Punjab Budget 2023: ਇਸ ਸਾਲ ਕੁੱਲ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ

ਭਗਵੰਤ ਮਾਨ ਸਰਕਾਰ ਦਾ ਇਹ ਦੂਜਾ ਬਜਟ ਹੈ। ਇਸ ਬਜਟ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਅਹਿਮੀਅਤ ਦਿੱਤੀ ਜਾਵੇਗੀ। ਬਜਟ ਵਿੱਚ ਸਿੱਖਿਆ ਲਈ 12 ਤੋਂ 15% ਦਾ ਵਾਧਾ ਕੀਤਾ ਜਾ ਰਿਹਾ ਹੈ ਤੇ ਸਿਹਤ ਲਈ ਫੰਡ ਵੀ 10% ਤੋਂ ਵੱਧ ਵਧਣਾ ਤੈਅ ਹੈ।

ਏਬੀਪੀ ਸਾਂਝਾ Last Updated: 10 Mar 2023 03:58 PM

ਪਿਛੋਕੜ

Punjab Budget 2023: ਪੰਜਾਬ ਸਰਕਾਰ ਵੱਲੋਂ ਅੱਜ ਸਾਲ 2023-24 ਦਾ ਬਜਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਭਗਵੰਤ ਮਾਨ ਸਰਕਾਰ ਦਾ ਇਹ ਦੂਜਾ ਬਜਟ ਹੈ। ਇਸ ਬਜਟ ਵਿੱਚ ਸਿੱਖਿਆ...More

Punjab Budget 2023: 2574 ਕਿਸਾਨ ਮਿੱਤਰਾਂ ਦੀ ਭਰਤੀ ਦਾ ਐਲਾਨ

 ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ 2574 ਕਿਸਾਨ ਮਿੱਤਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਕਿਸਾਨ ਮਿੱਤਰ ਪਿੰਡ ਪੱਧਰ 'ਤੇ ਕਿਸਾਨਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਖੇਤੀਬਾੜੀ ਨਾਲ ਸਬੰਧਤ ਲੋੜੀਂਦੀ ਮਦਦ ਮੁਹੱਈਆ ਕਰਵਾਉਣਗੇ। ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਤੀ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਹੈ। ਸਰਕਾਰ ਆਉਣ ਵਾਲੇ ਦਿਨਾਂ ਵਿੱਚ ‘ਕਿਸਾਨ-ਮਿਲਣੀ’ ਪ੍ਰੋਗਰਾਮ ਸ਼ੁਰੂ ਕਰੇਗੀ।