BREAKING NEWS: ਕਿਸਾਨ ਅੰਦੋਲਨ ਹੋਰ ਭਖਿਆ, ਕੈਪਟਨ ਨੇ ਬੁਲਾਈ ਮੀਟਿੰਗ, ਪੜ੍ਹੋ 20 ਨਵੰਬਰ ਦੀਆਂ ਵੱਡੀਆਂ ਖਬਰਾਂ
'ਏਬੀਪੀ ਸਾਂਝਾ' 'ਤੇ ਹਰ ਤਾਜ਼ਾ ਅਪਡੇਟ ਵੇਖੋ।
ਏਬੀਪੀ ਸਾਂਝਾ
Last Updated:
20 Nov 2020 03:48 PM
ਕਿਸਾਨ ਜਥੇਬੰਦੀਆਂ (Farmers Organizations) ਦੇ ਤਾਜ਼ਾ ਐਲਾਨ ਮਗਰੋਂ ਸਰਕਾਰਾਂ ਘਬਰਾ ਗਈ ਹਨ। ਕਿਸਾਨਾਂ ਦੇ ਤੇਵਰ ਵੇਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੀ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਮਿਲਣ ਜਾ ਰਹੇ ਹਨ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੀ ਕਿਸਾਨਾਂ ਦੇ ਰੌਂਅ ਨੂੰ ਵੇਖਦਿਆਂ ਨਰਮ ਹੋਈ ਹੈ। ਇਸ ਲਈ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਜਲਦ ਹੀ ਪੰਜਾਬ ਵਿੱਚ ਮਾਲ ਗੱਡੀਆਂ (Goods Train) ਵੀ ਚਲਾਈਆਂ ਜਾ ਸਕਦੀਆਂ ਹਨ।
ਲੋਕ ਇਨਸਾਫ਼ ਪਾਰਟੀ (Lok insaaf PArty) ਦੇ ਮੁਖੀ ਸਿਮਰਜੀਤ ਬੈਂਸ (Simarjit Bains) ਖ਼ਿਲਾਫ਼ ਬੀਤੇ ਦਿਨ ਲੱਗੇ ਬਲਾਤਕਾਰ ਦੇ ਇਲਜ਼ਾਮਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਯੂਥ ਅਕਾਲੀ ਦਲ (Youth Akali Dal) ਵੱਲੋਂ ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਗਈ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਅਕਾਲੀ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸ ਦਈਏ ਕਿ ਇਸ ਮਾਮਲੇ 'ਚ ਪੁਲਿਸ ਨੇ ਯੂਥ ਅਕਾਲੀ ਦਲ ਦੇ ਲਗਪਗ 25 ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਡੈਮੋਕ੍ਰੇਟਿਕ ਪਾਰਟੀ ਦੇ ਜੋਅ ਬਾਇਡਨ ਨੇ ਰਿਪਬਲੀਕਨ ਪਾਰਟੀ ਦੇ ਗੜ੍ਹ ਜਾਰਜੀਆ ਤੋਂ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਬਾਇਡਨ 1992 ਤੋਂ ਬਾਅਦ ਇਸ ਖਾਸ ਰਾਜ ਨੂੰ ਜਿੱਤਣ ਵਾਲੇ ਪਹਿਲੇ ਡੈਮੋਕ੍ਰੇਟ ਬਣ ਗਏ ਹਨ। 7 ਨਵੰਬਰ ਨੂੰ ਬਾਇਡਨ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦਾ ਐਲਾਨ ਕੀਤਾ ਸੀ। ਹਾਲਾਂਕਿ, ਟਰੰਪ ਨੇ ਅਜੇ ਤਕ ਹਾਰ ਸਵੀਕਾਰ ਨਹੀਂ ਕੀਤੀ ਹੈ ਤੇ ਵੋਟਿੰਗ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਅਦਾਲਤ 'ਚ ਚੁਣੌਤੀ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਉਨ੍ਹਾਂ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨਗੇ ਜੋ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਨੇ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਦਾ ਫੈਸਲਾ ਕੀਤਾ ਹੈ।
ਹਰਿਆਣਾ ਦੇ ਗ੍ਰਹਿ ਮੰਤਰੀ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਖੁਦ ਨੂੰ ਵਲੰਟੀਅਰ ਵਜੋਂ ਕੋਵੈਕਸਿਨ ਦਾ ਟੀਕਾ ਲਵਾਇਆ ਹੈ। ਸੂਬੇ ਵਿਚ ਕੋਰੋਨਾਵਾਇਰਸ ਤੋਂ ਬਚਾਉਣ ਲਈ ਭਾਰਤ ਬਾਇਓਟੈਕ ਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਕੌਂਸਲ ਦੀ ਦਵਾਈ ਕੋਵੈਕਸਿਨ ਦੀ ਤੀਜੇ ਪੜਾਅ ਟ੍ਰਾਈਲ ਸ਼ੁਰੂ ਹੋ ਗਏ ਹਨ। ਸਿਹਤ ਮੰਤਰੀ ਅਨਿਲ ਵਿਜ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਉਹ ਪਹਿਲਾਂ ਕੋਵਿਕਿਨ ਟੈਸਟ ਵਿੱਚ ਵਾਲੰਟੀਅਰ ਵਜੋਂ ਡਾਕਟਰਾਂ ਦੀ ਨਿਗਰਾਨੀ ਹੇਠ ਆਪਣੇ ਆਪ ਨੂੰ ਟੀਕਾ ਲਵਾਉਣਗੇ।
ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੈਪਟਨ ਈਡੀ ਦੀ ਕਾਰਵਾਈ ਤੋਂ ਘਬਰਾ ਗਈ ਹੈ ਤੇ ਹੁਣ ਪੰਜਾਬ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਨੂੰ ਖੁਸ਼ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੋਦੀ ਸਰਕਾਰ ਦੀ ਪੂਰਕ ਬਣ ਕੇ ਕੰਮ ਕਰ ਰਹੀ ਹੈ। ਪੰਧੇਰ ਨੇ ਕਿਹਾ ਕਿ ਕੇਂਦਰ ਨਾਲੋਂ ਜ਼ਿਆਦਾ ਪੰਜਾਬ ਸਰਕਾਰ ਸੂਬੇ 'ਚ ਪੈਸੰਜਰ ਗੱਡੀਆਂ ਚਲਾਉਣ ਲਈ ਤਰਲੋਮੱਛੀ ਹੋ ਰਹੀ ਹੈ ਤੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਹੋ ਰਹੀ ਹੈ। ਇਸ ਨੂੰ ਸੂਬੇ ਦੇ ਕਿਸਾਨ ਤੇ ਲੋਕ ਕਾਮਯਾਬ ਨਹੀ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀ ਆਰਥਿਕ ਨਾਕੇਬੰਦੀ ਕੀਤੀ ਹੋਈ ਹੈ।
ਮੱਧ ਪ੍ਰਦੇਸ਼ ਸਰਕਾਰ ਨੇ ਇਸੇ ਮਾਮਲੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੁਪਹਿਰ ਤਿੰਨ ਵਜੇ ਮੀਟਿੰਗ ਸੱਦੀ ਹੈ। ਸਮਝਿਆ ਜਾ ਰਿਹਾ ਹੈ ਕਿ ਕੋਰੋਨਾ ਦੇ ਵਧੇਰੇ ਮਾਮਲਿਆਂ ਵਾਲੇ ਇਲਾਕਿਆਂ ’ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਮੁੰਬਈ ਵਿੱਚ 31 ਦਸੰਬਰ ਤੱਕ ਸਕੂਲ ਬੰਦ (School Closed) ਰੱਖਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਗੁਜਰਾਤ ਵਿੱਚ ਵੀ 23 ਨਵੰਬਰ ਤੋਂ ਸਕੂਲ ਨਹੀਂ ਖੁੱਲ੍ਹਣਗੇ।
ਵਧ ਰਹੀ ਠੰਢ ਦੇ ਨਾਲ ਕੋਰੋਨਾ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਉਪਰਲੇ ਹਿੱਸੇ ਵਿੱਚ ਬਰਫਬਾਰੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਖ਼ਬਰਾਂ ਆਈਆਂ ਹਨ ਕਿ ਹਿਮਾਚਲ ਦੀ ਲਾਹੌਲ ਘਾਟੀ ਦੇ ਥੋਰੰਗ ਪਿੰਡ ਵਿੱਚ ਇੱਕ ਵਿਅਕਤੀ ਨੂੰ ਛੱਡ ਕੇ ਬਾਕੀ ਸਾਰਾ ਪਿੰਡ ਕੋਰੋਨਾ ਪੌਜ਼ੇਟਿਵ ਆਇਆ ਹੈ। ਸਿਰਫ 42 ਲੋਕ ਮਨਾਲੀ-ਲੇਹ ਰਾਜ ਮਾਰਗ 'ਤੇ ਥੋਰੰਗ ਪਿੰਡ ਵਿੱਚ ਰਹਿੰਦੇ ਹਨ। ਜਦੋਂ ਪਿੰਡ ਵਾਸੀਆਂ ਨੇ ਆਪਣੀ ਮਰਜ਼ੀ ਨਾਲ ਆਪਣਾ ਕੋਰੋਨ ਟੈਸਟ ਕਰਵਾਇਆ, ਤਾਂ ਪਿੰਡ ਦੇ 42 ਵਿਅਕਤੀਆਂ ਵਿੱਚੋਂ 41 ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ।
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪਿੰਡ ਜੇਠੂਕੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਟਰਾਲੀ ਦੇ ਪਿੱਛੇ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਚੀਨ ਦੋਹਰੀ ਚਾਲ ਖੇਡ ਰਿਹਾ ਹੈ। ਇਸ ਪਾਸੇ ਚੀਨ ਨੇ ਭਾਰਤ ਨਾਲ ਗੱਲਬਾਤ ਦਾ ਦੌਰ ਜਾਰੀ ਰੱਖਿਆ ਹੈ ਤੇ ਦੂਜੇ ਪਾਸੇ ‘ਅਸਲ ਕੰਟਰੋਲ ਰੇਖਾ’ (LAC) ਉੱਪਰ ਵੱਡੇ ਪੱਧਰ 'ਤੇ ਤਿਆਰੀਆਂ ਕਰ ਰਿਹਾ ਹੈ। ਹੁਣ ਵੱਡੀ ਖਬਰ ਆਈ ਹੈ ਕਿ ਚੀਨ ਮਕਬੂਜ਼ਾ ਕਸ਼ਮੀਰ ਵਿੱਚ ਵੀ ਬੁਨਿਆਦੀ ਢਾਂਚਾ ਉਸਾਰ ਰਿਹਾ ਹੈ। ਵੀਰਵਾਰ ਨੂੰ ਕਸ਼ਮੀਰ ਵਿੱਚ ਮਾਰੇ ਗਏ ਚਾਰ ਅੱਤਵਾਦੀਆਂ ਤੋਂ ਚੀਨੀ ਹਥਿਆਰ ਬਰਾਮਦ ਹੋਏ ਹਨ। ਇਸ ਸਭ ਵੱਡੀ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ।
ਕਿਸਾਨ ਜਥੇਬੰਦੀਆਂ (Farmers Organizations) ਦੇ ਤਾਜ਼ਾ ਐਲਾਨ ਮਗਰੋਂ ਸਰਕਾਰਾਂ ਘਬਰਾ ਗਈ ਹਨ। ਕਿਸਾਨਾਂ ਦੇ ਤੇਵਰ ਵੇਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੀ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਮਿਲਣ ਜਾ ਰਹੇ ਹਨ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੀ ਕਿਸਾਨਾਂ ਦੇ ਰੌਂਅ ਨੂੰ ਵੇਖਦਿਆਂ ਨਰਮ ਹੋਈ ਹੈ। ਇਸ ਲਈ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਜਲਦ ਹੀ ਪੰਜਾਬ ਵਿੱਚ ਮਾਲ ਗੱਡੀਆਂ (Goods Train) ਵੀ ਚਲਾਈਆਂ ਜਾ ਸਕਦੀਆਂ ਹਨ।
ਕੇਂਦਰ ਸਰਕਾਰ ਵੱਲੋਂ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਦੀ ਜੈੱਡ ਸ਼੍ਰੇਣੀ ਸੁਰੱਖਿਆ ਵਾਪਸ ਲੈਣ ਮਗਰੋਂ ਚਰਚਾ ਹੈ ਕਿ ਹੋਰ ਲੀਡਰਾਂ ਦੀ ਸੁਰੱਖਿਆ ਦਾ ਵੀ ਰਿਵਿਊ ਹੋਏਗਾ। ਇਨ੍ਹਾਂ ਵਿੱਚੋਂ ਬਹੁਤੇ ਲੀਡਰਾਂ ਨੂੰ ਪੰਜਾਬ ਸਰਕਾਰ ਨੇ ਸੁਰੱਖਿਆ ਦਿੱਤੀ ਹੋਈ ਹੈ। ਸੁਰੱਖਿਆ ਹਾਸਲ ਕਰਨ ਵਾਲਿਆਂ ਵਿੱਚ ਅਕਾਲੀ ਦਲ ਤੇ ਕਾਂਗਰਸ ਦੇ ਲੀਡਰ ਸ਼ਾਮਲ ਹਨ।
ਬੀਜੇਪੀ ਨਾਲੋਂ ਤੋੜ ਵਿਛੋੜਾ ਕਰਨ ਮਗਰੋਂ ਕੇਂਦਰ ਸਰਕਾਰ ਨੇ ਹੁਣ ਸਾਬਕਾ ਮੰਤਰੀ ਤੇ ਅਕਾਲ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਜੀ ਜੈੱਡ ਸ਼੍ਰੇਣੀ ਸੁਰੱਖਿਆ ਵਾਪਸ ਲੈ ਲਈ ਹੈ। ਕੇਂਦਰ ਵੱਲੋਂ ਭੇਜੀ ਚਿੱਠੀ ਮਗਰੋਂ ਪੰਜਾਬ ਸਰਕਾਰ ਹੁਣ ਮਜੀਠੀਆ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ ਤੇ ਤੈਅ ਕੀਤਾ ਜਾਵੇਗੀ ਕਿ ਉਨ੍ਹਾਂ ਨੂੰ ਹੁਣ ਕਿਸ ਪ੍ਰਕਾਰ ਦੀ ਸੁਰੱਖਿਆ ਦਿੱਤੀ ਜਾਵੇ। ਉਧਰ ਮਜੀਠੀਆ ਨੂੰ ਗੈਂਗਸਟਰਾਂ ਤੇ ਵਿਦੇਸ਼ਾਂ ‘ਚ ਲੁਕੇ ਗੈਰ ਸਮਾਜੀ ਤੱਤਾਂ ਤੋਂ ਲਗਾਤਾਰ ਧਮਕੀਆਂ ਮਿਲਣ ਕਾਰਨ ਅਕਾਲੀ-ਬੀਜੇਪੀ ਸਰਕਾਰ ਨੇ ਉਨ੍ਹਾਂ ਨੂੰ ਜੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਮੰਗ ਕੀਤੀ ਸੀ। ਇਸ ਸੁਰੱਖਿਆ ਤਹਿਤ ਮਜੀਠੀਆ ਨੂੰ ਸੀਆਈਐਸਐਫ ਦੇ 30-40 ਜਵਾਨ ਤੇ ਦੋ ਐਸਕਾਰਟ ਵਾਹਨ ਮੁਹੱਈਆ ਕਰਾਏ ਗਏ ਸਨ।
ਪਿਛੋਕੜ
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਬੇਟਾ ਰਣਇੰਦਰ ਸਿੰਘ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਵੀਰਵਾਰ ਨੂੰ ਜਲੰਧਰ ਵਿੱਚ ਇਨਫੋਰਸਮੈਂਟ (ED) ਡਾਇਰੈਕਟੋਰੇਟ ਦੇ ਦਫਤਰ ਵਿੱਚ ਪੇਸ਼ ਹੋਇਆ।
ਦੱਸ ਦਈਏ ਕਿ ਰਣਇੰਦਰ ਈਡੀ ਦੇ ਤੀਜੇ ਨੋਟਿਸ ਮਗਰੋਂ ਪੇਸ਼ ਹੋਇਆ ਹੈ। ਇਸ ਤੋਂ ਪਹਿਲਾਂ ਉਸ ਨੂੰ ਅਕਤੂਬਰ ਤੇ 6 ਨਵੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣ ਦਾ ਨੋਟਿਸ ਜਾਰੀ ਹੋਇਆ ਸੀ। ਉਹ ਪਹਿਲਾਂ ਖੇਡਾਂ ਦੀ ਮੀਟਿੰਗ ਕਰਕੇ ਤੇ ਫੇਰ ਕੋਰੋਨਾ ਪੌਜ਼ੇਟਿਵ ਮੰਤਰੀ ਨਾਲ ਮੁਲਾਕਾਤ ਮਗਰੋਂ ਖੁਦ ਨੂੰ ਕੁਆਰੰਟੀਨ ਕਰਕੇ ਪੇਸ਼ ਨਹੀਂ ਹੋਇਆ ਸੀ।
- - - - - - - - - Advertisement - - - - - - - - -