Punjab Breaking News LIVE: ਪੰਜਾਬ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਨੇ ਸੰਭਾਲਿਆ ਅਹੁਦਾ, ਹੇਰਾਫੇਰੀ ਦੇ ਇਲਜ਼ਾਮ 'ਚ ਸਿੱਖਿਆ ਅਫ਼ਸਰ ਮੁਅੱਤਲ, ਮੁੱਖ ਮੰਤਰੀ ਦੀ ਉਦਯੋਗਪਤੀਆਂ ਨਾਲ ਹੋਈ ਮੀਟਿੰਗ, ਹੈਰੋਇਨ ਤੇ 27 ਲੱਖ ਦੀ ਨਗਦੀ ਬਰਾਮਦ, ਨਾਮੀ ਵਿਅਕਤੀਆਂ ਨਾਲ ਜੁੜੇ ਤਾਰ
Punjab Breaking News LIVE: ਪੰਜਾਬ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਨੇ ਸੰਭਾਲਿਆ ਅਹੁਦਾ, ਹੇਰਾਫੇਰੀ ਦੇ ਇਲਜ਼ਾਮ 'ਚ ਸਿੱਖਿਆ ਅਫ਼ਸਰ ਮੁਅੱਤਲ, ਮੁੱਖ ਮੰਤਰੀ ਦੀ ਉਦਯੋਗਪਤੀਆਂ ਨਾਲ ਹੋਈ ਮੀਟਿੰਗ...
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਪੰਜਾਬ ਦੇ ਰਾਜਪਾਲ ਨੇ ਚੁਕਾਈ ਤੇ ਹੁਣ ਉਹ ਉਨ੍ਹਾਂ ਨੂੰ ਸੰਵਿਧਾਨਕ ਤੌਰ 'ਤੇ ਮੁਖੀ ਮੰਨਣ ਤੋਂ ਇਨਕਾਰ ਕਰਦੇ ਹਨ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਕਹਿ ਰਹੇ ਹਨ ਕਿ ਉਹ ਇਲੈਕਟਡ ਹਨ ਤੇ ਗਵਰਨਰ ਸਿਲੈਕਟਡ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਸੰਦੀਪ ਸਿੰਧੂ (Sandeep Sindhu) ਨੂੰ ਲੁਧਿਆਣਾ ਵਿਜੀਲੈਂਸ ਟੀਮ ਨੇ ਪੁੱਛਗਿੱਛ ਲਈ ਬੁਲਾਇਆ ਹੈ। ਸੰਦੀਪ ਸੰਧੂ 'ਤੇ 65 ਲੱਖ ਰੁਪਏ ਦੇ ਸਟਰੀਟ ਲਾਈਟ ਘੁਟਾਲੇ, 23 ਲੱਖ ਰੁਪਏ ਦੇ ਆਰਓ ਅਤੇ 53 ਲੱਖ ਰੁਪਏ ਦੇ ਸਪੋਰਟਸ ਕਿੱਟ ਘੁਟਾਲੇ ਦੇ ਆਰੋਪ ਹਨ। ਦੱਸਿਆ ਜਾ ਰਿਹਾ ਹੈ ਕਿ ਸੰਧੂ ਤੋਂ ਇਲਾਵਾ ਵਿਜੀਲੈਂਸ ਨੇ ਦੋ ਹੋਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
ਭਾਰਤੀ ਟੀਮ ਬੁੱਧਵਾਰ (15 ਫ਼ਰਵਰੀ) ਨੂੰ ਆਈਸੀਸੀ ਟੈਸਟ ਰੈਂਕਿੰਗ 'ਚ ਟਾਪ 'ਤੇ ਪਹੁੰਚ ਗਈ ਹੈ। ਆਸਟ੍ਰੇਲੀਆ ਖ਼ਿਲਾਫ਼ 4 ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ 'ਚ ਜਿੱਤ ਤੋਂ ਬਾਅਦ ਨੰਬਰ-1 ਬਣ ਗਈ। ਉਸ ਨੇ ਨਾਗਪੁਰ 'ਚ ਬਾਰਡਰ-ਗਾਵਸਕਰ ਟਰਾਫੀ ਦੇ ਪਹਿਲੇ ਮੈਚ 'ਚ ਇੱਕ ਪਾਰੀ ਅਤੇ 132 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਨੰਬਰ-1 ਤੋਂ ਪਿੱਛੇ ਕਰ ਦਿੱਤਾ। ਭਾਰਤ ਤਿੰਨਾਂ ਫਾਰਮੈਟਾਂ 'ਚ ਨੰਬਰ-1 'ਤੇ ਪਹੁੰਚ ਗਿਆ। ਭਾਰਤੀ ਟੀਮ ਪਹਿਲਾਂ ਹੀ ਟੀ-20 ਅਤੇ ਵਨਡੇ 'ਚ ਟਾਪ 'ਤੇ ਹੈ। ਪਹਿਲੀ ਵਾਰ ਭਾਰਤੀ ਟੀਮ ਤਿੰਨਾਂ ਫਾਰਮੈਟਾਂ 'ਚ ਇੱਕੋ ਸਮੇਂ ਟਾਪ 'ਤੇ ਪਹੁੰਚੀ ਹੈ। ਇਸ ਤੋਂ ਪਹਿਲਾਂ ਸਾਲ 2014 'ਚ ਦੱਖਣੀ ਅਫ਼ਰੀਕਾ ਦੀ ਟੀਮ ਇੱਕੋ ਸਮੇਂ ਤਿੰਨਾਂ ਫਾਰਮੈਟਾਂ 'ਚ ਪਹਿਲੇ ਨੰਬਰ 'ਤੇ ਸੀ। ਹਾਲਾਂਕਿ ਟੀਮ ਇੰਡੀਆ ਲਈ ਇਹ ਖੁਸ਼ੀ ਥੋੜ੍ਹੇ ਸਮੇਂ ਲਈ ਹੀ ਰਹੀ। ਭਾਰਤ ਕੁਝ ਘੰਟਿਆਂ ਬਾਅਦ ਫਿਰ ਦੂਜੇ ਨੰਬਰ 'ਤੇ ਚਲਾ ਗਿਆ। ਆਈਸੀਸੀ ਦੀ ਗਲਤੀ ਕਾਰਨ ਭਾਰਤ ਰੈਂਕਿੰਗ 'ਚ ਟਾਪ 'ਤੇ ਪਹੁੰਚ ਗਿਆ ਸੀ। ਇਹ ਵੈੱਬਸਾਈਟ 'ਚ ਸਮੱਸਿਆ ਦੇ ਕਾਰਨ ਹੋਇਆ ਹੈ।
ਦੀਪ ਸਿੱਧੂ ਦੀ ਬੀਤੇ ਦਿਨ ਯਾਨਿ 15 ਫਰਵਰੀ ਨੂੰ ਪਹਿਲੀ ਬਰਸੀ ਸੀ। ਇਸ ਮੌਕੇ ਦੇਸ਼ ਦੇ ਕੋਣੇ-ਕੋਣੇ ਤੋਂ ਸਿੱਧੂ ਦੇ ਫੈਨਜ਼ ਨੇ ਉਸ ਨੂੰ ਸ਼ਰਧਾਂਜਲੀਆਂ ਦਿੱਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ 'ਚ ਅਰਦਾਸਾਂ ਵੀ ਕੀਤੀਆਂ ਗਈਆਂ। ਹੁਣ ਇਸ ਨਾਲ ਜੁੜੀ ਇੱਕ ਵੱਡੀ ਖਬਰ ਹਰਿਆਣਾ ਦੇ ਸੋਨੀਪਤ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਦੀਪ ਸਿੱਧੂ ਦੀ ਬਰਸੀ ਮੌਕੇ ਨੌਜਵਾਨਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਸ ਤੋਂ ਬਾਅਦ ਉੱਥੇ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਸੋਨੀਪਤ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਤੇਲੰਗਾਨਾ ਵਿਖੇ ਡੈਮ ਪ੍ਰੋਜੈਕਟ ਦਾ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਨਿਰੀਖਣ ਕੀਤਾ। ਤੇਲੰਗਾਨਾ ਦਾ ਪਾਣੀ ਨੂੰ ਬਚਾਉਣ ਤੇ ਸਹੀ ਢੰਗ ਨਾਲ ਵਰਤੋਂ ਕਰਨ ਦੇ ਮਾਡਲ ਨੂੰ ਅਸੀਂ ਬਹੁਤ ਜਲਦ ਪੰਜਾਬ ‘ਚ ਵੀ ਲਾਗੂ ਕਰਾਂਗੇ। ਸਾਡਾ ਮਕਸਦ ਹੈ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸਾਂਭ-ਸੰਭਾਲ ਕਰੀਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪਾਣੀ ਬਚ ਸਕੇ।
ਪੰਜਾਬ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਲੁਟੇਰੇ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁੱਟ ਦੀ ਇਹ ਸਾਰੀ ਵਾਰਦਾਤ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਅੱਤਵਾਦੀਆਂ, ਗੈਂਗਸਟਰਾਂ ਅਤੇ ਸਮੱਗਲਰਾਂ 'ਤੇ ਸ਼ਿਕੰਜਾ ਕੱਸਣ ਲਈ ਸਰਕਾਰ ਪੰਜਾਬ ਪੁਲਿਸ ਦਾ ਨਵਾਂ ਕਾਡਰ ਬਣਾਉਣ ਜਾ ਰਹੀ ਹੈ। ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫੜੀ ਗਈ ਹੈਰੋਇਨ ਦੇ ਮਾਮਲਿਆਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਪੰਜਾਬ ਵਿੱਚ ਆ ਰਿਹਾ ਹੈ।
ਟਿਪਰਾ ਮੋਥਾ ਦੇ ਪ੍ਰਧਾਨ ਪ੍ਰਦਯੋਤ ਮਾਨਿਕਿਆ ਦੇਬਰਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾਧਾਰੀ ਭਾਜਪਾ ਦੇ ਖਿਲਾਫ ਲੜਾਈ ਲੜ ਰਹੀ ਹੈ। ਉਹ ਭਾਜਪਾ ਦੇ ਵਿਧਾਇਕਾਂ ਨੂੰ "ਖਰੀਦਣ" ਬਾਰੇ ਸੋਚ ਰਿਹਾ ਹੈ ਜੇਕਰ ਉਸਦੀ ਪਾਰਟੀ ਤ੍ਰਿਪੁਰਾ ਚੋਣਾਂ ਵਿੱਚ ਸਪੱਸ਼ਟ ਬਹੁਮਤ ਹਾਸਲ ਕਰਨ ਵਿੱਚ ਅਸਫਲ ਰਹਿੰਦੀ ਹੈ। ਚੋਣਾਂ ਤੋਂ ਬਾਅਦ ਗਠਜੋੜ ਅਤੇ ਘੋੜੇ ਦੇ ਵਪਾਰ ਬਾਰੇ ਪੁੱਛੇ ਜਾਣ 'ਤੇ ਦੇਬਰਮਾ ਨੇ ਕਿਹਾ, "ਜੇਕਰ ਸਾਨੂੰ 30 ਤੋਂ ਘੱਟ ਸੀਟਾਂ ਮਿਲਦੀਆਂ ਹਨ, ਤਾਂ ਉਹ ਆਪਣੇ ਮਹਿਲ ਦੇ ਹਿੱਸੇ ਵੇਚਣ ਅਤੇ 25-30 ਭਾਜਪਾ ਵਿਧਾਇਕਾਂ ਨੂੰ ਖਰੀਦਣ ਬਾਰੇ ਸੋਚ ਰਹੇ ਹਨ।" ਟਿਪਰਾ ਮੋਥਾ ਦੇ ਮੁਖੀ ਨੇ ਕਿਹਾ, "ਪੈਸਾ ਹੈ। ਪੈਸਾ ਇਹ ਕਿਉਂ ਮੰਨਿਆ ਜਾਂਦਾ ਹੈ ਕਿ ਸਿਰਫ਼ ਅਸੀਂ ਹੀ ਮੰਡੀਕਰਨਯੋਗ ਹਾਂ? ਸਾਡੇ 'ਤੇ ਹੀ ਸਵਾਲ ਕਿਉਂ ਉਠਾਏ ਜਾਂਦੇ ਹਨ? ਭਾਜਪਾ ਵਾਲੇ ਵੀ ਖਰੀਦੇ ਜਾ ਸਕਦੇ ਹਨ।
ਪੰਜਾਬ ਦਾ ਮੋਸਟ ਵਾਂਟੇਡ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ ਹਰੀਕੇ ਕੈਨੇਡਾ ਵਿੱਚ ਬੈਠ ਕੇ ਪੰਜਾਬ ਵਿੱਚ ਬੰਬ ਧਮਾਕੇ ਕਰਵਾ ਰਿਹਾ ਹੈ। ਵਿਦੇਸ਼ 'ਚ ਬੈਠ ਕੇ ਉਸ ਨੇ ਪਹਿਲਾਂ ਮੋਹਾਲੀ 'ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਅਤੇ ਫਿਰ ਤਰਨਤਾਰਨ 'ਚ ਪੁਲਿਸ ਸਟੇਸ਼ਨ 'ਤੇ ਆਰਪੀਜੀ ਹਮਲਾ ਕੀਤਾ। ਵਧਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਦੇਖਦੇ ਹੋਏ NIA ਨੇ ਉਸ 'ਤੇ 15 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੈ।
Punjab News: ਪੰਜਾਬ ਦੇ 13 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਵਿਰੁੱਧ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਹੋਣੀ ਹੈ। ਅੱਜ ਮੁੱਖ ਸਕੱਤਰ (ਸੀਐਸ) ਅਤੇ ਡੀਜੀਪੀ ਨੇ ਇਸ ਮਾਮਲੇ ਵਿੱਚ ਸਥਿਤੀ ਰਿਪੋਰਟ ਦਾਇਰ ਕਰਨੀ ਹੈ।
ਮਰਹੂਮ ਪੰਜਾਬੀ ਕਲਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ ਬੁੱਧਵਾਰ ਨੂੰ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਖਰਖੌਦਾ ਵਿਖੇ ਮਨਾਈ ਗਈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅਹੁਦੇਦਾਰਾਂ ਨੇ ਸਿੱਧੂ ਦੀ ਪਹਿਲੀ ਬਰਸੀ ਮੌਕੇ ਖਰਖੌਦਾ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ ਦੇ ਪਿੱਪਲੀ ਟੋਲ ਪਲਾਜ਼ਾ ਨੇੜੇ ਸ਼ਰਧਾਂਜਲੀ ਭੇਟ ਕੀਤੀ, ਜਿਸ ਦੌਰਾਨ ਦੀਪ ਸਿੱਧੂ ਦੀ ਫੋਟੋ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਇਨ੍ਹਾਂ ਅਹੁਦੇਦਾਰਾਂ ਨੇ ਧਾਰਮਿਕ ਝੰਡਾ ਵੀ ਲਹਿਰਾਇਆ। ਦੀਪ ਸਿੱਧੂ ਅਮਰ ਰਹੇ ਦੇ ਨਾਲ-ਨਾਲ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਦੀਪ ਸਿੱਧੂ ਦੀ ਮੌਤ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਅਹੁਦੇਦਾਰਾਂ ਨੇ ਕਿਹਾ, ਇਹ ਕੋਈ ਹਾਦਸਾ ਨਹੀਂ ਸੀ ਸਗੋਂ ਇੱਕ ਸਾਜ਼ਿਸ਼ ਤਹਿਤ ਉਸ ਦਾ ਕਤਲ ਕੀਤਾ ਗਿਆ ਹੈ।
Punjab News: ਪੰਜਾਬ ਦੇ ਛੋਟੇ ਸ਼ਹਿਰਾਂ ਦੇ ਵਾਸੀਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਜਲਦ ਹੀ ਛੋਟੇ ਸ਼ਹਿਰਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਛੋਟੇ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟ ਬਣਾਈਆਂ ਜਾਣਗੀਆਂ। ਇਸ ਲਈ ਸਰਕਾਰ ਵੱਲੋਂ ਬਾਕਾਇਦਾ ਜ਼ਮੀਨਾਂ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨਾਲ ਛੋਟੇ ਸ਼ਹਿਰਾਂ ਅੰਦਰ ਪਲਾਨਿੰਗ ਤਹਿਤ ਵਿਕਾਸ ਹੋਏਗਾ।
Punjab News: ਅੱਤਵਾਦੀਆਂ, ਗੈਂਗਸਟਰਾਂ ਅਤੇ ਸਮੱਗਲਰਾਂ 'ਤੇ ਸ਼ਿਕੰਜਾ ਕੱਸਣ ਲਈ ਸਰਕਾਰ ਪੰਜਾਬ ਪੁਲਿਸ ਦਾ ਨਵਾਂ ਕਾਡਰ ਬਣਾਉਣ ਜਾ ਰਹੀ ਹੈ। ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫੜੀ ਗਈ ਹੈਰੋਇਨ ਦੇ ਮਾਮਲਿਆਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਪੰਜਾਬ ਵਿੱਚ ਆ ਰਿਹਾ ਹੈ। ਪਾਕਿਸਤਾਨ ਅਤੇ ਪੰਜਾਬ ਦੀ ਸਰਹੱਦ ਲਗਭਗ 555 ਕਿਲੋਮੀਟਰ ਹੈ। ਜ਼ਿਆਦਾਤਰ ਡਰੋਨ ਪਾਕਿਸਤਾਨ ਤੋਂ ਪੰਜਾਬ ਸਰਹੱਦ 'ਤੇ ਆ ਰਹੇ ਹਨ, ਜਿਨ੍ਹਾਂ ਰਾਹੀਂ ਨਸ਼ੇ ਅਤੇ ਹਥਿਆਰ ਆ ਰਹੇ ਹਨ। ਇਸੇ ਲਈ ਸਰਕਾਰ ਨੇ ਹੁਣ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਠਾਨਕੋਟ ਜ਼ਿਲ੍ਹਿਆਂ ਲਈ ਪੁਲੀਸ ਦਾ ਵਿਸ਼ੇਸ਼ ਕਾਡਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
Punjab News: ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਦੇ ਰੁਝਾਨ ਵਿੱਚ ਪੰਜਾਬ ਵੀ ਕਿਸੇ ਤੋਂ ਪਿੱਛੇ ਨਹੀਂ ਹੈ। ਪੰਜਾਬ ਵੀ ਹੁਣ ਸੂਬਿਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਪੰਜਾਬ ਹੁਣ ਵਿਦੇਸ਼ੀ ਵਿਦਿਆਰਥੀਆਂ ਲਈ ਪੜ੍ਹਾਈ ਲਈ ਪਸੰਦੀਦਾ ਸਥਾਨ ਵਜੋਂ ਵੀ ਉਭਰ ਰਿਹਾ ਹੈ। ਹਾਲ ਹੀ 'ਚ ਉੱਚ ਸਿੱਖਿਆ 'ਤੇ ਆਲ ਇੰਡੀਆ ਸਰਵੇ ਦੀ 11ਵੀਂ ਰਿਪੋਰਟ ਜਾਰੀ ਕੀਤੀ ਗਈ ਹੈ। ਸਾਲ 2020-21 ਦੀ ਇਸ ਰਿਪੋਰਟ ਅਨੁਸਾਰ ਪੰਜਾਬ ਵਿੱਚ 3,551 ਲੜਕੇ ਅਤੇ 1,376 ਵਿਦਿਆਰਥਣਾਂ ਪੜ੍ਹ ਰਹੀਆਂ ਹਨ। ਜੋ ਕਿ ਦੇਸ਼ ਵਿੱਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਦੀ ਕੁੱਲ ਗਿਣਤੀ ਦਾ 13.65 ਫੀਸਦੀ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
Punjab News : ਪੰਜਾਬ ਸਿੱਖਿਆ ਵਿਭਾਗ ਨੇ ਦਲਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਖ਼ਿਲਾਫ਼ ਵੱਡੀ ਕਰਵਾਈ ਕਰਦੇ ਹੋਏ ਉਹਨਾਂ ਨੂੰ ਮੁਅੱਤਲ ਕਰ ਦਿੱਤਾ। ਜ਼ਿਕਰਯੋਗ ਹੈ ਕਿ ਦਲਜਿੰਦਰ ਕੌਰ ਉੱਤੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਤੇ ਗ੍ਰਾਂਟਾਂ ਵਿਚ ਹੇਰਾਫੇਰੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂ ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
Punjab News : ਫੋਕਲ ਕਲਾਂ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਵਫ਼ਦ ਪ੍ਰਧਾਨ ਸੰਦੀਪ ਖੋਸਲਾ ਦੀ ਅਗਵਾਈ ਹੇਠ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੂੰ ਮਿਲਿਆ। ਡੇਢ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਨਵੀਂ ਸਨਅਤੀ ਨੀਤੀ, ਬਾਇਓ ਡੀਗਰੇਡੇਬਲ ਪਲਾਸਟਿਕ ਲਾਗੂ ਕਰਨ ਅਤੇ ਸਨਅਤੀ ਖੇਤਰ ਵਿੱਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀਆਂ ਮੰਗਾਂ ਕੀਤੀਆਂ ਗਈਆਂ।
ਪਿਛੋਕੜ
Punjab News : ਪੰਜਾਬ ਨੂੰ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਮਿਲਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਕਾਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਨਿਯੁਕਤ ਕੀਤਾ ਹੈ। ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀਈਓ ਦਾ ਅਹੁੱਦਾ ਸੰਭਾਲਿਆ ਹੈ।
ਹੇਰਾਫੇਰੀ ਦੇ ਇਲਜ਼ਾਮ 'ਚ ਸਿੱਖਿਆ ਅਫ਼ਸਰ ਮੁਅੱਤਲ
Punjab News : ਪੰਜਾਬ ਸਿੱਖਿਆ ਵਿਭਾਗ ਨੇ ਦਲਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਖ਼ਿਲਾਫ਼ ਵੱਡੀ ਕਰਵਾਈ ਕਰਦੇ ਹੋਏ ਉਹਨਾਂ ਨੂੰ ਮੁਅੱਤਲ ਕਰ ਦਿੱਤਾ। ਜ਼ਿਕਰਯੋਗ ਹੈ ਕਿ ਦਲਜਿੰਦਰ ਕੌਰ ਉੱਤੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਤੇ ਗ੍ਰਾਂਟਾਂ ਵਿਚ ਹੇਰਾਫੇਰੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂ ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
50 ਫ਼ੀਸਦੀ ਸਬਸਿਡੀ ਦਾ ਉੱਠਿਆ ਮੁੱਦਾ
Punjab News : ਫੋਕਲ ਕਲਾਂ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਵਫ਼ਦ ਪ੍ਰਧਾਨ ਸੰਦੀਪ ਖੋਸਲਾ ਦੀ ਅਗਵਾਈ ਹੇਠ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੂੰ ਮਿਲਿਆ। ਡੇਢ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਨਵੀਂ ਸਨਅਤੀ ਨੀਤੀ, ਬਾਇਓ ਡੀਗਰੇਡੇਬਲ ਪਲਾਸਟਿਕ ਲਾਗੂ ਕਰਨ ਅਤੇ ਸਨਅਤੀ ਖੇਤਰ ਵਿੱਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀਆਂ ਮੰਗਾਂ ਕੀਤੀਆਂ ਗਈਆਂ।
ਐਸੋਸੀਏਸ਼ਨ ਨੇ ਨਵੀਂ ਸਨਅਤੀ ਨੀਤੀ ਦੀਆਂ ਕੁਝ ਵਿਵਸਥਾਵਾਂ ਬਾਰੇ ਵੀ ਸਪੱਸ਼ਟੀਕਰਨ ਮੰਗਿਆ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਸੂਖਮ-ਲਘੂ ਇਕਾਈਆਂ ਲਈ 50 ਫੀਸਦੀ ਪੂੰਜੀ ਸਬਸਿਡੀ ਦੀ ਵਿਵਸਥਾ ਰੱਖੀ ਗਈ ਹੈ। ਕੀ ਇਹ ਲਾਭ ਵਿਸਤਾਰ ਮਾਮਲਿਆਂ ਨੂੰ ਵੀ ਵਧਾਇਆ ਜਾਵੇਗਾ? ਮੀਟਿੰਗ ਵਿੱਚ ਐਸੋ. ਪ੍ਰਧਾਨ ਸੰਦੀਪ ਖੋਸਲਾ ਨੇ ਦੱਸਿਆ, ਸੂਬੇ ਵਿੱਚ ਪਲਾਸਟਿਕ ਉਦਯੋਗ ਦੇ ਕਰੀਬ 650 ਯੂਨਿਟ ਬੰਦ ਪਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
- - - - - - - - - Advertisement - - - - - - - - -