Punjab Breaking News Live: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਕਿਸਾਨ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਦੇ ਕੈਬਿਨਾਂ ਨੂੰ ਲਾਉਣਗੇ ਤਾਲਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਅੱਜ

Punjab Breaking News Live: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਕਿਸਾਨ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਦੇ ਕੈਬਿਨਾਂ ਨੂੰ ਲਾਉਣਗੇ ਤਾਲਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਅੱਜ

ABP Sanjha Last Updated: 30 Jun 2024 12:34 PM
Punjab By Poll: ਦਲਜੀਤ ਕਲਸੀ ਨੇ ਡੇਰਾ ਬਾਬਾ ਨਾਨਕ ਤੋਂ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ, NSA ਤਹਿਤ ਡਿਬਰੂਗੜ੍ਹ ਜੇਲ੍ਹ 'ਚ ਬੰਦ

Punjab By Poll: ਡਿਬਰੂਗੜ੍ਹ ਜੇਲ 'ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਥੀਆਂ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀਆਂ ਧਾਰਾਵਾਂ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਦਲਜੀਤ ਸਿੰਘ ਕਲਸੀ ਅਤੇ ਕੁਲਵੰਤ ਸਿੰਘ ਰਾਊਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਇੱਕ ਹੋਰ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਪਹਿਲਾਂ ਹੀ ਇਸ ਦਾ ਐਲਾਨ ਕਰ ਚੁੱਕੇ ਹਨ।

ਤੇਜ਼ ਰਫ਼ਤਾਰ ਰੇਸਰ ਬਾਇਕਰ ਨੇ ਐਕਟਿਵਾ ਨੂੰ ਮਾਰੀ ਜ਼ੋਰਦਾਰ ਟੱਕਰ, 2 ਜਣਿਆਂ ਦੀ ਮੌਤ, ਇੱਕ ਜ਼ਖ਼ਮੀ

Ludhiana News: ਸਮਰਾਲਾ ਨੇੜੇ ਐਤਵਾਰ ਨੂੰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿੱਚ ਇਕ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੈਡੋਂ ਤੋਂ ਇਕ ਮਾਂ ਅਤੇ ਉਸ ਦਾ ਪੁੱਤਰ ਸਮਰਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਉਹ ਕੁਝ ਸਮਾਨ ਘਰ ਭੁੱਲ ਗਏ ਅਤੇ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਲਈ ਮੁੜੇ ਤਾਂ ਲੁਧਿਆਣਾ ਵਲੋਂ ਆ ਰਹੀ ਇਕ ਤੇਜ ਰਫਤਾਰ ਰੇਸਰ ਬਾਇਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਨਾਲ ਰੇਸਰ ਬਾਇਕਰ ਸਵਾਰ ਅਤੇ ਐਕਟਿਵਾ ਸਵਾਰ ਔਰਤ ਦੀ ਮੋਕੇ 'ਤੇ ਹੀ ਮੌਤ ਹੋ ਗਈ। ਜਦਕਿ ਐਕਟਿਵਾ ਚਲਾ ਰਿਹਾ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਗਿਆ।

Farmers Protest: ਸ਼ੰਭੂ ਬਾਰਡਰ 'ਤੇ ਪਹੁੰਚ ਗਏ ਜੰਮੂ-ਕਸ਼ਮੀਰ ਦੇ ਕਿਸਾਨ, ਪੰਜਾਬੀਆਂ ਦੀ ਹਿੰਮਤ ਨੂੰ ਸਲਾਮ

Farmers Protest: ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਪਿਛਲੇ 138 ਦਿਨਾਂ ਤੋਂ ਡੇਰੇ ਲਾਈ ਬੈਠੇ ਕਿਸਾਨਾਂ ਦੀ ਹਮਾਇਤ ਲਈ ਜੰਮੂ-ਕਸ਼ਮੀਰ ਤੋਂ ਕਿਸਾਨ ਪਹੁੰਚੇ। ਗਰਮੀ ਦੇ ਕਹਿਰ ਵਿੱਚ ਡਟੇ ਕਿਸਾਨਾਂ ਦੀ ਹਿੰਮਤ ਨੂੰ ਜੰਮੂ-ਕਸ਼ਮੀਰ ਦੇ ਕਿਸਾਨਾਂ ਨੇ ਸਲਾਮ ਕੀਤਾ। ਉਨ੍ਹਾਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਡਟਣ ਦਾ ਭਰੋਸਾ ਦੁਆਇਆ।

Summer Vacation: ਗਰਮੀਆਂ ਦੀਆਂ ਛੁੱਟੀਆਂ 'ਚ ਹੋਏਗਾ ਵਾਧਾ? ਪੰਜਾਬ ਤੇ ਚੰਡੀਗੜ੍ਹ ਵਿੱਚ ਸਕੂਲ ਖੁੱਲ੍ਹਣ ਬਾਰੇ ਵੱਡਾ ਅਪਡੇਟ

Punjab School Summer Vacation Extension: ਪੰਜਾਬ ਤੇ ਚੰਡੀਗੜ੍ਹ ਵਿੱਚ ਗਰਮੀਆਂ ਦੀਆਂ ਛੁੱਟੀਆਂ ਅੱਜ ਖਤਮ ਹੋ ਰਹੀਆਂ ਹਨ। ਇਸ ਲਈ ਭਲਕੇ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ। ਗਰਮੀ ਦੇ ਮੌਸਮ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਨਾਲ-ਨਾਲ ਮਾਪੇ ਵੀ ਛੁੱਟੀਆਂ ਵਿੱਚ ਵਾਧੇ ਦੀ ਉਮੀਦ ਕਰ ਰਹੇ ਸਨ ਪਰ ਹੁਣ ਇਸ ਵਿੱਚ ਕੋਈ ਵਾਧਾ ਨਹੀਂ ਹੋਵੇਗਾ ਕਿਉਂਕਿ ਮੌਸਮ ਆਮ ਵਾਂਗ ਹੋ ਰਿਹਾ ਹੈ। ਇਸ ਬਾਰੇ ਸਰਕਾਰ ਵੱਲੋਂ ਕੋਈ ਅਪਡੇਟ ਜਾਰੀ ਨਹੀਂ ਕੀਤਾ ਗਿਆ।

ਪਿਛੋਕੜ

Punjab Breaking News Live 30 June 2024 : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਐਤਵਾਰ ਸਵੇਰੇ 11 ਵਜੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਾ ਦੇਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਜਾਮ ਕਰਕੇ ਰੱਖਿਆ ਹੋਇਆ ਹੈ। 6 ਲੱਖ ਤੋਂ ਵੱਧ ਡਰਾਈਵਰ ਟੈਕਸ ਅਦਾ ਕੀਤੇ ਬਿਨਾਂ ਇਸ ਤੋਂ ਲੰਘ ਚੁੱਕੇ ਹਨ। ਲੋਕਾਂ ਨੇ ਕਰੀਬ 16 ਕਰੋੜ ਰੁਪਏ ਦੀ ਬਚਤ ਕੀਤੀ ਹੈ।


Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਰਹੇਗਾ ਬੰਦ, ਕਿਸਾਨ ਕੈਬਿਨਾਂ ਨੂੰ ਲਾਉਣਗੇ ਤਾਲਾ, ਲੋਕਾਂ ਨੂੰ ਕੀਤੀ ਆਹ ਅਪੀਲ


Jalandhar News : ਜਲੰਧਰ 'ਚ ਅੱਜ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਰੋਸ ਮਾਰਚ ਕੱਢਿਆ ਜਾਵੇਗਾ। ਇਹ ਪ੍ਰਦਰਸ਼ਨ ਪੁਰਾਣੀ ਪੈਨਸ਼ਨ ਬਹਾਲ ਕਰਨ, ਪੁਰਾਣੇ ਤਨਖਾਹ ਸਕੇਲ, ਏ.ਸੀ.ਪੀ ਸਕੀਮ, ਪੇਂਡੂ ਭੱਤਾ ਅਤੇ ਸਰਹੱਦੀ ਖੇਤਰ ਭੱਤੇ ਸਮੇਤ ਕੱਟੇ ਹੋਏ ਭੱਤੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੀਤਾ ਜਾਵੇਗਾ।  ਪੰਜਾਬ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਸ਼ਨੀਵਾਰ ਨੂੰ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੇ ਮਸਲੇ ਸਮੇਂ ਸਿਰ ਹੱਲ ਨਹੀਂ ਹੋਣ ਦਿੱਤੇ। ਇਸ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਰੋਸ ਹੈ। ਇਸ ਤੋਂ ਬਾਅਦ ਹੀ 30 ਜੂਨ ਯਾਨੀ ਅੱਜ ਸਵੇਰੇ 11 ਵਜੇ ਸ਼ੁਰੂ ਕੀਤਾ ਜਾਵੇਗਾ। ਜ਼ਿਲ੍ਹਾ ਆਗੂਆਂ ਦਾ ਵੱਡਾ ਕਾਫਲਾ ਜਥੇਬੰਦੀ ਦੇ ਝੰਡੇ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਉਨ੍ਹਾਂ ਦੇ ਨਾਂ ’ਤੇ ਰੋਸ ਮੁਜ਼ਾਹਰਾ ਕਰੇਗਾ।


Jalandhar News : ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਅੱਜ, ਮੁੱਖ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮਾਰਚ


Punjab News: ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ ਵਸਨੀਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ 'ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।


Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.