Punjab Breaking News LIVE: ਦਿੱਲੀ ਪਹੁੰਚਿਆ ਪੰਜਾਬ ਦੀ ਪਰਾਲੀ ਦਾ ਧੁੰਆਂ! NGT ਵੱਲੋਂ ਮਾਨ ਸਰਕਾਰ ਤਲਬ, ਧਰਨਾਕਾਰੀ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਗਰੋਂ ਸਿੱਖਿਆ ਮੰਤਰੀ ਬੈਂਸ ਦਾ ਵੱਡਾ ਬਿਆਨ, ਅੱਜ ਪੰਜਾਬ ਸਣੇ ਮੀਂਹ ਤੋਂ ਬਾਅਦ ਬਦਲੇਗਾ ਇਨ੍ਹਾਂ ਸੂਬਿਆਂ ਦਾ ਮੌਸਮ
Punjab Breaking : ਦਿੱਲੀ ਪਹੁੰਚਿਆ ਪੰਜਾਬ ਦੀ ਪਰਾਲੀ ਦਾ ਧੁੰਆਂ! NGT ਵੱਲੋਂ ਮਾਨ ਸਰਕਾਰ ਤਲਬ, ਧਰਨਾਕਾਰੀ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਗਰੋਂ ਸਿੱਖਿਆ ਮੰਤਰੀ ਬੈਂਸ ਦਾ ਵੱਡਾ ਬਿਆਨ, ਅੱਜ ਪੰਜਾਬ ਸਣੇ ਮੀਂਹ ਤੋਂ ਬਾਅਦ ਬਦਲੇਗਾ ਇਨ੍ਹਾਂ ਸੂਬਿਆਂ
LIVE
Background
Punjab Breaking News LIVE, 22 October, 2023: ਭਗਵੰਤ ਮਾਨ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਵਿੱਚ ਇਸ ਵਾਰ ਵੀ ਕਾਫੀ ਪਰਾਲੀ ਸਾੜੀ ਗਈ ਹੈ। ਇਸ ਤੋਂ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਕਾਫੀ ਖਫਾ ਹੈ। ਪਰਾਲੀ ਸਾੜੇ ਜਾਣ ਕਾਰਨ ਕੌਮੀ ਰਾਜਧਾਨੀ ’ਚ ਫੈਲ ਰਹੇ ਹਵਾ ਪ੍ਰਦੂਸ਼ਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਐਨਜੀਟੀ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਮੈਂਬਰ ਸਕੱਤਰ ਨੂੰ ਨੋਟਿਸ ਜਾਰੀ ਕੀਤੇ ਹਨ। ਪੰਜਾਬ ’ਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ’ਚ ਵਾਧੇ ਨੂੰ ਲੈ ਕੇ ਮੀਡੀਆ ’ਚ ਆਈ ਰਿਪੋਰਟ ਦਾ ਖੁਦ ਹੀ ਨੋਟਿਸ ਲੈਂਦਿਆਂ ਐਨਜੀਟੀ ਨੇ ਇਸ ਮੁੱਦੇ ’ਤੇ ਸੁਣਵਾਈ ਕੀਤੀ।
ਰਿਪੋਰਟ ’ਚ ਕਿਹਾ ਗਿਆ ਕਿ ਸਰਦੀ ਦੀ ਸ਼ੁਰੂਆਤ ’ਚ ਪੰਜਾਬ ’ਚ ਪਰਾਲੀ ਸਾੜੇ ਜਾਣਾ ਕੌਮੀ ਰਾਜਧਾਨੀ ਖੇਤਰ ’ਚ ਪ੍ਰਦੂਸ਼ਣ ਦੇ ਸਭ ਤੋਂ ਵੱਡੇ ਕਾਰਨਾਂ ’ਚੋਂ ਇਕ ਹੈ। ਐਨਜੀਟੀ ਚੇਅਰਪਰਸਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਤੇ ਮਾਹਿਰ ਮੈਂਬਰ ਏ ਸੈਂਥਿਲ ਵੇਲ ਦੇ ਬੈਂਚ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਇਕ ਰਿਪੋਰਟ ਦਾ ਨੋਟਿਸ ਲਿਆ ਜਿਸ ’ਚ ਖੇਤਾਂ ’ਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਜ਼ਿਲ੍ਹਿਆਂ ਦੇ ਨਾਮ ਤੇ ਤਿੰਨ ਸਾਲਾਂ ਦੇ ਤੁਲਨਾਤਮਕ ਅੰਕੜਿਆਂ ਦਾ ਬਿਓਰਾ ਦਿੱਤਾ ਗਿਆ ਹੈ। Stubble Burning: ਦਿੱਲੀ ਪਹੁੰਚਿਆ ਪੰਜਾਬ ਦੀ ਪਰਾਲੀ ਦਾ ਧੁੰਆਂ! ਐਨਜੀਟੀ ਵੱਲੋਂ ਭਗਵੰਤ ਮਾਨ ਸਰਕਾਰ ਤਲਬ
ਧਰਨਾਕਾਰੀ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਗਰੋਂ ਸਿੱਖਿਆ ਮੰਤਰੀ ਬੈਂਸ ਦਾ ਵੱਡਾ ਬਿਆਨ
1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੀ ਮੈਂਬਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਪੰਜਾਬ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕਾ ਨਾਲ ਉਨ੍ਹਾਂ ਦਾ ਕੋਈ ਸਿੱਧਾ ਸੰਪਰਕ ਨਹੀਂ, ਇਸ ਕਰਕੇ ਮ੍ਰਿਤਕਾ ਵੱਲੋਂ ਚੁੱਕੇ ਗਏ ਕਦਮ ਬਾਰੇ ਕੋਈ ਟਿੱਪਣੀ ਕਰਨਾ ਠੀਕ ਨਹੀਂ। Punjab News: ਧਰਨਾਕਾਰੀ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਗਰੋਂ ਸਿੱਖਿਆ ਮੰਤਰੀ ਬੈਂਸ ਦਾ ਵੱਡਾ ਬਿਆਨ, ਬੋਲੇ- ਸਰਕਾਰ ਹਰ ਸੰਭਵ ਯਤਨ ਕਰ ਰਹੀ...
Dera Bassi: ਜਾਅਲੀ NOC ਮਾਮਲੇ 'ਚ ਇੱਕ ਹੋਰ ਗ੍ਰਿਫਤਾਰ, ਹਾਸਿਲ ਕੀਤਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ
Punjab News: ਤਹਿਸੀਲ 'ਚ ਜਾਅਲੀ ਐੱਨਓਸੀ ਨਾਲ ਨਾਜਾਇਜ਼ ਕਾਲੋਨੀਆਂ 'ਚ ਪਲਾਟਾਂ ਨਾਲ ਰਜਿਸਟਰੀਆਂ ਦੇ ਮਾਮਲੇ 'ਚ ਪੁਲਿਸ ਨੇ ਮਾਮਲੇ 'ਚ ਨਾਮਜ਼ਦ ਤੀਜੇ ਮੁਲਜ਼ਮ ਰਿਤਿਕ ਜੈਨ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਅੱਜ ਅਦਾਲਤ 'ਚ ਪੇਸ਼ ਕਰ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਰਿਤਿਕ ਗੋਇਲ ਪੁੱਤਰ ਪ੍ਰਵੀਨ ਗੋਇਲ ਵਾਸੀ ਫ਼ਲੈਟ ਨੰਬਰ 35 ਟੋਪ ਫਲੋਰ ਕ੍ਰਿਸ਼ਨਾ ਇਨਕਲੇਵ ਹੈਬਤਪੁਰ ਰੋਡ ਡੇਰਾਬੱਸੀ ਜੋ ਰਜਿਸਟਰੀਆਂ ਲਿਖਦਾ ਸੀ। ਜੋ ਕਿ ਇਸ ਮਾਮਲੇ ਦੀ ਅਹਿਮ ਕੜੀ ਹੈ, ਜੋ ਪਹਿਲਾਂ ਗ੍ਰਿਫਤਾਰ ਕੀਤੇ ਸੁਰੇਸ਼ ਜੈਨ ਦੇ ਨਾਲ ਰਲ ਕੇ ਜਾਅਲੀ ਐੱਨਓਸੀ ਆਪਣੇ ਕੰਪਿਊਟਰ 'ਚ ਤਿਆਰ ਕਰਦਾ ਸੀ।
Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹੱਕ 'ਚ ਡਟੀ 'ਆਪ', ਕੰਗ ਬੋਲੇ...ਬੇਈਮਾਨ ਚਾਲਾਂ ਦਾ ਗਵਾਹ ਹੋਣਾ ਸੱਚਮੁੱਚ ਨਿਰਾਸ਼ਾਜਨਕ
Punjab News: ਸੰਘਰਸ਼ਕਾਰੀ ਮਹਿਲਾ ਅਸਿਸਟੈਂਟ ਪ੍ਰੋਫੈਸਰ ਵੱਲੋਂ ਖੁਦਕੁਸ਼ੀ ਕਰਨ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਵਿਰੋਧੀ ਲੀਡਰਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੀ ਮੰਗ ਦਾ ਜਵਾਬ ਦਿੰਦਿਆ ਆਮ ਆਦਮੀ ਪਾਰਟੀ ਨੇ ਤਿੱਖਾ ਜਵਾਬ ਦਿੱਤਾ ਹੈ। ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਹੈ ਕਿ ਵਿਰੋਧੀਆਂ ਵੱਲੋਂ ਵਰਤੀਆਂ ਗਈਆਂ ਬੇਈਮਾਨ ਚਾਲਾਂ ਦਾ ਗਵਾਹ ਹੋਣਾ ਸੱਚਮੁੱਚ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਔਰਤ ਨੇ ਪਤੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਖੁਦਕੁਸ਼ੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਟਵੀਟ ਕਰਕੇ ਕਿਹਾ ਕਿ ਇੱਕ ਔਰਤ ਦੀ ਉਸ ਦੇ ਪਤੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਹੋਈ ਮੰਦਭਾਗੀ ਮੌਤ ਦੇ ਆਲੇ ਦੁਆਲੇ ਵਾਪਰੀਆਂ ਦੁਖਦਾਈ ਘਟਨਾਵਾਂ ਦੇ ਮੱਦੇਨਜ਼ਰ ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ, ਪਰਗਟ ਸਿੰਘ, ਧਰਮਵੀਰ ਗਾਂਧੀ ਦੁਆਰਾ ਵਰਤੀਆਂ ਗਈਆਂ ਬੇਈਮਾਨ ਚਾਲਾਂ ਦਾ ਗਵਾਹ ਹੋਣਾ ਸੱਚਮੁੱਚ ਨਿਰਾਸ਼ਾਜਨਕ ਹੈ।
India-Canada dispute: 'ਭਾਰਤ-ਕੈਨੇਡਾ ਦੇ ਰਿਸ਼ਤੇ ਮੁਸ਼ਕਲ ਦੌਰ 'ਚੋਂ ਲੰਘ ਰਹੇ ਨੇ', ਵੀਜ਼ਾ ਸਹੂਲਤ 'ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਹੋਰ ਕੀ ਕਿਹਾ?
India-Canada Dispute: ਇਸ ਸਮੇਂ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਦਰਾੜ ਪਈ ਹੋਈ ਨਜ਼ਰ ਆ ਰਹੀ ਹੈ। ਦੋਵਾਂ ਦਾ ਰਿਸ਼ਤਾ ਕਾਫੀ ਮੁਸ਼ਕਲ ਦੌਰ 'ਚੋਂ ਲੰਘ ਰਿਹਾ ਹੈ। ਇਸ ਸਮੇਂ ਲੋਕਾਂ ਦੀ ਸਭ ਤੋਂ ਵੱਡੀ ਚਿੰਤਾ ਵੀਜ਼ਾ ਬੰਦ ਹੋਣ ਨੂੰ ਲੈ ਕੇ ਹੈ। ਭਾਰਤ ਸਰਕਾਰ ਇਸ ਮਾਮਲੇ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਸਥਿਤੀ ਵਿੱਚ ਸੁਧਾਰ ਹੁੰਦੇ ਹੀ ਵੀਜ਼ਾ ਮੁੜ ਚਾਲੂ ਕਰ ਦਿੱਤਾ ਜਾਵੇਗਾ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਇਹ ਗੱਲ ਕਹੀ।
Ludhiana news: ਹਰਜੋਤ ਬੈਂਸ 'ਤੇ ਹੋਵੇ ਪਰਚਾ ਦਰਜ', ਹਾਲੇ ਤੱਕ ਸਰਕਾਰ ਨੇ ਕਿਉਂ ਨਹੀਂ ਕੀਤਾ ਪਰਚਾ- ਸੁਖਬੀਰ ਬਾਦਲ
Ludhiana news: ਲੁਧਿਆਣਾ ਦੇ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਦੇ ਪ੍ਰਧਾਨ ਦੀ ਅਗਵਾਈ ਦੇ ਵਿੱਚ ਇੱਕ ਅਹਿਮ ਬੈਠਕ ਹੋਈ। ਇਸ ਬੈਠਕ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸੀਐਮ ਭਗਵੰਤ ਮਾਨ ਨਕਲੀ ਮੁੱਖ ਮੰਤਰੀ ਹੈ। ਉਨ੍ਹਾਂ ਕਿਹਾ ਕਿ ਹਰਜੋਤ ਬੈਂਸ 'ਤੇ ਪਰਚਾ ਹੋਣਾ ਚਾਹੀਦਾ ਹੈ, ਕਿਉਂਕਿ ਸਾਡੇ ਦੇਸ਼ ਵਿੱਚ ਇਹ ਕਾਨੂੰਨ ਹੈ, ਜੇਕਰ ਕੋਈ ਕਿਸੇ ਦਾ ਵੀ ਨਾ ਖੁਦਕੁਸ਼ੀ ਪੱਤਰ ਦੇ ਵਿੱਚ ਲਿਖਦਾ ਹੈ ਜਾਂ ਆਪਣੀ ਖੁਦਕੁਸ਼ੀ ਲਈ ਉਸ ਨੂੰ ਜਿੰਮੇਵਾਰ ਦੱਸਦਾ ਹੈ ਤਾਂ ਉਸ ਤੇ ਸਿੱਧਾ ਪਰਚਾ ਹੁੰਦਾ ਹੈ।
Sri Muktsar Sahib: ਰਿਸ਼ਤੇ ਹੋਏ ਤਾਰ-ਤਾਰ! ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਸਾਲੀ ਦੀ ਡੰਡਿਆਂ ਨਾਲ ਕੁੱਟ-ਕੁੱਟ ਬੇਰਹਿਮੀ ਨਾਲ ਕੀਤੀ ਹੱਤਿਆ
Sri Muktsar Sahib: ਸ੍ਰੀ ਮੁਕਤਸਰ ਸਾਹਿਬ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਿੰਡ ਆਸਾ ਬੁੱਟਰ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਸਾਲੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਤਲ ਕਰਨ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਫਰਾਰ ਹੋ ਗਿਆ ਹੈ।