Punjab Breaking News LIVE: ਕਿਸਾਨ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ 'ਚ ਜੰਗੀ ਤਿਆਰੀ, ਸੜਕਾਂ ਪੁੱਟੀਆਂ, ਦਫਾ 144 ਲਾਗੂ, ਇੰਟਨੈੱਟ ਬੰਦ, 17 ਫਰਵਰੀ ਤੱਕ ਖੁਸ਼ਕ ਰਹੇਗਾ ਪੰਜਾਬ ਦਾ ਮੌਸਮ
Punjab Breaking News LIVE: ਕਿਸਾਨ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ 'ਚ ਜੰਗੀ ਤਿਆਰੀ, ਸੜਕਾਂ ਪੁੱਟੀਆਂ, ਦਫਾ 144 ਲਾਗੂ, ਇੰਟਨੈੱਟ ਬੰਦ, 17 ਫਰਵਰੀ ਤੱਕ ਖੁਸ਼ਕ ਰਹੇਗਾ ਪੰਜਾਬ ਦਾ ਮੌਸਮ, 15 ਫਰਵਰੀ ਤੋਂ ਹੋਏਗੀ ਤਬਦੀਲੀ
ਪੰਜਾਬ ਫਾਇਰ ਡਿਪਾਰਟਮੈਂਟ ਵਿੱਚ ਔਰਤਾਂ ਦੀ ਭਰਤੀ ਨੂੰ ਲੈ ਕੇ ਸਰਕਾਰ ਨਿਯਮਾਂ ਵਿੱਚ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਸਬੰਧੀ ਐਡਵੋਕੇਟ ਜਨਰਲ ਤੋਂ ਕਾਨੂੰਨੀ ਰਾਏ ਮੰਗੀ ਹੈ, ਤਾਂ ਜੋ ਪਹਿਲਾਂ ਤੋਂ ਮੌਜੂਦ ਨਿਯਮਾਂ ਨੂੰ ਸੋਧਿਆ ਜਾ ਸਕੇ। ਸਰਕਾਰ ਨਿਯਮਾਂ ਵਿੱਚ ਸੋਧ ਕਰਕੇ ਆਉਣ ਵਾਲੇ ਹਫ਼ਤੇ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਉਂਕਿ ਸੀਐਮ ਭਗਵੰਤ ਮਾਨ ਨੇ ਖੁਦ ਜਨਤਕ ਮੰਚ ਤੋਂ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਇਨ੍ਹਾਂ ਨਿਯਮਾਂ ਨੂੰ ਪਹਿਲ ਦੇ ਆਧਾਰ 'ਤੇ ਬਦਲਿਆ ਜਾਵੇਗਾ।
ਪੰਜਾਬ ਫਾਇਰ ਡਿਪਾਰਟਮੈਂਟ ਵਿੱਚ ਔਰਤਾਂ ਦੀ ਭਰਤੀ ਨੂੰ ਲੈ ਕੇ ਸਰਕਾਰ ਨਿਯਮਾਂ ਵਿੱਚ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਸਬੰਧੀ ਐਡਵੋਕੇਟ ਜਨਰਲ ਤੋਂ ਕਾਨੂੰਨੀ ਰਾਏ ਮੰਗੀ ਹੈ, ਤਾਂ ਜੋ ਪਹਿਲਾਂ ਤੋਂ ਮੌਜੂਦ ਨਿਯਮਾਂ ਨੂੰ ਸੋਧਿਆ ਜਾ ਸਕੇ। ਸਰਕਾਰ ਨਿਯਮਾਂ ਵਿੱਚ ਸੋਧ ਕਰਕੇ ਆਉਣ ਵਾਲੇ ਹਫ਼ਤੇ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਉਂਕਿ ਸੀਐਮ ਭਗਵੰਤ ਮਾਨ ਨੇ ਖੁਦ ਜਨਤਕ ਮੰਚ ਤੋਂ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਇਨ੍ਹਾਂ ਨਿਯਮਾਂ ਨੂੰ ਪਹਿਲ ਦੇ ਆਧਾਰ 'ਤੇ ਬਦਲਿਆ ਜਾਵੇਗਾ।
ਕਾਂਗਰਸ ਨੇਤਾ ਰਾਹੁਲ ਗਾਂਧੀ (Congress leader Rahul Gandhi) ਨੇ ਐਤਵਾਰ (11 ਫਰਵਰੀ) ਨੂੰ ਕਿਸਾਨਾਂ ਦੇ 'ਦਿੱਲੀ ਚਲੋ ਮਾਰਚ' (Delhi chalo march) ਦੇ ਮੁੱਦੇ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰਾਹ ਵਿੱਚ ਰੋੜਾ ਪਾਉਣ ਵਾਲੇ ਭਰੋਸੇ ਦੇ ਲਾਇਕ ਨਹੀਂ ਹਨ। ਕਾਂਗਰਸੀ ਆਗੂ ਨੇ ਲੋਕਾਂ ਨੂੰ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਸੱਦਾ ਦਿੱਤਾ ਅਤੇ ਵਾਅਦਾ ਕੀਤਾ ਕਿ ਕਾਂਗਰਸ ਕਿਸਾਨਾਂ (congress farmers) ਨੂੰ ਇਨਸਾਫ਼ ਦੇਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲਾ ਕੇ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ ਸਗੋਂ ਕਿਸਾਨਾਂ ਦੀਆਂ ਮੰਗਾਂ ਮੰਨ ਲਵੋ। ਸੀਐਮ ਮਾਨ ਨੇ ਕੇਂਦਰ ਸਰਕਾਰ ਉਪਰ ਹੱਲਾ ਬੋਲਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ। ਸਾਡੇ ਨਾਲ ਇੰਨੀ ਨਫ਼ਰਤ ਨਾ ਕਰੋ।
ਪੁਲਿਸ ਦੇ ਭਰੋਸੇ ਮਗਰੋਂ ਵੀ ਬਲੌਗਰ ਭਾਨਾ ਸਿੱਧੂ ਦੀ ਰਿਹਾਈ ਨਹੀਂ ਹੋਈ। ਇਸ ਲਈ ਜੇਲ੍ਹ ਵਿੱਚ ਬੰਦ ਬਲੌਗਰ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ 'ਤੇ ਅੱਜ ਅਦਾਲਤ 'ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੁਲਿਸ ਆਪਣਾ ਜਵਾਬ ਦੇਵੇਗੀ। ਇਸ ਦੇ ਨਾਲ ਹੀ ਭਾਨਾ ਸਿੱਧੂ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ।
ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਅੰਦੋਲਨ ਨੂੰ ਲੈ ਕੇ ਮੋਰਚੇ ਦੀ ਚੜ੍ਹਦੀ ਕਲਾ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਈ ਵੀ ਕੰਮ ਕਰਨ ਤੋਂ ਪਹਿਲਾਂ ਗੁਰੂ ਮਹਾਰਾਜ ਦਾ ਓਟ ਆਸਰਾ ਲੈਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਲਈ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਲੀ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਮੁੜ ਦਿੱਲੀ ਘੇਰਨ ਦਾ ਐਲਾਨ ਕਰਨ ਮਗਰੋਂ ਦੇਸ਼ ਵਿੱਚ ਸਿਆਸੀ ਹਲਚਲ ਵਧ ਗਈ ਹੈ। ਇੱਕ ਪਾਸੇ ਵਿਰੋਧੀ ਧਿਰਾਂ ਨੇ ਮੁੜ ਕੇਂਦਰ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਕਿਸਾਨਾਂ ਨੇ ਦਿੱਲੀ ਕੂਚ ਲਈ ਜੰਗੀ ਪੱਧਰ 'ਤੇ ਤਿਆਰੀ ਕੀਤੀ ਹੈ। ਪੰਜਾਬ ਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰ ਰਹੀਆਂ ਹਨ।
ਪਿਛੋਕੜ
Punjab Breaking News LIVE, 11 February 2024: ਕਿਸਾਨ ਜਥੇਬੰਦੀਆਂ ਵੱਲੋਂ ਮੁੜ ਦਿੱਲੀ ਘੇਰਨ ਦਾ ਐਲਾਨ ਕਰਨ ਮਗਰੋਂ ਦੇਸ਼ ਵਿੱਚ ਸਿਆਸੀ ਹਲਚਲ ਵਧ ਗਈ ਹੈ। ਇੱਕ ਪਾਸੇ ਵਿਰੋਧੀ ਧਿਰਾਂ ਨੇ ਮੁੜ ਕੇਂਦਰ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਕਿਸਾਨਾਂ ਨੇ ਦਿੱਲੀ ਕੂਚ ਲਈ ਜੰਗੀ ਪੱਧਰ 'ਤੇ ਤਿਆਰੀ ਕੀਤੀ ਹੈ। ਪੰਜਾਬ ਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰ ਰਹੀਆਂ ਹਨ।
ਖੁਫੀਆ ਰਿਪੋਰਟਾਂ ਅਨੁਸਾਰ ਕਿਸਾਨਾਂ ਨੇ ਦਿੱਲੀ ਮਾਰਚ ਲਈ ਵਿਸ਼ੇਸ਼ ਕਿਸਮ ਦੇ ਟਰੈਕਟਰ ਤਿਆਰ ਕੀਤੇ ਹਨ। ਇਨ੍ਹਾਂ ਟਰੈਕਟਰਾਂ ਵਿੱਚ ਹਾਈਡ੍ਰੌਲਿਕਸ ਲਾਏ ਗਏ ਹਨ ਜੋ ਬੈਰੀਕੇਡਾਂ ਤੇ ਪੱਥਰਾਂ ਨੂੰ ਹਟਾਉਣ ਦੇ ਸਮਰੱਥ ਹਨ। ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਨੂੰ ਸੁਚੇਤ ਕਰਦਿਆਂ ਏਜੰਸੀਆਂ ਨੇ ਕਿਹਾ ਹੈ ਕਿ ਦਿੱਲੀ ਮਾਰਚ ਤਹਿਤ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ਤੋਂ 5000 ਟਰੈਕਟਰਾਂ ਨਾਲ 25 ਹਜ਼ਾਰ ਤੋਂ ਵੱਧ ਕਿਸਾਨ ਇੱਕੋ ਸਮੇਂ ਨਿਕਲਣਗੇ। Farmers Protest: ਕਿਸਾਨ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ 'ਚ ਜੰਗੀ ਤਿਆਰੀ, ਸੜਕਾਂ ਪੁੱਟੀਆਂ, ਦਫਾ 144 ਲਾਗੂ, ਇੰਟਨੈੱਟ ਬੰਦ
17 ਫਰਵਰੀ ਤੱਕ ਖੁਸ਼ਕ ਰਹੇਗਾ ਪੰਜਾਬ ਦਾ ਮੌਸਮ
ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਦਿਨ ਦਾ ਪਾਰਾ ਚੜ੍ਹ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, 15 ਫਰਵਰੀ ਨੂੰ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। ਬੱਦਲ ਛਾਏ ਰਹਿ ਸਕਦੇ ਹਨ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨਾਂ ਤੋਂ ਦਿਨ ਵੇਲੇ ਤੇਜ਼ ਧੁੱਪ ਪੈ ਰਹੀ ਹੈ। ਇਸ ਕਾਰਨ ਤਾਪਮਾਨ ਵਧ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਹਾਲਾਂਕਿ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਐਤਵਾਰ ਨੂੰ ਮੋਗਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਰਿਹਾ ਜੋ ਪੰਜਾਬ ਵਿੱਚ ਸਭ ਤੋਂ ਘੱਟ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ, ਫਰੀਕੋਟ, ਬਰਨਾਲਾ, ਰੋਪੜ, ਫ਼ਿਰੋਜ਼ਪੁਰ ਵਿੱਚ 4.0 ਡਿਗਰੀ, ਲੁਧਿਆਣਾ ਵਿੱਚ 8.1 ਡਿਗਰੀ ਤੇ ਚੰਡੀਗੜ੍ਹ ਵਿੱਚ 8.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। Punjab Weather Update: 17 ਫਰਵਰੀ ਤੱਕ ਖੁਸ਼ਕ ਰਹੇਗਾ ਪੰਜਾਬ ਦਾ ਮੌਸਮ, 15 ਫਰਵਰੀ ਤੋਂ ਹੋਏਗੀ ਤਬਦੀਲੀ
- - - - - - - - - Advertisement - - - - - - - - -