Punjab Breaking News LIVE : SIT ਵੱਲੋਂ ਕੋਟਕਪੂਰਾ ਗੋਲੀ ਕਾਂਡ 'ਚ ਸੁਮੇਧ ਸੈਣੀ ਤੇ ਸੁਖਬੀਰ ਬਾਦਲ ਮਾਸਟਰ ਮਾਈਂਡ ਕਰਾਰ, ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਅੰਮ੍ਰਿਤਪਾਲ ਸਿੰਘ ਬਾਰੇ ਰਿਪੋਰਟ

Punjab Breaking News LIVE : SIT ਵੱਲੋਂ ਕੋਟਕਪੂਰਾ ਗੋਲੀ ਕਾਂਡ 'ਚ ਸੁਮੇਧ ਸੈਣੀ ਤੇ ਸੁਖਬੀਰ ਬਾਦਲ ਮਾਸਟਰ ਮਾਈਂਡ ਕਰਾਰ, ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਅੰਮ੍ਰਿਤਪਾਲ ਸਿੰਘ ਬਾਰੇ ਰਿਪੋਰਟ

ਰਜਨੀਸ਼ ਕੌਰ ਰੰਧਾਵਾ Last Updated: 25 Apr 2023 03:56 PM
Punjab News : ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮਦਿਹਾੜੇ ਦੇ ਸਬੰਧ 'ਚ ਸ਼ੁਰੂ ਹੋਏ ਖਾਲਸਾ ਫਤਿਹ ਮਾਰਚ ਦਾ ਮੁਕਤਸਰ ਸਾਹਿਬ 'ਚ ਸਵਾਗਤ

Punjab News : ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮਦਿਹਾੜੇ ਦੇ ਸਬੰਧ ਵਿੱਚ 16 ਅਪ੍ਰੈਲ ਨੂੰ ਦਿੱਲੀ ਤੋਂ ਖਾਲਸਾ ਫਤਿਹ ਮਾਰਚ ਸ਼ੁਰੂ ਕੀਤਾ ਗਿਆ ਸੀ, ਜੋ ਕਿ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ‘ਤੇ ਪਹੁੰਚਿਆ। ਫਤਿਹ ਮਾਰਚ ਦਾ ਢੁਕਾਅ ਮਹਾ ਸਿੰਘ ਦੀਵਾਨ ਹਾਲ ਵਿੱਚ ਕੀਤਾ ਗਿਆ।

Punjab Sacrilege Case: ਗੁਰੂਦੁਆਰਾ ਸਾਹਿਬ 'ਚ ਗ੍ਰੰਥੀਆਂ ਦੀ ਕੁੱਟਮਾਰ ਕਰਨ ਵਾਲਾ ਦੋਸ਼ੀ ਗ੍ਰਿਫਤਾਰ, ਪਵਿੱਤਰ ਗ੍ਰੰਥ ਦੀ ਬੇਅਦਬੀ ਖ਼ਿਲਾਫ਼ ਸ਼ੁਰੂ ਹੋਇਆ ਵਿਰੋਧ, ਜਾਣੋ ਕਿਸ ਨੇ ਕੀ ਕਿਹਾ?

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਸ਼ਹਿਰ 'ਚ 24 ਅਪ੍ਰੈਲ ਸੋਮਵਾਰ ਨੂੰ ਇਕ ਗੁਰਦੁਆਰੇ 'ਚ ਦੋ ਗ੍ਰੰਥੀਆਂ 'ਤੇ ਹਮਲਾ ਕਰਨ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਨਿਰਾਸ਼ਾ ਦਾ ਮਾਹੌਲ ਹੈ। ਭਾਵੇਂ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਲੋਕਾਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ ਹੈ। ਇਸ ਘਟਨਾ ਤੋਂ ਬਾਅਦ ਰੂਪਨਗਰ ਸ਼ਹਿਰ 'ਚ ਕਈ ਥਾਵਾਂ 'ਤੇ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।

Patiala News: ਹੁਣ ਕਿਸਾਨ ਨਹੀਂ ਛੱਡਣਗੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ, ਯੂਨੀਅਨਾਂ ਵੀ ਹੱਕ 'ਚ ਡਟੀਆਂ

ਕਿਸਾਨ ਹੁਣ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਨਹੀਂ ਛੱਡਣਗੇ। ਬੇਸ਼ੱਕ ਸ਼ੁਰੂ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਤੋਂ ਕਬਜ਼ੇ ਛੁਡਵਾ ਲਏ ਸੀ ਪਰ ਹੁਣ ਇਸ ਮੁਹਿੰਮ ਨੂੰ ਬ੍ਰੇਕ ਲੱਗ ਗਈ ਹੈ। ਪੰਚਾਇਤੀ ਜ਼ਮੀਨਾਂ ਉੱਪਰ ਕਾਬਜ਼ਾ ਕਿਸਾਨਾਂ ਦੇ ਹੱਕ ਵਿੱਚ ਕਿਸਾਨ ਯੂਨੀਅਨਾਂ ਵੀ ਖੜ੍ਹ ਗਈਆਂ ਹਨ। 

Amritpal Singh: ਅੰਮ੍ਰਿਤਪਾਲ ਸਿੰਘ ਦੀ ਕਾਨੂੰਨੀ ਸਹਾਇਤਾ ਲਈ ਐਕਸ਼ਨ ਮੋਡ 'ਚ ਸ਼੍ਰੋਮਣੀ ਕਮੇਟੀ, ਵੀਰਵਾਰ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੋ ਸਕਦੀ ਮੁਲਾਕਾਤ

 ਸ਼੍ਰੋਮਣੀ ਕਮੇਟੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕਾਨੂੰਨੀ ਸਹਾਇਤਾ ਦੇਵੇਗੀ। ਇਸ ਲਈ ਸ਼੍ਰੋਮਣੀ ਕਮੇਟੀ ਨੇ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਕਾਨੂੰਨੀ ਮਾਹਿਰਾਂ ਦੀ ਟੀਮ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। 

Patiala News: ਦੋ ‘G’ ਦੀ ਬਹੁਤ ਅਹਿਮੀਅਤ, 99% ਸਿਆਸਤਦਾਨ ਅਗਲੀ ਸਰਕਾਰ ਬਣਾਉਣ ‘ਚ ਲੱਗੇ ਰਹਿੰਦੇ…ਮੈਂ 1% ਵਾਲਿਆਂ 'ਚੋਂ: ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦੋ ‘G’ ਬਹੁਤ ਅਹਿਮੀਅਤ ਰੱਖਦੀਆਂ ਹਨ। ਇੱਕ Government ਤੇ ਦੂਜਾ Generation...ਉਨ੍ਹਾਂ ਕਿਹਾ ਕਿ 99% ਸਿਆਸਤਦਾਨ ਅਗਲੀ ਸਰਕਾਰ ਬਣਾਉਣ ‘ਚ ਲੱਗੇ ਰਹਿੰਦੇ ਨੇ…ਮੈਂ 1% ਵਾਲਿਆਂ ‘ਚੋਂ ਹਾਂ ਜੋ ਅਗਲੀ ਪੀੜ੍ਹੀ ਨੂੰ ਬਿਹਤਰ ਮਾਹੌਲ ਦੇਣ ‘ਚ ਯਕੀਨ ਰੱਖਦਾ ਹੈ...।


 


 





Punjab News: ਮੋਰਿੰਡਾ 'ਚ ਬੇਅਦਬੀ ਦੀ ਘਟਨਾ 'ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਐਕਸ਼ਨ, 'ਆਪ' ਸਰਕਾਰ ਨੂੰ ਘੇਰਿਆ

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ 'ਤੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਚਿੰਤਾ ਪ੍ਰਗਟਾਈ ਹੈ। ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖ ਕੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਮਾਮਲੇ ਦੀ ਢੁੱਕਵੀਂ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਕਾਨੂੰਨ ਹੱਥ ਵਿੱਚ ਨਾ ਲੈਣ ਲਈ ਵੀ ਕਿਹਾ ਹੈ।

Kotkapura firing case: ਐਸਆਈਟੀ ਵੱਲੋਂ ਕੋਟਕਪੂਰਾ ਗੋਲੀ ਕਾਂਡ 'ਚ ਸੁਮੇਧ ਸੈਣੀ ਤੇ ਸੁਖਬੀਰ ਬਾਦਲ ਮਾਸਟਰ ਮਾਈਂਡ ਕਰਾਰ

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ।

Amritpal Singh: ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਅੰਮ੍ਰਿਤਪਾਲ ਸਿੰਘ ਬਾਰੇ ਰਿਪੋਰਟ, ਪਨਾਹ ਦੇਣ ਵਾਲਿਆਂ ਦਾ ਵੇਰਵਾ ਮੰਗਿਆ

 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਮਿਸ਼ਨ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਇਹ ਰਿਪੋਰਟ ਸੌਂਪ ਵੀ ਦਿੱਤੀ ਹੈ। ਉਧਰ, ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੀ ਇਸ ਸਬੰਧੀ ਆਪਣੀ ਸ਼ੁਰੂਆਤੀ ਜਾਂਚ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ।

ਪਿਛੋਕੜ

Punjab Breaking News LIVE Updates: ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ।


ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀ ਕਾਂਡ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਅੱਠ ਅਧਿਕਾਰੀਆਂ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਸੀ। ਪੁਲਿਸ ਨੇ ਪੁਖਤਾ ਸਬੂਤ ਹੱਥ ਲੱਗਣ ਮਗਰੋਂ ਹੀ ਉਪਰੋਕਤ ਹਾਈ ਪ੍ਰੋਫਾਈਲ ਲੋਕਾਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਸੀ। 


ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦਾ ਨਾਂ ਦੇ ਰਿਹਾ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਵਿਸ਼ੇਸ਼ ਜਾਂਚ ਟੀਮ ਨੇ 22 ਮਹੀਨਿਆਂ ਦੀ ਮੁਸ਼ੱਕਤ ਤੋਂ ਬਾਅਦ ਕਰੀਬ 5600 ਸਫ਼ਿਆਂ ਦੇ ਸਬੂਤ ਇਕੱਠੇ ਕੀਤੇ ਹਨ। ਇਨ੍ਹਾਂ ਸਬੂਤਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ ਪਰ ਹੁਣ ਵੇਖਣਾ ਇਹ ਹੋਏਗਾ ਕਿ ਪੁਲਿਸ ਅਦਾਲਤ ਵਿੱਚ ਇਹ ਸਾਬਤ ਕਰ ਪਾਉਂਦੀ ਹੈ ਜਾਂ ਨਹੀਂ।


 ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਅੰਮ੍ਰਿਤਪਾਲ ਸਿੰਘ ਬਾਰੇ ਰਿਪੋਰਟ, ਪਨਾਹ ਦੇਣ ਵਾਲਿਆਂ ਦਾ ਵੇਰਵਾ ਮੰਗਿਆ


 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਮਿਸ਼ਨ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਇਹ ਰਿਪੋਰਟ ਸੌਂਪ ਵੀ ਦਿੱਤੀ ਹੈ। ਉਧਰ, ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੀ ਇਸ ਸਬੰਧੀ ਆਪਣੀ ਸ਼ੁਰੂਆਤੀ ਜਾਂਚ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ।


ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਲੈ ਕੇ ਗ੍ਰਿਫਤਾਰੀ ਤੱਕ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ। ਕੇਂਦਰ ਨੇ ਪੁਲਿਸ ਐਕਸ਼ਨ, ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲਿਆਂ ਦੇ ਵੇਰਵੇ ਤੇ ਅੰਮ੍ਰਿਤਪਾਲ ਦੀ ਲੋਕੇਸ਼ਨ ਮੂਵਮੈਂਟ ਰਿਪੋਰਟ ਵੀ ਮੰਗੀ ਸੀ। ਪੰਜਾਬ ਸਰਕਾਰ ਨੇ ਇਹ ਸਾਰੀ ਰਿਪੋਰਟ ਕੇਂਦਰ ਨੂੰ ਸੌਂਪ ਦਿੱਤੀ ਹੈ। 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.