CM Bhagwant Mann on Punjab Budget : ਮੰਗਲਵਾਰ ਨੂੰ ਪੰਜਾਬ 'ਚ ਭਗਵੰਤ ਮਾਨ  (CM Bhagwant mann) ਦੀ ਕੈਬਨਿਟ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਪਹਿਲਾ ਪੂਰਾ ਬਜਟ 10 ਮਾਰਚ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ 11 ਮਾਰਚ ਨੂੰ ਵਿਧਾਨ ਸਭਾ 'ਚ ਬਜਟ 'ਤੇ ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਵੀ ਲਏ ਗਏ ਹਨ। ਮੰਤਰੀ ਮੰਡਲ ਨੇ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਿੱਚ 14714 ਕੱਚੇ ਮੁਲਾਜ਼ਮਾਂ ਨੂੰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਦਿਹਾੜੀ ਵਿੱਚ 25 ਫੀਸਦੀ ਦਾ ਵਾਧਾ ਹੋਵੇਗਾ।





 

ਇਹ ਵੀ ਪੜ੍ਹੋ :  ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਤਣਾਅ, ਵੱਡੀ ਗਿਣਤੀ ਪੁਲਿਸ ਤਾਇਨਾਤ

ਪੰਜਾਬ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਠੀਕ ਹੈ : ਮਾਨ

ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗੀ ਹੈ। ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਨੇ 25 ਫੀਸਦੀ ਵਾਧੇ ਲਈ ਕਿਹਾ ਸੀ ਪਰ ਐਫਸੀਆਈ ਨੇ 20 ਫੀਸਦੀ ਵਾਧੇ ਲਈ ਸਹਿਮਤੀ ਦਿੱਤੀ ਹੈ। ਬਾਕੀ 5 ਫੀਸਦੀ ਪੰਜਾਬ ਸਰਕਾਰ ਅਦਾ ਕਰੇਗੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਠੀਕ ਹੈ।

 


 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।