Punjab Breaking News LIVE: ਪੰਜਾਬ 'ਚ ਪਾਣੀ ਦਾ ਪੱਧਰ ਡਿੱਗ ਰਿਹਾ, ਸੀਐਮ ਮਾਨ ਦੀ ਪਤਨੀ ਨੂੰ 40-40 ਸੁਰੱਖਿਆ ਮੁਲਾਜ਼ਮਾਂ ਦੀ ਕੀ ਲੋੜ?, ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਕਸ਼ਨ

Punjab Breaking : ਪੰਜਾਬ 'ਚ ਪਾਣੀ ਦਾ ਪੱਧਰ ਲਗਾਤਾਰ ਰਿਹੈ ਡਿੱਗ, ਸੀਐਮ ਮਾਨ ਦੀ ਪਤਨੀ ਨੂੰ 40-40 ਸੁਰੱਖਿਆ ਮੁਲਾਜ਼ਮਾਂ ਦੀ ਕੀ ਲੋੜ?, ਸਿੱਖ ਬੰਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਕਸ਼ਨ

ABP Sanjha Last Updated: 13 Feb 2023 03:26 PM
ਯੂਪੀ ਵਾਰੀਅਰਜ਼ ਨੇ ਦੀਪਤੀ ਸ਼ਰਮਾ 'ਤੇ ਲਾਇਆ ਦਾਅ, 2.60 ਕਰੋੜ ਰੁਪਏ 'ਚ ਖਰੀਦਿਆ

ਟੀਮ ਇੰਡੀਆ ਦੀ ਖਿਡਾਰਨ ਦੀਪਤੀ ਸ਼ਰਮਾ ਦੀ ਬੇਸ ਪ੍ਰਾਈਸ 50 ਲੱਖ ਰੁਪਏ ਸੀ। ਉਸ ਨੂੰ ਯੂਪੀ ਵਾਰੀਅਰਜ਼ ਨੇ 2.60 ਕਰੋੜ ਰੁਪਏ ਵਿੱਚ ਖਰੀਦਿਆ।

Diljit Dosanjh: ਦਿਲਜੀਤ ਦੋਸਾਂਝ 'ਚਮਕੀਲਾ' ਦੀ ਸ਼ੂਟਿੰਗ ਦੌਰਾਨ ਮਸਤੀ ਕਰਦੇ ਆਏ ਨਜ਼ਰ

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦਾ ਨਾਂ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਇਆ ਹੋਇਆ ਹੈ। ਉਹ ਆਪਣੀ ਆਉਣ ਵਾਲੀ ਫਿਲਮ 'ਚਮਕੀਲਾ' ਕਰਕੇ ਕਾਫੀ ਚਰਚਾ ਵਿੱਚ ਹਨ। ਇਹ ਫਿਲਮ ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਹੈ। ਦਿਲਜੀਤ ਨੇ ਇਸ ਫਿਲਮ ਦੇ ਲਈ ਆਪਣੇ ਲੁੱਕ ਨੂੰ ਕਾਫੀ ਬਦਲਿਆ ਹੈ। ਦਿਲਜੀਤ ਇਸ ਫਿਲਮ 'ਚ ਬਿਲਕੁਲ ਚਮਕੀਲਾ ਵਰਗੇ ਨਜ਼ਰ ਆ ਰਹੇ ਹਨ। ਚਮਕੀਲਾ ਲੁੱਕ 'ਚ ਦਿਲਜੀਤ ਦੀਆਂ ਤਸਵੀਰਾਂ ਤੇ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ। 

ਮਹਿਲਾ ਪ੍ਰੀਮੀਅਰ ਲੀਗ ਦੇ ਲੋਗੋ ਦਾ ਉਦਘਾਟਨ ਕੀਤਾ ਗਿਆ



CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 'ਹੋਲਾ ਮਹੱਲਾ' ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 'ਹੋਲਾ ਮਹੱਲਾ' ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ 'ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ। ਮੀਟਿੰਗ ਮਗਰੋਂ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਹੋਲਾ ਮਹੱਲਾ" ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ 'ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ...ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ...।

Muktsar News: ਅਕਾਲੀ ਦਲ ਦੇ ਸਾਬਕਾ ਸਰਪੰਚ 'ਤੇ ਹਮਲਾ

 ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੰਡੇ ਰੋਡੇ 'ਚ ਅਕਾਲੀ ਦਲ ਦੇ ਸੀਨੀਅਰ ਵਰਕਰ ਤੇ ਸਾਬਕਾ ਸਰਪੰਚ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸਾਬਕਾ ਸਰਪੰਚ ਪੂਰਨ ਸਿੰਘ ਸ੍ਰੀ ਮੁਕਤਸਰ ਸਾਹਿਬ 'ਚ ਕਿਸੇ ਸਮਝੌਤੇ ਦੇ ਸਬੰਧ ਵਿੱਚ ਥਾਣਾ ਸਿਟੀ ਪੁੱਜੇ ਸਨ, ਜਿੱਥੇ ਉਨ੍ਹਾਂ ਦੇ ਆਪਣੇ ਪਿੰਡ ਦੇ ਹੀ ਰਹਿਣ ਵਾਲੇ ਲੋਕਾਂ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਇਲਜ਼ਾਮ ਲਾਇਆ ਕਿ ਹਮਲਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਰਕਰ ਹਨ।

ਪੋਤੇ ਦੀ ਆਵਾਜ਼ 'ਚ ਗੱਲ ਕਰਕੇ ਬਜ਼ੁਰਗ ਤੋਂ ਠੱਗੇ 7 ਲੱਖ

Cyber Crime: ਲੁਧਿਆਣਾ ਵਿੱਚ ਸਾਈਬਰ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਬਜ਼ੁਰਗ ਤੋਂ ਸਾਈਬਰ ਠੱਗਾਂ ਨੇ 7 ਲੱਖ ਦੀ ਠੱਗੀ ਮਾਰ ਲਈ। ਪੀੜਤ ਹਰਨੇਕ ਸਿੰਘ ਨੇ ਪੁਲਿਸ ਨੂੰ ਅਰੋਪੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਵਿੱਚ ਹਰਨੇਕ ਸਿੰਘ ਦੱਸਿਆ ਕਿ ਉਸ ਦਾ ਪੋਤਾ ਪੁਨੀਤ ਕੈਨੇਡਾ ਵਿੱਚ ਰਹਿੰਦਾ ਹੈ। ਮਈ 2022 ਵਿੱਚ ਉਸ ਦੇ ਮੋਬਾਇਲ ਉੱਤੇ ਇੱਕ ਫੋਨ ਆਇਆ ਜਿਸ ਵਿੱਚ ਉਸ ਨੇ ਕਿਹਾ ਕਿ ਉਹ ਉਸ ਦਾ ਪੋਤਾ ਪਨੀਤ ਬੋਲ ਰਿਹਾ ਹੈ, ਕੈਨੇਡਾ ਵਿੱਚ ਉਸ ਦਾ ਕਿਸੇ ਨਾਲ ਝਗੜਾ ਹੋ ਗਿਆ ਹੈ।

ਪੰਜਾਬ ਦੇ ਇੱਕ ਪ੍ਰਾਈਵੇਟ ਹਸਪਤਾਲ ਦਾ ਮੁਰਦਾ ਮਰੀਜ਼ PGI 'ਚ ਹੋਇਆ ਜ਼ਿੰਦਾ

Punjab News : ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਨਿੱਜੀ ਹਸਪਤਾਲ ਵੱਲੋਂ ਮ੍ਰਿਤਕ ਐਲਾਨਿਆ ਗਿਆ ਵਿਅਕਤੀ ਚੰਡੀਗੜ੍ਹ ਪੀਜੀਆਈ ਪਹੁੰਚ ਕੇ ਜ਼ਿੰਦਾ ਹੋ ਗਿਆ ਅਤੇ ਸਹੀ ਸਲਾਮਤ ਘਰ ਵੀ ਪਰਤ ਆਇਆ ਹੈ। ਹੁਣ ਪੀੜਤ ਬਹਾਦੁਰ ਸਿੰਘ ਨੇ ਨਿੱਜੀ ਹਸਪਤਾਲ ਦੀਆਂ ਕਰਤੂਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਆਪਣੀ ਪੰਚਾਇਤ ਤੇ ਪਰਿਵਾਰਕ ਮੈਂਬਰਾਂ ਨੂੰ ਨਾਲ ਲੈ ਕੇ ਹਸਪਤਾਲ ਦੇ ਬਾਹਰ ਧਰਨੇ ’ਤੇ ਬੈਠਾ ਹੈ। ਹੁਣ ਬਹਾਦਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਦੇਸ਼ 'ਚ ਪੈਦਾ ਕੁੱਲ ਬਾਸਮਤੀ ਦਾ 80 ਫ਼ੀਸਦੀ ਉਤਪਾਦਨ ਪੰਜਾਬ 'ਚ ਹੀ ਹੁੰਦਾ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਣਕ-ਝੋਨੇ ਦੇ ਫ਼ਸਲੀ ਚੱਕਰ ਦੇ ਖ਼ਾਤਮੇ ਲਈ ਬਦਲਵੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫ਼ੀਸਦੀ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਵਾਧਾ ਕੀਤਾ ਜਾਵੇਗਾ। ਇਸ ਨਾਲ ਜਿੱਥੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ, ਉੱਥੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ਤੇ ਪਾਣੀ ਦੀ ਵੀ ਬੱਚਤ ਹੋਵੇਗੀ। 

ਸਰਕਾਰ ਬਦਲੀ ਸਿਸਟਮ ਨਹੀਂ! ਆਮ ਆਦਮੀ ਦੀ ਸਰਕਾਰ 'ਚ ਵੀ ਵੀਆਈਪੀ ਕਲਚਰ ਦਾ ਬੋਲਬਾਲਾ

Ludhiana News: ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਵੀ ਵੀਆਈਪੀ ਕਲਚਰ ਦਾ ਬੋਲਬਾਲਾ ਹੈ ਜਿਸ ਕਰਕੇ ਆਮ ਬੰਦਾ ਅਜੇ ਵੀ ਪ੍ਰੇਸ਼ਾਨ ਹੋ ਰਿਹਾ ਹੈ। ਇਸ ਦੀ ਮਿਸਾਲ ਐਤਵਾਰ ਨੂੰ ਲੁਧਿਆਣਾ ਵਿੱਚ ਸੀਐਮ ਭਗਵੰਤ ਮਾਨ ਦੀ ਫੇਰੀ ਮੌਕੇ ਵੇਖਣ ਨੂੰ ਮਿਲਿਆ। ਇਸ ਕਰਕੇ ਪੂਰਾ ਦਿਨ ਲੋਕ ਖੱਜਲ-ਖੁਆਰ ਹੁੰਦੇ ਵੇਖੇ ਗਏ। 

3 ਦਿਨਾਂ ਬਾਅਦ ਵੀ ਪੁਲਿਸ ਨਹੀਂ ਲੱਭ ਸਕੀ ਮ੍ਰਿਤਕ ਦਾ ਸਿਰ

Punjab News: ਚਾਰ ਦਿਨ ਪਹਿਲਾਂ ਪੰਜਾਬ ਦੇ ਪਟਿਆਲਾ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦਿੱਲੀ ਦੇ ਕਾਂਝਵਾਲਾ ਹਾਦਸੇ ਵਾਂਗ ਇਸ ਘਟਨਾ 'ਚ ਮ੍ਰਿਤਕ ਦੇ ਪਰਿਵਾਰ ਦੀ ਇੱਕ ਹੋਰ ਬੇਵਸੀ ਸਾਹਮਣੇ ਆਈ ਹੈ, ਤਿੰਨ ਦਿਨ ਬੀਤ ਜਾਣ 'ਤੇ ਵੀ ਪੁਲਿਸ ਮ੍ਰਿਤਕ ਦਾ ਕੱਟਿਆ ਹੋਇਆ ਸਿਰ ਨਹੀਂ ਲੱਭ ਸਕੀ, ਜਿਸ ਕਾਰਨ ਰਿਸ਼ਤੇਦਾਰਾਂ ਨੂੰ ਬਿਨਾਂ ਸਿਰ ਹੀ ਅੰਤਿਮ ਸਸਕਾਰ ਕਰਨਾ ਪਿਆ। ਪੁਲਿਸ ਅਨੁਸਾਰ ਘਟਨਾ ਦਾ ਮੁੱਖ ਦੋਸ਼ੀ ਸੁਖਮਨ ਸਿੰਘ ਫ਼ਰਾਰ ਦੱਸਿਆ ਜਾ ਰਿਹਾ ਹੈ, ਉਸਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਮ੍ਰਿਤਕ ਨਵਦੀਪ ਦਾ ਕੱਟਿਆ ਹੋਇਆ ਸਿਰ ਕਿੱਥੇ ਹੈ।

ਮਾਨ ਸਰਕਾਰ ਆਉਣ ਤੋਂ ਬਾਅਦ ਸੁਧਰੀ ਪੰਜਾਬ ਦੀ ਕਾਨੂੰਨ ਵਿਵਸਥਾ

Aam Aadmi Party: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਵੱਡਾ ਸੁਧਾਰ ਹੋਇਆ ਹੈ। 
ਆਮ ਆਦਮੀ ਪਾਰਟੀ ਇਸ ਸਮੇਂ ਦਿੱਲੀ ਤੇ ਪੰਜਾਬ ਦੋਵਾਂ ਸੂਬਿਆਂ ਵਿੱਚ ਸੱਤਾ ’ਤੇ ਕਾਬਜ਼ ਹੈ। ਜਦੋਂ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿੱਚ ਹੋਂਦ ਵਿੱਚ ਆਈ ਸੀ ਤਾਂ ਸਿੱਧੂ ਮੂਸੇਵਾਲਾ ਸਮੇਤ ਕੁਝ ਨਾਮੀਂ ਹਸਤੀਆਂ ਦੇ ਕਤਲ ਹੋਣ ਕਰਕੇ ਸੂਬਾ ਸਰਕਾਰ ਉੱਪਰ ਸਵਾਲ ਵੀ ਉੱਠੇ ਸਨ।  ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਬਾਰੇ ਇੱਕ ਮੀਡੀਆ ਰਿਪੋਰਟ ਨੂੰ ਟੈਗ ਕਰਦਿਆਂ ਟਵੀਟ ਕੀਤਾ ਕਿ ਪਹਿਲਾਂ ਗੈਂਗਸਟਰਾਂ ਨੂੰ ਸਿਆਸੀ ਸੁਰੱਖਿਆ ਮਿਲਦੀ ਸੀ ਪਰ ਹੁਣ ਦ੍ਰਿਸ਼ ਬਦਲ ਗਿਆ ਹੈ। ਹੁਣ ਕਿਸੇ ਵੀ ਗੈਂਗਸਟਰ ਜਾਂ ਅਪਰਾਧੀ ਕੋਲ ਰਾਜਨੀਤਕ ਸੁਰੱਖਿਆ ਨਹੀਂ ਹੈ।’

ਸਿੱਖ ਬੰਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਕਸ਼ਨ

Punjab News: ਸਿੱਖ ਬੰਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਫੌਰੀ ਰਿਹਾਅ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵੱਡਾ ਐਕਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ 20 ਥਾਵਾਂ ’ਤੇ ਧਰਨੇ ਲਾਏ ਜਾ ਰਹੇ ਹਨ। ਇਸ ਦੇ ਐਲਾਨ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ।

ਦੇਸ਼ 'ਚ ਪੈਦਾ ਕੁੱਲ ਬਾਸਮਤੀ ਦਾ 80 ਫ਼ੀਸਦੀ ਉਤਪਾਦਨ ਪੰਜਾਬ 'ਚ ਹੀ ਹੁੰਦਾ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਣਕ-ਝੋਨੇ ਦੇ ਫ਼ਸਲੀ ਚੱਕਰ ਦੇ ਖ਼ਾਤਮੇ ਲਈ ਬਦਲਵੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫ਼ੀਸਦੀ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਵਾਧਾ ਕੀਤਾ ਜਾਵੇਗਾ। ਇਸ ਨਾਲ ਜਿੱਥੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ, ਉੱਥੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ਤੇ ਪਾਣੀ ਦੀ ਵੀ ਬੱਚਤ ਹੋਵੇਗੀ। 

ਦੇਸ਼ 'ਚ ਪੈਦਾ ਕੁੱਲ ਬਾਸਮਤੀ ਦਾ 80 ਫ਼ੀਸਦੀ ਉਤਪਾਦਨ ਪੰਜਾਬ 'ਚ ਹੀ ਹੁੰਦਾ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਣਕ-ਝੋਨੇ ਦੇ ਫ਼ਸਲੀ ਚੱਕਰ ਦੇ ਖ਼ਾਤਮੇ ਲਈ ਬਦਲਵੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫ਼ੀਸਦੀ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਵਾਧਾ ਕੀਤਾ ਜਾਵੇਗਾ। ਇਸ ਨਾਲ ਜਿੱਥੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ, ਉੱਥੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ਤੇ ਪਾਣੀ ਦੀ ਵੀ ਬੱਚਤ ਹੋਵੇਗੀ। 

ਦੀਪ ਸਿੱਧੂ ਦੀ ਯਾਦ 'ਚ ਖ਼ਾਲਸਾ ਏਡ ਤੇ ਸਿੱਖ ਸੰਗਤ ਦਾ ਅਹਿਮ ਉਪਰਾਲਾ

Ludhiana News: ਖ਼ਾਲਸਾ ਏਡ ਤੇ ਸਿੱਖ ਸੰਗਤ ਦੇ ਸਹਿਯੋਗ ਨਾਲ ਦੀਪ ਸਿੱਧੂ ਮੈਮੋਰੀਅਲ ਟਰੱਸਟ ਚੌਕੀਮਾਨ ਨੇੜੇ ਇੱਕ ਯਾਦਗਾਰ ਉਸਾਰਨ ਜਾ ਰਿਹਾ ਹੈ। ਇਸ ਸੈਂਟਰ ‘ਚ ਨੌਜਵਾਨਾਂ ਨੂੰ ਆਈਏਐਸ ਤੇ ਪੀਸੀਐਸ ਦੀ ਮੁਫ਼ਤ ਤਿਆਰੀ ਕਰਵਾਉਣ ਤੋਂ ਇਲਾਵਾ ਲੋੜਵੰਦਾਂ ਲਈ ਹਸਪਤਾਲ ਦਾ ਨਿਰਮਾਣ ਵੀ ਹੋਵੇਗਾ। 

Punjab Water Problem: ਪੰਜਾਬ 'ਚ ਪਾਣੀ ਦਾ ਪੱਧਰ ਲਗਾਤਾਰ ਰਿਹੈ ਡਿੱਗ, 20 ਜ਼ਿਲ੍ਹਿਆਂ 'ਚ ਬੁਰੇ ਹਾਲਤ

Punjab News: ਪੰਜਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਜਿਸ ਬਾਰੇ ਹੁਣ ਸਿਰਫ਼ ਪੰਜਾਬ ਦੇ ਲੋਕਾਂ ਨੂੰ ਕੋਈ ਚਿੰਤਾ ਨਹੀਂ ਹੈ। ਸਗੋਂ ਕੇਂਦਰੀ ਮੰਤਰੀ ਵਿਸ਼ਵੇਸ਼ਵਰ ਟੁੱਡੂ ਨੇ ਪੰਜਾਬ ਦੇ ਡਿੱਗ ਰਹੇ ਪਾਣੀ ਦੇ ਪੱਧਰ 'ਤੇ ਚਿੰਤਾ ਪ੍ਰਗਟਾਈ ਹੈ। ਮੰਤਰੀ ਵਿਸ਼ਵੇਸ਼ਵਰ ਟੁੱਡੂ ਨੇ ਸੰਸਦ ਵਿੱਚ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ 20 ਜ਼ਿਲ੍ਹਿਆਂ ਦਾ ਧਰਤੀ ਹੇਠਲਾ ਪਾਣੀ ਦਾ ਪੱਧਰ ਬੁਰੀ ਤਰ੍ਹਾਂ ਹੇਠਾਂ ਡਿੱਗ ਰਿਹਾ ਹੈ। ਪੰਜਾਬ ਹੁਣ ਮਾਰੂਥਲ ਵੱਲ ਵਧ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਹੋਰ ਵੀ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ।

ਪਿਛੋਕੜ

Punjab Water Problem:  ਪੰਜਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਜਿਸ ਬਾਰੇ ਹੁਣ ਸਿਰਫ਼ ਪੰਜਾਬ ਦੇ ਲੋਕਾਂ ਨੂੰ ਕੋਈ ਚਿੰਤਾ ਨਹੀਂ ਹੈ। ਸਗੋਂ ਕੇਂਦਰੀ ਮੰਤਰੀ ਵਿਸ਼ਵੇਸ਼ਵਰ ਟੁੱਡੂ ਨੇ ਪੰਜਾਬ ਦੇ ਡਿੱਗ ਰਹੇ ਪਾਣੀ ਦੇ ਪੱਧਰ 'ਤੇ ਚਿੰਤਾ ਪ੍ਰਗਟਾਈ ਹੈ। ਮੰਤਰੀ ਵਿਸ਼ਵੇਸ਼ਵਰ ਟੁੱਡੂ ਨੇ ਸੰਸਦ ਵਿੱਚ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ 20 ਜ਼ਿਲ੍ਹਿਆਂ ਦਾ ਧਰਤੀ ਹੇਠਲਾ ਪਾਣੀ ਦਾ ਪੱਧਰ ਬੁਰੀ ਤਰ੍ਹਾਂ ਹੇਠਾਂ ਡਿੱਗ ਰਿਹਾ ਹੈ। ਪੰਜਾਬ ਹੁਣ ਮਾਰੂਥਲ ਵੱਲ ਵਧ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਹੋਰ ਵੀ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ।


ਸੀਐਮ ਭਗਵੰਤ ਮਾਨ ਦੀ ਪਤਨੀ ਨੂੰ 40-40 ਸੁਰੱਖਿਆ ਮੁਲਾਜ਼ਮਾਂ ਦੀ ਕੀ ਲੋੜ?


Punjab News: ਮੁੱਖ ਮੰਤਰੀ ਭਗਵੰਤ ਮਾਨ ਹੁਣ ਆਪਣੀ ਪਤਨੀ ਦੀ ਸੁਰੱਖਿਆ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਜਿੱਥੇ ਸੋਸ਼ਲ ਮੀਡੀਆ ਉੱਪਰ ਸੀਐਮ ਭਗਵੰਤ ਮਾਨ ਦੀ ਪਤਨੀ ਨੂੰ 40 ਦੇ ਕਰੀਬ ਸੁਰੱਖਿਆ ਮੁਲਾਜ਼ਮ ਦੇਣ ਦੀ ਅਲੋਚਨਾ ਹੋ ਰਹੀ ਹੈ, ਉੱਥੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਵੀ ਤਿੱਖੇ ਸਵਾਲ ਕੀਤੇ ਹਨ। 


ਪਾਣੀ ਕਾਰਨ ਪੈਦਾ ਹੋ ਸਕਦੀ ਹੈ ਵੱਡੀ ਸਮੱਸਿਆ 


ਪੰਜਾਬ ਦੇ ਡਿੱਗ ਰਹੇ ਪਾਣੀ ਦੇ ਪੱਧਰ ਬਾਰੇ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੇ ਚੱਕਰ ਵਿੱਚੋਂ ਕੱਢਣ ਦੀ ਲੋੜ ਹੈ, ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਭਵਿੱਖ ਵਿੱਚ ਉਨ੍ਹਾਂ ਨੂੰ ਪਾਣੀ ਲਈ ਤਰਸਣਾ ਪੈ ਸਕਦਾ ਹੈ। ਪੰਜਾਬ ਵਿੱਚ ਕਰੀਬ 1400 ਕਿਲੋਮੀਟਰ ਦਰਿਆ, ਨਾਲੇ ਅਤੇ ਨਹਿਰਾਂ ਸੁੱਕ ਗਈਆਂ ਹਨ। ਜਿਸ ਕਾਰਨ ਧਰਤੀ ਹੇਠਲੇ ਪਾਣੀ ਦੀ ਵਰਤੋਂ ਵੱਧ ਗਈ ਹੈ। ਪੰਜਾਬ ਵਿੱਚ ਸਿਰਫ਼ 60 ਫ਼ੀਸਦੀ ਧਰਤੀ ਹੇਠਲਾ ਪਾਣੀ ਹੀ ਵਰਤੋਂ ਯੋਗ ਹੈ।


ਇਸ ਨਾਲ ਹੀ ਕੈਗ ਦੀ ਰਿਪੋਰਟ ਅਨੁਸਾਰ 23 ਜ਼ਿਲ੍ਹਿਆਂ ਵਿਚੋਂ 16 ਫਲੋਰਾਈਡ ਨਾਲ ਭਰਪੂਰ, 9 ਆਇਰਨ ਨਾਲ ਭਰਪੂਰ, 19 ਨਾਈਟ੍ਰੇਟ ਨਾਲ ਭਰਪੂਰ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਲੁਧਿਆਣਾ, ਕਪੂਰਥਲਾ, ਅੰਮ੍ਰਿਤਸਰ ਵਰਗੇ ਕਈ ਜ਼ਿਲ੍ਹਿਆਂ ਦੇ ਪਾਣੀ ਵਿੱਚ ਤਾਂਬਾ, ਸਾਇਨਾਈਡ, ਨਿਕਲ, ਸੀਸਾ, ਕਰੋਮੀਅਮ, ਕੈਡਮੀਅਮ ਆਦਿ ਪਾਏ ਗਏ ਹਨ। ਫ਼ਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਮਾਨਸਾ, ਬਠਿੰਡਾ, ਫਰੀਦਕੋਟ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਪਾਣੀ ਵਿੱਚ ਫਲੋਰਾਈਡ ਦੀ ਇਹੀ ਮਾਤਰਾ ਜ਼ਿਆਦਾ ਹੈ।


ਸਿੱਖ ਬੰਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਕਸ਼ਨ


Punjab News: ਸਿੱਖ ਬੰਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਫੌਰੀ ਰਿਹਾਅ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵੱਡਾ ਐਕਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ 20 ਥਾਵਾਂ ’ਤੇ ਧਰਨੇ ਲਾਏ ਜਾ ਰਹੇ ਹਨ। ਇਸ ਦੇ ਐਲਾਨ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ।


ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਇਨ੍ਹਾਂ ਧਰਨਿਆਂ ਮੌਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.