Punjab Breaking News LIVE: ਅਸਿਸਟੈਂਟ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਚੜ੍ਹਿਆ ਸਿਆਸੀ ਪਾਰਾ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ, ਬੋਲੇ-ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਪੰਜਾਬ ਦਾ ਬਦਲਿਆ ਮੌਸਮ, ਦਿਨ ਗਰਮ ਤੇ ਰਾਤਾਂ ਠੰਢੀਆਂ

Punjab Breaking : ਅਸਿਸਟੈਂਟ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਚੜ੍ਹਿਆ ਸਿਆਸੀ ਪਾਰਾ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ, ਬੋਲੇ-ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਪੰਜਾਬ ਦਾ ਬਦਲਿਆ ਮੌਸਮ, ਦਿਨ ਗਰਮ ਤੇ ਰਾਤਾਂ ਠੰਢੀਆਂ, ਸਿੱਖਿਆ ਮੰਤਰੀ...

ABP Sanjha Last Updated: 25 Oct 2023 11:04 PM
Punjab News: ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਦੀ 100 ਫ਼ੀਸਦੀ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਵਿੱਚ ਕੀਤੀ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 3 ਜ਼ਿਲ੍ਹਿਆਂ ਵਿੱਚ 95 ਫ਼ੀਸਦੀ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ 3 ਜ਼ਿਲ੍ਹਿਆਂ ਵਿੱਚ ਵੀ 85 ਫ਼ੀਸਦੀ ਤੋਂ ਵੱਧ ਬਕਾਏ ਦੀ ਅਦਾਇਗੀ ਕੀਤੀ ਗਈ ਹੈ। 48 ਘੰਟਿਆਂ ਦੇ ਨਿਯਮਾਂ ਅਨੁਸਾਰ ਮਾਨਸਾ ਜ਼ਿਲ੍ਹਾ 125 ਫੀਸਦੀ ਅਦਾਇਗੀ ਨਾਲ ਸਿਖ਼ਰ ‘ਤੇ ਹੈ। 




 


Turban: ਫਿਜੀ ਪੁਲਿਸ ਫੋਰਸ ਵਿਚ ਸੇਵਾ ਕਰਦੇ ਸਿੱਖ ਭਾਈਚਾਰੇ ਲਈ ਚੰਗੀ ਖ਼ਬਰ! ਸਿੱਖਾਂ ਨੂੰ ਪੱਗ ਬੰਨ੍ਹਣ ਦੀ ਦਿੱਤੀ ਇਜਾਜ਼ਤ

Fiji Police Force: ਫਿਜੀ ਪੁਲਿਸ ਫੋਰਸ ਵੱਲੋਂ ਸਿੱਖ ਭਾਈਚਾਰੇ ਲਈ ਬਹੁਤ ਹੀ ਚੰਗੀ ਖਬਰ ਆਈ ਹੈ। ਜਿਸ ਤੋਂ ਬਾਅਦ ਫਿਜੀ ਪੁਲਿਸ ਫੋਰਸ ਵਿੱਚ ਸੇਵਾ ਕਰਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਬਣੀ ਹੋਈ ਹੈ। ਆਈਲੈਂਡ ਰਾਸ਼ਟਰ ਦੀ ਪੁਲਿਸ ਫੋਰਸ ਵੱਲੋਂ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਰਦੀ ਵਿੱਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮਨਜ਼ੂਰੀ ਤੋਂ ਬਾਅਦ ਨਵਜੀਤ ਸਿੰਘ ਸੋਹਾਤਾ ਸਰਕਾਰੀ ਫਿਜੀ ਪੁਲਿਸ ਬੈਚ ਨਾਲ ਪੱਗ ਬੰਨ੍ਹਣ ਵਾਲਾ ਪਹਿਲਾ ਸਿੱਖ ਸਿਪਾਹੀ ਬਣ ਗਿਆ ਹੈ।

Fake ID : ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਫੇਕ ਆਈਡੀ ਬਣਾ ਕੇ ਤੇਜ਼ੀ ਨਾਲ ਹੋ ਰਹੀ ਧੋਖਾਧੜੀ, ਜਾਣੋ ਇਸ ਤੋਂ ਬਚਣ ਦਾ ਤਰੀਕਾ

Fake ID or Profile: ਸੋਸ਼ਲ ਮੀਡੀਆ 'ਤੇ ਹਰ ਰੋਜ਼ ਹਜ਼ਾਰਾਂ ਵੀਡੀਓਜ਼ ਵਾਇਰਲ ਹੁੰਦੇ ਹਨ। ਕਈ ਵਾਰ ਕੋਈ ਵੀਡੀਓ ਰਾਹੀਂ ਸੈਲੀਬ੍ਰਿਟੀ ਬਣ ਜਾਂਦਾ ਹੈ ਅਤੇ ਕੋਈ ਇੱਕ ਵੀਡੀਓ ਕਾਰਨ ਆਪਣੀ ਪੂਰੀ ਇੱਜ਼ਤ ਗੁਆ ਬੈਠਦਾ ਹੈ। ਇਹ ਕਦੋਂ ਹੁੰਦਾ ਹੈ ਅਤੇ ਅਸੀਂ ਇਸ ਤੋਂ ਕਿਵੇਂ ਬਚ ਸਕਦੇ ਹਾਂ? ਅੱਜ ਅਸੀਂ ਤੁਹਾਨੂੰ ਇਸ ਬਾਰੇ ਦੱਸਣ ਜਾ ਰਹੇ ਹਾਂ। ਦਰਅਸਲ, ਅੱਜਕੱਲ੍ਹ ਲੋਕ ਸੋਸ਼ਲ ਮੀਡੀਆ 'ਤੇ ਫਰਜ਼ੀ ਆਈਡੀ ਬਣਾ ਕੇ, ਕਦੇ ਮਦਦ ਦੇ ਨਾਂ 'ਤੇ ਅਤੇ ਕਦੇ ਦੋਸਤੀ ਦਾ ਹੱਥ ਵਧਾ ਕੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ। ਕੁਝ ਮਾਮਲਿਆਂ ਵਿੱਚ, ਵਿਅਕਤੀ ਕੋਲ ਪੈਸੇ ਦਾ ਭੁਗਤਾਨ ਕਰਨ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਬਚਦਾ ਹੈ।

Ram Mandir: ਅਯੁੱਧਿਆ ਰਾਮ ਮੰਦਰ 'ਚ 22 ਜਨਵਰੀ ਨੂੰ ਹੋਵੇਗੀ ਭਗਵਾਨ ਸ਼੍ਰੀ ਰਾਮ ਦੀ ਮੂਰਤੀ ਸਥਾਪਿਤ, PM ਮੋਦੀ ਰਹਿਣਗੇ ਮੌਜੂਦ

Ayodhya's Ram Mandir: ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ ਭੂਮੀ ਮੰਦਿਰ (Ayodhya's Ram Mandir) ਦੀ ਪਵਿੱਤਰਤਾ ਲਈ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਦੌਰਾਨ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦਾ ਸ਼ੁਭ ਸਮਾਂ ਤੈਅ ਕੀਤਾ ਗਿਆ ਹੈ। 22 ਜਨਵਰੀ 2024 ਨੂੰ ਸ਼੍ਰੀ ਰਾਮ ਮੰਦਿਰ ਦਾ ਸੰਸਕਾਰ ਪ੍ਰੋਗਰਾਮ ਹੋਵੇਗਾ।

Punjab News: ਸਿੱਖ ਭਾਵਨਾਵਾਂ ਨੂੰ ਠੇਸ! ਮੋਦੀ ਸਰਕਾਰ ਨੀਲਾਮੀ 'ਚ ਵੇਚਣ ਜਾ ਰਹੀ PM ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ

Golden Temple:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼-ਵਿਦੇਸ਼ ਤੋਂ ਮਿਲੇ ਤੋਹਫ਼ਿਆਂ ਦੀ ਨਿਲਾਮੀ ਹੋ ਰਹੀ ਹੈ। ਇਹ 2 ਅਕਤੂਬਰ ਤੋਂ ਸ਼ੁਰੂ ਹੋ ਗਿਆ ਹੈ। ਇਹ 31 ਅਕਤੂਬਰ ਨੂੰ ਖਤਮ ਹੋਵੇਗਾ। ਇਹ ਨਿਲਾਮੀ ਆਨਲਾਈਨ ਹੋ ਰਹੀ ਹੈ। ਪ੍ਰਧਾਨ ਮੰਤਰੀ ਦੇ ਤੋਹਫ਼ਿਆਂ ਦੀ ਈ-ਨਿਲਾਮੀ ਦਾ ਇਹ ਪੰਜਵਾਂ ਐਡੀਸ਼ਨ ਹੈ। ਇਸ ਦੇ ਲਈ pmmementos.gov.in ਨਾਮ ਦੀ ਵੈੱਬਸਾਈਟ ਬਣਾਈ ਗਈ ਹੈ। ਪਰ ਮੋਦੀ ਸਰਕਾਰ ਵੱਲੋਂ ਕੁਝ ਅਜਿਹਾ ਕੀਤਾ ਗਿਆ ਹੈ ਜਿਸ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ।

Punjab News: AI ਕੈਮਰਿਆਂ ਨਾਲ ਲੈਸ ਹੋਣਗੀਆਂ ਪੰਜਾਬ ਦੀਆਂ ਜੇਲ੍ਹਾਂ, ਕੈਦੀਆਂ ਦੀ ਹਰ ਹਰਕਤ ਹੋਵੇਗੀ ਰਿਕਾਰਡ, ਅਪ੍ਰੈਲ ਤੱਕ ਪੂਰਾ ਹੋ ਜਾਵੇਗਾ ਇਹ ਪ੍ਰੋਜੈਕਟ

ਪੁਲਿਸ ਹੁਣ ਪੰਜਾਬ ਦੀਆਂ ਜੇਲ੍ਹਾਂ 'ਚ ਕੈਦੀਆਂ ਅਤੇ ਸ਼ੱਕੀ ਗਤੀਵਿਧੀਆਂ 'ਤੇ ਸਿੱਧੀ ਨਜ਼ਰ ਰੱਖੇਗੀ। ਜੇ ਕੋਈ ਕਾਰਵਾਈ ਹੁੰਦੀ ਹੈ ਤਾਂ ਪੁਲਿਸ ਨੂੰ ਇਸ ਸਬੰਧੀ ਤੁਰੰਤ ਅਲਰਟ ਮਿਲ ਜਾਵੇਗਾ। ਇਸ ਤੋਂ ਬਾਅਦ ਪੁਲਿਸ ਸਮੇਂ ਸਿਰ ਉਸ ਨੂੰ ਰੋਕਣ ਲਈ ਯੋਗ ਕਦਮ ਚੁੱਕ ਸਕੇਗੀ। ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਦਾ ਘੇਰਾ ਮਜ਼ਬੂਤ ਕਰਨ ਲਈ ਇਸ ਪ੍ਰਾਜੈਕਟ ਰਾਹੀਂ ਇਹ ਸੰਭਵ ਹੋਣ ਜਾ ਰਿਹਾ ਹੈ।

Balwinder Kaur suicide case - 'ਮੰਤਰੀ ਹਰੋਜਤ ਬੈਂਸ ਪੰਜਾਬ ਦੇ ਅਧਿਆਪਕਾਂ ਨਾਲ ਕਰ ਰਹੇ ਟਵੀਟਰ ਵਾਰ, ਸੋਸ਼ਲ ਮੀਡੀਆ 'ਤੇ ਇੰਝ ਲਏ ਜਾ ਰਹੇ ਬਦਲੇ'

ਪ੍ਰੋਫੈਸਰ ਬਲਵਿੰਦਰ ਕੌਰ ਦੇ ਖੁਦਕੁਸ਼ੀ ਮਾਮਲੇ 'ਚ ਰੂਪਨਗਰ ਪੁਲਿਸ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਗੱਲ ਤਾਂ ਆਖ ਰਹੀ ਹੈ ਪਰ ਹਾਲੇ ਤੱਕ ਪਰਚੇ ਵਿੱਚ ਮੰਤਰੀ ਹਰਜੋਤ ਬੈਂਸ ਦਾ ਨਾਮ ਸ਼ਾਮਲ ਨਹੀਂ ਕੀਤਾ ਗਿਆ। ਇਸ ਮਾਮਲੇ ਵਿੱਚ ਵਿਰੋਧੀ ਧਿਰਾਂ ਲਗਾਤਾਰ ਸਰਕਾਰ ਨੂੰ ਸਵਾਲ ਕਰ ਰਹੀਆਂ ਹਨ। 

Suicide Case: ਮੰਤਰੀ ਹਰਜੋਤ ਬੈਂਸ ਦੀ ਸਾਜਿਸ਼ ਦਾ ਪਰਦਾਫਾਸ਼, ਮਜੀਠੀਆ ਨੇ ਦੱਸੀ ਅੰਦਰਲੀ ਸਾਰੀ ਕਹਾਣੀ, ਕੀ ਬਣ ਰਹੀ ਰਣਨੀਤੀ ?

  ਬਲਵਿੰਦਰ ਕੌਰ ਖੁਦਕੁਸ਼ੀ ਮਾਮਲੇ ਵਿੱਚ ਹਾਲੇ ਤੱਕ ਸਿੱਖਿਆ ਮੰਰਤੀ ਹਰਜੋਤ ਸਿੰਘ ਬੈਂਸ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਅਕਾਲੀ ਦਲ ਨੇ ਪੁਲਿਸ 'ਤੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਮਰ ਸਿੰਘ ਮਜੀਠੀਆ ਨੇ ਕਿਹਾ ਕਿ ਰੂਪਨਗਰ ਨੇ SSP ਵਿਵੇਕਸ਼ੀਲ ਸੋਨੀ ਸਿੱਖਿਆ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਹਨਾਂ ਦੇ ਵਕੀਲ ਵਾਲੀ  ਜ਼ਿੰਮੇਵਾਰੀ ਆਪਣੇ ਮੋਢਿਆਂ ’ਤੇ ਲਈ ਬੈਠੇ ਹਨ।

Amritsar News: ਮਹਿਲਾ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਕਸੂਤੀ ਘਿਰੀ ਭਗਵੰਤ ਮਾਨ ਸਰਕਾਰ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖਤ ਹਦਾਇਤ

 ਰੂਪਨਗਰ ਵਿੱਚ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਗਰਮਾ ਗਿਆ ਹੈ। ਹੁਣ ਇਸ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ਵਿੱਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। 

Punjab Assistant Professor Suicide: ਅਸਿਸਟੈਂਟ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਚੜ੍ਹਿਆ ਸਿਆਸੀ ਪਾਰਾ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ, ਬੋਲੇ...ਕੋਈ ਵੀ ਕਾਨੂੰਨ ਤੋਂ ਉਪਰ ਨਹੀਂ

ਪੰਜਾਬ ਵਿੱਚ ਸਹਾਇਕ ਪ੍ਰੋਫੈਸਰ ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਸਿਆਸੀ ਘਮਾਸਾਨ ਵਧਦਾ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਮ੍ਰਿਤਕ ਬਲਵਿੰਦਰ ਕੌਰ ਦੇ ਸੁਸਾਈਡ ਨੋਟ 'ਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਮ ਸਪੱਸ਼ਟ ਲਿਖਿਆ ਹੋਇਆ ਹੈ। ਇਸ 'ਤੇ ਕਾਰਵਾਈ ਕਰਨ ਦੀ ਬਜਾਏ 'ਆਪ' ਸਰਕਾਰ ਨੇ ਪੀੜਤ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਅਤਿ ਨਿੰਦਣਯੋਗ ਹੈ।

Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ, ਕਿਸਾਨ ਜਥੇਬੰਦੀਆਂ ਵੀ ਐਕਸ਼ਨ ਮੋਡ 'ਚ

 ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਨੂੰ ਲੈ ਕੇ ਸਿਆਸੀ ਪਾਰਟੀਆਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੀ ਹਰਜੋਤ ਬੈਂਸ ਖਿਲਾਫ ਡਟ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। 

ਪਿਛੋਕੜ

Punjab Breaking News LIVE, 25 October, 2023: ਪੰਜਾਬ ਵਿੱਚ ਸਹਾਇਕ ਪ੍ਰੋਫੈਸਰ ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਸਿਆਸੀ ਘਮਾਸਾਨ ਵਧਦਾ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਮ੍ਰਿਤਕ ਬਲਵਿੰਦਰ ਕੌਰ ਦੇ ਸੁਸਾਈਡ ਨੋਟ 'ਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਮ ਸਪੱਸ਼ਟ ਲਿਖਿਆ ਹੋਇਆ ਹੈ। ਇਸ 'ਤੇ ਕਾਰਵਾਈ ਕਰਨ ਦੀ ਬਜਾਏ 'ਆਪ' ਸਰਕਾਰ ਨੇ ਪੀੜਤ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਅਤਿ ਨਿੰਦਣਯੋਗ ਹੈ।


ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ,  ਖੁਦਕੁਸ਼ੀ ਨੋਟ ਨੂੰ ਮੌਤ ਤੋਂ ਪਹਿਲਾਂ ਦਿੱਤਾ ਗਿਆ ਬਿਆਨ ਮੰਨਿਆ ਜਾਂਦਾ ਹੈ। ਮੈਂ ਇਸ ਮਾਮਲੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੁੰਦੀ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਕੋਈ ਵੀ ਕਾਨੂੰਨ ਤੋਂ ਉਪਰ ਨਹੀਂ ਹੈ। ਪੰਜਾਬ ਕਾਂਗਰਸ ਪ੍ਰਦਰਸ਼ਨ ਕਰ ਰਹੇ 1158 ਅਸਿਸਟੈਂਟ ਪ੍ਰੋਫੈਸਰ ਫਰੰਟ ਦੇ ਨਾਲ ਇੱਕਮੁੱਠ ਹੈ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਆਪਣੀਆਂ ਮੰਗਾਂ ਨੂੰ ਉਠਾਏਗੀ। Punjab Assistant Professor Suicide: ਅਸਿਸਟੈਂਟ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਚੜ੍ਹਿਆ ਸਿਆਸੀ ਪਾਰਾ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ, ਬੋਲੇ...ਕੋਈ ਵੀ ਕਾਨੂੰਨ ਤੋਂ ਉਪਰ ਨਹੀਂ


 ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਨੂੰ ਲੈ ਕੇ ਸਿਆਸੀ ਪਾਰਟੀਆਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੀ ਹਰਜੋਤ ਬੈਂਸ ਖਿਲਾਫ ਡਟ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। 



ਇਸ ਦੇ ਨਾਲ ਹੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ਵਿੱਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ, ਕਿਸਾਨ ਜਥੇਬੰਦੀਆਂ ਵੀ ਐਕਸ਼ਨ ਮੋਡ 'ਚ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.