Punjab Budget Last Day LIVE Updates: ਵਿਧਾਨ ਸਭਾ 'ਚ ਹੰਗਾਮੇ ਮਗਰੋਂ ਅਕਾਲੀ ਵਿਧਾਇਕਾਂ ਨੇ ਸਦਨ ਵਿੱਚੋਂ ਕੀਤਾ ਵਾਕਆਊਟ
Punjab Budget Session 2021 LIVE: ਅੱਜ ਪੰਜਾਬ ਦੇ ਵਿਧਾਨ ਸਭਾ ਬਜਟ ਇਜਲਾਸ ਦਾ ਆਖਰੀ ਦਿਨ ਹੈ।ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ। ਕੈਪਟਨ ਸਰਕਾਰ ਨੇ 8 ਮਾਰਚ ਨੂੰ ਆਪਣਾ ਬਜਟ ਪੇਸ਼ ਕੀਤਾ।
LIVE
Background
ਚੰਡੀਗੜ੍ਹ: ਅੱਜ ਪੰਜਾਬ ਦੇ ਵਿਧਾਨ ਸਭਾ ਬਜਟ ਇਜਲਾਸ ਦਾ ਆਖਰੀ ਦਿਨ ਹੈ।ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ। ਕੈਪਟਨ ਸਰਕਾਰ ਨੇ 8 ਮਾਰਚ ਨੂੰ ਆਪਣਾ ਬਜਟ ਪੇਸ਼ ਕੀਤਾ।ਇਸ ਬਜਟ ਵਿੱਚ ਕਿਸਾਨਾਂ ਮਹਿਲਾਵਾਂ ਅਤੇ ਵਿਦਿਆਰਥੀਆਂ ਸਣੇ ਅਨਸੂਚਿਤ ਜਾਤੀ ਭਾਈਚਾਰੇ ਲਈ ਵੱਡੇ ਐਲਾਨ ਕੀਤੇ ਗਏ। ਕੈਪਟਨ ਸਰਕਾਰ ਨੇ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਲਈ ਸਫ਼ਰ ਫ੍ਰੀ ਕਰ ਦਿੱਤਾ ਹੈ।
ਉਧਰ ਵਿਰੋਧ ਪਾਰਟੀਆਂ ਲਗਾਤਾਰ ਸੈਸ਼ਨ ਵਿੱਚ ਹੰਗਾਮਾ ਕਰ ਰਹੀਆਂ ਹਨ।ਅਕਾਲੀ ਦੇ ਕੁੱਝ ਵਿਧਾਇਕਾਂ ਨੂੰ ਸੈਸ਼ਨ ਤੋਂ ਸਸਪੈਂਡ ਵੀ ਕੀਤਾ ਗਿਆ ਸੀ।ਪਰ ਕੱਲ੍ਹ ਵਿਧਾਨ ਸਭਾ ਦੇ ਸਪੀਕਰ ਵਲੋਂ ਉਨ੍ਹਾਂ ਨੂੰ ਮੁੜ੍ਹ ਤੋਂ ਸੈਸ਼ਨ ਵੀ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ।ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਲਗਾਤਾਰ ਕੈਪਟਨ ਸਰਕਾਰ ਨੂੰ ਘੇਰ ਰਹੀਆਂ ਹਨ।ਕੈਪਟਨ ਸਰਕਾਰ ਤੇ ਵਾਅਦਾਖਿਲਾਫੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ।ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਚਾਰ ਸਾਲਾਂ ਵਿੱਚ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਕੱਲ੍ਹ ਸੈਸ਼ਨ ਦੌਰਾਨ ਬਠਿੰਡਾ ਤੋਂ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੇਤੀ ਕਾਨੂੰਨ ਦਾ ਮੁੱਦਾ ਚੁੱਕਿਆ ਤੇ ਨਾਲ ਹੀ ਐਫਸੀਆਈ ਵੱਲੋਂ ਫਸਲਾਂ ਦੀ ਅਦਾਇਗੀ ਲਈ ਜ਼ਮੀਨ ਦੇ ਰਿਕਾਰਡ ਦੇਣ ਦਾ ਮੁੱਦਾ ਵੀ ਉਠਾਇਆ। ਹਰਸਿਮਰਤ ਬਾਦਲ ਨੇ ਕਿਹਾ ਕਿ ਇੱਕ ਪਾਸੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਹਨ ਤੇ ਸਰਕਾਰ ਉਨ੍ਹਾਂ ਦੀ ਕੋਈ ਗੱਲ ਸੁਣ ਨਹੀਂ ਰਹੀ ਪਰ ਹੁਣ ਐਫਸੀਆਈ ਵੱਲੋਂ ਨਵਾਂ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਤਾਬਕ ਜੋ ਕਿਸਾਨ ਆਪਣੀ ਜ਼ਮੀਨ ਦਾ ਰਿਕਾਰਡ ਵੈੱਬਸਾਈਟ 'ਤੇ ਜਮ੍ਹਾਂ ਨਹੀਂ ਕਰਵਾਉਣਗੇ, ਐਫਸੀਆਈ ਉਨ੍ਹਾਂ ਦੀ ਫਸਲ ਦੀ ਸਰਕਾਰੀ ਖਰੀਦ ਨਹੀਂ ਕਰੇਗਾ। ਹਰਸਿਮਰਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਧੀ ਦਖਲਅੰਦਾਜੀ ਕਰ ਰਹੀ ਹੈ।
ਅਕਾਲੀ ਦਲ ਨੇ ਸਦਨ ਵਿੱਚੋਂ ਕੀਤਾ ਵਾਕਆਊਟ
ਪੰਜਾਬ ਵਿਧਾਨ ਸਭਾ ਵਿੱਚ ਹੰਗਾਮੇ ਮਗਰੋਂ ਅਕਾਲੀ ਵਿਧਾਇਕਾਂ ਨੇ ਨਾਅਰੇਬਾਜ਼ੀ ਦੇ ਬਾਅਦ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ।ਅਕਾਲੀ ਵਿਧਾਇਕ ਬਿਕਰਮ ਮਜੀਠੀਆ ਨੇ ਆਰੋਪ ਲਗਾਏ ਹਨ ਕਿ 8 ਮਾਰਚ ਨੇ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਮੁਲਾਜ਼ਮਾਂ ਨਾਲ ਕਾਂਗਰਸੀ ਵਿਧਾਇਕਾਂ ਨੇ ਬਦਸਲੂਕੀ ਕੀਤੀ ਹੈ।ਇਸ ਲਈ ਅਕਾਲੀ ਦਲ ਨੇ ਕਾਂਗਰਸੀ ਵਰਕਰਾਂ ਅਤੇ ਪੁਲਿਸ ਕਰਮਚਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਬਜਟ ਇਜਲਾਸ ਦੇ ਆਖਰੀ ਦਿਨ ਵੀ ਹੰਗਾਮਾ
ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਬਾਹਰ ਕੈਪਟਨ ਸਰਕਾਰ ਖਿਲਾਫ ਮੁਜਾਹਰਾ ਕੀਤਾ ਜਾ ਰਿਹਾ ਹੈ।ਅਕਾਲੀ ਦਲ ਕੈਪਟਨ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਵਾਅਦਿਆਂ ਦੇ ਪੋਸਟਰ "ਝੂਠ ਦੀਆਂ ਪੰਡਾਂ" ਦੇ ਸ਼ਕਲ ਵਿੱਚ ਫੜੇ ਹੋਏ ਹਨ ਅਤੇ ਸਦਨ ਦੇ ਬਾਹਰ ਹੰਗਾਮਾ ਕਰ ਰਹੇ ਹਨ।