Punjab Breaking News LIVE: ਪੰਜਾਬ 'ਚ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਬੰਦ, ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਪੰਜਾਬ 'ਚ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਬੰਦ, ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ, ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ, ਪੰਜਾਬ ਦੇ ਸਿੱਖਿਆ ਮੰਤਰੀ ਬੈਂਸ ਦਾ 25 ਮਾਰਚ ਨੂੰ ਵਿਆਹ

ABP Sanjha Last Updated: 19 Mar 2023 11:35 AM
ਇੰਟਰਨੈੱਟ ਸੇਵਾਵਾਂ ਠੱਪ ਰਹਿਣ ਦੀ ਵਧੀ ਮਿਆਦ

 ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਰਹਿਣ ਦੀ ਮਿਆਦ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਹੁਣ ਮੋਬਾਈਲ ਇੰਟਰਨੈੱਟ ਕੱਲ੍ਹ ਭਾਵ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਜ਼ਿਕਰਯੋਗ ਹੈ ਕਿ ਅਫਵਾਹਾਂ ਅਤੇ ਮਾਹੌਲ ਵਿਗੜਨ ਦੇ ਖਦਸ਼ੇ ਨੂੰ ਰੋਕਣ ਲਈ ਸ਼ਨੀਵਾਰ ਦੁਪਹਿਰ 12 ਵਜੇ ਤੋਂ ਰਾਜ ਵਿੱਚ ਮੋਬਾਈਲ ਇੰਟਰਨੈਟ ਅਤੇ ਸਐਮਐਸ ਸੇਵਾਵਾਂ ਨੂੰ 24 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। 

ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਬੰਦ, ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਪੰਜਾਬ 'ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਉਸਨੂੰ ਲੱਭਣ ਲਈ ਇੱਕ ਮੈਗਾ ਸਰਚ ਅਭਿਆਨ ਚਲਾਇਆ ਹੈ। ਸ਼ਨੀਵਾਰ ਨੂੰ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਪੁਲਿਸ ਦੇ ਹੱਥੋਂ ਭੱਜਣ 'ਚ ਕਾਮਯਾਬ ਹੋ ਗਿਆ। ਉਸ ਦੀ ਕਾਰ ਨਕੋਦਰ ਵਿੱਚ ਖੜ੍ਹੀ ਮਿਲੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦਾ ਮੋਬਾਈਲ ਫੋਨ ਵੀ ਇਸੇ ਗੱਡੀ ਵਿੱਚੋਂ ਮਿਲਿਆ ਹੈ।

ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦਾ ਹੋਇਆ ਨੁਕਸਾਨ

ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦਾ ਹੋਇਆ ਨੁਕਸਾਨ-ਪੰਜਾਬ ਤੇ ਮੁੰਬਈ ਸਮੇਤ ਮਹਾਰਾਸ਼ਟਰ 'ਚ ਕਈ ਥਾਵਾਂ 'ਤੇ ਮੀਂਹ ਅਤੇ ਗੜੇਮਾਰੀ ਕਾਰਨ ਭਾਰੀ ਨੁਕਸਾਨ ਹੋਇਆ ਹੈ। ਗੁਰੂਗ੍ਰਾਮ 'ਚ ਮੀਂਹ ਦੇ ਨਾਲ ਗੜੇ, ਹਰਿਆਣਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਯੂਪੀ ਦੇ ਬੁਲੰਦਸ਼ਹਿਰ 'ਚ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ। ਮੱਧ ਪ੍ਰਦੇਸ਼ ਦੇ ਮੰਦਸੌਰ 'ਚ ਵੀ ਮੌਸਮ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਖੜ੍ਹੀ ਫ਼ਸਲ ਗੜੇਮਾਰੀ ਕਾਰਨ ਤਬਾਹ ਹੋ ਗਈ। ਕਣਕ, ਛੋਲਿਆਂ ਅਤੇ ਅਫੀਮ ਦੀ ਫਸਲ ਦਾ ਨੁਕਸਾਨ ਹੋਇਆ ਹੈ। ਯੂਪੀ ਦੇ ਲਲਿਤਪੁਰ ਵਿੱਚ ਵੀ ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉੱਤਰਾਖੰਡ ਦੇ ਰੁੜਕੀ ਵਿੱਚ ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ ਘਰ ਦੇ ਅੰਦਰ ਬੈਠਾ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।

ਪੰਜਾਬ ਦੇ ਸਿੱਖਿਆ ਮੰਤਰੀ ਬੈਂਸ ਦਾ 25 ਮਾਰਚ ਨੂੰ ਵਿਆਹ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਬੈਂਸ ਦਾ ਵਿਆਹ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਡਾਕਟਰ ਜੋਤੀ ਯਾਦਵ ਨਾਲ ਹੋਵੇਗਾ। ਦੋਵੇਂ ਇਸ ਮਹੀਨੇ ਦੀ 25 ਮਾਰਚ ਨੂੰ ਨੰਗਲ ਦੇ ਗੁਰਦੁਆਰਾ ਸਾਹਿਬ 'ਚ ਵਿਆਹ ਕਰਨਗੇ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 'ਆਪ' ਦੇ ਕਈ ਵੱਡੇ ਆਗੂ ਬੈਂਸ ਦੇ ਵਿਆਹ 'ਚ ਸ਼ਾਮਿਲ ਹੋਣਗੇ।

ਪਾਕਿਸਤਾਨ 'ਚ ਬੈਠੇ ਖਾਲਿਸਤਾਨੀ ਸਮਰਥਕ ਸੋਸ਼ਲ ਮੀਡੀਆ 'ਤੇ ਫੈਲਾ ਰਹੇ ਅਫਵਾਹ

 ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੂਰੇ ਪੰਜਾਬ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਅਲਰਟ ਮੋਡ 'ਤੇ ਰੱਖਿਆ ਗਿਆ ਹੈ। ਹੁਣ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਲੋਕਾਂ ਨੂੰ ਪਾਕਿਸਤਾਨ ਤੋਂ ਸੋਸ਼ਲ ਮੀਡੀਆ 'ਤੇ ਭੇਜੀਆਂ ਜਾ ਰਹੀਆਂ ਗਲਤ ਸੂਚਨਾਵਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਫਰਜ਼ੀ ਆਈਡੀ ਵਾਲੀਆਂ ਅਜਿਹੀਆਂ ਪੋਸਟਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਸਰਕਾਰ ਨੇ ਫਿਰ ਸਪੱਸ਼ਟ ਕੀਤਾ ਹੈ ਕਿ ਅਜੇ ਤੱਕ ਨਾ ਤਾਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਹਾਲਾਤ ਆਮ ਵਾਂਗ ਹਨ।

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ

ਪੰਜਾਬ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਵਿੱਚ ਦੇਰ ਰਾਤ ਤੱਕ ਤਲਾਸ਼ੀ ਮੁਹਿੰਮ ਚਲਾਈ। ਪਿੰਡ ਸਰੀਂਹ ਵਿੱਚ ਸਰਚ ਆਪਰੇਸ਼ਨ ਦੀ ਅਗਵਾਈ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਖੁਦ ਕੀਤੀ। ਉਨ੍ਹਾਂ ਕਿਹਾ, ਅੰਮ੍ਰਿਤਪਾਲ ਸਿੰਘ ਭਗੌੜਾ ਐਲਾਨਿਆ ਹੈ, ਉਹਨਾਂ ਕਿਹਾ ਅੰਮ੍ਰਿਤਪਾਲ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਦੱਸਿਆ ਜਾ ਰਿਹੈ ਕਿ ਪੁਲਿਸ ਨੂੰ ਅੰਮ੍ਰਿਤਪਾਲ ਦੀ ਕਾਰ ਨਕੋਦਰ 'ਚ ਖੜ੍ਹੀ ਮਿਲੀ।

ਪਿਛੋਕੜ

Punjab Breaking News LIVE Updates : 'ਵਾਰਿਸ ਪੰਜਾਬ ਦੇ' ਦੇ ਫਰਾਰ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਾ ਆਪਰੇਸ਼ਨ  (Amritpal Singh Arrest Operation) ਦੂਜੇ ਦਿਨ ਵੀ ਜਾਰੀ ਹੈ। ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਮੇਂ ਹਰ ਥਾਂ ਪੈਰਾ ਮਿਲਟਰੀ ਫੋਰਸ, ਰੈਪਿਡ ਐਕਸ਼ਨ ਫੋਰਸ ਅਤੇ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕੇਂਦਰ ਸਰਕਾਰ ਵੀ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਆਪਰੇਸ਼ਨ ਦੀ ਹਰ ਅਪਡੇਟ ਲੈ ਰਹੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਸਾਰੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਲਦੀ ਹੀ ਅੰਮ੍ਰਿਤਪਾਲ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜਾਂਚ ਜਾਰੀ ਹੈ।


ਜਾਬ ਦੇ ਵੱਡੇ ਗੁਰਦੁਆਰਿਆਂ ਦੀ ਸੁਰੱਖਿਆ ਵੀ ਵਧਾਈ 



ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਵੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਹਰ ਵਾਹਨ ਦੀ ਤਲਾਸ਼ੀ ਲੈਣ ਤੋਂ ਬਾਅਦ ਹੀ ਪਿੰਡ ਵਿੱਚ ਐਂਟਰੀ ਦਿੱਤੀ ਜਾ ਰਹੀ ਹੈ। ਇਸ ਨਾਲ ਹੀ ਪੰਜਾਬ ਦੇ ਵੱਡੇ ਗੁਰਦੁਆਰਿਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲਿਆਂ ਦਾ ਪਤਾ ਲਗਾ ਰਹੀ ਹੈ। ਪੁਲਿਸ ਦੀ ਤਰਫੋਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਘਬਰਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਫਰਜ਼ੀ ਖਬਰਾਂ 'ਤੇ ਧਿਆਨ ਨਾ ਦੇਣ ਦੀ ਵੀ ਅਪੀਲ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਇੱਕ ਦਿਨ ਦੀ ਕਾਰਵਾਈ ਵਿੱਚ ਅੰਮ੍ਰਿਤਪਾਲ ਸਿੰਘ ਦੇ ਗਾਈਡ ਮੰਨੇ ਜਾਂਦੇ ਦਲਜੀਤ ਕਲਸੀ ਨੂੰ ਵੀ ਗੁਰੂਗ੍ਰਾਮ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਹੁਣ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਨੂੰ ਐਨਐਸਏ ਤਹਿਤ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਸ਼ੁਰੂ ਕਰ ਰਹੀ ਹੈ। ਹੁਣ ਤੱਕ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।


ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ


ਪੰਜਾਬ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਵਿੱਚ ਦੇਰ ਰਾਤ ਤੱਕ ਤਲਾਸ਼ੀ ਮੁਹਿੰਮ ਚਲਾਈ। ਪਿੰਡ ਸਰੀਂਹ ਵਿੱਚ ਸਰਚ ਆਪਰੇਸ਼ਨ ਦੀ ਅਗਵਾਈ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਖੁਦ ਕੀਤੀ। ਉਨ੍ਹਾਂ ਕਿਹਾ, ਅੰਮ੍ਰਿਤਪਾਲ ਸਿੰਘ ਭਗੌੜਾ ਐਲਾਨਿਆ ਹੈ, ਉਹਨਾਂ ਕਿਹਾ ਅੰਮ੍ਰਿਤਪਾਲ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਦੱਸਿਆ ਜਾ ਰਿਹੈ ਕਿ ਪੁਲਿਸ ਨੂੰ ਅੰਮ੍ਰਿਤਪਾਲ ਦੀ ਕਾਰ ਨਕੋਦਰ 'ਚ ਖੜ੍ਹੀ ਮਿਲੀ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.