Punjab Budget 2023: ਇਸ ਸਾਲ ਕੁੱਲ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ
ਭਗਵੰਤ ਮਾਨ ਸਰਕਾਰ ਦਾ ਇਹ ਦੂਜਾ ਬਜਟ ਹੈ। ਇਸ ਬਜਟ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਅਹਿਮੀਅਤ ਦਿੱਤੀ ਜਾਵੇਗੀ। ਬਜਟ ਵਿੱਚ ਸਿੱਖਿਆ ਲਈ 12 ਤੋਂ 15% ਦਾ ਵਾਧਾ ਕੀਤਾ ਜਾ ਰਿਹਾ ਹੈ ਤੇ ਸਿਹਤ ਲਈ ਫੰਡ ਵੀ 10% ਤੋਂ ਵੱਧ ਵਧਣਾ ਤੈਅ ਹੈ।
LIVE
Background
Punjab Budget 2023: ਪੰਜਾਬ ਸਰਕਾਰ ਵੱਲੋਂ ਅੱਜ ਸਾਲ 2023-24 ਦਾ ਬਜਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਭਗਵੰਤ ਮਾਨ ਸਰਕਾਰ ਦਾ ਇਹ ਦੂਜਾ ਬਜਟ ਹੈ। ਇਸ ਬਜਟ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਅਹਿਮੀਅਤ ਦਿੱਤੀ ਜਾਵੇਗੀ। ਬਜਟ ਵਿੱਚ ਸਿੱਖਿਆ ਲਈ 12 ਤੋਂ 15% ਦਾ ਵਾਧਾ ਕੀਤਾ ਜਾ ਰਿਹਾ ਹੈ ਤੇ ਸਿਹਤ ਲਈ ਫੰਡ ਵੀ 10% ਤੋਂ ਵੱਧ ਵਧਣਾ ਤੈਅ ਹੈ। ਇੱਕ ਸਾਲ ਦੌਰਾਨ ਹੀ ਕਈ ਵਿਵਾਦਾਂ ਵਿੱਚ ਘਿਰੀ ਆਮ ਆਦਮੀ ਪਾਰਟੀ ਦੀ ਸਾਖ ਨੂੰ ਸੁਧਾਰਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਪੰਜਾਬ ਨੂੰ ਕਈ ਤੋਹਫੇ ਦੇ ਸਕਦੇ ਹਨ।
ਕੀ ਹਨ ਬਜਟ ਤੋਂ ਉਮੀਦਾਂ
ਦੱਸ ਦਈਏ ਕਿ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਾਇਆ ਗਿਆ ਸੀ, ਜੋ ਸਾਲ 2021-22 ਦੇ ਮੁਕਾਬਲੇ 14% ਵੱਧ ਸੀ ਪਰ ਇਸ ਵਾਰ ਵਿੱਤ ਮੰਤਰੀ ਵੱਧ ਬਜਟ ਖਰਚ ਤੇ ਚੋਣ ਪ੍ਰਚਾਰ ਸਮੇਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰ ਸਕਦੇ ਹਨ। ਸੂਤਰਾਂ ਮੁਤਾਬਕ ਇਸ ਸਾਲ ਵੀ ਔਰਤਾਂ ਨੂੰ 1000 ਰੁਪਏ ਮਾਸਿਕ ਮਾਣ ਭੱਤਾ ਦੇਣ ਦੀ ਤਜਵੀਜ਼ ਨੂੰ ਬਜਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਜਿਸ ਕਰਕੇ ਭਗਵੰਤ ਮਾਨ ਸਰਕਾਰ ਦੀ ਅਲੋਚਨਾ ਹੋਏਗੀ। ਉਂਝ ਇਹ ਵੀ ਸੰਭਵ ਹੈ ਕਿ ਸਰਕਾਰ ਕੰਮਕਾਜੀ ਔਰਤਾਂ ਨੂੰ ਪ੍ਰੋਫੈਸ਼ਨਲ ਟੈਕਸ ਤੋਂ ਛੋਟ ਦੇ ਸਕਦੀ ਹੈ।
ਇਸ ਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਸੰਕੇਤ ਦਿੱਤਾ ਹੈ। ਸੂਤਰਾਂ ਮੁਤਾਬਕ ਨਵੇਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਸਿਹਤ ਖੇਤਰ ਵਿੱਚ ਵੱਡੇ ਜ਼ਿਲ੍ਹਿਆਂ ਵਿੱਚ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਖੋਲ੍ਹਣ ਲਈ ਵੱਖਰਾ ਫੰਡ ਰੱਖਿਆ ਜਾ ਸਕਦਾ ਹੈ। ਉਦਯੋਗ ਲਈ ਕਈ ਘੋਸ਼ਣਾਵਾਂ ਕੀਤੀਆਂ ਜਾ ਸਕਦੀਆਂ ਹਨ।
ਇਸ ਵਾਰ ਬਜਟ 'ਚ ਪੁਲਿਸ ਦੇ ਆਧੁਨਿਕੀਕਰਨ 'ਤੇ ਫੰਡ 8 ਤੋਂ 10 ਫੀਸਦੀ ਤੱਕ ਵਧ ਸਕਦਾ ਹੈ। ਨਵੇਂ ਥਾਣਿਆਂ, ਨਵੀਆਂ ਗੱਡੀਆਂ ਤੇ ਨਵੇਂ ਹਥਿਆਰਾਂ ਦੇ ਨਾਲ-ਨਾਲ ਪੁਲਿਸ ਲਾਈਨਜ਼ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਨਵੇਂ ਮਕਾਨ ਬਣਾਉਣ ਦੀ ਤਜਵੀਜ਼ ਵੀ ਸ਼ਾਮਲ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਖੇਤੀ ਖੇਤਰ ਲਈ ਅਹਿਮ ਐਲਾਨ ਕਰ ਸਕਦੀ ਹੈ। ਇੰਡਸਟਰੀ ਲਈ ਵੀ ਪੰਜਾਬ ਸਰਕਾਰ ਅਹਿਮ ਐਲਾਨ ਕਰ ਸਕਦੀ ਹੈ।
Punjab Budget 2023: 2574 ਕਿਸਾਨ ਮਿੱਤਰਾਂ ਦੀ ਭਰਤੀ ਦਾ ਐਲਾਨ
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ 2574 ਕਿਸਾਨ ਮਿੱਤਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਕਿਸਾਨ ਮਿੱਤਰ ਪਿੰਡ ਪੱਧਰ 'ਤੇ ਕਿਸਾਨਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਖੇਤੀਬਾੜੀ ਨਾਲ ਸਬੰਧਤ ਲੋੜੀਂਦੀ ਮਦਦ ਮੁਹੱਈਆ ਕਰਵਾਉਣਗੇ। ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਤੀ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਹੈ। ਸਰਕਾਰ ਆਉਣ ਵਾਲੇ ਦਿਨਾਂ ਵਿੱਚ ‘ਕਿਸਾਨ-ਮਿਲਣੀ’ ਪ੍ਰੋਗਰਾਮ ਸ਼ੁਰੂ ਕਰੇਗੀ।
Punjab Budget 2023: ਬਜਟ ਦੌਰਾਨ ਕਾਂਗਰਸ ਦਾ ਹੰਗਾਮਾ
ਅੱਜ ਬਜਟ ਦੌਰਾਨ ਵੀ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕੀਤਾ ਗਿਆ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰ ਨੂੰ ਮਰਿਆਦਾ ਦਾ ਪਾਠ ਵੀ ਪੜ੍ਹਾਇਆ। ਸਪੀਕਰ ਸੰਧਵਾਂ ਨੇ ਕਿਹਾ ਕਿ ਸਿਰਫ਼ ਖ਼ਬਰਾਂ ਵਿੱਚ ਆਉਣ ਲਈ ਤੇ ਆਪਣੀ ਹਾਜ਼ਰੀ ਲਵਾਉਣ ਲਈ ਇਸ ਤਰ੍ਹਾਂ ਦਾ ਵਿਵਹਾਰ ਠੀਕ ਨਹੀਂ।
Punjab Budget 2023: ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੀ ਕੀਤਾ ਵੱਡਾ ਐਲਾਨ, 13,888 ਕਰੋੜ ਰੁਪਏ ਦਾ ਤੋਹਫਾ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ। ਇਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਖੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਖ਼ੇਤੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼ ਹੈ। ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ। ਝੋਨੇ ਦੀ ਬਿਜਾਈ ਤੇ ਮੂੰਗੀ ਦੀ ਸਿੱਧੀ ਖ਼ਰੀਦ ਲਈ 125 ਕਰੋੜ ਰੁਪਏ ਰੱਖੇ ਗਏ ਹਨ। ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ ਰੱਖੇ ਗਏ ਹਨ। ਬਾਗਵਾਨੀ ਵਿਭਾਗ ਲਈ 253 ਕਰੋੜ ਰੁਪਏ ਰੱਖੇ ਗਏ ਹਨ।
Punjab Budget 2023: ਬਜਟ ਭਾਸ਼ਣ ਹੋਇਆ ਸਮਾਪਤ
ਬਜਟ ਭਾਸ਼ਣ ਖਤਮ ਹੋ ਗਿਆ ਹੈ
Punjab Budget 2023: 15,945 ਕਰੋੜ ਦਾ ਕਰਜ਼ਾ ਵਿਆਜ਼ ਦਾ 20,100 ਕਰੋੜ ਕੀਤਾ ਵਾਪਸ
ਪੰਜਾਬ ਸਰਕਾਰ ਨੇ ਕਰਜ਼ੇ ਦੀ ਮੂਲ ਰਾਸ਼ੀ ਵਜੋਂ 15,945 ਕਰੋੜ ਰੁਪਏ ਅਤੇ ਵਿਆਜ ਵਜੋਂ 20,100 ਕਰੋੜ ਰੁਪਏ ਵਾਪਸ ਕੀਤੇ ਹਨ।