Punjab Breaking News LIVE: ਪੰਜਾਬ 'ਚ ਵੱਡੀਆਂ ਸ਼ਖਸੀਅਤਾਂ ਦੇ ਕਤਲ ਦੀ ਸਾਜ਼ਿਸ਼ ਨਾਕਾਮ, ਹਥਿਆਰਾਂ ਸਣੇ ਚਾਰ ਅੱਤਵਾਦੀ ਗ੍ਰਿਫਤਾਰ,ਪੰਜਾਬ 'ਚ ਡਰੱਗ ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਅੱਜ ਹੋਵੇਗੀ ਸ਼ੁਰੂ
Punjab Breaking : ਪੰਜਾਬ 'ਚ ਵੱਡੀਆਂ ਸ਼ਖਸੀਅਤਾਂ ਦੇ ਕਤਲ ਦੀ ਸਾਜ਼ਿਸ਼ ਨਾਕਾਮ, ਹਥਿਆਰਾਂ ਸਣੇ ਚਾਰ ਅੱਤਵਾਦੀ ਗ੍ਰਿਫਤਾਰ,ਪੰਜਾਬ 'ਚ ਡਰੱਗ ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਅੱਜ ਹੋਵੇਗੀ ਸ਼ੁਰੂ, ਸੀਐਮ ਮਾਨ ਨੇ ਕੀਤਾ ਐਲਾਨ
LIVE
Background
Punjab Breaking News LIVE, 18 October, 2023: ਪੰਜਾਬ ਪੁਲਿਸ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਜੋ ਟਾਰਗੇਟ ਕਿਲਿੰਗ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਰਚ ਰਿਹਾ ਸੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਚਾਰ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਚਾਰੋਂ ਪਾਕਿਸਤਾਨ ਵਿੱਚ ਲੁਕੇ ਕੇਐਲਐਫ ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਕਰੀਬੀ ਹਨ। ਇਨ੍ਹਾਂ ਨੂੰ ਅਮਰੀਕਾ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦੇ ਅੱਤਵਾਦੀ ਅਤੇ NIA ਨੂੰ ਹਰਪ੍ਰੀਤ ਸਿੰਘ ਉਰਫ ਹੈਪੀ ਵੱਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਉਨ੍ਹਾਂ ਦੇ ਨਿਸ਼ਾਨੇ 'ਤੇ ਸੂਬੇ ਦੀਆਂ ਮਸ਼ਹੂਰ ਹਸਤੀਆਂ ਸਨ। ਕਤਲ ਲਈ ਉਨ੍ਹਾਂ ਨਾਲ 15 ਲੱਖ ਰੁਪਏ ਵਿੱਚ ਸੌਦਾ ਹੋਇਆ ਸੀ।
ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ, ਬਾਵਾ ਸਿੰਘ ਵਾਸੀ ਪਿੰਡ ਲੁੱਧਰ (ਅੰਮ੍ਰਿਤਸਰ), ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। Punjab 'ਚ ਵੱਡੀਆਂ ਸ਼ਖਸੀਅਤਾਂ ਦੇ ਕਤਲ ਦੀ ਸਾਜ਼ਿਸ਼ ਨਾਕਾਮ, ਹਥਿਆਰਾਂ ਸਣੇ ਚਾਰ ਅੱਤਵਾਦੀ ਗ੍ਰਿਫਤਾਰ, ਕਰ ਚੁੱਕੇ ਸੀ ਰੇਕੀ
ਪੰਜਾਬ 'ਚ ਡਰੱਗ ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਅੱਜ ਹੋਵੇਗੀ ਸ਼ੁਰੂ
ਡਰੱਗ ਖਿਲਾਫ਼ ਅੱਜ ਪੰਜਾਬ ਵਿੱਚ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਪਹੁੰਚ ਰਹੇ ਹਨ। ਸਵੇਰੇ 11 ਵਜੇ ਸੀਐਮ ਭਗਵੰਤ ਮਾਨ ਦਰਬਾਰ ਸਾਹਿਬ 35 ਹਜ਼ਾਰ ਬੱਚਿਆਂ ਨੂੰ ਨਾਲ ਲੈ ਕੇ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਦੇ ਲਈ ਅਰਦਾਸ ਕਰਨਗੇ।
ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਨਸ਼ੇ ਨੂੰ ਖ਼ਤਮ ਕਰਨ ਲਈ ਸਭ ਤੋਂ ਪਹਿਲਾਂ ਜੜ੍ਹ ਲੱਭਣੀ ਜ਼ਰੂਰੀ ਹੈ। ਅਸੀਂ ਪੁਲਿਸ ਨੂੰ ਕਿਹਾ ਕਿ ਜੋ ਨਸ਼ਾਂ ਵੇਚਣ ਆਉਂਦਾ ਉਸ ਤੋਂ ਕੜੀਆਂ ਮਿਲਾਓ ਕਿ ਨਸ਼ਾ ਖਰੀਦਿਆ ਕਿੱਥੋਂ ਹੈ ਅਤੇ ਅੱਗੇ ਵੇਚਣਾਂ ਕਿਸ ਨੂੰ ਸੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਮਦਦ ਤੋਂ ਬਿਨਾਂ ਨਸ਼ਾ ਖ਼ਤਮ ਨਹੀਂ ਕੀਤਾ ਜਾ ਸਕਦਾ। ਇਸ ਲਈ ਪੰਜਾਬ ਦੇ ਲੋਕਾਂ ਦਾ ਅੱਜ ਸਾਨੂੰ ਸਾਥ ਚਾਹੀਦਾ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋੲ ਲਿਖਿਆ ਕਿ - ਨਸ਼ਿਆਂ ਦੀ ਬਹੁਤ ਵੱਡੀ ਸਮੱਸਿਆ ਹੈ..ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਨੂੰ ਨਾਲ ਲੈਕੇ ਚੱਲਾਂਗੇ..ਕੱਲ੍ਹ ਨੂੰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਨਸ਼ਿਆਂ ਖ਼ਿਲਾਫ਼ ਨਵੇਕਲੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ.. DRUG: ਪੰਜਾਬ 'ਚ ਡਰੱਗ ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਅੱਜ ਹੋਵੇਗੀ ਸ਼ੁਰੂ, ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ
Delhi News: ਗੁਰਦੁਆਰੇ 'ਚ ਚੱਲੀਆਂ ਤਲਵਾਰਾਂ, ਲੱਥੀਆਂ ਦਸਤਾਰਾਂ...ਜਾਣੋ ਪੂਰਾ ਮਾਮਲਾ
Tilak Nagar (Delhi): ਦਿੱਲੀ ਦੇ ਤਿਲਕ ਨਗਰ ਤੋਂ ਦਿਲ ਨੂੰ ਦੁਖਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ, ਜਿਸ ਦਾ ਵੀਡੀਓ ਹੁਣ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਦੋਵਾਂ ਧਿਰਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਨੇ ਇਕ-ਦੂਜੇ 'ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਜਿਸ ਕਰਕੇ ਕਈ ਜਣਿਆਂ ਦੀਆਂ ਦਸਵਾਰਾਂ ਵੀ ਲੱਥ ਗਈਆਂ। ਘਟਨਾ ਤਿਲਕ ਨਗਰ ਦੇ ਬਲਾਕ 20 'ਚ ਸਥਿਤ ਗੁਰਦੁਆਰਾ ਸਾਹਿਬ ਦੀ ਹੈ। ਇਸ ਦੌਰਾਨ ਗੁਰੂਘਰ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਹੋਏ ਸਿੱਖਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ।
Kulbir Zira: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਜ਼ਮਾਨਤ ਮਨਜ਼ੂਰ, ਭਲਕੇ ਆ ਸਕਦੇ ਨੇ ਜੇਲ੍ਹ ਤੋਂ ਬਾਹਰ
Kulbir Singh Zira News: ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜ਼ੀਰਾ ਦੀ ਮਾਨਯੋਗ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ’ਤੇ ਮਾਣਯੋਗ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।
Moga News: ਨਸ਼ੇ ਦਾ ਟੀਕਾ ਲਾਉਣ ਤੋਂ ਰੋਕਣ 'ਤੇ ਖੂਨੀ ਝੜਪ, ਦੋਵੇ ਧਿਰਾਂ ਦੇ 6 ਲੋਕ ਜ਼ਖਮੀ
ਮੋਗਾ ਦੇ ਪਿੰਡ ਰੋਲੀ ਵਿੱਚ ਸੈਲੂਨ ਮਾਲਕ ਵੱਲੋਂ ਆਪਣੀ ਦੁਕਾਨ 'ਤੇ ਨੌਜਵਾਨ ਨੂੰ ਨਸ਼ੇ ਦਾ ਟੀਕਾ ਲਾਉਣ ਤੋਂ ਰੋਕਣ ਨੂੰ ਲੈ ਕੇ ਖੂਨੀ ਝੜਪ ਹੋ ਗਈ। ਇਸ ਵਿੱਚ ਦੋਵੇਂ ਧਿਰਾਂ ਦੇ 6 ਲੋਕ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਕੁੱਟਮਾਰ ਦੀ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ।
Drug: ਕੋਟਕਪੁਰਾ 'ਚ ਨੌਜਵਾਨ ਦੀ ਡਰੱਗ ਓਵਰਡੋਜ਼ ਨਾਲ ਮੌਤ, ਪੂਰੀ ਰਾਤ ਸੜਕ ਕਿਨਾਰੇ ਡਿੱਗਿਆ ਰਿਹਾ, ਸਵੇਰੇ ਮੂੰਹ 'ਚੋਂ ਨਿਕਲ ਰਹੀ ਸੀ ਝੱਗ
ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ ਅਤੇ ਨੌਜਵਾਨ ਲਗਾਤਾਰ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਬੁੱਧਵਾਰ ਨੂੰ ਕੋਟਕਪੂਰਾ ਦੇ ਜਲਲੇਆਣਾ ਰੋਡ 'ਤੇ ਸੜਕ ਕਿਨਾਰੇ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਲਾਸ਼ ਮਿਲੀ। ਇਸ ਨੌਜਵਾਨ ਦੇ ਨੱਕ 'ਚੋਂ ਝੱਗ ਨਿਕਲ ਰਹੀ ਸੀ ਅਤੇ ਸੰਭਾਵਨਾ ਹੈ ਕਿ ਉਹ ਰਾਤ ਤੋਂ ਹੀ ਸੜਕ 'ਤੇ ਪਿਆ ਸੀ।
Punjab Weather News: 23 ਸਾਲਾਂ 'ਚ ਤੀਜੀ ਵਾਰ ਅਕਤੂਬਰ ਵਿੱਚ ਆਮ ਨਾਲੋਂ ਪਿਆ ਵੱਧ ਮੀਂਹ, ਹੁਣ ਵਧੇਗੀ ਠੰਡ! ਮੌਸਮ ਵਿਭਾਗ ਨੇ ਦਿੱਤਾ Update
ਪਿਛਲੇ 23 ਸਾਲਾਂ ਵਿੱਚ ਤੀਜੀ ਵਾਰ ਅਕਤੂਬਰ ਵਿੱਚ ਪੰਜਾਬ ਵਿੱਚ ਆਮ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਵਧ ਗਈ ਹੈ। ਇਸ ਤੋਂ ਪਹਿਲਾਂ ਸਾਲ 2004 ਵਿਚ ਅਤੇ ਫਿਰ 2021 ਵਿਚ ਅਕਤੂਬਰ ਮਹੀਨੇ ਵਿਚ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਸੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦਾ ਮੌਸਮ ਬਦਲ ਗਿਆ ਹੈ। ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ ਕਿਤੇ ਵੱਧ ਮੀਂਹ ਦਰਜ ਕੀਤਾ ਗਿਆ ਹੈ।