Punjab Breaking News LIVE: ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਨੇ ਪੰਜਾਬ 'ਚ ਢਾਹਿਆ ਕਹਿਰ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ
Punjab Breaking News LIVE: ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਨੇ ਪੰਜਾਬ 'ਚ ਢਾਹਿਆ ਕਹਿਰ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ, ਕੱਲ੍ਹ ਕਰਨਗੇ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਐਲਾਨ ਕੀਤਾ ਹੈ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਤੇ ਘਰਾਂ ਦਾ ਨੁਕਸਾਨ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੇਮੌਸਮੇ ਮੀਂਹ ਤੇ ਗੜ੍ਹਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
ਹੁਣ ਪੰਜਾਬ 'ਚੋਂ ਲੰਘਦੇ ਨੈਸ਼ਨਲ ਹਾਈਵੇ 'ਤੇ ਸਫਰ ਕਰਨ ਵਾਲੇ ਲੋਕਾਂ ਨੂੰ ਆਪਣੀ ਜੇਬ ਹੋਰ ਢਿੱਲੀ ਕਰਨੀ ਪਵੇਗੀ। ਨੈਸ਼ਨਲ ਹਾਈਵੇਅ ਅਥਾਰਟੀ ਨੇ ਆਪਣੇ ਸਾਰੇ ਟੋਲ ਦੇ ਰੇਟ ਵਧਾਉਣ ਦੀ ਤਿਆਰੀ ਕਰ ਲਈ ਹੈ। ਰੇਟ ਵਿੱਚ 5 ਤੋਂ 10 ਰੁਪਏ ਦਾ ਵਾਧਾ ਕੀਤਾ ਜਾ ਰਿਹਾ ਹੈ। ਨਵੀਆਂ ਦਰਾਂ 31 ਮਾਰਚ ਦੀ ਅੱਧੀ ਰਾਤ 12 ਵਜੇ ਤੋਂ ਲਾਗੂ ਹੋਣਗੀਆਂ।
ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਲੀਡਰ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਦੇ 'ਆਪ' 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਉਪ ਚੋਣ 'ਚ ਫਾਇਦਾ ਹੋ ਸਕਦਾ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ ਨਹੀਂ ਤਾਂ ਉਨ੍ਹਾਂ ਨੂੰ ਜਲਦ ਹੀ ਮਾਰ ਦਿੱਤਾ ਜਾਏਗਾ। ਇਹ ਖੁਲਾਸਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਕੀਤਾ ਹੈ। ਬਲਕੌਰ ਸਿੰਘ ਨੇ ਅੱਜ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ। ਮੂਸੇਵਾਲਾ ਦੇ ਪਿਤਾ ਨੇ ਦੋਸ਼ ਲਾਇਆ, ‘ਮੈਨੂੰ ਰਾਜਸਥਾਨ ਤੋਂ ਈਮੇਲ ’ਤੇ ਧਮਕੀ ਮਿਲੀ ਹੈ ਕਿ ਮੈਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ, ਇਸ ਲਈ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ।’
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੇ ਅੰਤਰਰਾਸ਼ਟਰੀ ਤੇ ਘਰੇਲੂ ਯਾਤਰੀਆਂ ਲਈ ਚੰਗੀ ਖਬਰ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ, ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਅੰਮ੍ਰਿਤਸਰ ਹਵਾਈ ਅੱਡਾ ਆਉਣ ਵਾਲੇ ਗਰਮੀਆਂ ਦੇ ਮੌਸਮ ਵਿੱਚ ਨਵੀਆਂ ਉਡਾਣਾਂ ਨਾਲ ਨਵੇਂ ਰਿਕਾਰਡ ਕਾਇਮ ਕਰਨ ਲਈ ਤਿਆਰ ਹੈ। ਇੱਥੋਂ ਭਾਰਤ ਤੇ ਵਿਦੇਸ਼ ਦੀਆਂ ਕੁੱਲ 11 ਏਅਰਲਾਈਨ ਦੁਆਰਾ ਰੋਜ਼ਾਨਾ ਲਗਪਗ 64 ਉਡਾਣਾਂ ਦੀ ਰਵਾਨਗੀ ਤੇ ਆਗਮਨ ਹੋਵੇਗੀ। ਹਵਾਬਾਜੀ ਖੇਤਰ ਵਿੱਚ ਗਰਮੀਆਂ ਦਾ ਸੀਜ਼ਨ ਮਾਰਚ ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋ ਕੇ ਅਕਤੂਬਰ ਦੇ ਅੰਤ ਤੱਕ ਹੁੰਦਾ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੁਝ ਲੋਕਾਂ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾਂ ਗੋਲੀ ਚਲਾਏ ਸਖਤ ਫੈਸਲੇ ਲਏ। ਇਸ ਲਈ ਅੱਜ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਦੁੰਬ ਦਬਾ ਕੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤਿੰਨ ਕਰੋੜ ਪੰਜਾਬੀ ਸਾਥ ਦੇਣਗੇ ਤਾਂ ਕੋਈ ਵੀ ਨਸ਼ਾ ਵੇਚਣ ਦੀ ਹਿੰਮਤ ਨਹੀਂ ਕਰੇਗਾ।
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਸਾਨੂੰ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਪੰਜਾਬ ਵਿੱਚ ਜੋ ਕੁਝ ਵੀ ਹੋ ਰਿਹਾ ਹੈ, ਉਸ ਦਾ ਸਿੱਧਾ ਅਸਰ ਦੁਨੀਆ ਭਰ ਦੇ ਸਿੱਖਾਂ 'ਤੇ ਪੈ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਹੈ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਦਮਨਕਾਰੀ ਨੀਤੀਆਂ ਤਹਿਤ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਗ਼ੈਰ-ਸੰਵਿਧਾਨਕ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ’ਚ ਅਮਨ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਥਾਂ ਦੇਸ਼ ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਹੈ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਦਮਨਕਾਰੀ ਨੀਤੀਆਂ ਤਹਿਤ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਗ਼ੈਰ-ਸੰਵਿਧਾਨਕ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ’ਚ ਅਮਨ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਥਾਂ ਦੇਸ਼ ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉੱਪਰ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 27 ਮਾਰਚ ਨੂੰ ਸੱਦੀ ਗਈ ਮੀਟਿੰਗ ਦੌਰਾਨ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦਿਆਂ ਨਾਲ ਚਰਚਾ ਕਰਕੇ ਉਨ੍ਹਾਂ ਕੋਲੋਂ ਸੁਝਾਅ ਲਏ ਜਾਣਗੇ ਤੇ ਇਨ੍ਹਾਂ ਵਿਚਾਰਾਂ ਦੀ ਰੋਸ਼ਨੀ ਵਿੱਚ ਅਗਲਾ ਫ਼ੈਸਲਾ ਲਿਆ ਜਾਵੇਗਾ।
'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਪੰਜਬ ਅੰਦਰ ਵੱਡੀ ਉਥਲ-ਪੁਥਲ ਚੱਲ ਰਹੀ ਹੈ। ਅਜਿਹੇ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਬਿਆਸ ਵਿਖੇ ਡੇਰਾ ਰਾਧਾ ਸਵਾਮੀ ਦਾ ਦੌਰਾ ਕਰਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਰੱਖਿਆ ਮੰਤਰੀ ਲਗਪਗ ਡੇਢ ਘੰਟਾ ਡੇਰੇ ’ਚ ਰਹੇ। ਉਨ੍ਹਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਜਾਰੀ ਹੈ। ਪੰਜਾਬ ਪੁਲਿਸ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇਕ ਪਾਸੇ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨ ਤੇ ਜਾਂਚ 'ਚ ਸਹਿਯੋਗ ਕਰਨ ਲਈ ਕਿਹਾ ਹੈ, ਉਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਨਾ ਕਰਨ 'ਤੇ ਪੰਜਾਬ ਪੁਲਿਸ ਦੀ ਕਾਬਲੀਅਤ 'ਤੇ ਸਵਾਲ ਚੁੱਕੇ ਹਨ। ਸਿੰਘ ਨੇ ਕਿਹਾ ਕਿ ਇੰਨੀ ਵੱਡੀ ਤਾਕਤ ਹੋਣ ਦੇ ਬਾਵਜੂਦ ਉਹ ਅੰਮ੍ਰਿਤਪਾਲ ਨੂੰ ਫੜਨ ਵਿੱਚ ਕਾਮਯਾਬ ਕਿਉਂ ਨਹੀਂ ਹੋ ਸਕੇ।
ਪੰਜਾਬ ਵਿੱਚ ਬੇਮੌਸਮੀ ਬਾਰਸ਼ ਨੇ ਕਹਿਰ ਵਰ੍ਹਾਇਆ ਹੈ। ਬਾਰਸ਼ ਨੇ ਤੇਜ਼ ਹਨ੍ਹੇਰੀ ਨਾਲ ਸੂਬੇ ਭਰ ਵਿੱਚ 14 ਲੱਖ ਹੈਕਟੇਅਰ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਈ ਹੈ। ਇਹ ਮੋਟਾ ਜਿਹਾ ਅੰਦਾਜ਼ਾ ਹੈ। ਉਂਝ ਨੁਕਸਾਨ ਇਸ ਤੋਂ ਵੱਧ ਹੋਇਆ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ।
ਪਿਛੋਕੜ
Punjab Breaking News LIVE: ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉੱਪਰ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 27 ਮਾਰਚ ਨੂੰ ਸੱਦੀ ਗਈ ਮੀਟਿੰਗ ਦੌਰਾਨ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦਿਆਂ ਨਾਲ ਚਰਚਾ ਕਰਕੇ ਉਨ੍ਹਾਂ ਕੋਲੋਂ ਸੁਝਾਅ ਲਏ ਜਾਣਗੇ ਤੇ ਇਨ੍ਹਾਂ ਵਿਚਾਰਾਂ ਦੀ ਰੋਸ਼ਨੀ ਵਿੱਚ ਅਗਲਾ ਫ਼ੈਸਲਾ ਲਿਆ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੀਟਿੰਗ ਵਿੱਚ ਕੋਈ ਵੀ ਸਿਆਸੀ ਜਮਾਤ ਦਾ ਪ੍ਰਤੀਨਿਧ ਨਹੀਂ ਸੱਦਿਆ ਗਿਆ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਸੰਗਤ ਕੋਲੋਂ ਵੀ ਸੁਝਾਅ ਮੰਗੇ ਹਨ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉਪਰ ਸਭ ਦੀਆਂ ਨਜ਼ਰਾਂ ਹਨ। ਸਰਕਾਰ ਵੀ ਇਸ ਮੀਟਿੰਗ ਉੱਪਰ ਨਜ਼ਰ ਰਹੀ ਹੈ। ਬੀਤੇ ਦਿਨ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਆਈਜੀ ਜਸਕਰਨ ਸਿੰਘ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਬੇਸ਼ੱਕ ਆਈਜੀ ਨੇ ਇਸ ਨੂੰ ਰਸਮੀ ਮੀਟਿੰਗ ਕਿਹਾ ਸੀ ਪਰ ਇਸ ਨੂੰ 27 ਮਾਰਚ ਨੂੰ ਵਾਲੀ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਨੌਜਵਾਨਾਂ ’ਤੇ ਲੋੜੋਂ ਵੱਧ ਸੰਗੀਨ ਜੁਰਮਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਜਥੇਦਾਰ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਬਾਰੇ ਸੋਸ਼ਲ ਮੀਡੀਆ ’ਤੇ ਕੁਝ ਵੀ ਸਾਂਝਾ ਕਰਨ ਵਾਲਿਆਂ ਦੇ ਘਰਾਂ ਵਿੱਚ ਵੀ ਜਾ ਰਹੀ ਹੈ ਜੋ ਵਿਚਾਰਾਂ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਅਜਿਹੀ ਕਾਰਵਾਈ ਕਰਨ ਤੋਂ ਰੋਕੇ।
ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਨੇ ਪੰਜਾਬ 'ਚ ਢਾਹਿਆ ਕਹਿਰ
ਪੰਜਾਬ ਵਿੱਚ ਬੇਮੌਸਮੀ ਬਾਰਸ਼ ਨੇ ਕਹਿਰ ਵਰ੍ਹਾਇਆ ਹੈ। ਬਾਰਸ਼ ਨੇ ਤੇਜ਼ ਹਨ੍ਹੇਰੀ ਨਾਲ ਸੂਬੇ ਭਰ ਵਿੱਚ 14 ਲੱਖ ਹੈਕਟੇਅਰ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਈ ਹੈ। ਇਹ ਮੋਟਾ ਜਿਹਾ ਅੰਦਾਜ਼ਾ ਹੈ। ਉਂਝ ਨੁਕਸਾਨ ਇਸ ਤੋਂ ਵੱਧ ਹੋਇਆ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਤੋਂ ਬਾਅਦ ਸ਼ੁੱਕਰਵਾਰ ਪਏ ਤੇਜ਼ ਮੀਂਹ ਤੇ ਕਿਤੇ-ਕਿਤੇ ਪਏ ਗੜਿਆਂ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ਹਨ। ਸ਼ੁੱਕਰਵਾਰ ਪਏ ਤੇਜ਼ ਮੀਂਹ, ਗੜੇਮਾਰੀ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਸੂਬੇ ਭਰ ਵਿੱਚ 14 ਲੱਖ ਹੈਕਟੇਅਰ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਈ ਹੈ।
- - - - - - - - - Advertisement - - - - - - - - -