Punjab Breaking News LIVE: ਪੰਜਾਬ ਦੇ ਕਿਸਾਨਾਂ ਲਈ ਰਾਹਤ, 28 ਅਕਤੂਬਰ ਤੱਕ ਮੌਸਮ ਖੁਸ਼ਕ, ਜਾਣੋ ਅੱਗੇ ਦਾ ਹਾਲ, ਜੇਲ੍ਹ ‘ਚ ਬੰਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ

Punjab Breaking News LIVE: ਦੁਸਹਿਰਾ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਦਾ ਸਰਕਾਰੀ ਹਸਪਤਾਲਾਂ ਨੂੰ ਲੈ ਕੇ ਵੱਡਾ ਫੈਸਲਾ, ਅੱਜ ਅੱਧੇ ਦਿਨ ਲਈ ਖੁਲ੍ਹਣਗੇ ਸੇਵਾ ਕੇਂਦਰ, ਕੁਲਬੀਰ ਜ਼ੀਰਾ ਨੂੰ ਮਿਲੀ ਜ਼ਮਾਨਤ

ABP Sanjha Last Updated: 24 Oct 2023 10:34 PM
Punjab News: ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ

Chief Minister Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਇਹ ਨਵਾਂ ਬਣਿਆ ਮੰਦਰ ਲੋਕਾਂ ਨੂੰ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਨਾ ਦੇਣ ਵਾਸਤੇ ਸਮਰਪਿਤ ਕੀਤਾ ਜਾ ਰਿਹਾ ਹੈ।

Punjab News: 'ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ'-CM ਮਾਨ

CM Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ 'ਤੇ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਤਿਉਹਾਰ ਨੂੰ ਮਨਾਉਣ ਲਈ ਇੱਥੇ ਡੇਢ ਲੱਖ ਤੋਂ ਵੱਧ ਲੋਕ ਇਕੱਠੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਿਉਹਾਰ ਨੂੰ ਹੋਰ ਵੱਡੇ ਪੱਧਰ 'ਤੇ ਮਨਾਉਣ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਦੁਸਹਿਰਾ ਗਰਾਊਂਡ ਵਜੋਂ ਜਾਣੇ ਜਾਂਦੇ ਸਥਾਨ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੱਡਾ ਬਣਾਉਣਾ ਚਾਹੀਦਾ ਹੈ, ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।

Punjab News: ਜਥੇਦਾਰ ਮੱਖਣ ਸਿੰਘ ਨੰਗਲ ਦਾ ਦਿਹਾਂਤ, ਫਰੀਦਕੋਟ ਸਥਿਤ ਘਰ 'ਚ ਲਏ ਅੰਤਿਮ ਸਾਹ

Jathedar Makhan Singh Nangal passed away: ਫਰੀਦਕੋਟ ਤੋਂ ਬਹੁਤ ਹੀ ਦੁਖਤ ਖਬਰ ਸਾਹਮਣੇ ਆਈ ਹੈ।  ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਿਲ੍ਹਾ ਜਥੇਦਾਰ ਅਤੇ ਸਾਬਕਾ ਮੈਂਬਰ SGPC ਸੀਨੀਅਰ ਅਕਾਲੀ ਆਗੂ ਜਥੇਦਾਰ ਮੱਖਣ ਸਿੰਘ ਨੰਗਲ ਦਾ ਦਿਹਾਂਤ ਹੋਇਆ। ਉਹ ਕਰੀਬ 71 ਵਰ੍ਹਿਆਂ ਦੇ ਸਨ, ਲੰਬੀ ਬਿਮਾਰੀ ਦੇ ਚਲਦੇ ਅੱਜ ਸ਼ਾਮੀਂ ਕਰੀਬ 6 ਵਜੇ ਆਪਣੇ ਫਰੀਦਕੋਟ ਸਥਿਤ ਘਰ ਵਿੱਚ ਉਨ੍ਹਾਂ ਨੇ ਆਪਣੇ ਅੰਤਿਮ ਸਾਹ ਲਏ।

Punjab Weather Today: ਪੰਜਾਬ ਦੇ ਕਿਸਾਨਾਂ ਲਈ ਰਾਹਤ, 28 ਅਕਤੂਬਰ ਤੱਕ ਮੌਸਮ ਖੁਸ਼ਕ, ਜਾਣੋ ਅੱਗੇ ਦਾ ਹਾਲ

Punjab Weather Today: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਸੂਬੇ ਵਿੱਚ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ। ਇਸ ਨਾਲ ਝੋਨੇ ਦੀ ਕਟਾਈ ਤੇ ਕਣਕ ਦੀ ਬਿਜਾਈ ਪ੍ਰਭਾਵਿਤ ਨਹੀਂ ਹੋਏਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਜਿਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਨਾਮੁਮਕਿਨ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਸੂਬੇ ਵਿੱਚ ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪਿਛਲੀ ਦਿਨੀਂ ਪੰਜਾਬ 'ਚ ਸਰਗਰਮ ਪੱਛਮੀ ਗੜਬੜੀ ਕਾਰਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ ਹੈ। ਇਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। 

Punjab Weather Today: ਪੰਜਾਬ ਦੇ ਕਿਸਾਨਾਂ ਲਈ ਰਾਹਤ, 28 ਅਕਤੂਬਰ ਤੱਕ ਮੌਸਮ ਖੁਸ਼ਕ, ਜਾਣੋ ਅੱਗੇ ਦਾ ਹਾਲ

Punjab Weather Today: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਸੂਬੇ ਵਿੱਚ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ। ਇਸ ਨਾਲ ਝੋਨੇ ਦੀ ਕਟਾਈ ਤੇ ਕਣਕ ਦੀ ਬਿਜਾਈ ਪ੍ਰਭਾਵਿਤ ਨਹੀਂ ਹੋਏਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਜਿਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਨਾਮੁਮਕਿਨ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਸੂਬੇ ਵਿੱਚ ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪਿਛਲੀ ਦਿਨੀਂ ਪੰਜਾਬ 'ਚ ਸਰਗਰਮ ਪੱਛਮੀ ਗੜਬੜੀ ਕਾਰਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ ਹੈ। ਇਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। 

Balwinder Kaur Case: ਹਰਜੋਤ ਬੈੈਂਸ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਕਾਲੀਆਂ ਤੋਂ ਬਾਅਦ ਕਾਂਗਰਸੀਆਂ ਦਾ ਹੱਲਾ ਬੋਲ

Justice for Balwinder Kaur :  ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਨੇ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਝੂਠੇ ਕੇਸ 'ਚ ਫਸਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।  ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜਿਨ੍ਹਾਂ ਦਾ ਨਾਮ ਸੁਸਾਈਡ ਨੋਟ ਵਿੱਚ ਸਪਸ਼ਟ ਤੌਰ 'ਤੇ ਲਿਖਿਆ ਗਿਆ ਹੈ, ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੰਜਾਬ ਪੁਲਿਸ ਨੇ 'ਆਪ' ਸਰਕਾਰ ਦੇ ਪ੍ਰਭਾਵ ਹੇਠ ਪੀੜਤ ਪਰਿਵਾਰ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। 

Punjab News: ਬੱਚੀ ਦੀ ਖੁਦਕੁਸ਼ੀ ਨੇ ਸਾਰੇ ਪੰਜਾਬ ਨੂੰ ਹਲੂਣਿਆ, ਸਭ ਮੰਤਰੀ ਹਰਜੋਤ ਬੈਂਸ ਦੇ ਹਊਮੇ ਦਾ ਨਤੀਜਾ, CM ਮਾਨ ਅਜੇ ਵੀ ਠੋਸ ਐਕਸ਼ਨ ਕਿਉਂ ਨਹੀਂ ਲੈ ਰਹੇ- ਪਰਗਟ ਸਿੰਘ

Punjab News: ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਰੂਪਨਗਰ ਦੀ ਅਸਿਸਟੈਂਟ ਪ੍ਰੋਫੈਸਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬੱਚੀ ਵੱਲੋਂ ਉਠਾਏ ਗਏ ਖੁਦਕੁਸ਼ੀ ਦੇ ਕਦਮ ਨੇ ਸਾਰੇ ਪੰਜਾਬ ਨੂੰ ਹਲੂਣ ਕੇ ਰੱਖ ਦਿੱਤਾ ਹੈ। ਇਹ ਸਭ ਮੰਤਰੀ ਹਰਜੋਤ ਬੈਂਸ ਦੇ ਹਊਮੇ ਭਰੇ ਵਤੀਰੇ ਕਾਰਨ ਹੋ ਰਿਹਾ ਹੈ। ਤੁਸੀਂ ਅਜੇ ਤੱਕ ਉਸ ਘਟਨਾ ਪ੍ਰਤੀ ਕੋਈ ਠੋਸ ਐਕਸ਼ਨ ਨਹੀਂ ਲਿਆ। 

Punjab News: ਮਜੀਠੀਆ ਦਾ ਸਵਾਲ...ਦੋਹਰਾ ਮਾਪਦੰਡ ਕਿਉਂ? SSP ਸਾਬ ਤੁਹਾਡੀਆਂ ਲੱਤਾਂ ਕੰਬ ਉੱਠੀਆਂ, ਮਗਰ ਕਾਨੂੰਨ ਚੱਲ਼ੂਗਾ!

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਪੰਜਾਬ ਪੁਲਿਸ ਉੱਪਰ ਗੰਭੀਰ ਸਵਾਲ ਉਠਾਏ ਹਨ। ਰੂਪਨਗਰ ਦੀ ਅਸਿਸਟੈਂਟ ਪ੍ਰੋਫੈਸਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਲੈ ਕੇ ਮਜੀਠੀਆ ਨੇ ਸਵਾਲ ਕੀਤਾ ਹੈ ਕਿ ਸੁਸਾਇਡ ਨੋਟ ਹੋਣ ਦੇ ਬਾਵਜੂਦ ਪੁਲਿਸ ਪਰਚਾ ਦਰਜ ਕਿਉਂ ਨਹੀਂ ਕਰ ਰਹੀ। 


 





ਪਿਛੋਕੜ

Punjab Breaking News LIVE, 24 October, 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਨ੍ਹਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। Punjab news: ਅੱਜ ਸੂਬੇ ਦੇ ਸੇਵਾ ਕੇਂਦਰ ਅੱਧੇ ਦਿਨ ਲਈ ਖੁਲ੍ਹਣਗੇ, ਪੰਜਾਬ ਸਰਕਾਰ ਨੇ ਕੀਤਾ ਅੱਧੇ ਦਿਨ ਦੀ ਛੁੱਟੀ ਦਾ ਐਲਾਨ


ਅੱਜ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਚ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ


OPD remain close: ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਜ 24 ਅਕਤੂਬਰ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੁਸਹਿਰੇ ਮੌਕੇ ਪੀਜੀਆਈ, ਜੀਐਮਐਸਐਚ-16 ਅਤੇ ਜੀਐਮਸੀਐਚ-32 ਸਮੇਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਪਰ ਤਿੰਨੋਂ ਵੱਡੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਅੱਜ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਚ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ


ਕੁਲਬੀਰ ਜ਼ੀਰਾ ਨੂੰ ਮਿਲੀ ਜ਼ਮਾਨਤ


Punjab news: ਜ਼ੀਰਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਦੇਰ ਰਾਤ ਰੋਪੜ ਦੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਬੰਦ ਸਨ। ਉਨ੍ਹਾਂ ਨੂੰ 7/51 ਦੀ ਧਾਰਾ ਤਹਿਤ ਕਈ ਦਿਨ ਜੇਲ੍ਹ ’ਚ ਰਹਿਣਾ ਪਿਆ। ਸਾਬਕਾ ਵਿਧਾਇਕ ਜ਼ੀਰਾ ਨੂੰ ਸੁਰੱਖਿਆ ਅਤੇ ਵਿਗੜ ਰਹੇ ਮਾਹੌਲ ਦੀ ਆੜ ’ਚ ਜਾਣਬੁੱਝ ਕੇ ਫਿਰੋਜ਼ਪੁਰ ਜੇਲ੍ਹ ਤੋਂ ਰੂਪਨਗਰ ਜੇਲ੍ਹ ’ਚ ਸ਼ਿਫਟ ਕੀਤਾ ਗਿਆ ਸੀ। ਕੁਲਬੀਰ ਜ਼ੀਰਾ ਨੂੰ ਮਿਲੀ ਜ਼ਮਾਨਤ


ਬਿਹਾਰ 'ਚ ਵਾਪਰਿਆ ਵੱਡਾ ਹਾਦਸਾ


Bihar news: ਇੱਕ ਪਾਸੇ ਜਿੱਥੇ ਦੁਰਗਾ ਪੂਜਾ ਨੂੰ ਲੈ ਕੇ ਬਿਹਾਰ ਵਿੱਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਦੂਜੇ ਪਾਸੇ ਗੋਪਾਲਗੰਜ ਵਿੱਚ ਸੋਮਵਾਰ (23 ਅਕਤੂਬਰ) ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਗੋਪਾਲਗੰਜ ਦੇ ਰਾਜਾ ਦਲ ਪੰਡਾਲ ਨੇੜੇ ਮੇਲਾ ਦੇਖਣ ਆਏ ਲੋਕਾਂ ਦੀ ਵੱਡੀ ਭੀੜ ਕਾਰਨ ਭਗਦੜ ਮੱਚ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਖ਼ਮੀ ਹੋਏ ਲੋਕਾਂ ਨੂੰ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਬਿਹਾਰ 'ਚ ਵਾਪਰਿਆ ਵੱਡਾ ਹਾਦਸਾ, 3 ਦੀ ਮੌਤ, ਕਈ ਜ਼ਖ਼ਮੀ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.