Punjab Breaking News Live : ਹਰਿਮੰਦਰ ਸਾਹਿਬ ਕੰਪਲੈਕਸ ਦੇ ਦੁਆਲੇ ਸੁਰੱਖਿਆ ਵਧਾਈ, ਅੰਮ੍ਰਿਤਪਾਲ ਸਿੰਘ ਦੇ ਪਹੁੰਚਣ ਦਾ ਖਦਸ਼ਾ, ਸ਼੍ਰੋਮਣੀ ਕਮੇਟੀ ਦਾ ਇਸ ਸਾਲ ਲਈ 11.38 ਅਰਬ ਦਾ ਬਜਟ
Punjab Breaking News: ਅੰਮ੍ਰਿਤਪਾਲ ਨੇ ਸੁਰੱਖਿਆ ਏਜੰਸੀਆਂ ਨੂੰ ਪਾਇਆ ਚੱਕਰਾਂ 'ਚ!, ਸ਼੍ਰੋਮਣੀ ਕਮੇਟੀ ਦਾ ਇਸ ਸਾਲ ਲਈ 11.38 ਅਰਬ ਦਾ ਬਜਟ, ਸੀਐਮ ਮਾਨ ਤੇ ਗਿਆਨੀ ਹਰਪ੍ਰੀਤ ਸਿੰਘ ਦੇ ਆਹਮੋ-ਸਾਹਮਣੇ ਹੋਣ ਮਗਰੋਂ ਪੰਜਾਬ ਦਾ ਪਾਰਾ ਚੜ੍ਹਿਆ
LIVE

Background
CM Bhagwant Mann: ਸੀਐਮ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ‘ਆਪ’ ਦੇ 10 ਆਗੂਆਂ ਖ਼ਿਲਾਫ਼ ਦਰਜ ਕੇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਇਸ ਕੇਸ ਦੇ ਸਬੰਧ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਮੁਕੱਦਮੇ ਦੀ ਸੁਣਵਾਈ 19 ਮਈ ਤੱਕ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਦਾਇਰ ਪਟੀਸ਼ਨ 'ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
Ludhiana News: ਭਿਆਨਕ ਹਾਦਸਾ, ਟਿੱਪਰ ਤੇ ਟਰੱਕ ਦੀ ਸਿੱਧੀ ਟੱਕਰ, ਤਿੰਨ ਮੌਤਾਂ
ਖੰਨਾ ਵਿੱਚ ਭਿਆਨਕ ਸੜਕੀ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਮਰਾਲਾ ਰੋਡ ਉਪਰ ਸਲੌਦੀ ਪਿੰਡ ਕੋਲ ਟਿੱਪਰ ਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਟਰੱਕ ਡਰਾਈਵਰ, ਕੰਡਕਟਰ ਤੇ ਇੱਕ ਰਾਹਗੀਰ ਬਜੁਰਗ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ, ਹਰਿੰਦਰ ਯਾਦਵ ਵਾਸੀ ਬਿਹਾਰ ਤੇ ਸਤਨਾਮ ਸਿੰਘ ਵਾਸੀ ਲਲੌੜੀ ਵਜੋਂ ਹੋਈ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇੱਕ ਅਪਰੈਲ ਤੋਂ ਨਹੀਂ ਵਧਣਗੇ ਲਾਡੋਵਾਲ ਟੌਲ ਪਲਾਜ਼ਾ ਦੇ ਰੇਟ
ਇੱਕ ਅਪਰੈਲ ਤੋਂ ਲਾਡੋਵਾਲ ਟੌਲ ਪਲਾਜ਼ਾ ਦੇ ਰੇਟ ਨਹੀਂ ਵਧਣਗੇ। ਟੌਲ ਪਲਾਜ਼ਾ ਪ੍ਰਬੰਧਕਾਂ ਨੇ ਕਿਹਾ ਹੈ ਕਿ ਅਜੇ ਪਹਿਲਾਂ ਵਾਲੇ ਰੇਟ ਲਾਗੂ ਰਹਿਣਗੇ। ਸਤੰਬਰ ਮਹੀਨੇ ’ਚ ਟੌਲ ਰੇਟ ਵਧਾਉਣ ਬਾਰੇ ਫੈਸਲਾ ਕੀਤਾ ਜਾਏਗਾ। ਟੌਲ ਪਲਾਜ਼ਾ ਪ੍ਰਬੰਧਕਾਂ ਨੇ ਰੇਟ ਵਧਾਉਣ ਦਾ ਚਰਚਾ ਨੂੰ ਅਫਵਾਹ ਦੱਸਿਆ ਹੈ। ਦੱਸ ਦਈਏ ਕਿ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਚਰਚਾ ਛਿੜੀ ਹੋਈ ਹੈ ਕਿ ਪੰਜਾਬ ਦੇ ਸਭ ਤੋਂ ਵੱਡੇ ਤੇ ਮਹਿੰਗੇ ਟੌਲ ਪਲਾਜ਼ਾ ਲਾਡੋਵਾਲ ਟੌਲ ਪਲਾਜ਼ਾ ਤੋਂ ਲੰਘਣ ਵਾਲੇ ਚਾਲਕਾਂ ਦੀ ਜੇਬ ’ਤੇ ਹੋਰ ਬੋਝ ਵਧੇਗਾ। ਟੌਲ ਪਲਾਜ਼ਾ ਪ੍ਰਬੰਧਕ ਆਪਣੇ ਨਵੇਂ ਟੈਕਸਾਂ ਦੇ ਭਾਅ ਤੈਅ ਕਰਨ ਜਾ ਰਹੇ ਹਨ। 10 ਫੀਸਦੀ ਭਾਅ ਵਧਾਉਣ ਦਾ ਫੈਸਲਾ ਹੋਇਆ ਹੈ ਤੇ ਇਹ ਰੇਟ ਇੱਕ ਅਪਰੈਲ ਤੋਂ ਲਾਗੂ ਹੋਣਗੇ।
ਘਰ ਉਪਰੋਂ ਲੰਘਦੀਆਂ ਹਾਈਵੋਲਟੇਜ਼ ਤਾਰਾਂ ਨੂੰ ਹੱਥ ਲੱਗਣ ਨਾਲ ਨੌਜਵਾਨ ਦੀ ਮੌਤ
ਖੰਨਾ ਦੇ ਇੱਕ ਪਿੰਡ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਖੰਨਾ (Khanna) ਦੇ ਪਿੰਡ ਮਾਜਰੀ ਵਿਖੇ ਮਜ਼ਦੂਰੀ ਦੌਰਾਨ ਦੋ ਨੌਜਵਾਨਾਂ ਨੂੰ ਛੱਤ ਉਪਰ ਮਸਤੀ ਕਰਨਾ ਮਹਿੰਗਾ ਪੈ ਗਿਆ । ਮਸਤੀ ਦੌਰਾਨ ਇੱਕ ਨੌਜਵਾਨ ਨੇ ਕੋਲੋਂ ਲੰਘ ਰਹੀਆਂ ਹਾਈਵੋਲਟੇਜ ਤਾਰਾਂ ਨੂੰ ਉਂਗਲੀ ਲਗਾ ਦਿੱਤੀ ਤਾਂ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ । ਮ੍ਰਿਤਕ ਜਨਪ੍ਰੀਤ ਸਿੰਘ (22) ਪਿੰਡ ਸਲਾਣਾ ਦਾ ਰਹਿਣ ਵਾਲਾ ਸੀ ਤੇ ਪਹਿਲੇ ਦਿਨ ਹੀ ਕੰਮ ਕਰਨ ਆਇਆ ਸੀ ।
ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ, 10 ਮਈ ਨੂੰ ਵੋਟਾਂ, 13 ਨੂੰ ਨਤੀਜਾ
ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਜਲੰਧਰ ਲੋਕ ਸਭਾ ਸੀਟ 'ਤੇ 10 ਮਈ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਦੱਸ ਦਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਜਲੰਧਰ ਦੀ ਲੋਕ ਸਭਾ ਸੀਟ ਖਾਲੀ ਪਈ ਹੈ। ਕਾਂਗਰਸ ਪਹਿਲਾਂ ਹੀ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਲਈ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦੇਣ ਦਾ ਐਲਾਨ ਕਰ ਚੁੱਕੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
