Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੱਡਾ ਫੈਸਲਾ, ਕੱਚੇ ਮੁਲਾਜ਼ਮ ਹੋਣਗੇ ਪੱਕੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ।
Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ। ਇਸ ਦੇ ਨਾਲ ਹੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਤਰੀਕ ਤੈਅ ਕੀਤੀ ਗਈ ਹੈ। ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਏਗਾ ਤੇ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਏਗਾ।
ਕੈਬਨਿਟ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ 'ਤੇ ਜਾਣਕਾਰੀ...Live https://t.co/gd5cf6hcI5
— Bhagwant Mann (@BhagwantMann) February 21, 2023
ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋਵੇਗਾ। ਪਹਿਲਾਂ ਗਵਰਨਰ ਦਾ ਭਾਸ਼ਨ ਹਏਗਾ। 6 ਮਾਰਚ ਨੂੰ ਭਾਸ਼ਨ 'ਤੇ ਬਹਿਸ ਹੋਵੇਗੀ। 10 ਮਾਰਚ ਨੂੰ ਆਮ ਆਦਮੀ ਪਾਰਟੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਜਾਵੇਗਾ। 11 ਮਾਰਚ ਨੂੰ ਬਜਟ 'ਤੇ ਬਹਿਸ ਹੋਵੇਗੀ।
ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗੀ ਹੈ। ਕੈਬਨਿਟ ਨੇ ਫੈਸਲਾ ਲਿਆ ਹੈ ਕਕਿ ਵੱਖ-ਵੱਖ ਵਿਭਾਗਾਂ ਵਿੱਚ 14714 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਦਿਹਾੜੀ ਵਿੱਚ 25 ਫ਼ੀਸਦੀ ਵਾਧਾ ਹੋਏਗਾ। ਸਰਕਾਰ ਨੇ ਕਿਹਾ ਹੈ ਕਿ 25 ਫੀਸਦੀ ਵਾਧਾ ਕਰਨ ਨੂੰ ਕਿਹਾ ਸੀ ਪਰ ਐਫ਼ਸੀਆਈ 20 ਫ਼ੀਸਦੀ ਉਤੇ ਰਾਜ਼ੀ ਹੋਈ ਹੈ। ਇਹ 5 ਫ਼ੀਸਦੀ ਦਾ ਬਕਾਇਆ ਪੰਜਾਬ ਸਰਕਾਰ ਪਾਵੇਗੀ।
ਸਰਕਾਰ ਨੇ ਜਲ ਸੈਰ ਸਪਾਟਾ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ
ਸਰਕਾਰ ਨੇ ਕਿਹਾ ਹੈ ਕਿ ਉਸਨੇ 25 ਫੀਸਦੀ ਵਾਧੇ ਲਈ ਕਿਹਾ ਸੀ, ਪਰ ਐਫਸੀਆਈ ਨੇ 20 ਫੀਸਦੀ ਵਾਧੇ ਲਈ ਸਹਿਮਤੀ ਦਿੱਤੀ ਹੈ। ਬਾਕੀ 5 ਫੀਸਦੀ ਪੰਜਾਬ ਸਰਕਾਰ ਅਦਾ ਕਰੇਗੀ। ਇਸ ਤੋਂ ਇਲਾਵਾ ਪੰਜਾਬ ਮੰਤਰੀ ਮੰਡਲ ਨੇ ਜਲ ਸੈਰ ਸਪਾਟਾ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੂੰ 23 ਅਤੇ 24 ਫਰਵਰੀ ਨੂੰ ਪੰਜਾਬ ਬਿਜ਼ਨਸ ਸਮਿਟ ਵਿੱਚ ਆਉਣ ਵਾਲੇ ਕਾਰੋਬਾਰੀਆਂ ਦੇ ਸਾਹਮਣੇ ਰੱਖਿਆ ਜਾਵੇਗਾ। ਨੰਗਲ, ਰੋਪੜ ਖੇਤਰ ਨੂੰ ਸੈਰ ਸਪਾਟਾ ਹੱਬ ਬਣਾਇਆ ਜਾਵੇਗਾ।
ਇਸ ਦੇ ਨਾਲ ਹੀ ਫਿਲਮ ਸਿਟੀ ਵੀ ਬਣਾਈ ਜਾਵੇਗੀ। ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਕੈਬਨਿਟ ਵਿੱਚ ਐਸਓਪੀ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਲੋੜਵੰਦ ਲੋਕਾਂ ਲਈ ਸਸਤੇ ਮਕਾਨਾਂ ਦੀ ਯੋਜਨਾ ਲਿਆਂਦੀ ਜਾਵੇਗੀ, ਜਿਸ ਤਹਿਤ ਸਰਕਾਰ ਘਰ ਬਣਾ ਕੇ ਲੋਕਾਂ ਨੂੰ ਦੇਵੇਗੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਠੀਕ ਹੈ।