Punjab Breaking News LIVE: ਅਸਿਸਟੈਂਟ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਚੜ੍ਹਿਆ ਸਿਆਸੀ ਪਾਰਾ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ, ਬੋਲੇ-ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਪੰਜਾਬ ਦਾ ਬਦਲਿਆ ਮੌਸਮ, ਦਿਨ ਗਰਮ ਤੇ ਰਾਤਾਂ ਠੰਢੀਆਂ
Punjab Breaking : ਅਸਿਸਟੈਂਟ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਚੜ੍ਹਿਆ ਸਿਆਸੀ ਪਾਰਾ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ, ਬੋਲੇ-ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਪੰਜਾਬ ਦਾ ਬਦਲਿਆ ਮੌਸਮ, ਦਿਨ ਗਰਮ ਤੇ ਰਾਤਾਂ ਠੰਢੀਆਂ, ਸਿੱਖਿਆ ਮੰਤਰੀ...
Background
Punjab Breaking News LIVE, 25 October, 2023: ਪੰਜਾਬ ਵਿੱਚ ਸਹਾਇਕ ਪ੍ਰੋਫੈਸਰ ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਸਿਆਸੀ ਘਮਾਸਾਨ ਵਧਦਾ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਮ੍ਰਿਤਕ ਬਲਵਿੰਦਰ ਕੌਰ ਦੇ ਸੁਸਾਈਡ ਨੋਟ 'ਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਮ ਸਪੱਸ਼ਟ ਲਿਖਿਆ ਹੋਇਆ ਹੈ। ਇਸ 'ਤੇ ਕਾਰਵਾਈ ਕਰਨ ਦੀ ਬਜਾਏ 'ਆਪ' ਸਰਕਾਰ ਨੇ ਪੀੜਤ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਅਤਿ ਨਿੰਦਣਯੋਗ ਹੈ।
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਖੁਦਕੁਸ਼ੀ ਨੋਟ ਨੂੰ ਮੌਤ ਤੋਂ ਪਹਿਲਾਂ ਦਿੱਤਾ ਗਿਆ ਬਿਆਨ ਮੰਨਿਆ ਜਾਂਦਾ ਹੈ। ਮੈਂ ਇਸ ਮਾਮਲੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੁੰਦੀ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਕੋਈ ਵੀ ਕਾਨੂੰਨ ਤੋਂ ਉਪਰ ਨਹੀਂ ਹੈ। ਪੰਜਾਬ ਕਾਂਗਰਸ ਪ੍ਰਦਰਸ਼ਨ ਕਰ ਰਹੇ 1158 ਅਸਿਸਟੈਂਟ ਪ੍ਰੋਫੈਸਰ ਫਰੰਟ ਦੇ ਨਾਲ ਇੱਕਮੁੱਠ ਹੈ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਆਪਣੀਆਂ ਮੰਗਾਂ ਨੂੰ ਉਠਾਏਗੀ। Punjab Assistant Professor Suicide: ਅਸਿਸਟੈਂਟ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਚੜ੍ਹਿਆ ਸਿਆਸੀ ਪਾਰਾ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ, ਬੋਲੇ...ਕੋਈ ਵੀ ਕਾਨੂੰਨ ਤੋਂ ਉਪਰ ਨਹੀਂ
ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਨੂੰ ਲੈ ਕੇ ਸਿਆਸੀ ਪਾਰਟੀਆਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੀ ਹਰਜੋਤ ਬੈਂਸ ਖਿਲਾਫ ਡਟ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ਵਿੱਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ, ਕਿਸਾਨ ਜਥੇਬੰਦੀਆਂ ਵੀ ਐਕਸ਼ਨ ਮੋਡ 'ਚ
Punjab News: ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਦੀ 100 ਫ਼ੀਸਦੀ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਵਿੱਚ ਕੀਤੀ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 3 ਜ਼ਿਲ੍ਹਿਆਂ ਵਿੱਚ 95 ਫ਼ੀਸਦੀ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ 3 ਜ਼ਿਲ੍ਹਿਆਂ ਵਿੱਚ ਵੀ 85 ਫ਼ੀਸਦੀ ਤੋਂ ਵੱਧ ਬਕਾਏ ਦੀ ਅਦਾਇਗੀ ਕੀਤੀ ਗਈ ਹੈ। 48 ਘੰਟਿਆਂ ਦੇ ਨਿਯਮਾਂ ਅਨੁਸਾਰ ਮਾਨਸਾ ਜ਼ਿਲ੍ਹਾ 125 ਫੀਸਦੀ ਅਦਾਇਗੀ ਨਾਲ ਸਿਖ਼ਰ ‘ਤੇ ਹੈ।
Turban: ਫਿਜੀ ਪੁਲਿਸ ਫੋਰਸ ਵਿਚ ਸੇਵਾ ਕਰਦੇ ਸਿੱਖ ਭਾਈਚਾਰੇ ਲਈ ਚੰਗੀ ਖ਼ਬਰ! ਸਿੱਖਾਂ ਨੂੰ ਪੱਗ ਬੰਨ੍ਹਣ ਦੀ ਦਿੱਤੀ ਇਜਾਜ਼ਤ
Fiji Police Force: ਫਿਜੀ ਪੁਲਿਸ ਫੋਰਸ ਵੱਲੋਂ ਸਿੱਖ ਭਾਈਚਾਰੇ ਲਈ ਬਹੁਤ ਹੀ ਚੰਗੀ ਖਬਰ ਆਈ ਹੈ। ਜਿਸ ਤੋਂ ਬਾਅਦ ਫਿਜੀ ਪੁਲਿਸ ਫੋਰਸ ਵਿੱਚ ਸੇਵਾ ਕਰਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਬਣੀ ਹੋਈ ਹੈ। ਆਈਲੈਂਡ ਰਾਸ਼ਟਰ ਦੀ ਪੁਲਿਸ ਫੋਰਸ ਵੱਲੋਂ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਰਦੀ ਵਿੱਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮਨਜ਼ੂਰੀ ਤੋਂ ਬਾਅਦ ਨਵਜੀਤ ਸਿੰਘ ਸੋਹਾਤਾ ਸਰਕਾਰੀ ਫਿਜੀ ਪੁਲਿਸ ਬੈਚ ਨਾਲ ਪੱਗ ਬੰਨ੍ਹਣ ਵਾਲਾ ਪਹਿਲਾ ਸਿੱਖ ਸਿਪਾਹੀ ਬਣ ਗਿਆ ਹੈ।






















