Punjab Breaking News LIVE: ਪੰਜਾਬ 'ਚ ਪਾਣੀ ਦਾ ਪੱਧਰ ਡਿੱਗ ਰਿਹਾ, ਸੀਐਮ ਮਾਨ ਦੀ ਪਤਨੀ ਨੂੰ 40-40 ਸੁਰੱਖਿਆ ਮੁਲਾਜ਼ਮਾਂ ਦੀ ਕੀ ਲੋੜ?, ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਕਸ਼ਨ
Punjab Breaking : ਪੰਜਾਬ 'ਚ ਪਾਣੀ ਦਾ ਪੱਧਰ ਲਗਾਤਾਰ ਰਿਹੈ ਡਿੱਗ, ਸੀਐਮ ਮਾਨ ਦੀ ਪਤਨੀ ਨੂੰ 40-40 ਸੁਰੱਖਿਆ ਮੁਲਾਜ਼ਮਾਂ ਦੀ ਕੀ ਲੋੜ?, ਸਿੱਖ ਬੰਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਕਸ਼ਨ
LIVE
Background
Punjab Water Problem: ਪੰਜਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਜਿਸ ਬਾਰੇ ਹੁਣ ਸਿਰਫ਼ ਪੰਜਾਬ ਦੇ ਲੋਕਾਂ ਨੂੰ ਕੋਈ ਚਿੰਤਾ ਨਹੀਂ ਹੈ। ਸਗੋਂ ਕੇਂਦਰੀ ਮੰਤਰੀ ਵਿਸ਼ਵੇਸ਼ਵਰ ਟੁੱਡੂ ਨੇ ਪੰਜਾਬ ਦੇ ਡਿੱਗ ਰਹੇ ਪਾਣੀ ਦੇ ਪੱਧਰ 'ਤੇ ਚਿੰਤਾ ਪ੍ਰਗਟਾਈ ਹੈ। ਮੰਤਰੀ ਵਿਸ਼ਵੇਸ਼ਵਰ ਟੁੱਡੂ ਨੇ ਸੰਸਦ ਵਿੱਚ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ 20 ਜ਼ਿਲ੍ਹਿਆਂ ਦਾ ਧਰਤੀ ਹੇਠਲਾ ਪਾਣੀ ਦਾ ਪੱਧਰ ਬੁਰੀ ਤਰ੍ਹਾਂ ਹੇਠਾਂ ਡਿੱਗ ਰਿਹਾ ਹੈ। ਪੰਜਾਬ ਹੁਣ ਮਾਰੂਥਲ ਵੱਲ ਵਧ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਹੋਰ ਵੀ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ।
ਸੀਐਮ ਭਗਵੰਤ ਮਾਨ ਦੀ ਪਤਨੀ ਨੂੰ 40-40 ਸੁਰੱਖਿਆ ਮੁਲਾਜ਼ਮਾਂ ਦੀ ਕੀ ਲੋੜ?
Punjab News: ਮੁੱਖ ਮੰਤਰੀ ਭਗਵੰਤ ਮਾਨ ਹੁਣ ਆਪਣੀ ਪਤਨੀ ਦੀ ਸੁਰੱਖਿਆ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਜਿੱਥੇ ਸੋਸ਼ਲ ਮੀਡੀਆ ਉੱਪਰ ਸੀਐਮ ਭਗਵੰਤ ਮਾਨ ਦੀ ਪਤਨੀ ਨੂੰ 40 ਦੇ ਕਰੀਬ ਸੁਰੱਖਿਆ ਮੁਲਾਜ਼ਮ ਦੇਣ ਦੀ ਅਲੋਚਨਾ ਹੋ ਰਹੀ ਹੈ, ਉੱਥੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਵੀ ਤਿੱਖੇ ਸਵਾਲ ਕੀਤੇ ਹਨ।
ਪਾਣੀ ਕਾਰਨ ਪੈਦਾ ਹੋ ਸਕਦੀ ਹੈ ਵੱਡੀ ਸਮੱਸਿਆ
ਪੰਜਾਬ ਦੇ ਡਿੱਗ ਰਹੇ ਪਾਣੀ ਦੇ ਪੱਧਰ ਬਾਰੇ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੇ ਚੱਕਰ ਵਿੱਚੋਂ ਕੱਢਣ ਦੀ ਲੋੜ ਹੈ, ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਭਵਿੱਖ ਵਿੱਚ ਉਨ੍ਹਾਂ ਨੂੰ ਪਾਣੀ ਲਈ ਤਰਸਣਾ ਪੈ ਸਕਦਾ ਹੈ। ਪੰਜਾਬ ਵਿੱਚ ਕਰੀਬ 1400 ਕਿਲੋਮੀਟਰ ਦਰਿਆ, ਨਾਲੇ ਅਤੇ ਨਹਿਰਾਂ ਸੁੱਕ ਗਈਆਂ ਹਨ। ਜਿਸ ਕਾਰਨ ਧਰਤੀ ਹੇਠਲੇ ਪਾਣੀ ਦੀ ਵਰਤੋਂ ਵੱਧ ਗਈ ਹੈ। ਪੰਜਾਬ ਵਿੱਚ ਸਿਰਫ਼ 60 ਫ਼ੀਸਦੀ ਧਰਤੀ ਹੇਠਲਾ ਪਾਣੀ ਹੀ ਵਰਤੋਂ ਯੋਗ ਹੈ।
ਇਸ ਨਾਲ ਹੀ ਕੈਗ ਦੀ ਰਿਪੋਰਟ ਅਨੁਸਾਰ 23 ਜ਼ਿਲ੍ਹਿਆਂ ਵਿਚੋਂ 16 ਫਲੋਰਾਈਡ ਨਾਲ ਭਰਪੂਰ, 9 ਆਇਰਨ ਨਾਲ ਭਰਪੂਰ, 19 ਨਾਈਟ੍ਰੇਟ ਨਾਲ ਭਰਪੂਰ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਲੁਧਿਆਣਾ, ਕਪੂਰਥਲਾ, ਅੰਮ੍ਰਿਤਸਰ ਵਰਗੇ ਕਈ ਜ਼ਿਲ੍ਹਿਆਂ ਦੇ ਪਾਣੀ ਵਿੱਚ ਤਾਂਬਾ, ਸਾਇਨਾਈਡ, ਨਿਕਲ, ਸੀਸਾ, ਕਰੋਮੀਅਮ, ਕੈਡਮੀਅਮ ਆਦਿ ਪਾਏ ਗਏ ਹਨ। ਫ਼ਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਮਾਨਸਾ, ਬਠਿੰਡਾ, ਫਰੀਦਕੋਟ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਪਾਣੀ ਵਿੱਚ ਫਲੋਰਾਈਡ ਦੀ ਇਹੀ ਮਾਤਰਾ ਜ਼ਿਆਦਾ ਹੈ।
ਸਿੱਖ ਬੰਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਕਸ਼ਨ
Punjab News: ਸਿੱਖ ਬੰਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਫੌਰੀ ਰਿਹਾਅ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵੱਡਾ ਐਕਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ 20 ਥਾਵਾਂ ’ਤੇ ਧਰਨੇ ਲਾਏ ਜਾ ਰਹੇ ਹਨ। ਇਸ ਦੇ ਐਲਾਨ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਇਨ੍ਹਾਂ ਧਰਨਿਆਂ ਮੌਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ।
ਯੂਪੀ ਵਾਰੀਅਰਜ਼ ਨੇ ਦੀਪਤੀ ਸ਼ਰਮਾ 'ਤੇ ਲਾਇਆ ਦਾਅ, 2.60 ਕਰੋੜ ਰੁਪਏ 'ਚ ਖਰੀਦਿਆ
ਟੀਮ ਇੰਡੀਆ ਦੀ ਖਿਡਾਰਨ ਦੀਪਤੀ ਸ਼ਰਮਾ ਦੀ ਬੇਸ ਪ੍ਰਾਈਸ 50 ਲੱਖ ਰੁਪਏ ਸੀ। ਉਸ ਨੂੰ ਯੂਪੀ ਵਾਰੀਅਰਜ਼ ਨੇ 2.60 ਕਰੋੜ ਰੁਪਏ ਵਿੱਚ ਖਰੀਦਿਆ।
Diljit Dosanjh: ਦਿਲਜੀਤ ਦੋਸਾਂਝ 'ਚਮਕੀਲਾ' ਦੀ ਸ਼ੂਟਿੰਗ ਦੌਰਾਨ ਮਸਤੀ ਕਰਦੇ ਆਏ ਨਜ਼ਰ
ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦਾ ਨਾਂ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਇਆ ਹੋਇਆ ਹੈ। ਉਹ ਆਪਣੀ ਆਉਣ ਵਾਲੀ ਫਿਲਮ 'ਚਮਕੀਲਾ' ਕਰਕੇ ਕਾਫੀ ਚਰਚਾ ਵਿੱਚ ਹਨ। ਇਹ ਫਿਲਮ ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਹੈ। ਦਿਲਜੀਤ ਨੇ ਇਸ ਫਿਲਮ ਦੇ ਲਈ ਆਪਣੇ ਲੁੱਕ ਨੂੰ ਕਾਫੀ ਬਦਲਿਆ ਹੈ। ਦਿਲਜੀਤ ਇਸ ਫਿਲਮ 'ਚ ਬਿਲਕੁਲ ਚਮਕੀਲਾ ਵਰਗੇ ਨਜ਼ਰ ਆ ਰਹੇ ਹਨ। ਚਮਕੀਲਾ ਲੁੱਕ 'ਚ ਦਿਲਜੀਤ ਦੀਆਂ ਤਸਵੀਰਾਂ ਤੇ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ।
ਮਹਿਲਾ ਪ੍ਰੀਮੀਅਰ ਲੀਗ ਦੇ ਲੋਗੋ ਦਾ ਉਦਘਾਟਨ ਕੀਤਾ ਗਿਆ
ਬੀਸੀਸੀਆਈ ਦੇ ਸਕੱਤਰਾਂ ਜੈ ਸ਼ਾਹ, ਅਰੁਣ ਧੂਮਲ ਅਤੇ ਰੋਜਰ ਬਿੰਨੀ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਲੋਗੋ ਦਾ ਉਦਘਾਟਨ ਕੀਤਾ
𝗧𝗵𝗲 𝗛𝗶𝘀𝘁𝗼𝗿𝗶𝗰 𝗠𝗼𝗺𝗲𝗻𝘁 🙌 🙌
— Women's Premier League (WPL) (@wplt20) February 13, 2023
🎥 Presenting the Women's Premier League (WPL) Logo 👏 👏#WPLAuction pic.twitter.com/zHxTZ1Pc6z
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 'ਹੋਲਾ ਮਹੱਲਾ' ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 'ਹੋਲਾ ਮਹੱਲਾ' ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ 'ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ। ਮੀਟਿੰਗ ਮਗਰੋਂ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਹੋਲਾ ਮਹੱਲਾ" ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ 'ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ...ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ...।
Muktsar News: ਅਕਾਲੀ ਦਲ ਦੇ ਸਾਬਕਾ ਸਰਪੰਚ 'ਤੇ ਹਮਲਾ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੰਡੇ ਰੋਡੇ 'ਚ ਅਕਾਲੀ ਦਲ ਦੇ ਸੀਨੀਅਰ ਵਰਕਰ ਤੇ ਸਾਬਕਾ ਸਰਪੰਚ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸਾਬਕਾ ਸਰਪੰਚ ਪੂਰਨ ਸਿੰਘ ਸ੍ਰੀ ਮੁਕਤਸਰ ਸਾਹਿਬ 'ਚ ਕਿਸੇ ਸਮਝੌਤੇ ਦੇ ਸਬੰਧ ਵਿੱਚ ਥਾਣਾ ਸਿਟੀ ਪੁੱਜੇ ਸਨ, ਜਿੱਥੇ ਉਨ੍ਹਾਂ ਦੇ ਆਪਣੇ ਪਿੰਡ ਦੇ ਹੀ ਰਹਿਣ ਵਾਲੇ ਲੋਕਾਂ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਇਲਜ਼ਾਮ ਲਾਇਆ ਕਿ ਹਮਲਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਰਕਰ ਹਨ।