Punjab Breaking News LIVE: ਸੁਰੱਖਿਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਖੁਲਾਸਾ, ਪੰਜਾਬ 'ਚ ਅੱਜ ਵੀ ਨਹੀਂ ਚੱਲੇਗਾ ਇੰਟਰਨੈੱਟ,
Punjab Breaking News LIVE: ਸੁਰੱਖਿਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਖੁਲਾਸਾ, ਪੰਜਾਬ 'ਚ ਅੱਜ ਵੀ ਨਹੀਂ ਚੱਲੇਗਾ ਇੰਟਰਨੈੱਟ, ਲੰਡਨ 'ਚ ਤਿਰੰਗਾ ਉਤਾਰੇ ਜਾਣ 'ਤੇ ਭੜਕੇ ਮਨਜਿੰਦਰ ਸਿਰਸਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਹਾਲਾਤ ਉੱਪਰ ਗੰਭੀਰ ਚਿੰਤਾ ਜਾਹਿਰ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਪੰਥ ਸੇਵਕ ਜੁਝਾਰੂ ਜਥੇਬੰਦੀ ਦੇ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਇੱਕ ਮਿੱਥੇ ਪ੍ਰੋਗਰਾਮ ਤਹਿਤ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਖ ਲੀਡਰਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਵੀ ਇਸ ਪੰਜਾਬ ਤੇ ਸਿੱਖ ਵਿਰੋਧੀ ਵਿਉਂਤਬੰਦੀ ਵਿੱਚ ਮੋਹਰੇ ਦੀ ਭੂਮਿਕਾ ਨਿਭਾਅ ਰਹੀ ਹੈ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਸੁਰੱਖਿਆ ਏਜੰਸੀਆਂ ਦੇ ਵੱਡੇ ਐਕਸ਼ਨ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਪਾਲ ਖਹਿਰਾ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ ਦੇ ਇਲਜ਼ਾਮ ਲਾਉਂਦਿਆਂ ਕਿਹਾ ਹੈ ਕਿ ਸੀਐਮ ਭਗੰਵਤ ਮਾਨ ਨੇ ਆਪਣੇ ਆਪ ਨੂੰ ਅਯੋਗ ਤੇ ਅਕੁਸ਼ਲ ਸੀਐਮ ਸਾਬਤ ਕੀਤਾ ਹੈ।
'ਵਾਰਿਸ ਪੰਜਾਬ ਦੇ' ਦੇ ਮੁਖੀ ਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਅੱਜ ਤੀਜੇ ਦਿਨ ਵੀ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸੇ ਦੌਰਾਨ ਜਥੇਬੰਦੀ ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਦਾ ਫਰਜੀ ਐਨਕਾਊਂਟਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਸੋਮਵਾਰ ਨੂੰ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ ਹੈ।
'ਵਾਰਿਸ ਪੰਜਾਬ ਦੇ' ਚੀਫ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 'ਤੇ ਕਾਰਵਾਈ ਤੋਂ ਬਾਅਦ ਬਰਤਾਨੀਆ 'ਚ ਖਲਬਲੀ ਮਚ ਗਈ ਹੈ। ਐਤਵਾਰ ਨੂੰ ਖਾਲਿਸਤਾਨ ਸਮਰਥਕਾਂ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਅਹਾਤੇ ਵਿੱਚ ਹੰਗਾਮਾ ਕੀਤਾ। ਇਸ ਦੌਰਾਨ ਤਿਰੰਗਾ ਉਤਾਰ ਕੇ ਸੁੱਟ ਦਿੱਤਾ ਗਿਆ। ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਇਸ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਕੱਲ੍ਹ ਤੱਕ ਬੰਦ ਰਹਿਣਗੀਆਂ। ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਸਮਾਂ ਕੱਲ੍ਹ ਤੱਕ ਵਧਾ ਦਿੱਤਾ ਹੈ। ਪੰਜਾਬ ਅੰਦਰ ਸ਼ਨੀਵਾਰ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਪੁਲਿਸ ਦੀ ਕਾਰਵਾਈ ਕਰਕੇ ਇਹ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ।
ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਵਿੱਚ ਵੀ ਫੋਰਸ ਤਾਇਨਾਤ ਹੈ। ਪੰਜਾਬ ਦੀਆਂ ਜੰਮੂ-ਕਸ਼ਮੀਰ ਤੇ ਹਿਮਾਚਲ ਨਾਲ ਲੱਗਦੀਆਂ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਦੋਵਾਂ ਨੇ ਚਿੱਟੇ ਰੰਗ ਦੀ ਮਰਸੀਡੀਜ਼ ਕਾਰ ਸਮੇਤ ਆਤਮ ਸਮਰਪਣ ਕਰ ਦਿੱਤਾ ਹੈ। ਇਸ ਮਰਸੀਡੀਜ਼ ਕਾਰ ਦੀ ਵਰਤੋਂ ਅੰਮ੍ਰਿਤਪਾਲ ਕਰਦਾ ਸੀ।
ਪਿਛੋਕੜ
Punjab News : ਪੰਜਾਬ ਵਿੱਚ ਚੱਲ ਰਿਹਾ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਬਠਿੰਡਾ ਦੇ ਇਮਾਨ ਸਿੰਘ ਖੇੜਾ ਨਾਮਕ ਵਿਅਕਤੀ ਨੇ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ, ਪੁਲਿਸ ਕਮਿਸ਼ਨਰ, ਜਲੰਧਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਅਤੇ ਦੋਵਾਂ ਜ਼ਿਲ੍ਹਿਆਂ ਦੇ ਹੋਰ ਪੁਲਿਸ ਅਧਿਕਾਰੀਆਂ ਨੂੰ ਧਿਰ ਵਜੋਂ ਉਲਝਾ ਕੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਪੰਜਾਬ ਪੁਲਿਸ ਦੀ ਗੈਰ-ਕਾਨੂੰਨੀ ਹਿਰਾਸਤ ਵਿੱਚ ਹੈ। ਉਨ੍ਹਾਂ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਪੁਲਿਸ ਅਧਿਕਾਰੀਆਂ ਨੂੰ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਜਾਣ।
'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਬਣਾਉਣ ਲਈ ਵੱਡੀ ਯੋਜਨਾ ਨੂੰ ਦੇ ਰਿਹਾ ਸੀ ਅੰਜਾਮ
'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਬਣਾਉਣ ਲਈ ਵੱਡੀ ਯੋਜਨਾ ਨੂੰ ਅੰਜਾਮ ਦੇ ਰਿਹਾ ਸੀ। ਸੁਰੱਖਿਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਤਿਆਰ ਮਿਸਲ ’ਚ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨਸ਼ਾ ਛੁਡਾਊ ਕੇਂਦਰਾਂ ਤੇ ਇੱਕ ਗੁਰਦੁਆਰੇ ਨੂੰ ਹਥਿਆਰ ਰੱਖਣ ਤੇ ਨੌਜਵਾਨਾਂ ਨੂੰ ਫਿਦਾਈਨ ਹਮਲਿਆਂ ਵਾਸਤੇ ਤਿਆਰ ਕਰ ਰਿਹਾ ਸੀ।
ਖਬਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਖਾੜਕੂ ਜਾਂ ਮਨੁੱਖੀ ਬੰਬ ਬਣਨ ਲਈ ਭੜਕਾਅ ਰਿਹਾ ਸੀ। ਅਧਿਕਾਰੀਆਂ ਮੁਤਾਬਕ ਪਾਕਿਸਤਾਨ ਅੰਮ੍ਰਿਤਪਾਲ ਸਿੰਘ ਵਰਗੇ ਵਿਅਕਤੀਆਂ ਦੀ ਸਹਾਇਤਾ ਨਾਲ ਭਾਰਤ ਅੰਦਰ ਹਾਲਾਤ ਵਿਗਾੜਨ ਦੀ ਕੋਸ਼ਿਸ਼ ’ਚ ਹੈ ਤਾਂ ਜੋ ਆਪਣੇ ਲੋਕਾਂ ਦਾ ਮੰਦੇ ਹਾਲਤ ਤੋਂ ਧਿਆਨ ਵੰਡਾਇਆ ਜਾ ਸਕੇ। ਅਧਿਕਾਰੀਆਂ ਨੇ ਕਿਹਾ ਕਿ ਕਈ ਹਥਿਆਰਾਂ ਤੇ ਗੋਲੀ-ਸਿੱਕੇ ’ਤੇ ਆਨੰਦਪੁਰ ਖਾਲਸਾ ਫਰੰਟ ਲਿਖਿਆ ਹੋਇਆ ਸੀ।
ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ 'ਤੇ ਨਾਕਾਬੰਦੀ
ਉਧਰ ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਵਿੱਚ ਵੀ ਫੋਰਸ ਤਾਇਨਾਤ ਹੈ। ਪੰਜਾਬ ਦੀਆਂ ਜੰਮੂ-ਕਸ਼ਮੀਰ ਤੇ ਹਿਮਾਚਲ ਨਾਲ ਲੱਗਦੀਆਂ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਦੋਵਾਂ ਨੇ ਚਿੱਟੇ ਰੰਗ ਦੀ ਮਰਸੀਡੀਜ਼ ਕਾਰ ਸਮੇਤ ਆਤਮ ਸਮਰਪਣ ਕਰ ਦਿੱਤਾ ਹੈ। ਇਸ ਮਰਸੀਡੀਜ਼ ਕਾਰ ਦੀ ਵਰਤੋਂ ਅੰਮ੍ਰਿਤਪਾਲ ਕਰਦਾ ਸੀ।
- - - - - - - - - Advertisement - - - - - - - - -