Punjab Breaking News LIVE: ਸੁਰੱਖਿਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਖੁਲਾਸਾ, ਪੰਜਾਬ 'ਚ ਅੱਜ ਵੀ ਨਹੀਂ ਚੱਲੇਗਾ ਇੰਟਰਨੈੱਟ,
Punjab Breaking News LIVE: ਸੁਰੱਖਿਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਖੁਲਾਸਾ, ਪੰਜਾਬ 'ਚ ਅੱਜ ਵੀ ਨਹੀਂ ਚੱਲੇਗਾ ਇੰਟਰਨੈੱਟ, ਲੰਡਨ 'ਚ ਤਿਰੰਗਾ ਉਤਾਰੇ ਜਾਣ 'ਤੇ ਭੜਕੇ ਮਨਜਿੰਦਰ ਸਿਰਸਾ
LIVE
Background
Punjab News : ਪੰਜਾਬ ਵਿੱਚ ਚੱਲ ਰਿਹਾ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਬਠਿੰਡਾ ਦੇ ਇਮਾਨ ਸਿੰਘ ਖੇੜਾ ਨਾਮਕ ਵਿਅਕਤੀ ਨੇ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ, ਪੁਲਿਸ ਕਮਿਸ਼ਨਰ, ਜਲੰਧਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਅਤੇ ਦੋਵਾਂ ਜ਼ਿਲ੍ਹਿਆਂ ਦੇ ਹੋਰ ਪੁਲਿਸ ਅਧਿਕਾਰੀਆਂ ਨੂੰ ਧਿਰ ਵਜੋਂ ਉਲਝਾ ਕੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਪੰਜਾਬ ਪੁਲਿਸ ਦੀ ਗੈਰ-ਕਾਨੂੰਨੀ ਹਿਰਾਸਤ ਵਿੱਚ ਹੈ। ਉਨ੍ਹਾਂ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਪੁਲਿਸ ਅਧਿਕਾਰੀਆਂ ਨੂੰ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਜਾਣ।
'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਬਣਾਉਣ ਲਈ ਵੱਡੀ ਯੋਜਨਾ ਨੂੰ ਦੇ ਰਿਹਾ ਸੀ ਅੰਜਾਮ
'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਬਣਾਉਣ ਲਈ ਵੱਡੀ ਯੋਜਨਾ ਨੂੰ ਅੰਜਾਮ ਦੇ ਰਿਹਾ ਸੀ। ਸੁਰੱਖਿਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਤਿਆਰ ਮਿਸਲ ’ਚ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨਸ਼ਾ ਛੁਡਾਊ ਕੇਂਦਰਾਂ ਤੇ ਇੱਕ ਗੁਰਦੁਆਰੇ ਨੂੰ ਹਥਿਆਰ ਰੱਖਣ ਤੇ ਨੌਜਵਾਨਾਂ ਨੂੰ ਫਿਦਾਈਨ ਹਮਲਿਆਂ ਵਾਸਤੇ ਤਿਆਰ ਕਰ ਰਿਹਾ ਸੀ।
ਖਬਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਖਾੜਕੂ ਜਾਂ ਮਨੁੱਖੀ ਬੰਬ ਬਣਨ ਲਈ ਭੜਕਾਅ ਰਿਹਾ ਸੀ। ਅਧਿਕਾਰੀਆਂ ਮੁਤਾਬਕ ਪਾਕਿਸਤਾਨ ਅੰਮ੍ਰਿਤਪਾਲ ਸਿੰਘ ਵਰਗੇ ਵਿਅਕਤੀਆਂ ਦੀ ਸਹਾਇਤਾ ਨਾਲ ਭਾਰਤ ਅੰਦਰ ਹਾਲਾਤ ਵਿਗਾੜਨ ਦੀ ਕੋਸ਼ਿਸ਼ ’ਚ ਹੈ ਤਾਂ ਜੋ ਆਪਣੇ ਲੋਕਾਂ ਦਾ ਮੰਦੇ ਹਾਲਤ ਤੋਂ ਧਿਆਨ ਵੰਡਾਇਆ ਜਾ ਸਕੇ। ਅਧਿਕਾਰੀਆਂ ਨੇ ਕਿਹਾ ਕਿ ਕਈ ਹਥਿਆਰਾਂ ਤੇ ਗੋਲੀ-ਸਿੱਕੇ ’ਤੇ ਆਨੰਦਪੁਰ ਖਾਲਸਾ ਫਰੰਟ ਲਿਖਿਆ ਹੋਇਆ ਸੀ।
ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ 'ਤੇ ਨਾਕਾਬੰਦੀ
ਉਧਰ ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਵਿੱਚ ਵੀ ਫੋਰਸ ਤਾਇਨਾਤ ਹੈ। ਪੰਜਾਬ ਦੀਆਂ ਜੰਮੂ-ਕਸ਼ਮੀਰ ਤੇ ਹਿਮਾਚਲ ਨਾਲ ਲੱਗਦੀਆਂ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਦੋਵਾਂ ਨੇ ਚਿੱਟੇ ਰੰਗ ਦੀ ਮਰਸੀਡੀਜ਼ ਕਾਰ ਸਮੇਤ ਆਤਮ ਸਮਰਪਣ ਕਰ ਦਿੱਤਾ ਹੈ। ਇਸ ਮਰਸੀਡੀਜ਼ ਕਾਰ ਦੀ ਵਰਤੋਂ ਅੰਮ੍ਰਿਤਪਾਲ ਕਰਦਾ ਸੀ।
Punjab Breaking Live: ਕੁਝ ਵੱਡੀਆਂ ਤਾਕਤਾਂ ਹਰ ਵੇਲੇ ਸਿੱਖ ਨੌਜਵਾਨਾਂ ਨੂੰ ਦਿਸ਼ਾਹੀਣ ਕਰਕੇ ਬਲੀ ਦਾ ਬੱਕਰਾ ਬਣਾਉਣ ਦੀ ਤਾਕ 'ਚ ਰਹਿੰਦੀਆਂ: ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਹਾਲਾਤ ਉੱਪਰ ਗੰਭੀਰ ਚਿੰਤਾ ਜਾਹਿਰ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
Amritsar News: ਸਿੱਖਾਂ ਤੇ ਪੰਜਾਬ ਨੂੰ ਕੌਮਾਂਤਰੀ ਪੱਧਰ 'ਤੇ ਬਦਨਾਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ
ਪੰਥ ਸੇਵਕ ਜੁਝਾਰੂ ਜਥੇਬੰਦੀ ਦੇ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਇੱਕ ਮਿੱਥੇ ਪ੍ਰੋਗਰਾਮ ਤਹਿਤ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਖ ਲੀਡਰਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਵੀ ਇਸ ਪੰਜਾਬ ਤੇ ਸਿੱਖ ਵਿਰੋਧੀ ਵਿਉਂਤਬੰਦੀ ਵਿੱਚ ਮੋਹਰੇ ਦੀ ਭੂਮਿਕਾ ਨਿਭਾਅ ਰਹੀ ਹੈ।
ਅਸਲਾ ਰੱਖਣ ਵਾਲਿਆਂ 'ਤੇ ਸਖਤੀ, ਜਲੰਧਰ 'ਚ 538 ਲਾਇਸੈਂਸ ਰੱਦ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।
ਸੀਐਮ ਭਗਵੰਤ ਮਾਨ 'ਤੇ ਭੜਕੇ ਸੁਖਪਾਲ ਖਹਿਰਾ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਸੁਰੱਖਿਆ ਏਜੰਸੀਆਂ ਦੇ ਵੱਡੇ ਐਕਸ਼ਨ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਪਾਲ ਖਹਿਰਾ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ ਦੇ ਇਲਜ਼ਾਮ ਲਾਉਂਦਿਆਂ ਕਿਹਾ ਹੈ ਕਿ ਸੀਐਮ ਭਗੰਵਤ ਮਾਨ ਨੇ ਆਪਣੇ ਆਪ ਨੂੰ ਅਯੋਗ ਤੇ ਅਕੁਸ਼ਲ ਸੀਐਮ ਸਾਬਤ ਕੀਤਾ ਹੈ।
I’m saddened that @BhagwantMann has turned Punjab into a police state rendering himself as a total incompetent & inefficient Cm! He’s leaving our sikh youth at d mercy of center to be charged under draconian laws like UAPA & flown to far off states for which he should be ashamed pic.twitter.com/FiJFvIrdW7
— Sukhpal Singh Khaira (@SukhpalKhaira) March 20, 2023
ਅੰਮ੍ਰਿਤਪਾਲ ਸਿੰਘ 'ਤੇ ਹੇਟ ਸਪੀਚ ਤੋਂ ਲੈ ਕੇ ਅਗਵਾ ਕਰਨ ਤੱਕ ਦੇ ਮਾਮਲੇ ਦਰਜ
'ਵਾਰਿਸ ਪੰਜਾਬ ਦੇ' ਦੇ ਮੁਖੀ ਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਅੱਜ ਤੀਜੇ ਦਿਨ ਵੀ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸੇ ਦੌਰਾਨ ਜਥੇਬੰਦੀ ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਦਾ ਫਰਜੀ ਐਨਕਾਊਂਟਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਸੋਮਵਾਰ ਨੂੰ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ ਹੈ।