾਂ ਦੀ ਲੁੱਟ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੂੰ ਮਹਿੰਗੇ ਭਾਅ ਖਾਦ ਦਿੱਤੀ ਜਾ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਪੰਜਾਬ ਵਿੱਚ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਸਿਰ ’ਤੇ ਹੈ ਪਰ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਕਿਸਾਨਾਂ ਨੂੰ ਬਾਜ਼ਾਰ ਵਿੱਚ ਖਾਦ ਨਹੀਂ ਮਿਲ ਰਹੀ ਤੇ ਚੋਰ ਬਾਜ਼ਾਰੀ ਵਿੱਚ ਕਿਸਾਨ ਮਹਿੰਗੇ ਭਾਅ ਦੀ ਖਾਦ ਲੈ ਰਹੇ ਹਨ।
ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 16-17 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ। ਪੰਜਾਬ ਵਿੱਚ ਮੌਸਮ ਵਿਭਾਗ ਨੇ ਸੋਮਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 72 ਘੰਟਿਆਂ 'ਚ ਵੱਖ-ਵੱਖ ਜ਼ਿਲ੍ਹਿਆਂ 'ਚ ਮੀਂਹ ਜਾਰੀ ਰਹੇਗੀ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪਿਛੋਕੜ
Punjab Breaking News LIVE, 16 October, 2023: ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 16-17 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ। ਪੰਜਾਬ ਵਿੱਚ ਮੌਸਮ ਵਿਭਾਗ ਨੇ ਸੋਮਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 72 ਘੰਟਿਆਂ 'ਚ ਵੱਖ-ਵੱਖ ਜ਼ਿਲ੍ਹਿਆਂ 'ਚ ਮੀਂਹ ਜਾਰੀ ਰਹੇਗੀ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। Punjab Weather Update: ਪੰਜਾਬ ਦੇ ਕਈ ਇਲਾਕਿਆਂ 'ਚ ਤੜਕਸਰ ਪਿਆ ਮੀਂਹ, ਵਧੇਗੀ ਠੰਡ, ਫਸਲਾਂ ਦਾ ਨੁਕਸਾਨ
ਚੋਣਾਂ ਕਰਕੇ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਤਿਲੰਗਾਨਾ ਜਾ ਰਹੀ ਡੀਏਪੀ ਖਾਦ?
ਪੰਜਾਬ ਦੇ ਕਿਸਾਨਾਂ ਸਾਹਮਣੇ ਇੱਕ ਹੋਰ ਸਮੱਸਿਆ ਆਣ ਖੜ੍ਹੀ ਹੈ। ਸੂਬੇ ਦੇ ਕਈ ਇਲਾਕਿਆਂ ਤੋਂ ਰਿਪੋਰਟਾਂ ਮਿਲੀਆਂ ਹਨ ਕਿ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਨਹੀਂ ਮਿਲ ਰਹੀ। ਇਸ ਕਰਕੇ ਖਾਦ ਵਪਾਰੀਆਂ ਨੇ ਕਿਸਾਨਾਂ ਦੀ ਲੁੱਟ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੂੰ ਮਹਿੰਗੇ ਭਾਅ ਖਾਦ ਦਿੱਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਪੰਜਾਬ ਵਿੱਚ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਸਿਰ ’ਤੇ ਹੈ ਪਰ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਕਿਸਾਨਾਂ ਨੂੰ ਬਾਜ਼ਾਰ ਵਿੱਚ ਖਾਦ ਨਹੀਂ ਮਿਲ ਰਹੀ ਤੇ ਚੋਰ ਬਾਜ਼ਾਰੀ ਵਿੱਚ ਕਿਸਾਨ ਮਹਿੰਗੇ ਭਾਅ ਦੀ ਖਾਦ ਲੈ ਰਹੇ ਹਨ। Punajb News: ਚੋਣਾਂ ਕਰਕੇ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਤਿਲੰਗਾਨਾ ਜਾ ਰਹੀ ਡੀਏਪੀ ਖਾਦ? ਪੰਜਾਬ ਦੇ ਕਿਸਾਨਾਂ ਨੂੰ ਵੱਡਾ ਰਗੜਾ
ਪੰਜਾਬ ਦੀਆਂ ਮੰਡੀਆਂ 'ਚ ਹਾਹਾਕਾਰ! ਬਾਰਸ਼ ਸ਼ੁਰੂ, ਪੌਣੇ ਤਿੰਨ ਕਰੋੜ ਬੋਰੀ ਖੁੱਲ੍ਹੇ ਆਸਮਾਨ ਹੇਠ
ਪੰਜਾਬ ਅੰਦਰ ਮੌਸਮ ਮੁੜ ਵਿਗੜ ਗਿਆ ਹੈ। ਇਸ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਇੱਕ ਪਾਸੇ ਝੋਨੇ ਦੀ ਪੱਕੀ ਫਸਲ ਖੇਤਾਂ ਵਿੱਚ ਖੜ੍ਹੀ ਹੈ ਤੇ ਦੂਜੇ ਪਾਸੇ ਮੰਡੀਆਂ ਵਿੱਚ ਝੋਨਾ ਰੁਲ ਰਿਹਾ ਹੈ। ਹਾਸਲ ਅੰਕੜਿਆਂ ਮੁਤਾਬਕ ਇਸ ਵੇਲੇ ਪੰਜਾਬ ਦੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਕਰੀਬ ਪੌਣੇ ਤਿੰਨ ਕਰੋੜ ਬੋਰੀ ਦੀ ਲਿਫਟਿੰਗ ਨਹੀਂ ਹੋਈ। ਮੰਨਿਆ ਜਾ ਰਿਹਾ ਹੈ ਕਿ ਸ਼ੈਲਰ ਮਾਲਕਾਂ ਦੀ ਹੜਤਾਲ ਨਾਲ ਝੋਨੇ ਦੀ ਲਿਫਟਿੰਗ ਕਾਫੀ ਪ੍ਰਭਾਵਿਤ ਹੋਈ ਹੈ। ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿੱਚ ਜਗ੍ਹਾ ਦੀ ਕਿੱਲਤ ਆ ਰਹੀ ਹੈ।
ਇਸ ਬਾਰੇ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕੇਂਦਰੀ ਖ਼ੁਰਾਕ ਮੰਤਰਾਲੇ ਨੂੰ ਪੱਤਰ ਲਿਖ ਕੇ ਚੌਕਸ ਕੀਤਾ ਹੈ ਕਿ ਜੇਕਰ ਪੰਜਾਬ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿਚਲੇ ਅੜਿੱਕਿਆਂ ਨੂੰ ਦੂਰ ਨਾ ਕੀਤਾ ਤਾਂ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਖੜ੍ਹੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਤੋਂ ਇਲਾਵਾ ਮਜ਼ਦੂਰਾਂ ਦੇ ਮਸਲੇ ਤੁਰੰਤ ਨਜਿੱਠੇ। ਉਨ੍ਹਾਂ ਕਿਹਾ ਕਿ ਹੜਤਾਲ ਕਰਕੇ ਕਈ ਮੰਡੀਆਂ ਵਿਚ ਥਾਂ ਨਹੀਂ ਬਚੀ ਹੈ। ਉਨ੍ਹਾਂ ਸ਼ੈਲਰ ਮਾਲਕਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਦੇ ਮਸਲਿਆਂ ਦਾ ਫ਼ੌਰੀ ਹੱਲ ਕੱਢਣ ਲਈ ਕਿਹਾ ਹੈ। Punjab News: ਪੰਜਾਬ ਦੀਆਂ ਮੰਡੀਆਂ 'ਚ ਹਾਹਾਕਾਰ! ਬਾਰਸ਼ ਸ਼ੁਰੂ, ਪੌਣੇ ਤਿੰਨ ਕਰੋੜ ਬੋਰੀ ਖੁੱਲ੍ਹੇ ਆਸਮਾਨ ਹੇਠ
- - - - - - - - - Advertisement - - - - - - - - -