ਪੜਚੋਲ ਕਰੋ

Punjab budget 2022-23: ਅੱਜ ਖੁੱਲ੍ਹੇਗਾ ਮਾਨ ਸਰਕਾਰ ਦੇ ਬਜਟ ਦਾ ਪਿਟਾਰਾ, ਵਿਰੋਧੀਆਂ ਦੀ ਰਹੇਗੀ ਨਜ਼ਰ

CM Bhagwant Mann ਦੀ ਸਰਕਾਰ ਦਾ ਬਜਟ ਪੇਪਰ ਰਹਿਤ ਹੋਵੇਗਾ। ਇਸ ਦਾ ਐਲਾਨ ਖੁਦ ਮੁੱਖ ਮੰਤਰੀ ਨੇ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ 21 ਲੱਖ ਰੁਪਏ ਦੀ ਬਚਤ ਹੋਵੇਗੀ।

Punjab budget 2022-23: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਪਹਿਲਾ ਬਜਟ ਪੇਸ਼ ਕਰੇਗੀ। ਵਿਧਾਨ ਸਭਾ ਸੈਸ਼ਨ ਦੌਰਾਨ 10 ਵਜੇ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਸਰਕਾਰ ਦਾ ਪਿਟਾਰਾ ਖੋਲ੍ਹਣਗੇ। ਇਸ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ। ਇਸ ਸਬੰਧੀ ਵਿੱਤ ਮੰਤਰੀ ਪਹਿਲਾਂ ਹੀ ਸਥਿਤੀ ਸਪੱਸ਼ਟ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਤੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਬਜਟ ਵੀ ਧਿਆਨ 'ਚ ਰਹੇਗਾ। ਸਰਕਾਰ ਬਜਟ 'ਚ ਇਸ ਲਈ ਕੋਈ ਪੇਸ਼ਕਸ਼ ਰੱਖਦੀ ਹੈ ਜਾਂ ਨਹੀਂ, ਵਿਰੋਧੀ ਵੀ ਇਸ 'ਤੇ ਨਜ਼ਰ ਰੱਖ ਰਹੇ ਹਨ।

CM Bhagwant Mann ਦੀ ਸਰਕਾਰ ਦਾ ਬਜਟ ਪੇਪਰ ਰਹਿਤ ਹੋਵੇਗਾ। ਇਸ ਦਾ ਐਲਾਨ ਖੁਦ ਮੁੱਖ ਮੰਤਰੀ ਨੇ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ 21 ਲੱਖ ਰੁਪਏ ਦੀ ਬਚਤ ਹੋਵੇਗੀ। ਇਸ ਦੇ ਨਾਲ ਹੀ 34 ਟਨ ਕਾਗਜ਼ ਦੀ ਵੀ ਬਚਤ ਹੋਵੇਗੀ।

ਇਸ ਨਾਲ 834 ਦੇ ਕਰੀਬ ਰੁੱਖਾਂ ਦੀ ਬੱਚਤ ਹੋਵੇਗੀ।ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਤਿੰਨ ਮਹੀਨੇ ਹੋ ਗਏ ਹਨ। ਸਰਕਾਰ ਦਾ ਕੰਮਕਾਜ ਚਲਾਉਣ ਲਈ ਸਰਕਾਰ ਨੇ ਅੰਤਰਿਮ ਬਜਟ ਪਾਸ ਕੀਤਾ ਸੀ। 3 ਮਹੀਨਿਆਂ ਦਾ ਇਹ ਅੰਤਰਿਮ ਬਜਟ 37,120 ਕਰੋੜ ਰੁਪਏ ਸੀ।

Punjab Budget 2022: ਪੰਜਾਬ ਸਰਕਾਰ ਵੱਲੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2-2 ਹਜ਼ਾਰ ਰੁਪਏ ਦੇਣ ਦਾ ਐਲਾਨ

Punjab Budget 2022: ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਟਾਰਟਅਪ ਪ੍ਰੋਗਰਾਮ ਤਹਿਤ ਹਰ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਜਾਣਗੇ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ ਹਨ। ਦੇਸ਼ ਤੇ ਬਾਹਰਲੇ ਦੇਸ਼ਾਂ ਤੋਂ ਸਕੂਲਾਂ ਦੇ ਅਧਿਆਪਕਾਂ ਦੀ ਸਿਖਲਾਈ ਲਈ 30 ਕਰੋੜ ਰੁਪਏ ਰੱਖੇ ਹਨ। ਸਕੂਲ ਆਫ ਐਮਨੇਸ਼ੀਆ ਤਹਿਤ 100 ਸਕੂਲਾਂ ਨੂੰ ਵਿਕਸਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਚੰਗੀਆਂ ਸਹੂਲਤਾਂ ਹੋਣਗੀਆਂ। ਇਸ ਲਈ 200 ਕਰੋੜ ਰੁਪਏ ਰੱਖੇ ਹਨ। 500 ਸਰਕਾਰੀ ਸਕੂਲ ਡਿਜੀਟਲ ਹੋਣਗੇ ਜਿਸ ਲਈ 40 ਕਰੋੜ ਰੁਪਏ ਰੱਖੇ ਹਨ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1,55,860 ਕਰੋੜ ਦਾ ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1,07,932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ। ਸਿੱਖਿਆ ਲਈ 16.27% ਬਜਟ ਹੈ। ਤਕਨੀਕੀ ਸਿੱਖਿਆ ਦੇ ਬਜਟ ਵਿੱਚ 47.84% ਵਾਧਾ ਕੀਤਾ ਹੈ। ਮੈਡੀਕਲ ਵਿੱਚ 56.60% ਬਜਟ ਵਾਧਾ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ ਪਲੇਠਾ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਤੇ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਗਈ ਹੈ।

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ ਜਿਸ ਕਰਕੇ ਲੋਕਾਂ ਨੂੰ ‘ਆਪ’ ਸਰਕਾਰ ਤੋਂ ਵੱਡੀਆਂ ਆਸਾਂ ਹਨ। ਸਰਕਾਰ ਸਿੱਖਿਆ ਬਜਟ ਵਿੱਚ 30 ਤੋਂ 40 ਫ਼ੀਸਦ ਤਕ ਵਾਧਾ ਕਰ ਸਕਦੀ ਹੈ ਤੇ ਸਿਹਤ ਬਜਟ ਨੂੰ ਵੀ ਵਧਾਇਆ ਜਾਵੇਗਾ ਤਾਂ ਕਿ ਸੂਬੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਸਕਣ ਅਤੇ ਡਿਸਪੈਂਸਰੀਆਂ ਅਤੇ ਹੋਰਨਾਂ ਸਿਹਤ ਸਹੂਲਤਾਂ ’ਚ ਸੁਧਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਜਾਣ ਵਾਲੀ 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਲਈ ਵੀ ਬਜਟ ਵਿੱਚ ਵਿਸ਼ੇਸ਼ ਵਿਵਸਥਾ ਕੀਤੀ ਜਾ ਸਕਦੀ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ 27 ਜੂਨ ਨੂੰ ਪਲੇਠਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਅਤੇ ਸਿੱਖਿਆ ਖੇਤਰ ਨੂੰ ਤਰਜੀਹ ਮਿਲੇਗੀ ਤੇ ਉਮੀਦ ਹੈ ਕਿ ਸਰਕਾਰ ਪੰਜਾਬ ਵਾਸੀਆਂ ’ਤੇ ਨਵੇਂ ਟੈਕਸਾਂ ਦਾ ਬੋਝ ਨਹੀਂ ਪਾਏਗੀ। ਬਜਟ ਸੈਸ਼ਨ ਦਾ ਇਲੈਕਟ੍ਰਾਨਿਕ ਮੀਡੀਆ ’ਤੇ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget