Punjab Breaking News Live: ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ? ਬਾਦਲ ਨੇ ਮੰਗਿਆ ਹਿਸਾਬ, ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਮੁੜ ਤਲਬ, ਹੁਣ ਇਸ ਤਰੀਕ ਲਈ ਸੰਮਨ ਕੀਤੇ ਜਾਰੀ

Punjab Breaking News Live: ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ? ਬਾਦਲ ਨੇ ਮੰਗਿਆ ਹਿਸਾਬ, ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਮੁੜ ਤਲਬ, ਹੁਣ ਇਸ ਤਰੀਕ ਲਈ ਸੰਮਨ ਕੀਤੇ ਜਾਰੀ

ABP Sanjha Last Updated: 04 Mar 2024 12:24 PM
Storm: ਮੀਂਹ, ਤੇਜ਼ ਹਵਾਵਾਂ ਤੇ ਗੜੇਮਾਰੀ ਨੇ ਪੰਜਾਬ 'ਚ ਕੀਤਾ ਬੁਰਾ ਹਾਲ, 9 ਹਜ਼ਾਰ ਏਕੜ ਫਸਲ ਤਬਾਹ, ਬਿਜਲੀ ਵਿਭਾਗ ਕੋਲ ਆਈਆਂ 72 ਹਜ਼ਾਰ ਸ਼ਿਕਾਇਤਾਂ

ਬੀਤੇ ਦਿਨੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਸੂਬੇ ਅੰਦਰ ਵੱਡਾ ਨੁਕਸਾਨ ਹੋਇਆ ਹੈ।  ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਬਠਿੰਡਾ, ਫਰੀਦਕੋਟ, ਲੁਧਿਆਣਾ, ਜਲੰਧਰ, ਮੋਗਾ ਦੇ ਇਲਾਕਿਆਂ 'ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਨੇ ਵੱਡਾ ਨੁਕਸਾਨ ਕੀਤਾ ਹੈ। 


ਖੇਤੀਬਾੜੀ ਵਿਭਾਗ ਬਠਿੰਡਾ ਅਨੁਸਾਰ ਕਰੀਬ 1200-1300 ਏਕੜ ਕਣਕ, ਸਰ੍ਹੋਂ, ਸਬਜ਼ੀਆਂ ਆਦਿ ਦੀ ਫ਼ਸਲ 3 ਤੋਂ 5 ਫ਼ੀਸਦੀ ਤੱਕ ਪ੍ਰਭਾਵਿਤ ਹੋਈ ਹੈ। ਇਸੇ ਤਰ੍ਹਾਂ ਫਰੀਦਕੋਟ ਜ਼ਿਲ੍ਹੇ ਵਿੱਚ 2 ਫੀਸਦੀ ਤੋਂ ਵੱਧ ਫਸਲਾਂ ਪ੍ਰਭਾਵਿਤ ਹੋਈਆਂ ਹਨ। ਅੰਮ੍ਰਿਤਸਰ ਵਿੱਚ 5,100 ਹੈਕਟੇਅਰ ਕਣਕ ਦੀ ਫ਼ਸਲ ਤਬਾਹ ਹੋ ਗਈ ਹੈ।

Mayor Election: ਚੰਡੀਗੜ੍ਹ ਨੂੰ ਮਿਲਣਗੇ ਅੱਜ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ, ਥੋੜ੍ਹੀ ਦੇਰ 'ਚ ਸ਼ੁਰੂ ਹੋਣ ਜਾ ਰਹੀ ਵੋਟਿੰਗ

ਮੇਅਰ ਤੋਂ ਬਾਅਦ ਅੱਜ ਚੰਡੀਗੜ੍ਹ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਮਿਲਣ ਵਾਲੇ ਹਨ। ਇਹਨਾਂ ਅਹੁਦਿਆਂ ਲਈ ਚੋਣ ਅੱਜ ਨਗਰ ਨਿਗਮ ਦਫ਼ਤਰ ਵਿੱਚ ਸਵੇਰੇ 10 ਵਜੇ ਸ਼ੁਰੂ ਹੋਣ ਜਾ ਰਹੀ ਹੈ। ਇਸ ਚੋਣਾਂ ਖਾਸ ਰਹਿਣ ਵਾਲੀਆਂ ਹਨ ਕਿਉਂਕਿ ਮੇਅਰ ਕੁਲਦੀਪ ਕੁਮਾਰ ਨੂੰ ਚੋਣ ਅਫ਼ਸਰ ਬਣਾਇਆ ਗਿਆ ਹੈ। ਇਸ ਹੁਕਮ ਪੰਜਾਬ ਹਰਿਆਣਾ ਹਾਈ ਕੋਰਟ ਨੇ ਦਿੱਤੇ ਸਨ ਕਿ ਕੁਲਦੀਪ ਕੁਮਾਰ ਆਪਣਾ ਅਹੁਦਾ ਸੰਭਾਲੇ ਅਤੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਏ। ਇਸ ਦੇ ਲਈ ਨਵੇਂ ਸਿਰੇ ਤੋਂ ਨਾਮਜ਼ਦਗੀਆਂ ਭਰੀਆਂ ਗਈਆਂ ਸਨ।

Amritsar News: ਕਿਸਾਨ ਅੰਦੋਲਨ ਦੀ ਹਮਾਇਤ ਲਈ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹਰਿਆਣਾ ਦੇ ਸਿੱਖ, ਸਰਕਾਰੀ ਤਸ਼ੱਦਦ ’ਤੇ ਪ੍ਰਗਟਾਈ ਚਿੰਤਾ

ਕਿਸਾਨ ਅੰਦੋਲਨ ਦੀ ਹਮਾਇਤ ਲਈ ਹਰਿਆਣਾ ਦੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹਨ। ਐਤਵਾਰ ਨੂੰ ਹਰਿਆਣਾ ਤੋਂ ਆਏ ਸਿੱਖਾਂ ਦੇ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਹੈ ਕਿ ਉਹ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਲਈ ਆਦੇਸ਼ ਜਾਰੀ ਕਰਨ ਕਿ ਇਹ ਸੰਘਰਸ਼ ਵੱਖ-ਵੱਖ ਤੌਰ ’ਤੇ ਨਹੀਂ ਸਗੋਂ ਇਕੱਠੇ ਹੋ ਕੇ ਲੜਿਆ ਜਾਵੇ। 

Punjab Budget Session 2024: ਵਿਧਾਨ ਸਭਾ 'ਚ ਖੜਕਾ-ਦੜਕਾ, ਸੀਐਮ ਮਾਨ ਨੇ ਕਿਹਾ...ਤਾਲਾ ਜੜੋ, ਕਿਤੇ ਵਿਰੋਧੀ ਦੌੜ ਨਾ ਜਾਣ...

 ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਫਿਰ ਖੂਬ ਹੰਗਾਮਾ ਹੋਇਆ। ਸੀਐਮ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਹੋਈ। ਸੀਐਮ ਮਾਨ ਨੇ ਸਪੀਕਰ ਨੂੰ ਤਾਲਾ ਭੇਟ ਕਰਦਿਆਂ ਕਿਹਾ ਕਿ ਉਹ ਸੱਚ ਬੋਲਣਗੇ ਤੇ ਵਿਰੋਧੀ ਦੌੜ ਜਾਣਗੇ। ਇਸ ਲਈ ਉਨ੍ਹਾਂ ਨੇ ਵਿਧਾਨ ਸਭਾ ਦੇ ਗੇਟ ਨੂੰ ਤਾਲਾ ਲਾਉਣ ਦੀ ਗੱਲ ਕਹੀ। ਇਸ ਉਪਰ ਪ੍ਰਤਾਪ ਬਾਜਵਾ ਦੀ ਸੀਐਮ ਮਾਨ ਨਾਲ ਬਹਿਸ ਹੋ ਗਈ।

Punjab Weather Update: ਠੰਢ ਨੂੰ ਬਾਏ-ਬਾਏ! ਪੰਜਾਬ 'ਚ ਗਰਮੀ ਦਾ ਦੌਰ ਸ਼ੁਰੂ, ਅਗਲੇ ਦਿਨਾਂ 'ਚ ਚੜ੍ਹੇਗਾ ਪਾਰਾ

ਪੰਜਾਬ ਵਿੱਚ ਹੁਣ ਗਰਮੀ ਸ਼ੁਰੂ ਹੋਣ ਜਾ ਰਹੀ ਹੈ। ਅਗਲੇ ਦਿਨਾਂ ਅੰਦਰ ਪਾਰਾ 4 ਤੋਂ 5 ਡਿਗਰੀ ਚੜ੍ਹੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਚਾਰ ਦਿਨਾਂ 'ਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ 'ਚ ਤਾਪਮਾਨ ਪੰਜ ਡਿਗਰੀ ਤੱਕ ਵਧੇਗਾ। ਇਸ ਵੇਲੇ ਪੰਜਾਬ ਦੇ ਬਹੁਤੇ ਸ਼ਹਿਰਾਂ ਦਾ ਤਾਪਮਾਨ ਆਮ ਨਾਲੋਂ 4 ਡਿਗਰੀ ਘੱਟ ਦਰਜ ਕੀਤਾ ਜਾ ਰਿਹਾ ਹੈ। ਇਹ ਆਉਣ ਵਾਲੇ ਦਿਨਾਂ ਵਿੱਚ ਹੌਲੀ-ਹੌਲੀ ਆਮ ਵੱਲ ਵਧੇਗਾ।

Punjab News: ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ? ਬਾਦਲ ਨੇ ਮੰਗਿਆ ਹਿਸਾਬ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਮੇਤ ਮੌਜੂਦਾ ਖਰਾਬ ਮੌਸਮ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ 'ਤੇ ਦੁੱਖ ਜਾਹਿਰ ਕੀਤਾ।


ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਗੰਭੀਰ ਸੰਕਟ ਦੀ ਲਪੇਟ ਵਿਚ ਸਨ, ਕਿਉਂਕਿ ਖੇਤੀ ਹੁਣ ਲਾਹੇਵੰਦ ਕਿੱਤਾ ਨਹੀਂ ਰਿਹਾ। ਉਹਨਾਂ ਕਿਹਾ ਕਿ ਕੁਦਰਤੀ ਆਫ਼ਤ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਦੀ ਪੂਰੀ ਤਰ੍ਹਾਂ ਦੀ ਉਦਾਸੀਣਤਾ ਉਨ੍ਹਾਂ ਦੀ ਕਮਰ ਤੋੜ ਦੇਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਹੋਏ ਨੁਕਸਾਨ ਲਈ ਤੁਰੰਤ ਰਾਹਤ ਅਤੇ ਮੁਆਵਜ਼ੇ ਦੀ ਸਖ਼ਤ ਲੋੜ ਬਾਰੇ ਕੋਈ ਭਰੋਸਾ ਨਹੀਂ ਦਿੱਤਾ ਗਿਆ ਹੈ। ਸਗੋਂ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋ ਦੋ ਦਿਨਾਂ ਦੇ ਪੰਜਾਬ ਦੌਰੇ ਤੇ ਹਨ, ਦੀ ਡਰਾਇਵਰੀ ਕਰਨ ਵਿੱਚ ਮਸ਼ਰੂਫ ਹੈ।

NDPS Case: ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਮੁੜ ਤਲਬ, ਹੁਣ ਇਸ ਤਰੀਕ ਲਈ ਸੰਮਨ ਕੀਤੇ ਜਾਰੀ

ਸਾਲ 2013 ਦੇ ਬਹੁਕਰੋੜੀ ਡਰੱਗ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਰਕਮ ਸਿੰਘ ਮਜੀਠੀਆ ਨੂੰ ਮੁੜ ਤਲਬ ਕਰ ਲਿਆ ਹੈ। ਵਿਸ਼ੇਸ਼ ਜਾਂਚ ਟੀਮ ਨੇ ਮੀਜਠੀਆ ਨੂੰ ਸੰਮਨ ਜਾਰੀ ਕਰਕੇ 6 ਮਾਰਚ ਨੂੰ ਪੁੱਛਗਿੱਛ ਲਈ ਬਲੁਾਇਆ ਹੈ। 



ਅਕਾਲੀ ਦਲ  ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ 6 ਮਾਰਚ ਨੂੰ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਟੀਮ ਦੇ ਮੈਂਬਰਾਂ ਵਿੱਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਟਿਵਾਣਾ ਸ਼ਾਮਲ ਹਨ।

ਪਿਛੋਕੜ

Punjab Breaking News LIVE, 03 March, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਮੇਤ ਮੌਜੂਦਾ ਖਰਾਬ ਮੌਸਮ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ 'ਤੇ ਦੁੱਖ ਜਾਹਿਰ ਕੀਤਾ।


ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਗੰਭੀਰ ਸੰਕਟ ਦੀ ਲਪੇਟ ਵਿਚ ਸਨ, ਕਿਉਂਕਿ ਖੇਤੀ ਹੁਣ ਲਾਹੇਵੰਦ ਕਿੱਤਾ ਨਹੀਂ ਰਿਹਾ। ਉਹਨਾਂ ਕਿਹਾ ਕਿ ਕੁਦਰਤੀ ਆਫ਼ਤ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਦੀ ਪੂਰੀ ਤਰ੍ਹਾਂ ਦੀ ਉਦਾਸੀਣਤਾ ਉਨ੍ਹਾਂ ਦੀ ਕਮਰ ਤੋੜ ਦੇਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਹੋਏ ਨੁਕਸਾਨ ਲਈ ਤੁਰੰਤ ਰਾਹਤ ਅਤੇ ਮੁਆਵਜ਼ੇ ਦੀ ਸਖ਼ਤ ਲੋੜ ਬਾਰੇ ਕੋਈ ਭਰੋਸਾ ਨਹੀਂ ਦਿੱਤਾ ਗਿਆ ਹੈ। ਸਗੋਂ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋ ਦੋ ਦਿਨਾਂ ਦੇ ਪੰਜਾਬ ਦੌਰੇ ਤੇ ਹਨ, ਦੀ ਡਰਾਇਵਰੀ ਕਰਨ ਵਿੱਚ ਮਸ਼ਰੂਫ ਹੈ। Punjab News: ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ ? ਬਾਦਲ ਨੇ ਮੰਗਿਆ ਹਿਸਾਬ


ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਮੁੜ ਤਲਬ


ਸਾਲ 2013 ਦੇ ਬਹੁਕਰੋੜੀ ਡਰੱਗ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਰਕਮ ਸਿੰਘ ਮਜੀਠੀਆ ਨੂੰ ਮੁੜ ਤਲਬ ਕਰ ਲਿਆ ਹੈ। ਵਿਸ਼ੇਸ਼ ਜਾਂਚ ਟੀਮ ਨੇ ਮੀਜਠੀਆ ਨੂੰ ਸੰਮਨ ਜਾਰੀ ਕਰਕੇ 6 ਮਾਰਚ ਨੂੰ ਪੁੱਛਗਿੱਛ ਲਈ ਬਲੁਾਇਆ ਹੈ। ਅਕਾਲੀ ਦਲ  ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ 6 ਮਾਰਚ ਨੂੰ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਟੀਮ ਦੇ ਮੈਂਬਰਾਂ ਵਿੱਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਟਿਵਾਣਾ ਸ਼ਾਮਲ ਹਨ।


ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਵੀ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਪਰ ਉਸ ਸਮੇਂ ਕਿਸਾਨ ਲਹਿਰ ਆਪਣੇ ਸਿਖਰ 'ਤੇ ਸੀ। ਨਾਲ ਹੀ ਸ਼ੰਭੂ ਬਾਰਡਰ 'ਤੇ ਸਾਰੀ ਪੁਲਿਸ ਡਿਊਟੀ ਤਾਇਨਾਤ ਸੀ। ਸਾਰੇ ਅਧਿਕਾਰੀ ਅਤੇ ਕਰਮਚਾਰੀ ਸਰਹੱਦੀ ਮੋਰਚੇ 'ਤੇ ਤਾਇਨਾਤ ਸਨ। ਅਜਿਹੇ ਹਾਲਾਤ ਵਿੱਚ ਇਹ ਜਾਂਚ ਨਹੀਂ ਹੋ ਸਕੀ। ਨਾਲ ਹੀ, ਉਸ ਸਮੇਂ ਜਾਂਚ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਉਸ ਨੂੰ ਦੁਬਾਰਾ ਬੁਲਾਇਆ ਗਿਆ ਹੈ। NDPS Case: ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਮੁੜ ਤਲਬ, ਹੁਣ ਇਸ ਤਰੀਕ ਲਈ ਸੰਮਨ ਕੀਤੇ ਜਾਰੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.