ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਵਿੱਤੀ ਵਰ੍ਹੇ 2021-22 ਦਾ ਬਜਟ ਪੇਸ਼ ਕੀਤਾ। ਇਹ ਬਜਟ ਮੁੱਖ ਮੰਤਰੀ ਕੈਪਟਨ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਹੈ।
ਵਿੱਤ ਮੰਤਰੀ ਨੇ ਅਗਲੇ ਸਾਲ ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਬਜਟ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ ਦੀ ਸਹੂਲਤ, ਬੁਢਾਪਾ ਪੈਨਸ਼ਨ ’ਚ ਵਾਧਾ ਤੇ ਕਪੂਰਥਲਾ ਤੇ ਹੁਸ਼ਿਆਰਪੁਰ ’ਚ ਹਸਪਤਾਲ ਖੋਲ੍ਹਣ ਜਿਹੇ ਕਈ ਐਲਾਨ ਕੀਤੇਹਨ।
ਬਜਟ ਵਿਚ ਕਿਸਾਨੀ ਕਰਜ਼ਿਆਂ ’ਤੇ ਲੀਕ ਤੇ ਮੁਫ਼ਤ ਬਿਜਲੀ ਸਹੂਲਤ ਲਈ ਸਬਸਿਡੀ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। 1.13 ਲੱਖ ਕਿਸਾਨਾਂ ਦੇ 1186 ਕਰੋੜ ਰੁਪਏ ਦੇ ਕਰਜ਼ਿਆਂ ਤੇ ਬੇਜ਼ਮੀਨੇ ਕਿਸਾਨਾਂ ਦੇ 526 ਕਰੋੜ ਰੁਪਏ ਦੇ ਕਰਜ਼ਿਆਂ ਨੂੰ ਮੁਆਫ਼ ਕੀਤਾ ਜਾਵੇਗਾ। ਕਿਸਾਨਾਂ ਨੂੰ ਮੁਫ਼ਤ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਬਜਟ ਵਿੱਚ 7180 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਇਨੋਵੇਸ਼ਨ ਫੰਡ ਲਈ 150 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।
ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਇੰਡਸਟਰੀ ਤੇ ਇਨਵੈਸਟਮੈਂਟ ਪ੍ਰਮੋਸ਼ਨ ਦਫ਼ਤਰਾਂ ਲਈ ਜ਼ਿਲ੍ਹਾ ਬਿਊਰੋ ਹੋਣਗੇ। ਪਹਿਲੇ ਪੜਾਅ ਤਹਿਤ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ, ਪਟਿਆਲਾ ਤੇ ਬਠਿੰਡਾ ਨੂੰ ਕਵਰ ਕੀਤਾ ਜਾਵੇਗਾ। ਕਪੂਰਥਲਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਸਾਹਿਬ ਅੰਬੇਦਕਰ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਵਧਾ ਕੇ 1500 ਰੁਪਏ ਕੀਤੀ ਗਈ ਹੈ। ਅਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਨੂੰ 21000 ਤੋਂ ਵਧਾ ਕੇ 51000 ਕੀਤਾ ਗਿਆ ਹੈ। ਸਰਕਾਰੀ ਬੱਸਾਂ ’ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ।
ਸੂਬੇ ’ਚ 650 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਤੇ ਹੁਸ਼ਿਆਰਪੁਰ ’ਚ ਦੋ ਨਵੇਂ ਮੈਡੀਕਲ ਕਾਲਜਾਂ ਤੇ ਹਸਪਤਾਲ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਮੁੱਲਾਂਪੁਰ ’ਚ ਟਾਟਾ ਮੈਮੋਰੀਅਲ ਹਸਪਤਾਲ ਦੀ ਇਕਾਈ ਨੂੰ 450 ਕਰੋੜ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ।
Punjab Budget 2021: ਕੈਪਟਨ ਸਰਕਾਰ ਦੇ ਆਖਰੀ ਬਜਟ 'ਚ ਔਰਤਾਂ ਤੇ ਕਿਸਾਨਾਂ ਲਈ ਵੱਡੇ ਐਲਾਨ
ਏਬੀਪੀ ਸਾਂਝਾ
Updated at:
08 Mar 2021 01:29 PM (IST)
ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਵਿੱਤੀ ਵਰ੍ਹੇ 2021-22 ਦਾ ਬਜਟ ਪੇਸ਼ ਕੀਤਾ। ਇਹ ਬਜਟ ਮੁੱਖ ਮੰਤਰੀ ਕੈਪਟਨ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਹੈ।
ਕੈਪਟਨ ਸਰਕਾਰ ਦੇ ਆਖਰੀ ਬਜਟ 'ਚ ਔਰਤਾਂ ਤੇ ਕਿਸਾਨਾਂ ਲਈ ਵੱਡੇ ਐਲਾਨ |
NEXT
PREV
Published at:
08 Mar 2021 01:28 PM (IST)
- - - - - - - - - Advertisement - - - - - - - - -