Punjab Budget 2022-23: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਹੀ ਹੰਗਾਮੇ ਨਾਲ ਸ਼ੁਰੂ ਹੋਇਆ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਈ। ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਸਰਕਾਰ ਦੇ ਪ੍ਰਸਤਾਵਿਤ ਕੰਮਾਂ ਬਾਰੇ ਜਾਣਕਾਰੀ ਦਿੱਤੀ ਪਰ ਇਸ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਹੰਗਾਮਾ ਸ਼ੁਰੂ ਕਰ ਦਿੱਤਾ। 


ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਵਿਧਾਇਕ ਵਾਕਆਊਟ ਕਰਕੇ ਸਦਨ ਤੋਂ ਚਲੇ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ 'ਆਪ' ਦੇ ਸਾਰੇ 92 ਵਿਧਾਇਕ ਵਿਧਾਨ ਸਭਾ 'ਚ ਮੌਜੂਦ ਰਹੇ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੱਕ ਚੱਲੇਗਾ। 



ਦੱਸ ਦਈਏ ਕਿ ਆਮ ਆਦਮੀ ਪਾਰਟੀ ਦਾ ਇਹ ਦੂਜੇ ਬਜਟ ਹੈ। ਕਰੀਬ 7 ਮਹੀਨੇ ਪਹਿਲਾਂ 'ਆਪ' ਸਰਕਾਰ ਨੇ ਆਪਣਾ ਪਹਿਲਾ ਬਜਟ ਪੇਸ਼ ਕੀਤਾ ਸੀ। ਉਸ ਸਮੇਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਸੀ, ਜੋ ਸਾਲ 2021-22 ਦੇ ਮੁਕਾਬਲੇ 14 ਫੀਸਦੀ ਵੱਧ ਹੈ। ਹਾਲਾਂਕਿ 'ਆਪ' ਸਰਕਾਰ ਵੱਲੋਂ ਉਸ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਕੁਝ ਵਾਅਦਿਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ।



ਇਹ ਵੀ ਅਹਿਮ ਹੈ ਕਿ ਇਸ ਵਾਰ ਬਜਟ ਸੈਸ਼ਨ ਹੰਗਾਮਾਖੇਜ਼ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਐਤਕੀਂ ਇਜਲਾਸ ਮੁੱਖ ਮੰਤਰੀ ਤੇ ਰਾਜਪਾਲ ਦੇ ਸਬੰਧਾਂ ’ਚ ਬਣੀ ਸਿਆਸੀ ਖਟਾਸ ਦਰਮਿਆਨ ਹੋ ਰਿਹਾ ਹੈ। ਇਸ ਵਾਰ ਪੰਜਾਬ ਸਰਕਾਰ ਨੂੰ ਬਜਟ ਸੈਸ਼ਨ ਬੁਲਾਏ ਜਾਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦਾ ਰੁਖ਼ ਕਰਨਾ ਪਿਆ। ਇਹ ਵੱਖਰੀ ਗੱਲ ਹੈ ਕਿ ਰਾਜਪਾਲ ਨੇ ਆਪਣੇ ਪਹਿਲੇ ਸਟੈਂਡ ਤੋਂ ਮੋੜਾ ਕੱਟਦਿਆਂ 28 ਫਰਵਰੀ ਨੂੰ ਬਜਟ ਇਜਲਾਸ ਸੱਦੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ। 


ਦੱਸ ਦਈਏ ਕਿ ਐਤਕੀਂ ਜੀ-20 ਸੰਮੇਲਨ ਦੇ ਸਮਾਗਮਾਂ ਕਰਕੇ ਬਜਟ ਸੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਪਹਿਲੇ ਪੜਾਅ ’ਚ 3 ਮਾਰਚ ਤੋਂ 11 ਮਾਰਚ ਤੱਕ ਸੈਸ਼ਨ ਚੱਲੇਗਾ ਤੇ ਮੁੜ 22 ਮਾਰਚ ਨੂੰ ਸਦਨ ਜੁੜੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 2023-24 ਵਰ੍ਹੇ ਦਾ ਬਜਟ 10 ਮਾਰਚ ਨੂੰ ਪੇਸ਼ ਕਰਨਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ