(Source: ECI/ABP News/ABP Majha)
Punjab Breaking News LIVE : ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਾਂ ਲਈ ਅੱਜ ਪ੍ਰਚਾਰ ਹੋਵੇਗਾ ਖਤਮ, ਮੁੱਖ ਮੰਤਰੀ ਭਗਵੰਤ ਮਾਨ ਨੇ ਰਾਮਨਵਮੀ ਦੀਆਂ ਦਿੱਤੀਆਂ ਮੁਬਾਰਕਾਂ, ਲੁਧਿਆਣਾ ਵਿੱਚ ਵਾਪਰਿਆ ਦਰਦਨਾਕ ਹਾਦਸਾ
Punjab Breaking News LIVE : ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਾਂ ਲਈ ਅੱਜ ਪ੍ਰਚਾਰ ਹੋਵੇਗਾ ਖਤਮ, ਮੁੱਖ ਮੰਤਰੀ ਭਗਵੰਤ ਮਾਨ ਨੇ ਰਾਮਨਵਮੀ ਦੀਆਂ ਦਿੱਤੀਆਂ ਮੁਬਾਰਕਾਂ, ਲੁਧਿਆਣਾ ਵਿੱਚ ਵਾਪਰਿਆ ਦਰਦਨਾਕ ਹਾਦਸਾ
LIVE
Background
Punjab Breaking News LIVE : ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਪ੍ਰਚਾਰ ਬੁੱਧਵਾਰ (17 ਅਪ੍ਰੈਲ 2024) ਨੂੰ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਵੋਟਿੰਗ ਤੋਂ 48 ਘੰਟੇ ਪਹਿਲਾਂ ਜਨਤਕ ਮੀਟਿੰਗਾਂ, ਰੋਡ ਸ਼ੋਅ ਅਤੇ ਰੈਲੀ ਕੱਢਣ 'ਤੇ ਪਾਬੰਦੀ ਰਹੇਗੀ। ਚੋਣ ਪ੍ਰਚਾਰ ਦੇ ਆਖਰੀ ਦਿਨ ਪੀਐਮ ਮੋਦੀ, ਅਮਿਤ ਸ਼ਾਹ, ਰਾਹੁਲ ਗਾਂਧੀ ਚੋਣ ਲੜਾਈ ਜਿੱਤਣ ਲਈ ਆਪਣੀ ਪੂਰੀ ਤਾਕਤ ਲਗਾਉਣਗੇ। ਪਹਿਲੇ ਪੜਾਅ 'ਚ 21 ਸੂਬਿਆਂ ਦੀਆਂ 102 ਸੀਟਾਂ 'ਤੇ ਵੋਟਾਂ ਪੈਣਗੀਆਂ।
Cm Bhagwant Mann: ਅੱਜ ਦੇਸ਼ ਭਰ ਵਿੱਚ ਰਾਮਨਵਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈਕੇ ਅੱਜ ਪੂਰੇ ਪੰਜਾਬ ਵਿੱਚ ਛੁੱਟੀ ਵੀ ਉਲੀਕੀ ਗਈ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਰਾਮਨਵਮੀ ਦੀਆਂ ਵਧਾਈਆਂ ਦਿੱਤੀਆਂ ਹਨ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਮਨਵਮੀ 'ਤੇ ਦਿੱਤੀਆਂ ਮੁਬਾਰਕਾਂ
ਲੁਧਿਆਣਾ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਬੱਸ ਸਟੈਂਡ ਦੇ ਬਾਹਰ ਸਰਕਾਰੀ ਬੱਸ ਦੀਆਂ ਬਰੇਕਾਂ ਫੇਲ੍ਹ ਹੋਣ ਗਈਆਂ ਅਤੇ ਬੱਸ ਇੱਕ ਵਿਆਕਤੀ 'ਤੇ ਚੜ੍ਹ ਗਈ। ਹਾਦਸੇ ਵਿੱਚ ਵਿਅਕਤੀ ਨੂੰ ਬੁਰੀ ਤਰ੍ਹਾਂ ਦੇ ਨਾਲ ਕੁਚਲ ਦਿੱਤਾ ਗਿਆ। ਜਿਸ ਤੋਂ ਬਾਅਦ ਵਿਅਕਤੀ ਨੂੰ ਖੂਨ ਨਾਲ ਲੱਥਪੱਥ ਦੇਖ ਲੋਕਾਂ ਨੇ ਕਾਫ਼ੀ ਹੰਗਾਮਾ ਕੀਤਾ।
ਬੱਸ ਡਰਾਈਵਰ ਨੂੰ ਲੋਕਾਂ ਨੇ ਕਾਬੂ ਕਰ ਲਿਆ ਜਦਕਿ ਕੰਡਕਟਰ ਫਰਾਰ ਹੋ ਗਿਆ। ਬੱਸ ਦੀ ਲਪੇਟ ਵਿੱਚ ਆਏ ਵਿਅਕਤੀ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।
Punjab news: ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਕੱਟਣ ਤੋਂ ਬਾਅਦ ਭਾਜਪਾ ਦੇ ਸਾਬਕਾ ਸਾਂਸਦ ਵਿਜੈ ਸਾਂਪਲਾ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸਾਂਪਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਰਾਹੀਂ ਭਾਜਪਾ ਤੋਂ ਆਪਣੇ ਰਾਹ ਵਖਰੇ ਹੋਣ ਦਾ ਇਸ਼ਾਰਾ ਕੀਤਾ।
Sidhu Moose Wala: ਸਿੱਧੂ ਮੂਸੇਵਾਲਾ ਦੇ ਪਰਿਵਾਰ ਖਿਲਾਫ ਰਚੀ ਗਈ ਵੱਡੀ ਸਾਜ਼ਿਸ਼, ਪਿਤਾ ਬਲਕੌਰ ਸਿੰਘ ਨੇ ਦਰਜ ਕਰਵਾਈ FIR, ਜਾਣੋ ਮਾਮਲਾ
Sidhu Moose wala Family: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ, ਹਾਲਾਂਕਿ ਸਮੇਂ ਸਿਰ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਇਹ ਮਾਮਲਾ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਤੋਂ ਜਾਅਲੀ ਦਸਤਖਤਾਂ ਅਤੇ ਮੋਹਰਾਂ ਲਾ ਕੇ ਪੈਨਸ਼ਨ ਲੈਣ ਦਾ ਹੈ। ਸਰਪੰਚ ਦੇ ਪਤੀ ਬਕਲੌਰ ਸਿੰਘ ਦੀ ਸ਼ਿਕਾਇਤ ’ਤੇ ਮਾਨਸਾ ਦੇ ਥਾਣਾ ਸਿਟੀ 2 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Sangrur News: ਸਖਤੀ ਦੇ ਬਾਵਜੂਦ ਬਾਜ਼ਾਰਾਂ 'ਚ ਧੜੱਲੇ ਨਾਲ ਵਿਕ ਰਹੀਆਂ ਮਿਲਾਵਟੀ ਚੀਜ਼ਾਂ, ਹੁਣ ਦੁਕਾਨਕਾਰਾਂ ਨੂੰ ਠੋਕਿਆ ਲੱਖਾਂ ਰੁਪਏ ਜੁਰਮਾਨਾ
Sangrur News: ਸਰਕਾਰ ਦੀ ਸਖਤੀ ਦੇ ਬਾਵਜੂਦ ਬਾਜ਼ਾਰਾਂ ਵਿੱਚ ਮਿਲਾਵਟੀ ਚੀਜ਼ਾਂ ਧੜੱਲੇ ਨਾਲ ਵਿਕ ਰਹੀਆਂ ਹਨ। ਸੰਗਰੂਰ ਜ਼ਿਲ੍ਹੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਗਈ ਕਈ ਸੈਂਪਲ ਫੇਲ੍ਹ ਹੋ ਗਏ। ਸਿਹਤ ਵਿਭਾਗ ਨੇ ਵਿਕਰੇਤਾਵਾਂ ਨੂੰ 5 ਲੱਖ 37 ਹਜ਼ਾਰ ਰੁਪਏ ਜੁਰਮਾਨਾ ਠੋਕਿਆ ਹੈ। ਅਹਿਮ ਗੱਲ ਹੈ ਕਿ ਜਿਨ੍ਹਾਂ ਚੀਜ਼ਾਂ ਦੇ ਸੈਂਪਲ ਫੇਲ੍ਹ ਹੋਏ, ਉਨ੍ਹਾਂ ਵਿੱਚ ਖੁੱਲ੍ਹੀ ਚਟਨੀ, ਮਿਕਸਡ ਮਿਲਕ, ਪਨੀਰ, ਖੁੱਲ੍ਹਾ ਪਨੀਰ, ਗੋਲ ਗੱਪੇ ਦਾ ਪਾਣੀ ਆਦਿ ਵੀ ਸ਼ਾਮਲ ਸਨ।
Hemkunt Sahib: 25 ਮਈ ਤੋਂ ਆਰੰਭ ਹੋਏਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਇਸ ਵੇਲੇ 12 ਤੋਂ 15 ਫੁੱਟ ਤੱਕ ਬਰਫ
Hemkunt Sahib: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਜਾਏਗੀ। ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ। ਇਸ ਵੇਲੇ ਉੱਥੇ 12 ਤੋਂ 15 ਫੁੱਟ ਤੱਕ ਬਰਫ ਜੰਮੀ ਹੋਈ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ ਜਾਏਗਾ। ਭਾਰਤੀ ਫੌਜ ਦੇ ਜਵਾਨ ਬਰਫ ਕੱਟ ਕੇ ਸੰਗਤ ਲਈ ਰਸਤਾ ਤਿਆਰ ਕਰਨ ਲਈ 20 ਅਪਰੈਲ ਨੂੰ ਗੁਰਦੁਆਰਾ ਗੋਬਿੰਦ ਘਾਟ ਪੁੱਜ ਜਾਣਗੇ।
Ludhiana News: ਬੀਜੇਪੀ ਉਮੀਦਵਾਰਾਂ ਦੇ ਨਾਲ ਹੀ ਪਾਰਟੀ ਲੀਡਰਾਂ ਦੀ ਵੀ ਪਿੰਡਾਂ 'ਚ ਐਂਟਰੀ ਬੈਨ, ਸੰਯੁਕਤ ਕਿਸਾਨ ਮੋਰਚਾ ਦਾ ਐਲਾਨ
Ludhiana News: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮੋਰਚੇ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਵਿਰੋਧ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਲੰਘੇ ਦਿਨ ਹੋਈ ਸਾਂਝੀ ਮੀਟਿੰਗ ’ਚ ਭਾਜਪਾ ਉਮੀਦਵਾਰਾਂ ਦੇ ਨਾਲ-ਨਾਲ ਇਸ ਪਾਰਟੀਆਂ ਦੇ ਆਗੂਆਂ ਦਾ ਵੀ ਪਿੰਡਾਂ ’ਚ ਆਉਣ ’ਤੇ ਵਿਰੋਧ ਕਰਨ ਤੇ ਪਿੰਡਾਂ ’ਚ ਨਾ ਵੜਨ ਦੇਣ ਦਾ ਅਹਿਦ ਦੁਹਰਾਇਆ ਗਿਆ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਬੁਰਜ ਗਿੱਲ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਬੀਕੇਯੂ (ਕਾਦੀਆਂ) ਤੇ ਬੀਕੇਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨਾਂ ਨੇ ਮੀਟਿੰਗ ’ਚ ਹਿੱਸਾ ਲਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਤਰਲੋਚਨ ਸਿੰਘ ਬਰਮੀ, ਗੁਰਜੀਤ ਸਿੰਘ ਗਿੱਲ ਤੇ ਜੋਗਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਹਰ ਪਿੰਡ ਤੇ ਸ਼ਹਿਰ ’ਚ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ।
Bathinda Lok Sabha: ਮਾਨਸਾ 'ਚ ਲੋਕਾਂ ਨੇ ਘੇਰ ਲਿਆ AAP ਉਮੀਦਵਾਰ ! ਅਜਿਹਾ ਸਵਾਲ ਪੁੱਛਿਆ ਕਿ ਭਾਸ਼ਣ ਅੱਧ ਵਿਚਾਲੇ ਛੱਡ ਸਟੇਜ ਤੋਂ ਹੇਠਾਂ ਉੱਤਰੇ
Bathinda Lok Sabha Seat: ਲੋਕ ਸਭਾ ਚੋਣਾਂ ਲਈ ਹਰ ਉਮੀਦਵਾਰ ਵੱਲੋਂ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ 13 ਉਮੀਦਵਾਰਾਂ 'ਚੋਂ 9 ਸੀਟਿੰਗ MLA ਨੂੰ ਟਿਕਟ ਦਿੱਤੀ ਹੈ। ਜਿਹਨਾਂ ਵਿੱਚ 5 ਕੈਬਨਿਟ ਮੰਤਰੀ ਹਨ। ਇਸੇ ਤਹਿਤ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਚੋਣ ਮੈਦਾਨ 'ਚ ਉਤਾਰਿਆ ਹੋਇਆ। ਬਠਿੰਡਾ ਸੀਟ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਮਾਨਸਾ ਦੇ ਭੀਖੀ ਬਲਾਕ ਦੇ ਪਿੰਡ ਧਲੇਵਾ ਵਿੱਚ ਬੀਤੇ ਦਿਨ ਮੀਟਿੰਗ ਕਰਨ ਪਹੁੰਚੇ ਸਨ। ਇਸ ਦੌਰਾਨ ਇੱਕ ਪਿੰਡ ਵਾਸੀ ਨੇ ਖੇਤਬਾੜੀ ਮੰਤਰੀ ਨੂੰ ਸਵਾਲ ਕੀਤਾ, ਖੁੱਡੀਆਂ ਸਾਹਿਬ! ਮਾਨਸਾ ਵਾਸੀਆਂ ਨੇ ਕਿਹੜੀ ਗਲਤੀ ਕੀਤੀ? ਅਸੀਂ ਡਾ. ਵਿਜੇ ਸਿੰਗਲਾ ਨੂੰ 1 ਲੱਖ 25 ਹਜ਼ਾਰ ਵੋਟਾਂ ਨਾਲ ਜਿਤਾ ਕੇ ਮੰਤਰੀ ਬਣਾਇਆ ਤੇ ਫਿਰ ਤੁਸੀਂ ਇਸ ਇਮਾਨਦਾਰ ਬੰਦੇ ਨੂੰ ਜੇਲ 'ਚ ਡੱਕ ਦਿੱਤਾ। ਜਦਕਿ ਬਦਲੀਆਂ ਲਈ ਡੇਢ-ਡੇਢ ਲੱਖ ਰੁਪਏ ਲੈਣ ਵਾਲੇ ਤੁਹਾਡੇ ਸੱਜੇ ਖੱਬੇ ਬੈਠੇ ਹੋਏ ਹਨ। ਇਹਨਾਂ ਬੰਦਿਆਂ ਦੀ ਵੀਡੀਓ ਵੀ ਮੰਤਰੀ ਨੂੰ ਚਲਾ ਕੇ ਦਿਖਾਈ ਗਈ।