Punjab Breaking News LIVE: ਸੂਬੇ ਵਿੱਚ 1360 ਥਾਵਾਂ 'ਤੇ ਸਾੜੀ ਗਈ ਪਰਾਲੀ, 7 ਸ਼ਹਿਰਾਂ ਦੀ ਹਵਾ ਖਰਾਬ, ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼, ਪੰਜ ਹਜ਼ਾਰ ਲੋਕਾਂ ਨੂੰ ਮਿਲੇਗਾ ਰੁਜ਼ਗਾਰ, ਤੜਕਸਾਰ ਡੋਲੀ ਵਾਲੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਲਾੜੇ ਸਣੇ 3 ਦੀ ਮੌਤ

Punjab Breaking : ਸੂਬੇ 'ਚ 1360 ਥਾਵਾਂ 'ਤੇ ਸਾੜੀ ਗਈ ਪਰਾਲੀ, 7 ਸ਼ਹਿਰਾਂ ਦੀ ਹਵਾ ਖਰਾਬ, ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼, ਤੜਕਸਾਰ ਡੋਲੀ ਵਾਲੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਲਾੜੇ ਸਣੇ 3 ਦੀ ਮੌਤ

ABP Sanjha Last Updated: 05 Nov 2023 11:52 AM
Moga News : ਸੋਗ ਵਿੱਚ ਬਦਲੀਆਂ ਖ਼ੁਸ਼ੀਆਂ! ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ, ਲਾੜੇ ਸਣੇ 3 ਦੀ ਮੌਤ

 ਮੋਗਾ 'ਚ ਤੜਕਸਾਰ ਵੱਡਾ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਡੋਲੀ ਵਾਲੀ ਕਾਰ 'ਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਅਜੀਤਵਾਲ ਦੇ ਨਜ਼ਦੀਕ ਡੋਲੀ ਵਾਲੀ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਲਾੜੇ ਸਣੇ ਤਿੰਨ ਵਿਅਕਤੀਆਂ ਦੀ ਹੋਈ ਮੌਤ ਹੋਣ ਦਾ ਪਤਾ ਲੱਗਿਆ ਹੈ ਜਦਕਿ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿਹੜੇ ਜਗਰਾਓਂ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਹਨ।

Punjab News: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼, ਪੰਜ ਹਜ਼ਾਰ ਲੋਕਾਂ ਨੂੰ ਮਿਲੇਗਾ ਰੁਜ਼ਗਾਰ

ਭਾਰਤ ਅਤੇ ਵਿਦੇਸ਼ਾਂ ਦੀਆਂ ਕਈ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਅਤੇ ਹੋਰ ਸਹਾਇਕ ਉਦਯੋਗਾਂ ਵਿੱਚ ਦਿਲਚਸਪੀ ਦਿਖਾਈ ਹੈ ਅਤੇ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜ ਹਜ਼ਾਰ ਤੋਂ ਵੱਧ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸੂਬਾ ਤਰੱਕੀ ਦੀ ਰਾਹ 'ਤੇ ਅੱਗੇ ਵਧੇਗਾ। ਇਨ੍ਹਾਂ ਸਮਝੌਤਿਆਂ 'ਤੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ ਚੱਲ ਰਹੇ ਵਿਸ਼ਵ ਫੂਡ ਇੰਡੀਆ-2023 ਦੇ ਦੂਜੇ ਐਡੀਸ਼ਨ ਵਿੱਚ ਭਾਈਵਾਲ ਰਾਜ ਵਜੋਂ ਪੰਜਾਬ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ। ਸੂਬੇ ਦੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਮੌਕੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਦਯੋਗਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

Punjab Air Quality: 1360 ਥਾਵਾਂ 'ਤੇ ਸਾੜੀ ਗਈ ਪਰਾਲੀ, 7 ਸ਼ਹਿਰਾਂ ਦੀ ਹਵਾ ਖਰਾਬ, ਬਠਿੰਡਾ ਸੂਬੇ 'ਚ ਸਭ ਤੋਂ ਵੱਧ ਪ੍ਰਦੂਸ਼ਿਤ

ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਦੇ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਸ਼ਨੀਵਾਰ ਨੂੰ ਸੂਬੇ 'ਚ 1360 ਥਾਵਾਂ 'ਤੇ ਪਰਾਲੀ ਸਾੜੀ ਗਈ। ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ ਕੁੱਲ 14173 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਵੀ ਬਠਿੰਡਾ ਸਮੇਤ ਸੂਬੇ ਦੇ ਸੱਤ ਸ਼ਹਿਰਾਂ ਦਾ AQI ਗਰੀਬ ਸ਼੍ਰੇਣੀ ਵਿੱਚ ਰਿਹਾ। AQI 385 ਦੇ ਨਾਲ ਬਠਿੰਡਾ ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਰਿਹਾ।

ਪਿਛੋਕੜ

Punjab Breaking News LIVE, 05 November, 2023: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਦੇ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਸ਼ਨੀਵਾਰ ਨੂੰ ਸੂਬੇ 'ਚ 1360 ਥਾਵਾਂ 'ਤੇ ਪਰਾਲੀ ਸਾੜੀ ਗਈ। ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ ਕੁੱਲ 14173 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਵੀ ਬਠਿੰਡਾ ਸਮੇਤ ਸੂਬੇ ਦੇ ਸੱਤ ਸ਼ਹਿਰਾਂ ਦਾ AQI ਗਰੀਬ ਸ਼੍ਰੇਣੀ ਵਿੱਚ ਰਿਹਾ। AQI 385 ਦੇ ਨਾਲ ਬਠਿੰਡਾ ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਰਿਹਾ।


ਸ਼ਨੀਵਾਰ ਨੂੰ ਸਭ ਤੋਂ ਵੱਧ 240 ਮਾਮਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਤੋਂ ਸਾਹਮਣੇ ਆਏ। ਇਸ ਤੋਂ ਬਾਅਦ 140 ਮਾਮਲੇ ਫ਼ਿਰੋਜ਼ਪੁਰ, 112 ਬਠਿੰਡਾ, 116 ਤਰਨਤਾਰਨ, 92 ਬਰਨਾਲਾ, 23 ਅੰਮ੍ਰਿਤਸਰ, 74 ਲੁਧਿਆਣਾ, 54 ਕਪੂਰਥਲਾ, 67 ਜਲੰਧਰ, 49 ਪਟਿਆਲਾ ਅਤੇ 70 ਮੋਗਾ ਜ਼ਿਲ੍ਹੇ ਤੋਂ ਸਾਹਮਣੇ ਆਏ ਹਨ। ਸਾਲ 2021 'ਚ 4 ਨਵੰਬਰ ਨੂੰ ਪਰਾਲੀ ਸਾੜਨ ਦੇ 3032 ਮਾਮਲੇ ਸਾਹਮਣੇ ਆਏ ਸਨ, ਜਦਕਿ 2022 'ਚ 2437 ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ, ਇਸ ਸਮੇਂ ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਸੰਖਿਆ ਸਾਲ 2021 ਵਿੱਚ 23465 ਅਤੇ ਸਾਲ 2022 ਵਿੱਚ 26583 ਤੱਕ ਪਹੁੰਚ ਗਈ ਸੀ। Punjab Air Quality: 1360 ਥਾਵਾਂ 'ਤੇ ਸਾੜੀ ਗਈ ਪਰਾਲੀ, 7 ਸ਼ਹਿਰਾਂ ਦੀ ਹਵਾ ਖਰਾਬ, ਬਠਿੰਡਾ ਸੂਬੇ 'ਚ ਸਭ ਤੋਂ ਵੱਧ ਪ੍ਰਦੂਸ਼ਿਤ


ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼


ਭਾਰਤ ਅਤੇ ਵਿਦੇਸ਼ਾਂ ਦੀਆਂ ਕਈ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਅਤੇ ਹੋਰ ਸਹਾਇਕ ਉਦਯੋਗਾਂ ਵਿੱਚ ਦਿਲਚਸਪੀ ਦਿਖਾਈ ਹੈ ਅਤੇ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜ ਹਜ਼ਾਰ ਤੋਂ ਵੱਧ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸੂਬਾ ਤਰੱਕੀ ਦੀ ਰਾਹ 'ਤੇ ਅੱਗੇ ਵਧੇਗਾ। ਇਨ੍ਹਾਂ ਸਮਝੌਤਿਆਂ 'ਤੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ ਚੱਲ ਰਹੇ ਵਿਸ਼ਵ ਫੂਡ ਇੰਡੀਆ-2023 ਦੇ ਦੂਜੇ ਐਡੀਸ਼ਨ ਵਿੱਚ ਭਾਈਵਾਲ ਰਾਜ ਵਜੋਂ ਪੰਜਾਬ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ। ਸੂਬੇ ਦੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਮੌਕੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਦਯੋਗਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। Punjab News: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼, ਪੰਜ ਹਜ਼ਾਰ ਲੋਕਾਂ ਨੂੰ ਮਿਲੇਗਾ ਰੁਜ਼ਗਾਰ


 


ਸੋਗ ਵਿੱਚ ਬਦਲੀਆਂ ਖ਼ੁਸ਼ੀਆਂ! ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ, ਲਾੜੇ ਸਣੇ 3 ਦੀ ਮੌਤ


 


ਮੋਗਾ 'ਚ ਤੜਕਸਾਰ ਵੱਡਾ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਡੋਲੀ ਵਾਲੀ ਕਾਰ 'ਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਅਜੀਤਵਾਲ ਦੇ ਨਜ਼ਦੀਕ ਡੋਲੀ ਵਾਲੀ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਲਾੜੇ ਸਣੇ ਤਿੰਨ ਵਿਅਕਤੀਆਂ ਦੀ ਹੋਈ ਮੌਤ ਹੋਣ ਦਾ ਪਤਾ ਲੱਗਿਆ ਹੈ ਜਦਕਿ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿਹੜੇ ਜਗਰਾਓਂ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਹਨ। Moga News : ਸੋਗ ਵਿੱਚ ਬਦਲੀਆਂ ਖ਼ੁਸ਼ੀਆਂ! ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ, ਲਾੜੇ ਸਣੇ 3 ਦੀ ਮੌਤ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.